ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਤਿ ਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।
॥ ਜਪੁ ॥
Chant And Meditate:
'ਜਪੁ' ਬਾਣੀ ਦਾ ਨਾਮ ਹੈ। ਜਪੁ = ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ।
ਆਦਿ ਸਚੁ ਜੁਗਾਦਿ ਸਚੁ ॥
True In The Primal Beginning. True Throughout The Ages.
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ। ਆਦਿ = ਮੁੱਢ ਤੋਂ। ਸਚੁ = ਹੋਂਦ ਵਾਲਾ। ਸ਼ਬਦ 'ਸਚੁ' ਸੰਸਕ੍ਰਿਤ ਦੇ 'ਸਤਯ' ਦਾ ਪ੍ਰਾਕ੍ਰਿਤ ਹੈ, ਜਿਸ ਦਾ ਧਾਤੂ 'ਅਸ' ਹੈ। 'ਅਸ' ਦਾ ਅਰਥ ਹੈ 'ਹੋਣਾ'। ਜੁਗਾਦਿ = ਜੁਗਾਂ ਦੇ ਮੁੱਢ ਤੋਂ। ਹੈ = ਭਾਵ, ਇਸ ਵੇਲੇ ਭੀ ਹੈ।
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
True Here And Now. O Nanak, Forever And Ever True. ||1||
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥ ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ॥੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
By thinking, He cannot be reduced to thought, even by thinking hundreds of thousands of times.
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਸੋਚੈ = ਸੁਚਿ ਰੱਖਣ ਨਾਲ, ਪਵਿੱਤਰਤਾ ਕਾਇਮ ਰੱਖਣ ਨਾਲ। ਸੋਚਿ = ਸੁਚਿ, ਪਵਿੱਤਰਤਾ, ਸੁੱਚ। ਨ ਹੋਵਈ = ਨਹੀਂ ਹੋ ਸਕਦੀ। ਸੋਚੀ = ਮੈਂ ਸੁੱਚ ਰੱਖਾਂ।
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
By remaining silent, inner silence is not obtained, even by remaining lovingly absorbed deep within.
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ। ਚੁਪੈ = ਚੁੱਪ ਕਰ ਰਹਿਣ ਨਾਲ। ਚੁਪ = ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ = ਮੈਂ ਲਾਈ ਰੱਖਾਂ। ਲਿਵ ਤਾਰ = ਲਿਵ ਦੀ ਤਾਰ, ਲਿਵ ਦੀ ਡੋਰ, ਇਕ-ਤਾਰ ਸਮਾਧੀ।
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
The hunger of the hungry is not appeased, even by piling up loads of worldly goods.
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਭੁਖ = ਤ੍ਰਿਸ਼ਨਾ, ਲਾਲਚ। ਭੁਖਿਆ = ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਉਤਰੀ = ਦੂਰ ਨਹੀਂ ਹੋ ਸਕਦੀ। ਬੰਨਾ = ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ = ਲੋਕ, ਭਵਣ। ਪੁਰੀਆ ਭਾਰ = ਸਾਰੇ ਲੋਕਾਂ ਦੇ ਭਾਰ। ਭਾਰ = ਪਦਾਰਥਾਂ ਦੇ ਸਮੂਹ।
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
Hundreds of thousands of clever tricks, but not even one of them will go along with you in the end.
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ। ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
So how can you become truthful? And how can the veil of illusion be torn away?
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਕਿਵ = ਕਿਸ ਤਰ੍ਹਾਂ। ਹੋਈਐ = ਹੋ ਸਕੀਦਾ ਹੈ। ਕੂੜੈ ਪਾਲਿ = ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ = (ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ।
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
O Nanak, it is written that you shall obey the Hukam of His Command, and walk in the Way of His Will. ||1||
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥ ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ॥੧॥
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
By His Command, bodies are created; His Command cannot be described.
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਹੁਕਮੀ = ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ।
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
By His Command, souls come into being; by His Command, glory and greatness are obtained.
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ। ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
By His Command, some are high and some are low; by His Written Command, pain and pleasure are obtained.
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
Some, by His Command, are blessed and forgiven; others, by His Command, wander aimlessly forever.
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ। ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
Everyone is subject to His Command; no one is beyond His Command.
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ।
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
O Nanak, one who understands His Command, does not speak in ego. ||2||
ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥ ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ ॥੨॥
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
Some sing of His Power-who has that Power?
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)। ਕੋ = ਕੋਈ ਮਨੁੱਖ। ਤਾਣੁ = ਬਲ, ਅਕਾਲ ਪੁਰਖ ਦੀ ਤਾਕਤ। ਕਿਸੈ = ਜਿਸ ਕਿਸੇ ਮਨੁੱਖ ਨੂੰ। ਤਾਣੁ = ਸਮਰਥਾ।
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
Some sing of His Gifts, and know His Sign and Insignia.
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ। ਦਾਤਿ = ਬਖਸ਼ੇ ਹੋਏ ਪਦਾਰਥ। ਨੀਸਾਣੁ = (ਬਖ਼ਸ਼ਸ਼ ਦਾ) ਨਿਸ਼ਾਨ।
ਗਾਵੈ ਕੋ ਗੁਣ ਵਡਿਆਈਆ ਚਾਰ ॥
Some sing of His Glorious Virtues, Greatness and Beauty.
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ। ਚਾਰ = ਸੁੰਦਰ, ਸੋਹਣੀਆਂ।
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
Some sing of knowledge obtained of Him, through difficult philosophical studies.
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)। ਵਿਦਿਆ = ਵਿੱਦਿਆ ਦੁਆਰਾ। ਵਿਖਮੁ = ਕਠਨ, ਔਖਾ। ਵੀਚਾਰੁ = ਗਿਆਨ। (ਨੋਟ: ਸ਼ਬਦ 'ਚਾਰ' ਵਿਸ਼ੇਸ਼ਣ ਹੈ, ਜੋ ਇਕ-ਵਚਨ ਪੁਲਿੰਗ ਨਾਲ 'ਚਾਰੁ' ਹੋ ਜਾਂਦਾ ਹੈ ਤੇ ਬਹੁ-ਵਚਨ ਨਾਲ ਜਾਂ ਇਸਤ੍ਰੀ-ਲਿੰਗ ਨਾਲ 'ਚਾਰ' ਰਹਿੰਦਾ ਹੈ। ਪਰ ਸ਼ਬਦ 'ਚਾਰਿ' 'ਚਹੁੰ' ਦੀ ਗਿਣਤੀ ਦਾ ਵਾਚਕ ਹੈ। ਜਿਵੇਂ: (੧) ਚਾਰਿ ਕੁੰਟ ਦਹ ਦਿਸ ਭ੍ਰਮੇ, ਥਕਿ ਆਏ ਪ੍ਰਭ ਕੀ ਸਾਮ। (੨) ਚਾਰਿ ਪਦਾਰਥ ਕਹੈ ਸਭੁ ਕੋਈ। (੩) ਚਚਾ ਚਰਨ ਕਮਲ ਗੁਰ ਲਾਗਾ। ਧਨਿ ਧਨਿ ਉਆ ਦਿਨ ਸੰਜੋਗ ਸਭਾਗਾ। ਚਾਰਿ ਕੁੰਟ ਦਹਦਿਸ ਭ੍ਰਮਿ ਆਇਓ। ਭਈ ਕ੍ਰਿਪਾ ਤਬ ਦਰਸਨੁ ਪਾਇਓ। ਚਾਰ ਬਿਚਾਰ, ਬਿਨਸਿਓ ਸਭ ਦੂਆ। ਸਾਧ ਸੰਗਿ ਮਨੁ ਨਿਰਮਲੁ ਹੂਆ। (੪) ਤਟਿ ਤੀਰਥਿ ਨਹੀ ਮਨੁ ਪਤੀਆਇ। ਚਾਰ ਅਚਾਰ ਰਹੇ ਉਰਝਾਇ॥੨॥
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
Some sing that He fashions the body, and then again reduces it to dust.
ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'। ਸਾਜਿ = ਪੈਦਾ ਕਰਕੇ, ਬਣਾ ਕੇ। ਤਨੁ = ਸਰੀਰ ਨੂੰ। ਖੇਹ = ਸੁਆਹ।
ਗਾਵੈ ਕੋ ਜੀਅ ਲੈ ਫਿਰਿ ਦੇਹ ॥
Some sing that He takes life away, and then again restores it.
ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'। ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ। ❀ ਨੋਟ: 'ਜੀਉ' ਤੋਂ 'ਜੀਅ' ਬਹੁ-ਵਚਨ ਹੈ। ਇੱਥੇ ਸ਼ਬਦ 'ਦੇਹ' ਦਾ 'ਹ' ਪਹਿਲੀ ਤੁਕ ਦੇ 'ਖੇਹ' ਨਾਲ ਮਿਲਾਉਣ ਲਈ ਵਰਤਿਆ ਹੈ। ਉਂਞ ਸ਼ਬਦ 'ਦੇਹ' ਨਾਂਵ ਦਾ ਅਰਥ ਹੈ 'ਸਰੀਰ', ਜਿਵੇਂ 'ਭਰੀਐ ਹਥੁ ਪੈਰੁ ਤਨੁ ਦੇਹ'। ਸ਼ਬਦ 'ਦੇ', 'ਦੇਹਿ' ਅਤੇ 'ਦੇਹ' ਨੂੰ ਚੰਗੀ ਤਰ੍ਹਾਂ ਸਮਝਣ ਲਈ ਜਪੁਜੀ ਵਿਚੋਂ ਹੇਠ ਲਿਖੀਆਂ ਤੁਕਾਂ ਦਿੱਤੀਆਂ ਜਾਂਦੀਆਂ ਹਨ: (੧) ਦੇਂਦਾ ਦੇ ਲੈਦੇ ਥਕਿ ਪਾਹਿ। ਪਉੜੀ ੩। (੨) ਆਖਹਿ ਮੰਗਹਿ ਦੇਹਿ ਦੇਹਿ, ਦਾਤਿ ਕਰੇ ਦਾਤਾਰੁ।੪। (੩) ਗੁਰਾ ਇਕ ਦੇਹਿ ਬੁਝਾਈ।੫। (੪) ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣ ਦੇ।੭। (੫) ਭਰੀਐ ਹਥੁ ਪੈਰੁ ਤਨੁ ਦੇਹ।੨੦। (੬) ਦੇ ਸਾਬੂਣੁ ਲਈਐ ਓਹੁ ਧੋਇ।੨੦। (੭) ਆਪੇ ਜਾਣੈ ਆਪੇ ਦੇਇ।੨੫। ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ= ਦੇਹ (ਹੁਕਮੀ ਭਵਿਖਤ ਕਾਲ)।
ਗਾਵੈ ਕੋ ਜਾਪੈ ਦਿਸੈ ਦੂਰਿ ॥
Some sing that He seems so very far away.
ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ'; ਜਾਪੈ = ਜਾਪਦਾ ਹੈ, ਪਰਤੀਤ ਹੁੰਦਾ ਹੈ।
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
Some sing that He watches over us, face to face, ever-present.
ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'। ਹਾਦਰਾ ਹਦੂਰਿ = ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ।
ਕਥਨਾ ਕਥੀ ਨ ਆਵੈ ਤੋਟਿ ॥
There is no shortage of those who preach and teach.
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ); ਕਥਨਾ = ਕਹਿਣਾ, ਬਿਆਨ ਕਰਨਾ। ਕਥਨਾ ਤੋਟਿ = ਕਹਿਣ ਦੀ ਟੋਟ, ਗੁਣ ਵਰਣਨ ਕਰਨ ਦਾ ਅੰਤ।
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
Millions upon millions offer millions of sermons and stories.
ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ। ਕਥਿ = ਆਖ ਕੇ। ਕਥਿ ਕਥਿ ਕਥੀ = ਆਖ ਆਖ ਕੇ ਆਖੀ ਹੈ, ਕਥਨਾ ਕਥ ਕਥ ਕੇ ਕਥੀ ਹੈ, ਬੇਅੰਤ ਵਾਰੀ ਪ੍ਰਭੂ ਦੇ ਹੁਕਮ ਦਾ ਵਰਣਨ ਕੀਤਾ ਹੈ। ਕੋਟਿ = ਕ੍ਰੋੜ, ਕ੍ਰੋੜਾਂ ਜੀਵਾਂ ਨੇ। ❀ ਨੋਟ: ਲਫ਼ਜ਼ ਕੋਟਿ, ਕੋਟੁ, ਕੋਟ ਦਾ ਨਿਰਣਾ: (੧) ਕੋਟਿ = ਕ੍ਰੋੜ (ਵਿਸ਼ੇਸ਼ਣ)। ਕੋਟਿ ਕਰਮ ਕਰੈ ਹਉ ਧਾਰੇ। ਸ੍ਰਮੁ ਪਾਵੈ ਸਗਲੇ ਬਿਰਥਾਰੇ।੩।੧੨। (ਸੁਖਮਨੀ)। ਕੋਟਿ ਖਤੇ ਖਿਨ ਬਖਸਨਹਾਰ।੩।੩੦। (ਭੈਰਉ ਮ: ੫)। (੨) ਕੋਟੁ = ਕਿਲ੍ਹਾ (ਨਾਂਵ ਇਕ-ਵਚਨ)। ਲੰਕਾ ਸਾ ਕੋਟੁ ਸਮੁੰਦ ਸੀ ਖਾਈ। (ਆਸਾ ਕਬੀਰ ਜੀ ਏਕੁ ਕੋਟਿ ਪੰਚ ਸਿਕਦਾਰਾ (ਸੂਹੀ ਕਬੀਰ ਜੀ)। (੩) ਕੋਟ = ਕਿਲ੍ਹੇ (ਨਾਂਵ, ਬਹੁ ਵਚਨ)। ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ। (ਸਿਰੀ ਰਾਗ ਮ: ੧)।
ਦੇਦਾ ਦੇ ਲੈਦੇ ਥਕਿ ਪਾਹਿ ॥
The Great Giver keeps on giving, while those who receive grow weary of receiving.
ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ। ਦੇਦਾ = ਦੇਂਦਾ, ਦੇਣ ਵਾਲਾ, ਦਾਤਾਰ ਰੱਬ। ਦੇ = (ਸਦਾ) ਦੇਂਦਾ ਹੈ, ਦੇ ਰਿਹਾ ਹੈ। ਲੈਦੇ = ਲੈਂਦੇ, ਲੈਣ ਵਾਲੇ ਜੀਵ। ਥਕਿ ਪਾਹਿ = ਥਕ ਪੈਂਦੇ ਹਨ।
ਜੁਗਾ ਜੁਗੰਤਰਿ ਖਾਹੀ ਖਾਹਿ ॥
Throughout the ages, consumers consume.
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ। *** ਜੁਗਾ ਜੁਗੰਤਰਿ = ਜੁਗ ਜੁਗ ਅੰਤਰਿ, ਸਾਰੇ ਜੁਗਾਂ ਵਿਚ ਹੀ, ਸਦਾ ਤੋਂ ਹੀ। ਖਾਹੀ ਖਾਹਿ = ਖਾਂਦੇ ਹੀ ਖਾਂਦੇ ਹਨ, ਵਰਤਦੇ ਚਲੇ ਆ ਰਹੇ ਹਨ।
ਹੁਕਮੀ ਹੁਕਮੁ ਚਲਾਏ ਰਾਹੁ ॥
The Commander, by His Command, leads us to walk on the Path.
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ। ਹੁਕਮੀ = ਹੁਕਮ ਦਾ ਮਾਲਕ ਅਕਾਲ ਪੁਰਖ। ਹੁਕਮੀ ਹੁਕਮੁ = ਹੁਕਮ ਵਾਲੇ ਹਰੀ ਦਾ ਹੁਕਮ। ਰਾਹੁ = ਰਸਤਾ, ਸੰਸਾਰ ਦੀ ਕਾਰ।
ਨਾਨਕ ਵਿਗਸੈ ਵੇਪਰਵਾਹੁ ॥੩॥
O Nanak, He blossoms forth, Carefree and Untroubled. ||3||
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥ ਨਾਨਕ = ਹੇ ਨਾਨਕ! ਵਿਗਸੈ = ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ = ਬੇਫਿਕਰ, ਚਿੰਤਾ ਤੋਂ ਰਹਿਤ॥੩॥
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
True is the Master, True is His Name-speak it with infinite love.
ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ। ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ। ❀ 'ਸਾਚੁ ਨਾਇ' ਬਾਰੇ ਨੋਟ: ਵਿਆਕਰਨ ਦਾ ਨੀਯਮ ਹੈ ਕਿ ਕਿਸੇ 'ਨਾਂਵ' ਦੇ ਵਿਸ਼ੇਸ਼ਣ ਦਾ ਉਹੀ ਲਿੰਗ ਹੁੰਦਾ ਹੈ, ਜੋ ਉਸ 'ਨਾਂਵ' ਦਾ। 'ਸਾਚੁ ਨਾਇ' ਵਾਲੀ ਤੁਕ ਵਿਚ 'ਸਾਹਿਬੁ' ਪੁਲਿੰਗ ਹੈ, ਇਸ ਕਰ ਕੇ 'ਸਾਚਾ' ਭੀ ਪੁਲਿੰਗ ਹੈ। 'ਸਾਚੁ' ਪੁਲਿੰਗ ਹੈ, ਸੋ ਜਿਸ 'ਨਾਂਵ' ਦਾ ਇਹ ਵਿਸ਼ੇਸ਼ਣ ਹੈ, ਉਹ ਭੀ ਪੁਲਿੰਗ ਹੀ ਚਾਹੀਦਾ ਹੈ, ਅਤੇ 'ਕਰਤਾ ਕਾਰਕ' ਹੋਣਾ ਚਾਹੀਦਾ ਹੈ, ਜਿਵੇਂ 'ਸਾਹਿਬੁ' ਹੈ। ਸ਼ਬਦ 'ਨਾਉ' ਜਿਤਨਾ ਚਿਰ 'ਕਰਤਾ ਕਾਰਕ' ਜਾਂ 'ਕਰਮ ਕਾਰਕ' ਵਿੱਚ ਵਰਤਿਆ ਜਾਂਦਾ ਹੈ, ਉਤਨਾ ਚਿਰ ਇਸ ਦੀ ਸ਼ਕਲ ਇਹੀ ਰਹਿੰਦੀ ਹੈ, ਜਿਵੇਂ: (੧) ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।੪। (੨) ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ।੭। (੩) ਜੇਤਾ ਕੀਤਾ ਤੇਤਾ ਨਾਉ। (ਪਉੜੀ ੧੯)। (੪) ਊਚੇ ਊਪਰਿ ਊਚਾ ਨਾਉ। (ਪਉੜੀ ੨੪)। ਇਹੀ ਸ਼ਬਦ 'ਨਾਉ' ਜਪੁਜੀ ਵਿਚ ਇਕ ਵਾਰੀ ਹੋਰ ਆਇਆ ਹੈ, ਪਰ ਉਹ 'ਕ੍ਰਿਆ' ਹੈ ਤੇ ਉਸ ਦਾ ਅਰਥ ਹੈ, 'ਇਸ਼ਨਾਨ ਕਰੋ', ਜਿਵੇਂ: ਅੰਤਰਗਤਿ ਤੀਰਥ ਮਲਿ ਨਾਉ। (ਪਉੜੀ ੨੧)। ਸ਼ਬਦ 'ਨਾਉ' ਦਾ ਬਹੁ-ਵਚਨ ਜਪੁਜੀ ਵਿਚ ਦੋ ਵਾਰੀ ਆਇਆ ਹੈ, ਉਸ ਦਾ ਰੂਪ 'ਨਾਂਵ' ਹੈ, ਜਿਵੇਂ: (੧) ਅਸੰਖ ਨਾਵ ਅਸੰਖ ਨਾਵ। (ਪਉੜੀ ੧੯)। (੨) ਜੀਅ ਜਾ
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
People beg and pray, "Give to us, give to us", and the Great Giver gives His Gifts.
ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ। ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
So what offering can we place before Him, by which we might see the Darbaar of His Court?
(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ? ਫੇਰਿ = (ਜੇ ਸਾਰੀਆਂ ਦਾਤਾਂ ਉਹ ਆਪ ਹੀ ਕਰ ਰਿਹਾ ਹੈ ਤਾਂ) ਫਿਰ। ਕਿ = ਕਿਹੜੀ ਭੇਟਾ। ਅਗੈ = ਰੱਬ ਦੇ ਅੱਗੇ। ਰਖੀਐ = ਰੱਖੀ ਜਾਏ, ਅਸੀਂ ਰੱਖੀਏ। ਜਿਤੁ = ਜਿਸ ਭੇਟਾ ਦਾ ਸਦਕਾ। ਦਿਸੈ = ਦਿੱਸ ਪਏ।
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
What words can we speak to evoke His Love?
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ। ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ।
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
In the Amrit Vaylaa, the ambrosial hours before dawn, chant the True Name, and contemplate His Glorious Greatness.
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ। ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
By the karma of past actions, the robe of this physical body is obtained. By His Grace, the Gate of Liberation is found.
(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ। ਕਰਮੀ = ਪ੍ਰਭੂ ਦੀ ਮਿਹਰ ਨਾਲ। ਕਰਮ = ਬਖਸ਼ਸ਼, ਮਿਹਰ। (ਜਿਵੇਂ: ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ ੯। ਨਾਨਕ ਨਦਰੀ ਕਰਮੀ ਦਾਤਿ। ਪਉੜੀ ੧੪।) ਕਪੜਾ = ਪਟੋਲਾ, ਪ੍ਰੇਮ ਪਟੋਲਾ, ਅਪਾਰ ਭਾਉ-ਰੂਪ ਪਟੋਲਾ, ਪਿਆਰ-ਰੂਪ ਪਟੋਲਾ, ਸਿਫਤਿ-ਸਾਲਾਹ ਦਾ ਕੱਪੜਾ। ਜਿਵੇਂ:"ਸਿਫ਼ਤਿ ਸਰਮ ਕਾ ਕਪੜਾ ਮਾਗਉ।"੪।੭। ਪ੍ਰਭਾਤੀ ਮ: ੧। ਨਦਰੀ = ਰੱਬ ਦੀ ਮਿਹਰ ਦੀ ਨਜ਼ਰ ਨਾਲ। ਮੋਖੁ = ਮੁਕਤੀ, 'ਕੂੜ' ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ, ਰੱਬ ਦਾ ਦਰ।
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
O Nanak, know this well: the True One Himself is All. ||4||
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥ ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। (❀ ਨੋਟ: ਲਫ਼ਜ਼ 'ਏਵੈ' ਪਰਗਟ ਕਰਦਾ ਹੈ ਕਿ ਇਸ ਪਉੜੀ ਦੀ ਤੀਜੀ ਤੇ ਚੌਥੀ ਤੁਕ ਵਿਚ ਕੀਤੇ ਪ੍ਰਸ਼ਨ ਦਾ ਉੱਤਰ ਅਖ਼ੀਰਲੀਆਂ ਤਿੰਨ ਤੁਕਾਂ ਹੈ: ਜੇ ਅੰਮ੍ਰਿਤ ਵੇਲੇ ਵਡਿਆਈਆਂ ਵਿਚਾਰੀਏ ਤਾਂ ਉਸ ਦੀ ਮਿਹਰ ਨਾਲ ਸਿਫ਼ਤ-ਰੂਪ ਕੱਪੜਾ ਮਿਲਦਾ ਹੈ ਤੇ ਉਹ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ॥੪॥
ਥਾਪਿਆ ਨ ਜਾਇ ਕੀਤਾ ਨ ਹੋਇ ॥
He cannot be established, He cannot be created.
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ। ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।
ਆਪੇ ਆਪਿ ਨਿਰੰਜਨੁ ਸੋਇ ॥
He Himself is Immaculate and Pure.
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ। ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ = ਬਿਨਾ। ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ।
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
Those who serve Him are honored.
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਜਿਨਿ = ਜਿਸ ਮਨੁੱਖ ਨੇ। ਤਿਨਿ = ਉਸ ਮਨੁੱਖ ਨੇ। ਮਾਨੁ = ਆਦਰ, ਵਡਿਆਈ।
ਨਾਨਕ ਗਾਵੀਐ ਗੁਣੀ ਨਿਧਾਨੁ ॥
O Nanak, sing of the Lord, the Treasure of Excellence.
ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ। ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤ-ਸਾਲਾਹ ਕਰੀਏ।
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
Sing, and listen, and let your mind be filled with love.
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। ਮਨਿ = ਮਨ ਵਿੱਚ। ਰਖੀਐ = ਟਿਕਾਈਏ। ਭਾਉ = ਰੱਬ ਦਾ ਪਿਆਰ।
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
Your pain shall be sent far away, and peace shall come to your home.
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ। ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.
(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ।
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
The Guru is Shiva, the Guru is Vishnu and Brahma; the Guru is Paarvati and Lakhshmi.
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ। ਈਸਰੁ = ਸ਼ਿਵ। ਬਰਮਾ = ਬ੍ਰਹਮਾ। ਪਾਰਬਤੀ ਮਾਈ = ਮਾਈ ਪਾਰਬਤੀ।
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
Even knowing God, I cannot describe Him; He cannot be described in words.
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। ਹਉ = ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ… ਜਾਈ = ਕਥਨ, ਕਹਿਆ ਨਹੀਂ ਜਾ ਸਕਦਾ।
ਗੁਰਾ ਇਕ ਦੇਹਿ ਬੁਝਾਈ ॥
The Guru has given me this one understanding:
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ, ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
there is only the One, the Giver of all souls. May I never forget Him! ||5||
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥ ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ) ॥੫॥
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
If I am pleasing to Him, then that is my pilgrimage and cleansing bath. Without pleasing Him, what good are ritual cleansings?
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ? ਤੀਰਥਿ = ਤੀਰਥ ਉੱਤੇ। ਨਾਵਾ = ਮੈਂ ਇਸ਼ਨਾਨ ਕਰਾਂ। ਤਿਸੁ = ਉਸ ਰੱਬ ਨੂੰ। ਭਾਵਾ = ਮੈਂ ਚੰਗਾ ਲੱਗਾਂ। ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ?
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
I gaze upon all the created beings: without the karma of good actions, what are they given to receive?
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ। ਜੇਤੀ = ਜਿਤਨੀ। ਸਿਰਠੀ = ਸ੍ਰਿਸ਼ਟੀ, ਦੁਨੀਆ। ਉਪਾਈ = ਪੈਦਾ ਕੀਤੀ ਹੋਈ। ਵੇਖਾ = ਮੈਂ ਵੇਖਦਾ ਹਾਂ। ਵਿਣੁ ਕਰਮਾ = ਪ੍ਰਭੂ ਦੀ ਮੇਹਰ ਤੋਂ ਬਿਨਾ; ਜਿਵੇਂ: 'ਵਿਣੁ ਕਰਮਾ ਕਿਛੁ ਪਾਈਐ ਨਾਹੀ, ਜੇ ਬਹੁ ਤੇਰਾ ਧਾਵੈ'। (ਤਿਲੰਗੁ ਮਹਲਾ ੧)। ਕਿ ਮਿਲੈ = ਕੀਹ ਮਿਲਦਾ ਹੈ? ਕੁਝ ਨਹੀਂ ਮਿਲਦਾ। ਕਿ ਲਈ = ਕੀਹ ਕੋਈ ਲੈ ਸਕਦਾ ਹੈ?
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
Within the mind are gems, jewels and rubies, if you listen to the Guru's Teachings, even once.
ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)। ਮਤਿ ਵਿਚਿ = (ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ = ਮੌਤੀ। ਇਕ ਸਿਖ = ਇਕ ਸਿੱਖਿਆ। ਸੁਣੀ = ਸੁਣੀਏ, ਸੁਣੀ ਜਾਏ।
ਗੁਰਾ ਇਕ ਦੇਹਿ ਬੁਝਾਈ ॥
The Guru has given me this one understanding:
(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ, ਗੁਰਾਂ ਨੇ ਇਕ ਸਿਖਿਆ ਬੁਝਾ ਦਿਤੀ ਹੈ। ਦੇਹਿ = ਦਿਤੀ ਹੈ।
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
there is only the One, the Giver of all souls. May I never forget Him! ||6||
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥ ॥੬॥
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
Even if you could live throughout the four ages, or even ten times more,
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ, ਜੁਗ ਚਾਰੇ = ਚਹੁੰ ਜੁਗਾਂ ਜਿਤਨੀ। ਆਰਜਾ = ਉਮਰ। ਦਸੂਣੀ = ਦਸ ਗੁਣੀ।
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
and even if you were known throughout the nine continents and followed by all,
ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ। ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
with a good name and reputation, with praise and fame throughout the world-
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ, ਚੰਗਾ… ਕੈ = ਚੰਗੀ ਨਾਮਵਰੀ ਖੱਟ ਕੇ, ਚੰਗੇ ਨਾਮਣੇ ਵਾਲਾ ਹੋ ਕੇ। ਜਸੁ = ਸ਼ੋਭਾ। ਕੀਰਤਿ = ਸ਼ੋਭਾ। ਜਗਿ = ਜਗਤ ਵਿਚ। ਲੇਇ = ਲਏ, ਖੱਟੇ।
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
still, if the Lord does not bless you with His Glance of Grace, then who cares? What is the use?
(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)। ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ-ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ।
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
Among worms, you would be considered a lowly worm, and even contemptible sinners would hold you in contempt.
(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ। ਕੀਟੁ = ਕੀੜਾ। ਕਰਿ = ਕਰ ਕੇ, ਬਣਾ ਕੇ, ਠਹਿਰ ਕੇ। ਦੋਸੁ ਧਰੇ = ਦੋਸੁ ਲਾਉਂਦਾ। ਕੀਟਾ ਅੰਦਰਿ ਕੀਟੁ = ਕੀੜਿਆਂ ਵਿਚ ਕੀੜਾ, ਮਮੂਲੀ ਜਿਹਾ ਕੀੜਾ।
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
O Nanak, God blesses the unworthy with virtue, and bestows virtue on the virtuous.
ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ। ਨਿਰਗੁਣਿ = ਗੁਣ-ਹੀਨ ਮਨੁੱਖ ਵਿਚ। ਗੁਣਵੰਤਿਆ = ਗੁਣੀ ਮਨੁੱਖਾਂ ਨੂੰ। ਕਰੇ = ਪੈਦਾ ਕਰਦਾ ਹੈ। ਦੇ = ਦੇਂਦਾ ਹੈ।
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
No one can even imagine anyone who can bestow virtue upon Him. ||7||
ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥ ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ ॥੭॥
ਸੁਣਿਐ ਸਿਧ ਪੀਰ ਸੁਰਿ ਨਾਥ ॥
Listening-the Siddhas, the spiritual teachers, the heroic warriors, the yogic masters.
ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ।
ਸੁਣਿਐ ਧਰਤਿ ਧਵਲ ਆਕਾਸ ॥
Listening-the earth, its support and the Akaashic ethers.
ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ, ਧਵਲ = ਬੌਲਦ, ਧਰਤੀ ਦਾ ਆਸਰਾ।
ਸੁਣਿਐ ਦੀਪ ਲੋਅ ਪਾਤਾਲ ॥
Listening-the oceans, the lands of the world and the nether regions of the underworld.
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।
ਸੁਣਿਐ ਪੋਹਿ ਨ ਸਕੈ ਕਾਲੁ ॥
Listening-Death cannot even touch you.
(ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਕਾਲ ਵੀ ਨਹੀਂ ਪੋਂਹਦਾ ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ) ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।
ਨਾਨਕ ਭਗਤਾ ਸਦਾ ਵਿਗਾਸੁ ॥
O Nanak, the devotees are forever in bliss.
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ।
ਸੁਣਿਐ ਦੂਖ ਪਾਪ ਕਾ ਨਾਸੁ ॥੮॥
Listening-pain and sin are erased. ||8||
(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥ ॥੮॥
ਸੁਣਿਐ ਈਸਰੁ ਬਰਮਾ ਇੰਦੁ ॥
Listening-Shiva, Brahma and Indra.
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ, ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ।
ਸੁਣਿਐ ਮੁਖਿ ਸਾਲਾਹਣ ਮੰਦੁ ॥
Listening-even foul-mouthed people praise Him.
ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ, ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।
ਸੁਣਿਐ ਜੋਗ ਜੁਗਤਿ ਤਨਿ ਭੇਦ ॥
Listening-the technology of Yoga and the secrets of the body.
(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ, ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
Listening-the Shaastras, the Simritees and the Vedas.
ਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)
ਨਾਨਕ ਭਗਤਾ ਸਦਾ ਵਿਗਾਸੁ ॥
O Nanak, the devotees are forever in bliss.
ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;
ਸੁਣਿਐ ਦੂਖ ਪਾਪ ਕਾ ਨਾਸੁ ॥੯॥
Listening-pain and sin are erased. ||9||
(ਕਿਉਂਕਿ) ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥
ਸੁਣਿਐ ਸਤੁ ਸੰਤੋਖੁ ਗਿਆਨੁ ॥
Listening-truth, contentment and spiritual wisdom.
ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ, ਸਤੁ ਸੰਤੋਖੁ = ਦਾਨ ਤੇ ਸੰਤੋਖ। {❀ 'ਸਤੁ' ਬਾਰੇ ਨੋਟ: ਇਸ ਲਫ਼ਜ਼ ਦੇ ਤਿੰਨ ਵੱਖੋ-ਵੱਖਰੇ ਰੂਪ ਮਿਲਦੇ ਹਨ: 'ਸਤਿ, ਸਤੁ, ਸਤ'। ਇਹਨਾਂ ਦੇ ਅਰਥ ਸਮਝਣ ਲਈ ਹੇਠ ਲਿਖੇ ਪ੍ਰਮਾਣ ਗਹੁ ਨਾਲ ਪੜ੍ਹੋ: (ੳ) ਸਤੁ ਸੰਤੋਖੁ ਹੋਵੈ ਅਰਦਾਸਿ। ਤਾ ਸੁਣਿ ਸਦਿ ਬਹਾਲੇ ਪਾਸਿ।੧। (ਰਾਮਕਲੀ ਮਹਲਾ ੧)। (ਅ) ਜਤੁ ਸਤੁ ਸੰਜਮੁ ਸਚੁ ਸੁਚੀਤੁ। ਨਾਨਕ ਜੋਗੀ ਤ੍ਰਿਭਵਨ ਮੀਤੁ।੮।੨। (ਰਾਮਕਲੀ ਮਹਲਾ ੧)। (ੲ) ਸਤੀਆ ਮਨਿ ਸੰਤੋਖੁ ਉਪਜੈ, ਦੇਣੈ ਕੈ ਵੀਚਾਰਿ। (ਆਸਾ ਦੀ ਵਾਰ ਮਹਲਾ ੧, ਪਉੜੀ ੬)। (ਸ) ਗੁਰ ਕਾ ਸਬਦੁ ਕਰਿ ਦੀਪਕੋ, ਇਹ ਸਤ ਕੀ ਸੇਜ ਬਿਛਾਇ ਰੀ।੩।੧੬।੧੧੮। (ਆਸਾ ਮਹਲਾ ੧)। (ਹ) ਸਤੀ ਪਹਰੀ ਸਤੁ ਭਲਾ, ਬਹੀਐ ਪੜਿਆ ਪਾਸਿ। (ਮਾਝ ਕੀ ਵਾਰ, ਸ਼ਲੋਕ ਮਹਲਾ ੨, ਪਉੜੀ ੧੮)। ਇਹਨਾਂ ਉਪਰਲੇ ਪ੍ਰਮਾਣਾਂ ਦੇ ਅੰਕ ਨੰ: (ੳ) ਵਿਚ ਸ਼ਬਦ 'ਸਤੁ' ਸ਼ਬਦ 'ਸੰਤੋਖੁ' ਦੇ ਨਾਲ ਵਰਤਿਆ ਗਿਆ ਹੈ। ਅੰਕ ਨੰ: (ਅ) ਵਿਚ 'ਸਤੁ' ਸ਼ਬਦ 'ਜਤੁ' ਨਾਲ ਆਇਆ ਹੈ। ਅੰਕ ਨੰ: (ਹ) ਵਿਚ 'ਸਤੁ' (ਸਤੀ) ਸੰਸਕ੍ਰਿਤ ਦਾ 'ਸਪਤ' ਹੈ, ਜਿਸ ਦਾ ਅਰਥ ਹੈ 'ਸੱਤ ਦੀ ਗਿਣਤੀ'। ਸ਼ਬਦ 'ਸਤੁ' ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਬਣਿਆ ਹੈ, ਜਿਸ ਦਾ ਅਰਥ ਹੈ 'ਹੱਥੋਂ ਛੱਡਣਾ'। ਸੋ 'ਸਤੁ' ਦਾ ਅਰਥ ਹੈ ਦਾਨੁ। ਅੰਕ ਨੰ: (ੲ) ਵਿਚ ਆਸਾ ਦੀ ਵਾਰ ਵਾਲੇ ਪ੍ਰਮਾਣ ਤੋਂ ਸਾਫ਼ ਪਰਗਟ ਹੋ ਜਾਂਦਾ ਹੈ, ਜਿੱਥੇ 'ਸਤੀਆ' ਦਾ ਅਰਥ ਹੈ 'ਦਾਨੀ ਮਨੁੱਖਾਂ'। "ਸਤੀ ਦੇਇ ਸੰਤੋਖੀ ਖਾਇ" ਆਮ ਪਰਚਲਤ ਤੁਕ ਹੈ, ਜਿਸ ਵਿਚ 'ਸਤੀਆ' ਦਾ ਅਰਥ ਹੈ "ਦਾਨੀ।"
ਸੁਣਿਐ ਅਠਸਠਿ ਕਾ ਇਸਨਾਨੁ ॥
Listening-take your cleansing bath at the sixty-eight places of pilgrimage.
ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ)। ਅਠਸਠਿ = ਅਠਾਹਠ ਤੀਰਥ।
ਸੁਣਿਐ ਪੜਿ ਪੜਿ ਪਾਵਹਿ ਮਾਨੁ ॥
Listening-reading and reciting, honor is obtained.
ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ। ਪੜਿ ਪੜਿ = ਵਿੱਦਿਆ ਪੜ੍ਹ ਕੇ। ਪਾਵਹਿ = ਪਾਂਦੇ ਹਨ।
ਸੁਣਿਐ ਲਾਗੈ ਸਹਜਿ ਧਿਆਨੁ ॥
Listening-intuitively grasp the essence of meditation.
ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ। ਸਹਜਿ = ਸਹਜ ਅਵਸਥਾ ਵਿਚ। ਸਹਜ = (ਸਹਜ) ਸਹ-ਸਾਥ, ਨਾਲ ਜ-ਜਨਮਿਆ, ਪੈਦਾ ਹੋਇਆ, ਉਹ ਸੁਭਾਉ ਜੋ ਸੁੱਧ-ਸਰੂਪ ਆਤਮਾ ਦੇ ਨਾਲ ਜਨਮਿਆ ਹੈ, ਸ਼ੁੱਧ-ਸਰੂਪ ਆਤਮਾ ਦਾ ਆਪਣਾ ਅਸਲੀ ਧਰਮ, ਮਾਇਆ ਦੇ ਤਿੰਨਾਂ ਗੁਣਾਂ ਤੋਂ ਲੰਘ ਕੇ ਉਪਰ ਦੀ ਅਵਸਥਾ, ਤੁਰੀਆ ਅਵਸਥਾ, ਸ਼ਾਂਤੀ , ਅਡੋਲਤਾ। ਧਿਆਨੁ = ਸੁਰਤ, ਬ੍ਰਿਤੀ। ਗਿਆਨੁ = ਸਾਰੇ ਜਗਤ ਨੂੰ ਪ੍ਰਭੂ-ਪਿਤਾ ਦਾ ਇਕ ਟੱਬਰ ਸਮਝਣ ਦੀ ਸੂਝ, ਪਰਮਾਤਮਾ ਨਾਲ ਜਾਣ-ਪਛਾਣ।
ਨਾਨਕ ਭਗਤਾ ਸਦਾ ਵਿਗਾਸੁ ॥
O Nanak, the devotees are forever in bliss.
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
ਸੁਣਿਐ ਦੂਖ ਪਾਪ ਕਾ ਨਾਸੁ ॥੧੦॥
Listening-pain and sin are erased. ||10||
(ਕਿਉਂਕਿ) ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੦॥
ਸੁਣਿਐ ਸਰਾ ਗੁਣਾ ਕੇ ਗਾਹ ॥
Listening-dive deep into the ocean of virtue.
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ, ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ।
ਸੁਣਿਐ ਸੇਖ ਪੀਰ ਪਾਤਿਸਾਹ ॥
Listening-the Shaykhs, religious scholars, spiritual teachers and emperors.
ਅਤੇ ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।
ਸੁਣਿਐ ਅੰਧੇ ਪਾਵਹਿ ਰਾਹੁ ॥
Listening-even the blind find the Path.
ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ।
ਸੁਣਿਐ ਹਾਥ ਹੋਵੈ ਅਸਗਾਹੁ ॥
Listening-the Unreachable comes within your grasp.
ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ। ਰਾਹੁ = ਰਸਤਾ। ਅਸਗਾਹੁ = ਡੂੰਘਾ ਸਮੁੰਦਰ, ਸੰਸਾਰ। 'ਹਾਥ' ਸ਼ਬਦ 'ਹਾਥ' ਇਸਤ੍ਰੀ-ਲਿੰਗ ਹੈ, ਇਸ ਵਾਸਤੇ ਇਕ-ਵਚਨ ਵਿਚ ਭੀ ਇਸ ਦੇ ਅੰਤ ਵਿਚ (ੁ) ਨਹੀਂ ਹੈ। ਇਸ ਦਾ ਅਰਥ ਹੈ 'ਡੂੰਘਿਆਈ ਦੀ ਸਮਝ'। ਪਰ ਜਦੋਂ ਇਹ ਪੁਲਿੰਗ ਹੋਵੇ ਤਦੋਂ ਇਸ ਦਾ ਅਰਥ ਹੈ ਮਨੁੱਖ ਦਾ ਅੰਗ 'ਹੱਥ'। ਜਿਵੇਂ: (੧) ਹਾਥੁ ਪਸਾਰਿ ਸਕੈ ਕੋ ਜਨ ਕਉ, ਬੋਲਿ ਨ ਸਕੈ ਅੰਦਾਜਾ।੧। (ਬਿਲਾਵਲ ਕਬੀਰ ਜੀ)। ਬਹੁ-ਵਚਨ 'ਹਾਥ' ਦਾ ਰੂਪ ਇਸਤ੍ਰੀ-ਲਿੰਗ 'ਹਾਥ' ਵਾਲਾ ਹੀ ਹੈ, ਜਿਵੇਂ: ਹਾਥ ਦੇਇ ਰਾਖੇ ਪਰਮੇਸਰਿ, ਸਗਲਾ ਦੁਰਤੁ ਮਿਟਾਇਆ।੧।੭।੧੬। (ਗੂਜਰੀ ਮਹਲਾਂ ੫)। ਹਾਥ ਹੋਵੈ = ਹਾਥ ਹੋ ਜਾਂਦੀ ਹੈ, ਡੂੰਘਿਆਈ ਦਾ ਪਤਾ ਲੱਗ ਜਾਂਦਾ ਹੈ, ਅਸਲੀਅਤ ਦੀ ਸਮਝ ਪੈ ਜਾਂਦੀ ਹੈ।
ਨਾਨਕ ਭਗਤਾ ਸਦਾ ਵਿਗਾਸੁ ॥
O Nanak, the devotees are forever in bliss.
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
ਸੁਣਿਐ ਦੂਖ ਪਾਪ ਕਾ ਨਾਸੁ ॥੧੧॥
Listening-pain and sin are erased. ||11||
(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥ ॥੧੧॥
ਮੰਨੇ ਕੀ ਗਤਿ ਕਹੀ ਨ ਜਾਇ ॥
The state of the faithful cannot be described.
ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ)। ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ।
ਜੇ ਕੋ ਕਹੈ ਪਿਛੈ ਪਛੁਤਾਇ ॥
One who tries to describe this shall regret the attempt.
ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)। ਕਹੈ = ਦੱਸੇ, ਬਿਆਨ ਕਰੇ।
ਕਾਗਦਿ ਕਲਮ ਨ ਲਿਖਣਹਾਰੁ ॥
No paper, no pen, no scribe
(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ, ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ)।
ਮੰਨੇ ਕਾ ਬਹਿ ਕਰਨਿ ਵੀਚਾਰੁ ॥
can record the state of the faithful.
(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਂਦੇ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ। ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ।
ਐਸਾ ਨਾਮੁ ਨਿਰੰਜਨੁ ਹੋਇ ॥
Such is the Name of the Immaculate Lord.
ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ) ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥
Only one who has faith comes to know such a state of mind. ||12||
ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥੧੨॥ ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ ॥੧੨॥
ਮੰਨੈ ਸੁਰਤਿ ਹੋਵੈ ਮਨਿ ਬੁਧਿ ॥
The faithful have intuitive awareness and intelligence.
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ।
ਮੰਨੈ ਸਗਲ ਭਵਣ ਕੀ ਸੁਧਿ ॥
The faithful know about all worlds and realms.
ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।) ਸੁਰਤ ਹੋਵੈ = (ਉੱਚੀ) ਸੁਰਤ ਹੋ ਜਾਂਦੀ ਹੈ। ਮਨਿ = ਮਨ ਵਿਚ। ਬੁਧਿ = ਜਾਗ੍ਰਤ। ਸੁਧਿ = ਖ਼ਬਰ, ਸੋਝੀ।
ਮੰਨੈ ਮੁਹਿ ਚੋਟਾ ਨਾ ਖਾਇ ॥
The faithful shall never be struck across the face.
ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ), ਮੁਹਿ = ਮੂੰਹ ਉੱਤੇ। ਚੋਟਾ = ਸੱਟਾਂ।
ਮੰਨੈ ਜਮ ਕੈ ਸਾਥਿ ਨ ਜਾਇ ॥
The faithful do not have to go with the Messenger of Death.
ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)। ਜਮ ਕੈ ਸਾਥਿ = ਜਮਾਂ ਦੇ ਨਾਲ।
ਐਸਾ ਨਾਮੁ ਨਿਰੰਜਨੁ ਹੋਇ ॥
Such is the Name of the Immaculate Lord.
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ), "ਐਸਾ ਨਾਮੁ" ਇਕੱਠਾ ਨਹੀਂ ਉਚਾਰਨਾ। "ਐਸਾ" ਦੇ ਬਾਅਦ ਛੋਟਾ ਬਿਸ਼ਰਾਮ ਹੈ। ਮਤਲਬ ਹੈ, "ਐਸਾ ਹੈ ਨਾਮ ਨਿਰੰਜਨ - ਜੈਸਾ ਉਪਰ ਵਰਨਣ ਕੀਤਾ ਗਿਆ ਹੈ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
Only one who has faith comes to know such a state of mind. ||13||
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੩॥ ਨਾਮ ਨਿਰੰਜਨ (ਮੈਲ ਰਹਿਤ) ਦੀ ਸੋਝੀ ਕਿਸ ਨੂੰ ਆਉਂਦੀ ਹੈ: "ਜੇ ਕੋਈ, ਮਨ ਕਰਕੇ ਮੰਨ ਲਵੇ, ਪਰ ਐਸਾ ਕੋਈ ਹੀ ਹੁੰਦਾ ਹੈ"।
ਮੰਨੈ ਮਾਰਗਿ ਠਾਕ ਨ ਪਾਇ ॥
The path of the faithful shall never be blocked.
ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ। ਮਾਰਗਿ = ਮਾਰਗ ਵਿਚ, ਰਾਹ ਵਿਚ। ਠਾਕ = ਰੋਕ। ਠਾਕ ਨ ਪਾਇ = ਰੋਕ ਨਹੀਂ ਪੈਂਦੀ।
ਮੰਨੈ ਪਤਿ ਸਿਉ ਪਰਗਟੁ ਜਾਇ ॥
The faithful shall depart with honor and fame.
ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ। ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ।
ਮੰਨੈ ਮਗੁ ਨ ਚਲੈ ਪੰਥੁ ॥
The faithful do not follow empty religious rituals.
ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ)।
ਮੰਨੈ ਧਰਮ ਸੇਤੀ ਸਨਬੰਧੁ ॥
The faithful are firmly bound to the Dharma.
ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ। ਸੇਤੀ = ਨਾਲ। ਸਨਬੰਧੁ = ਸਾਕ, ਰਿਸ਼ਤਾ, ਜੋੜ। ❀ 'ਮਗੁ ਪੰਥੁ' ਬਾਰੇ ਨੋਟ: (ਪ੍ਰ:) ਸ਼ਬਦ 'ਮਗੁ' ਤੇ 'ਪੰਥੁ' ਦੇ ਅੰਤ ਵਿਚ (ੁ) ਕਿਉਂ ਹੈ? (ਉ:) ਸਾਧਾਰਨ ਨੀਯਮ ਅਨੁਸਾਰ ਤਾਂ ਇੱਥੇ (ਿ) ਹੀ ਚਾਹੀਦੀ ਹੈ, ਪਰ ਸੰਸਕ੍ਰਿਤ ਵਿਚ ਇਕ ਨੀਯਮ ਆਮ ਪਰਚਲਤ ਸੀ ਕਿ ਜੇ 'ਲੰਮੇ ਸਮੇ' ਜਾਂ ਲੰਮੇ ਪੈਂਡੇ' ਦਾ ਜ਼ਿਕਰ ਹੋਵੇ, ਤਾਂ ਅਧਿਕਰਣ ਕਾਰਕ ਦੇ ਥਾਂ ਕਰਮ ਕਾਰਕ ਵਰਤਿਆ ਜਾਂਦਾ ਸੀ। ਉਹੀ ਨੀਯਮ ਪ੍ਰਾਕ੍ਰਿਤ ਦੀ ਰਾਹੀਂ ਥੋੜ੍ਹਾ ਥੋੜ੍ਹਾ ਪੁਰਾਣੀ ਪੰਜਾਬੀ ਵਿਚ ਵਰਤਿਆ ਗਿਆ ਹੈ; ਜਿਵੇਂ: (੧) ਗਾਵਨਿ ਤੁਧ ਨੋ ਪੰਡਿਤ ਪੜਨਿ ਰਖੀਸਰ, 'ਜੁਗੁ ਜੁਗੁ' ਵੇਦਾ ਨਾਲੇ। (ਪਉੜੀ ੨੦)। (੨) ਜੁਗੁ ਜੁਗੁ ਭਗਤ ਉਪਾਇਆ, ਪੈਜ ਰਖਦਾ ਆਇਆ ਰਾਮ ਰਾਜੇ। (੩) ਸਾਵਣਿ ਵਰਸੁ ਅੰਮ੍ਰਿਤਿ 'ਜਗੁ' ਛਾਇਆ ਜੀਉ। (ਗਉੜੀ ਮਾਝ ਮ: ੪)। (੪) ਬਾਵੈ 'ਮਾਰਗੁ' ਟੇਢਾ ਚਲਣਾ। ਸੀਧਾ ਛੋਡਿ ਅਪੂਠਾ ਬੁਨਨਾ।੩।੨੯।੯੮। (ਗਾਉੜੀ ਗੁਆਰੇਰੀ ਮ: ੫)। ਮਗੁ = ਮਾਰਗ, ਰਸਤਾ (ਸੰਸਕ੍ਰਿਤ 'मार्ग' ਤੋਂ ਪ੍ਰਾਕ੍ਰਿਤ ਸ਼ਬਦ 'ਮੱਗ' ਹੈ)। ਪੰਥੁ = ਰਸਤਾ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਇਹ ਦੋਵੇਂ ਸ਼ਬਦ 'ਮਾਰਗ' (ਜਿਸ ਦੀ ਪ੍ਰਾਕ੍ਰਿਤ ਸ਼ਕਲ 'ਮੱਗ' ਹੈ) ਅਤੇ 'ਪੰਥ' ਇਕੋ ਹੀ ਅਰਥ ਵਿਚ ਵਰਤੇ ਗਏ ਹਨ; ਜਿਵੇਂ: (੧) 'ਮਾਰਗਿ ਪੰਥ ਚਲੇ ਗੁਰ ਸਤਿਗੁਰ ਸੰਗਿ ਸਿਖਾ।' (ਤੁਖਾਰੀ ਛੰਤ ਮ: ੪)। (੨) ਮੁੰਧ ਨੈਣ ਭਰੇਦੀ, ਗੁਣ ਸਾਰੇਦੀ , ਕਿਉਂ ਪ੍ਰਭ ਮਿਲਾ ਪਿਆਰੇ। ਮਾਰਗੁ ਪੰਥੁ ਨ ਜਾਣਉ ਬਿਖੜਾ, ਕਿਉ ਪਾਈਐ ਪਿਰ ਪਾਰੇ। (ਤੁਖਾ
ਐਸਾ ਨਾਮੁ ਨਿਰੰਜਨੁ ਹੋਇ ॥
Such is the Name of the Immaculate Lord.
ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) "ਐਸਾ ਨਾਮੁ" ਇਕੱਠਾ ਨਹੀਂ ਉਚਾਰਨਾ। "ਐਸਾ" ਦੇ ਬਾਅਦ ਛੋਟਾ ਬਿਸ਼ਰਾਮ ਹੈ। ਮਤਲਬ ਹੈ, "ਐਸਾ ਹੈ ਨਾਮ ਨਿਰੰਜਨ - ਜੈਸਾ ਉਪਰ ਵਰਨਣ ਕੀਤਾ ਗਿਆ ਹੈ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥
Only one who has faith comes to know such a state of mind. ||14||
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੪॥ ਨਾਮ ਨਿਰੰਜਨ (ਮੈਲ ਰਹਿਤ) ਦੀ ਸੋਝੀ ਕਿਸ ਨੂੰ ਆਉਂਦੀ ਹੈ: "ਜੇ ਕੋਈ, ਮਨ ਕਰਕੇ ਮੰਨ ਲਵੇ, ਪਰ ਐਸਾ ਕੋਈ ਹੀ ਹੁੰਦਾ ਹੈ"।
ਮੰਨੈ ਪਾਵਹਿ ਮੋਖੁ ਦੁਆਰੁ ॥
The faithful find the Door of Liberation.
ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। ਪਾਵਹਿ = ਲੱਭ ਲੈਂਦੇ ਹਨ। ਮੋਖੁ ਦੁਆਰੁ = ਮੁਕਤੀ ਦਾ ਦਰਵਾਜ਼ਾ, 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ।
ਮੰਨੈ ਪਰਵਾਰੈ ਸਾਧਾਰੁ ॥
The faithful uplift and redeem their family and relations.
(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।
ਮੰਨੈ ਤਰੈ ਤਾਰੇ ਗੁਰੁ ਸਿਖ ॥
The faithful are saved, and carried across with the Sikhs of the Guru.
ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।
ਮੰਨੈ ਨਾਨਕ ਭਵਹਿ ਨ ਭਿਖ ॥
The faithful, O Nanak, do not wander around begging.
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਭਵਹਿ ਨ = ਨਹੀਂ ਭੌਂਦੇ। ਭਵਹਿ ਨ ਭਿਖ = ਭਿੱਖਿਆ ਲਈ ਨਹੀਂ ਭੌਂਦੇ ਫਿਰਦੇ, ਲੋੜਾਂ ਦੀ ਖ਼ਾਤਰ ਦਰ-ਦਰ ਨਹੀਂ ਰੁਲਦੇ ਫਿਰਦੇ, ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
ਐਸਾ ਨਾਮੁ ਨਿਰੰਜਨੁ ਹੋਇ ॥
Such is the Name of the Immaculate Lord.
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ), "ਐਸਾ ਨਾਮੁ" ਇਕੱਠਾ ਨਹੀਂ ਉਚਾਰਨਾ। "ਐਸਾ" ਦੇ ਬਾਅਦ ਛੋਟਾ ਬਿਸ਼ਰਾਮ ਹੈ। ਮਤਲਬ ਹੈ, "ਐਸਾ ਹੈ ਨਾਮ ਨਿਰੰਜਨ - ਜੈਸਾ ਉਪਰ ਵਰਨਣ ਕੀਤਾ ਗਿਆ ਹੈ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
Only one who has faith comes to know such a state of mind. ||15||
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ ॥੧੫॥ ਨਾਮ ਨਿਰੰਜਨ (ਮੈਲ ਰਹਿਤ) ਦੀ ਸੋਝੀ ਕਿਸ ਨੂੰ ਆਉਂਦੀ ਹੈ: "ਜੇ ਕੋਈ, ਮਨ ਕਰਕੇ ਮੰਨ ਲਵੇ, ਪਰ ਐਸਾ ਕੋਈ ਹੀ ਹੁੰਦਾ ਹੈ"।
ਪੰਚ ਪਰਵਾਣ ਪੰਚ ਪਰਧਾਨੁ ॥
The chosen ones, the self-elect, are accepted and approved.
ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ। ਪੰਚ = ਉਹ ਮਨੁੱਖ ਜਿਨ੍ਹਾਂ ਨਾਮ ਸੁਣਿਆ ਹੈ ਤੇ ਮੰਨਿਆ ਹੈ, ਉਹ ਮਨੁੱਖ ਜਿਨ੍ਹਾਂ ਦੀ ਸੁਰਤ ਨਾਮ ਵਿਚ ਜੁੜੀ ਹੈ ਤੇ ਜਿਨ੍ਹਾਂ ਦੇ ਅੰਦਰ ਪਰਤੀਤ ਆ ਗਈ ਹੈ। ਪਰਵਾਣੁ = ਕਬੂਲ, ਸੁਰਖ਼ਰੂ। ਪਰਧਾਨੁ = ਆਗੂ, ਵੱਡੇ।
ਪੰਚੇ ਪਾਵਹਿ ਦਰਗਹਿ ਮਾਨੁ ॥
The chosen ones are honored in the Court of the Lord.
ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ। ਪੰਚੇ = ਪੰਚ ਹੀ, ਸੰਤ ਜਨ ਹੀ। ਦਰਗਹ = ਅਕਾਲ ਪੁਰਖ ਦੇ ਦਰਬਾਰ ਵਿਚ। ਮਾਨੁ = ਆਦਰ; ਵਡਿਆਈ।
ਪੰਚੇ ਸੋਹਹਿ ਦਰਿ ਰਾਜਾਨੁ ॥
The chosen ones look beautiful in the courts of kings.
ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ। ਸੋਹਹਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਦਰਿ = ਦਰ 'ਤੇ, ਦਰਬਾਰ ਵਿਚ।
ਪੰਚਾ ਕਾ ਗੁਰੁ ਏਕੁ ਧਿਆਨੁ ॥
The chosen ones meditate single-mindedly on the Guru.
ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ)। ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ।
ਜੇ ਕੋ ਕਹੈ ਕਰੈ ਵੀਚਾਰੁ ॥
No matter how much anyone tries to explain and describe them,
ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ, ਕਹੈ = ਬਿਆਨ ਕਰੇ, ਕਥਨ ਕਰੇ। ਵੀਚਾਰੁ = ਕੁਦਰਤ ਦੇ ਲੇਖੇ ਦੀ ਵੀਚਾਰ।
ਕਰਤੇ ਕੈ ਕਰਣੈ ਨਾਹੀ ਸੁਮਾਰੁ ॥
the actions of the Creator cannot be counted.
ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) ਪਰ (ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ। ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ) ਕਰਤੇ ਕੈ ਕਰਣੈ = ਕਰਤਾਰ ਦੀ ਕੁਦਰਤ ਦਾ। ਸੁਮਾਰੁ = ਹਿਸਾਬ, ਲੇਖਾ।
ਧੌਲੁ ਧਰਮੁ ਦਇਆ ਕਾ ਪੂਤੁ ॥
The mythical bull is Dharma, the son of compassion;
(ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ)। (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ' ਰੂਪ ਨਿਯਮ ਬਣਾ ਦਿੱਤਾ ਹੈ)। ਧੌਲੁ = ਬਲਦ। ਦਇਆ ਕਾ ਪੂਤੁ = ਦਇਆ ਦਾ ਪੁੱਤਰ, ਧਰਮ ਦਇਆ ਤੋਂ ਪੈਦਾ ਹੁੰਦਾ ਹੈ, ਭਾਵ, ਜਿਸ ਹਿਰਦੇ ਵਿਚ ਦਇਆ ਹੈ ਉੱਥੇ ਧਰਮ ਪਰਫੁਲਤ ਹੁੰਦਾ ਹੈ।
ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
this is what patiently holds the earth in its place.
ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ। ਸੰਤੋਖ = ਸੰਤੋਖ ਨੂੰ। ਥਾਪਿ ਰਖਿਆ = ਟਿਕਾ ਰੱਖਿਆ, ਹੋਂਦ ਵਿਚ ਲਿਆਂਦਾ ਹੈ, ਪੈਦਾ ਕੀਤਾ ਹੈ। ਜਿਨਿ = ਜਿਸ (ਧਰਮ) ਨੇ। ਧਰਮ = ਅਕਾਲ ਪੁਰਖ ਦਾ ਨਿਯਮ। ਸੂਤਿ = ਸੂਤਰ ਵਿਚ, ਮਰਯਾਦਾ ਵਿਚ।
ਜੇ ਕੋ ਬੁਝੈ ਹੋਵੈ ਸਚਿਆਰੁ ॥
One who understands this becomes truthful.
ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ। ਬੁਝੈ = ਸਮਝ ਲਏ। ਸਚਿਆਰੁ = ਸੱਚ ਦਾ ਪਰਕਾਸ਼ ਹੋਣ ਲਈ ਯੋਗ।
ਧਵਲੈ ਉਪਰਿ ਕੇਤਾ ਭਾਰੁ ॥
What a great load there is on the bull!
(ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?) ਕੇਤਾ ਭਾਰੁ = ਬੇਅੰਤ ਭਾਰ।
ਧਰਤੀ ਹੋਰੁ ਪਰੈ ਹੋਰੁ ਹੋਰੁ ॥
So many worlds beyond this world-so very many!
(ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੇਠਾਂ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ; ਧਰਤੀ ਹੋਰੁ = ਧਰਤੀ ਦੇ ਹੇਠਾਂ ਹੋਰ ਬਲਦ। ਪਰੈ = ਉਸ ਤੋਂ ਹੇਠਾਂ।
ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
What power holds them, and supports their weight?
(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ? ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ।
ਜੀਅ ਜਾਤਿ ਰੰਗਾ ਕੇ ਨਾਵ ॥
The names and the colors of the assorted species of beings
(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ।
ਸਭਨਾ ਲਿਖਿਆ ਵੁੜੀ ਕਲਾਮ ॥
were all inscribed by the Ever-flowing Pen of God.
ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ। ਵੁੜੀ = ਵਗਦੀ, ਚਲਦੀ। ਕਲਾਮ = ਕਲਮ। ਵੁੜੀ ਕਲਾਮ = ਚਲਦੀ ਕਲਮ ਨਾਲ, ਭਾਵ, ਕਲਮ ਨੂੰ ਰੋਕਣ ਤੋਂ ਬਿਨਾ ਹੀ ਇਕ-ਤਾਰ।
ਏਹੁ ਲੇਖਾ ਲਿਖਿ ਜਾਣੈ ਕੋਇ ॥
Who knows how to write this account?
(ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ। ਲਿਖਿ ਜਾਣੈ = ਲਿਖਦਾ ਜਾਣਦਾ ਹੈ, ਲਿਖਣ ਦੀ ਸਮਝ ਹੈ। ਕੋਇ = ਕੋਈ ਵਿਰਲਾ।
ਲੇਖਾ ਲਿਖਿਆ ਕੇਤਾ ਹੋਇ ॥
Just imagine what a huge scroll it would take!
(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ।
ਕੇਤਾ ਤਾਣੁ ਸੁਆਲਿਹੁ ਰੂਪੁ ॥
What power! What fascinating beauty!
ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਸੁਆਲਿਹੁ = ਸੁੰਦਰ।
ਕੇਤੀ ਦਾਤਿ ਜਾਣੈ ਕੌਣੁ ਕੂਤੁ ॥
And what gifts! Who can know their extent?
ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? ਕੂਤੁ = ਮਾਪ, ਅੰਦਾਜ਼ਾ।
ਕੀਤਾ ਪਸਾਉ ਏਕੋ ਕਵਾਉ ॥
You created the vast expanse of the Universe with One Word!
(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ।
ਤਿਸ ਤੇ ਹੋਏ ਲਖ ਦਰੀਆਉ ॥
Hundreds of thousands of rivers began to flow.
ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ। ਤਿਸ ਤੇ = ਉਸ ਹੁਕਮ ਤੋਂ। ਹੋਏ = ਬਣ ਗਏ। ਲਖ ਦਰੀਆਉ = ਲੱਖਾਂ ਦਰਿਆ।
ਕੁਦਰਤਿ ਕਵਣ ਕਹਾ ਵੀਚਾਰੁ ॥
How can Your Creative Potency be described?
(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? ਕੁਦਰਤਿ = ਤਾਕਤ, ਸਮਰਥਾ। ਕਵਣ = ਕਿਹੜੀ, ਕੀਹ। ਕੁਦਰਤਿ ਕਵਣ = ਕੀਹ ਸਮਰੱਥਾ? ('ਕੁਦਰਤਿ' ਸ਼ਬਦ ਇਸਤ੍ਰੀ ਲਿੰਗ ਹੈ। ਸੋ ਇਹ 'ਕੁਦਰਤਿ' ਦਾ ਵਿਸ਼ਸ਼ੇਣ ਹੈ।) ਕਹਾ = ਮੈਂ ਆਖਾਂ। ਕਹਾ ਵਿਚਾਰੁ = ਮੈਂ ਵਿਚਾਰ ਕਰ ਸਕਾਂ।
ਵਾਰਿਆ ਨ ਜਾਵਾ ਏਕ ਵਾਰ ॥
I cannot even once be a sacrifice to You.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।) ਵਾਰਿਆ ਨਾ ਜਾਵਾ = ਸਦਕੇ ਨਹੀਂ ਹੋ ਸਕਦਾ, (ਭਾਵ, ਮੇਰੀ ਕੀਹ ਪਾਂਇਆਂ ਹੈ?)
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
Whatever pleases You is the only good done,
ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)। ਸਾਈ ਕਾਰ = ਉਹੋ ਕਾਰ, ਉਹੋ ਕੰਮ।
ਤੂ ਸਦਾ ਸਲਾਮਤਿ ਨਿਰੰਕਾਰ ॥੧੬॥
You, Eternal and Formless One! ||16||
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੬॥ ਸਲਾਮਤਿ = ਥਿਰ, ਅਟੱਲ। ਨਿਰੰਕਾਰ = ਹੇ ਹਰੀ! ॥੧੬॥
ਅਸੰਖ ਜਪ ਅਸੰਖ ਭਾਉ ॥
Countless meditations, countless loves.
(ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ। ਅਸੰਖ = ਅਨਗਿਣਤ, ਬੇਅੰਤ (ਜੀਵ)। ਭਾਉ = ਪਿਆਰ।
ਅਸੰਖ ਪੂਜਾ ਅਸੰਖ ਤਪ ਤਾਉ ॥
Countless worship services, countless austere disciplines.
ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ। ਤਪ = ਤਾਉ-ਤਪਾਂ ਦਾ ਤਪਣਾ।
ਅਸੰਖ ਗਰੰਥ ਮੁਖਿ ਵੇਦ ਪਾਠ ॥
Countless scriptures, and ritual recitations of the Vedas.
ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ। ਮੁਖਿ = ਮੂੰਹ ਨਾਲ। ਗਰੰਥ ਵੇਦ ਪਾਠ = ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ।
ਅਸੰਖ ਜੋਗ ਮਨਿ ਰਹਹਿ ਉਦਾਸ ॥
Countless Yogis, whose minds remain detached from the world.
ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ। ਜੋਗ = ਜੋਗ ਸਾਧਨ ਕਰਨ ਵਾਲੇ। ਮਨਿ = ਮਨ ਵਿਚ। ਉਦਾਸ ਰਹਹਿ = ਉਪਰਾਮ ਰਹਿੰਦੇ ਹਨ।
ਅਸੰਖ ਭਗਤ ਗੁਣ ਗਿਆਨ ਵੀਚਾਰ ॥
Countless devotees contemplate the Wisdom and Virtues of the Lord.
(ਅਕਾਲ ਪੁਰਖ ਦੀ ਕੁਦਰਤਿ ਵਿਚ) ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ, ਗੁਣ ਵੀਚਾਰੁ = ਅਕਾਲ ਪੁਰਖ ਦੇ ਗੁਣਾਂ ਦਾ ਖ਼ਿਆਲ। ਗਿਆਨ ਵੀਚਾਰੁ = (ਅਕਾਲ ਪੁਰਖ ਦੇ) ਗਿਆਨ ਦਾ ਵਿਚਾਰ।
ਅਸੰਖ ਸਤੀ ਅਸੰਖ ਦਾਤਾਰ ॥
Countless the holy, countless the givers.
ਅਨੇਕਾਂ ਹੀ ਦਾਨੀ ਤੇ ਦਾਤੇ ਹਨ। ਸਤੀ = ਸਤ ਧਰਮ ਵਾਲੇ ਮਨੁੱਖ। ਦਾਤਾਰ = ਦਾਤਾਂ ਦੇਣ ਵਾਲੇ, ਬਖ਼ਸ਼ਸ ਕਰਨ ਵਾਲੇ।
ਅਸੰਖ ਸੂਰ ਮੁਹ ਭਖ ਸਾਰ ॥
Countless heroic spiritual warriors, who bear the brunt of the attack in battle (who with their mouths eat steel).
(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ। ਸੂਰ = ਸੂਰਮੇ, ਜੋਧੇ। ਮੁਹ = ਮੂੰਹਾਂ ਉੱਤੇ। ਭਖਸਾਰ = ਸਾਰ ਭਖਣ ਵਾਲੇ, ਲੋਹਾ ਖਾਣ ਵਾਲੇ, ਸ਼ਾਸਤ੍ਰਾਂ ਦੇ ਵਾਰ ਸਹਿਣ ਵਾਲੇ।
ਅਸੰਖ ਮੋਨਿ ਲਿਵ ਲਾਇ ਤਾਰ ॥
Countless silent sages, vibrating the String of His Love.
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ। ਮੋਨਿ = ਚੁੱਪ ਰਹਿਣ ਵਾਲੇ। ਲਿਵ ਲਾਇ ਤਾਰ = ਲਿਵ ਦੀ ਤਾਰ ਲਾ ਕੇ, ਇਕ-ਰਸ ਲਿਵ ਲਾ ਕੇ, ਇਕ-ਰਸ ਬ੍ਰਿਤੀ ਜੋੜ ਕੇ।
ਕੁਦਰਤਿ ਕਵਣ ਕਹਾ ਵੀਚਾਰੁ ॥
How can Your Creative Potency be described?
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ। ਉਤਮ ਪੁਰਖ ਕਿਰਿਆ; ਇਸ ਕਰਕੇ ਉਚਾਰਨ ਨਾਸਕੀ। ਅਰਥ ਹੈ "ਮੇਰੀ ਕੀ ਕੁਦਰਤਿ ਭਾਵ ਤਾਕਤ ਹੈ ਕਿ ਮੈਂ, ਹੇ ਪਰਮਾਤਮਾ, ਤੇਰੇ ਬਾਰੇ ਕੋਈ ਵਿਚਾਰ ਕਹਾਂ"।
ਵਾਰਿਆ ਨ ਜਾਵਾ ਏਕ ਵਾਰ ॥
I cannot even once be a sacrifice to You.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।) ੧. "ਜਾਵਾ" ਦਾ ਉਚਾਰਨ ਨਾਸਕੀ ਨਹੀਂ। ਪੰਕਤੀ ਦਾ ਭਾਵ ਹੈ "ਹੇ ਪਰਮਾਤਮਾ, ਤੇਰਾ ਇਕ ਵਾਰ (ਵਾਲ) ਵੀ ਮੇਰੇ ਤੋਂ ਵਾਰਿਆ (ਕਥਿਆ) ਨਹੀਂ ਜਾ ਸਕਦਾ। "ਵਾਰ" ਦਾ ਔਂਕੜ ਇਸ ਕਰਕੇ ਉੱਡ ਗਿਆ ਹੈ ਕਿਉਂਕਿ ਇਸ ਦੇ ਅੱਗੇ "ਵੀ" ਗੁਪਤ ਹੈ। ੨. ਇਸ ਪੰਕਤੀ ਬਾਰੇ ਹੋਰ ਵਿਚਾਰ ਦੀ ਲੋੜ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
Whatever pleases You is the only good done,
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)। ਸਾਈ ਦਾ ਉਚਾਰਨ ਸਾਂਈਂ ਨਹੀਂ ਕਰਨਾ। ਸਾਈ ਦਾ ਅਰਥ ਹੈ "ਉਹੀ" ਜਦਕਿ ਸਾਂਈਂ ਦਾ ਅਰਥ ਹੈ ਮਾਲਕ, ਸਵਾਮੀ, ਪਰਮਾਤਮਾ। ਇਸ ਸਾਰੀ ਪੰਕਤੀ ਦਾ ਅਰਥ ਹੈ - ਜੋ ਤੈਨੂੰ (ਹੇ ਪਰਮਾਤਮਾ) ਚੰਗੀ ਲਗੇ, ਉਹੀ ਕਾਰ (ਕੰਮ) ਭਲੀ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੭॥
You, Eternal and Formless One. ||17||
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੭॥
ਅਸੰਖ ਮੂਰਖ ਅੰਧ ਘੋਰ ॥
Countless fools, blinded by ignorance.
(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਮੂਰਖ ਅੰਧ ਘੋਰ = ਪਰਲੇ ਦਰਜੇ ਦੇ ਮੂਰਖ, ਮਹਾਂ ਮੂਰਖ।
ਅਸੰਖ ਚੋਰ ਹਰਾਮਖੋਰ ॥
Countless thieves and embezzlers.
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਹਰਾਮਖੋਰ = ਪਰਾਇਆ ਮਾਲ ਖਾਣ ਵਾਲੇ।
ਅਸੰਖ ਅਮਰ ਕਰਿ ਜਾਹਿ ਜੋਰ ॥
Countless impose their will by force.
ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ। ਅਮਰ = ਹੁਕਮ। ਜੋਰ = ਧੱਕੇ, ਵਧੀਕੀਆਂ।
ਅਸੰਖ ਗਲਵਢ ਹਤਿਆ ਕਮਾਹਿ ॥
Countless cut-throats and ruthless killers.
ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ ਗਲਵਢ = ਗਲ ਵੱਢਣ ਵਾਲੇ, ਕਾਤਲ, ਖ਼ੂਨੀ ਮਨੁੱਖ। ਹਤਿਆ ਕਮਾਹਿ = ਦੂਜਿਆਂ ਦੇ ਗਲ ਵੱਢਦੇ ਹਨ।
ਅਸੰਖ ਪਾਪੀ ਪਾਪੁ ਕਰਿ ਜਾਹਿ ॥
Countless sinners who keep on sinning.
ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ। ਕਰਿ ਜਾਹਿ = ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ। ਪਾਪੁ ਕਰਿ ਜਾਹਿ = ਪਾਪ ਕਮਾ ਕੇ ਅੰਤ ਨੂੰ ਤੁਰ ਜਾਂਦੇ ਹਨ।
ਅਸੰਖ ਕੂੜਿਆਰ ਕੂੜੇ ਫਿਰਾਹਿ ॥
Countless liars, wandering lost in their lies.
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ ਕੂੜਿਆਰ = ਉਹ ਮਨੁੱਖ ਜਿਨ੍ਹਾਂ ਦੇ ਹਿਰਦੇ ਕੂੜ ਦੇ ਟਿਕਾਣੇ ਬਣੇ ਪਏ ਹਨ, ਝੂਠ ਦੇ ਸੁਭਾਉ ਵਾਲੇ। ਕੂੜੇ = ਕੂੜ ਵਿਚ ਹੀ। ਫਿਰਾਹਿ = ਫਿਰਦੇ ਹਨ, ਪਰਵਿਰਤ ਹਨ, ਰੁੱਝੇ ਹੋਏ ਹਨ।
ਅਸੰਖ ਮਲੇਛ ਮਲੁ ਭਖਿ ਖਾਹਿ ॥
Countless wretches, eating filth as their ration.
ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ। ਮਲੇਛ = ਮਲੀਨ ਮਤ ਵਾਲੇ, ਖੋਟੀ ਬੁੱਧ ਵਾਲੇ ਮਨੁੱਖ। ਖਾਹਿ = ਖਾਂਦੇ ਹਨ। ਭਖਿ ਖਾਹਿ = ਹਾਬੜਿਆਂ ਵਾਂਗ ਖਾਈ ਜਾਂਦੇ ਹਨ।('ਭਖ' ਅਤੇ 'ਖਾਹਿ' ਦੋਵੇਂ ਸੰਸਕ੍ਰਿਤ ਦੇ ਧਾਤੂ ਹਨ, ਦੋਹਾਂ ਦਾ ਅਰਥ ਹੈ 'ਖਾਣਾ'। ਤੀਜੀ ਪਉੜੀ ਵਿਚ ਭੀ ਇਕ ਇਹੋ ਜਿਹੀ 'ਖਾਹੀ ਖਾਹਿ' ਸੰਯੁਕਤ ਕ੍ਰਿਆ ਆ ਚੁਕੀ ਹੈ)।
ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
Countless slanderers, carrying the weight of their stupid mistakes on their heads.
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ। ਸਿਰਿ = ਆਪਣੇ ਸਿਰ ਉੱਤੇ। ਸਿਰਿ ਕਰਹਿ ਭਾਰੁ = ਆਪਣੇ ਸਿਰ ਉੱਤੇ ਭਾਰ ਚੁਕਦੇ ਹਨ।
ਨਾਨਕੁ ਨੀਚੁ ਕਹੈ ਵੀਚਾਰੁ ॥
Nanak describes the state of the lowly.
(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ?ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ। ਨਾਨਕੁ ਨੀਚੁ = ਨੀਚ ਨਾਨਕ, ਨਾਨਕ ਵਿਚਾਰਾ, ਗਰੀਬ ਨਾਨਕ। ❀ 'ਨਾਨਕੁ ਨੀਚੁ' ਬਾਰੇ ਨੋਟ: ਇਸ ਤੁਕ ਵਿਚ ਸ਼ਬਦ 'ਨਾਨਕੁ' ਕਰਤਾ ਕਾਰਕ ਹੈ ਅਤੇ ਪੁਲਿੰਗ ਹੈ। ਸ਼ਬਦ 'ਨੀਚੁ' ਵਿਸ਼ਸ਼ੇਣ ਹੈ ਅਤੇ ਪੁਲਿੰਗ ਹੈ। ਉਂਝ ਭੀ ਸ਼ਬਦ 'ਨਾਨਕੁ' ਦੇ ਨਾਲ ਹੀ ਵਰਤਿਆ ਗਿਆ ਹੈ। ਸੋ 'ਨੀਚੁ' ਸ਼ਬਦ 'ਨਾਨਕੁ' ਦਾ ਵਿਸ਼ਸ਼ੇਣ ਹੈ। ਸਤਿਗੁਰੂ ਜੀ ਆਪਣੇ ਆਪ ਨੂੰ 'ਨੀਚੁ' ਆਖਦੇ ਹਨ, ਇਹ ਗਰੀਬੀ ਭਾਵ ਹੋਰ ਭੀ ਕਈ ਥਾਈਂ ਆਉਂਦਾ ਹੈ, ਜਿਵੇਂ: (੧) ਮੈ ਕੀਤਾ ਨ ਜਾਤਾ ਹਰਾਮਖੋਰ। ਹਉ ਕਿਆ ਮੁਹੁ ਦੇਸਾ ਦੁਸਟੁ ਚੋਰ। ਨਾਨਕੁ ਨੀਚੁ ਕਹੈ ਬੀਚਾਰੁ। ਧਾਣਕ ਰੂਪਿ ਰਹਾ ਕਰਤਾਰ।੪।੨੯। (ਸਿਰੀ ਰਾਗ ਮਹਲਾ ੧)। (੨) ਜੁਗੁ ਜੁਗੁ ਸਾਚਾ ਹੈ ਭੀ ਹੋਸੀ। ਕਉਣੁ ਨ ਮੂਆ ਕਉਣੁ ਨ ਮਰਸੀ। ਨਾਨਕੁ ਨੀਚੁ ਕਹੈ ਬੇਨੰਤੀ, ਦਰਿ ਦੇਖਹੁ ਲਿਵ ਲਾਈ ਹੇ।੧੬।੨। (ਮਾਰੂ ਮਹਲਾ ੧, ਸੋਹਲੇ)। (੩) ਕਥਨੀ ਕਰਉ ਨ ਆਵੈ ਓਰੁ। ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ। ਦੁਖੁ ਸੁਖੁ ਭਾਣੈ ਤਿਸੈ ਰਜਾਇ। ਨਾਨਕੁ ਨੀਚੁ ਕਹੈ ਲਿਵ ਲਾਇ।੮।੪। (ਗਉੜੀ ਮਹਲਾ ੧)।
ਵਾਰਿਆ ਨ ਜਾਵਾ ਏਕ ਵਾਰ ॥
I cannot even once be a sacrifice to You.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ)। ੧. "ਜਾਵਾ" ਦਾ ਉਚਾਰਨ ਨਾਸਕੀ ਨਹੀਂ। ਪੰਕਤੀ ਦਾ ਭਾਵ ਹੈ "ਹੇ ਪਰਮਾਤਮਾ, ਤੇਰਾ ਇਕ ਵਾਰ (ਵਾਲ) ਵੀ ਮੇਰੇ ਤੋਂ ਵਾਰਿਆ (ਕਥਿਆ) ਨਹੀਂ ਜਾ ਸਕਦਾ। "ਵਾਰ" ਦਾ ਔਂਕੜ ਇਸ ਕਰਕੇ ਉੱਡ ਗਿਆ ਹੈ ਕਿਉਂਕਿ ਇਸ ਦੇ ਅੱਗੇ "ਵੀ" ਗੁਪਤ ਹੈ। ੨. ਇਸ ਪੰਕਤੀ ਬਾਰੇ ਹੋਰ ਵਿਚਾਰ ਦੀ ਲੋੜ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
Whatever pleases You is the only good done,
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)। ਸਾਈ ਦਾ ਉਚਾਰਨ ਸਾਂਈਂ ਨਹੀਂ ਕਰਨਾ। ਸਾਈ ਦਾ ਅਰਥ ਹੈ "ਉਹੀ" ਜਦਕਿ ਸਾਂਈਂ ਦਾ ਅਰਥ ਹੈ ਮਾਲਕ, ਸਵਾਮੀ, ਪਰਮਾਤਮਾ। ਇਸ ਸਾਰੀ ਪੰਕਤੀ ਦਾ ਅਰਥ ਹੈ - ਜੋ ਤੈਨੂੰ (ਹੇ ਪਰਮਾਤਮਾ) ਚੰਗੀ ਲਗੇ, ਉਹੀ ਕਾਰ (ਕੰਮ) ਭਲੀ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੮॥
You, Eternal and Formless One. ||18||
ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ॥੧੮॥
ਅਸੰਖ ਨਾਵ ਅਸੰਖ ਥਾਵ ॥
Countless names, countless places.
(ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ। ਨਾਵ = (ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਨਾਮ।
ਅਗੰਮ ਅਗੰਮ ਅਸੰਖ ਲੋਅ ॥
Inaccessible, unapproachable, countless celestial realms.
(ਕੁਦਰਤਿ ਵਿਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ। ਅਗੰਮ = ਜਿਸ ਤਾਈਂ (ਕਿਸੇ ਦੀ) ਪਹੁੰਚ ਨ ਹੋ ਸਕੇ। ਲੋਅ = ਲੋਕ, ਭਵਣ। ਅਸੰਖ ਲੋਅ = ਅਨੇਕਾਂ ਹੀ ਭਵਣ।
ਅਸੰਖ ਕਹਹਿ ਸਿਰਿ ਭਾਰੁ ਹੋਇ ॥
Even to call them countless is to carry the weight on your head.
(ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ) 'ਅਸੰਖ' (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ)। ਕਹਹਿ = ਕਹਿੰਦੇ ਹਨ, ਆਖਦੇ ਹਨ (ਜੋ ਮਨੁੱਖ)। ਸਿਰਿ = ਉਹਨਾਂ ਦੇ ਸਿਰ ਉੱਤੇ। ਹੋਇ = ਹੁੰਦਾ ਹੈ।
ਅਖਰੀ ਨਾਮੁ ਅਖਰੀ ਸਾਲਾਹ ॥
From the Word, comes the Naam; from the Word, comes Your Praise.
(ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ), ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ। ਅਖਰੀ = ਅੱਖਰਾਂ ਦੀ ਰਾਹੀਂ ਹੀ। ਸਾਲਾਹ = ਸਿਫ਼ਤਿ।
ਅਖਰੀ ਗਿਆਨੁ ਗੀਤ ਗੁਣ ਗਾਹ ॥
From the Word, comes spiritual wisdom, singing the Songs of Your Glory.
ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ। ਗੁਣ ਗਾਹ = ਗੁਣਾਂ ਦੇ ਗਾਹੁਣ ਵਾਲੇ, ਗੁਣਾਂ ਦੇ ਵਾਕਫ਼।
ਅਖਰੀ ਲਿਖਣੁ ਬੋਲਣੁ ਬਾਣਿ ॥
From the Word, come the written and spoken words and hymns.
ਬੋਲੀ ਦਾ ਲਿਖਣਾ ਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। (ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ।) ਬਾਣਿ ਲਿਖਣੁ = ਬਾਣੀ ਦਾ ਲਿਖਣਾ। ਬਾਣਿ = ਬਾਣੀ, ਬੋਲੀ। ਬਾਣਿ ਬੋਲਣੁ = ਬਾਣੀ (ਬੋਲੀ) ਦਾ ਬੋਲਣਾ।
ਅਖਰਾ ਸਿਰਿ ਸੰਜੋਗੁ ਵਖਾਣਿ ॥
From the Word, comes destiny, written on one's forehead.
(ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ) ਅਖਰਾ ਸਿਰਿ = ਅੱਖਰਾਂ ਦੀ ਰਾਹੀਂ ਹੀ। ਸੰਜੋਗੁ = ਭਾਗਾਂ ਦਾ ਲੇਖ। ਵਖਾਣਿ = ਵਖਾਣਿਆ ਜਾ ਸਕਦਾ ਹੈ, ਦੱਸਿਆ ਜਾ ਸਕਦਾ ਹੈ।
ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
But the One who wrote these Words of Destiny-no words are written on His Forehead.
(ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ)। ਜਿਨਿ = ਜਿਸ ਅਕਾਲ ਪੁਰਖ ਨੇ। ਏਹਿ = ਸੰਜੋਗ ਦੇ ਇਹ ਅੱਖਰ। ਤਿਸੁ ਸਿਰਿ = ਉਸ ਅਕਾਲ ਪੁਰਖ ਦੇ ਮੱਥੇ ਉੱਤੇ। ਨਾਹਿ = (ਕੋਈ ਲੇਖ) ਨਹੀਂ ਹੈ।
ਜਿਵ ਫੁਰਮਾਏ ਤਿਵ ਤਿਵ ਪਾਹਿ ॥
As He ordains, so do we receive.
ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ। ਜਿਵ = ਜਿਸ ਤਰ੍ਹਾਂ। ਫੁਰਮਾਏ = ਅਕਾਲ ਪੁਰਖ ਹੁਕਮ ਕਰਦਾ ਹੈ। ਤਿਵ ਤਿਵ = ਉਸੇ ਤਰ੍ਹਾਂ। ਪਾਹਿ = (ਜੀਵ) ਪਾ ਲੈਂਦੇ ਹਨ, ਭੋਗਦੇ ਹਨ।
ਜੇਤਾ ਕੀਤਾ ਤੇਤਾ ਨਾਉ ॥
The created universe is the manifestation of Your Name.
ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ')। ਜੇਤਾ = ਜਿਤਨਾ। ਕੀਤਾ = ਪੈਦਾ ਕੀਤਾ ਹੋਇਆ ਸੰਸਾਰ। ਜੇਤਾ ਕੀਤਾ = ਇਹ ਸਾਰਾ ਸੰਸਾਰ ਜੋ ਅਕਾਲ ਪੁਰਖ ਨੇ ਪੈਦਾ ਕੀਤਾ ਹੈ। ਤੇਤਾ = ਉਹ ਸਾਰਾ, ਉਤਨਾ ਹੀ। ਨਾਉ = ਨਾਮ, ਰੂਪ, ਸਰੂਪ। ❀ ਨੋਟ: ਅੰਗਰੇਜ਼ੀ ਵਿਚ ਦੋ ਸ਼ਬਦ ਹਨ 'substance' ਤੇ 'property' ਤਿਵੇਂ ਸੰਸਕ੍ਰਿਤ ਵਿਚ ਹਨ 'ਨਾਮ' ਤੇ 'ਗੁਣ' ਜਾਂ 'ਮੂਰਤਿ' ਤੇ 'ਗੁਣ'। ਸੋ 'ਨਾਮ' (ਸਰੂਪ) 'substance' ਹੈ ਤੇ ਗੁਣ 'property' ਹੈ ਜਦੋਂ ਕਿਸੇ ਜੀਵ ਦਾ ਜਾਂ ਕਿਸੇ ਪਦਾਰਥ ਦਾ 'ਨਾਮ' ਰੱਖੀਦਾ ਹੈ, ਇਸ ਦਾ ਭਾਵ ਇਹ ਹੁੰਦਾ ਹੈ ਕਿ ਉਸ ਦਾ ਸਰੂਪ (ਸ਼ਕਲ) ਨੀਯਤ ਕਰੀਦਾ ਹੈ। ਜਦੋਂ ਉਹ ਨਾਮ ਲਈਦਾ ਹੈ, ਉਹ ਹਸਤੀ ਅੱਖਾਂ ਅੱਗੇ ਆ ਜਾਂਦੀ ਹੈ।
ਵਿਣੁ ਨਾਵੈ ਨਾਹੀ ਕੋ ਥਾਉ ॥
Without Your Name, there is no place at all.
ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ)। ਵਿਣੁ ਨਾਵੈ-'ਨਾਮ' ਤੋਂ ਬਿਨਾ, ਨਾਮ ਤੋਂ ਖ਼ਾਲੀ।
ਕੁਦਰਤਿ ਕਵਣ ਕਹਾ ਵੀਚਾਰੁ ॥
How can I describe Your Creative Power?
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ? ❀ ਨੋਟ: ਕੁਦਰਤਿ ਕਵਣ, ਸ਼ਬਦ 'ਵੀਚਾਰੁ' ਪੁਲਿੰਗ ਹੈ। ਜੇ ਲਫ਼ਜ਼ 'ਕਵਣ' ਇਸ ਦਾ ਵਿਸ਼ੇਸ਼ਣ ਹੁੰਦਾ, ਤਾਂ ਇਹ ਭੀ ਪੁਲਿੰਗ ਹੁੰਦਾ ਅਤੇ ਇਸ ਦਾ ਰੂਪ 'ਕਵਣੁ' ਹੋ ਜਾਂਦਾ। 'ਕੁਦਰਤਿ' ਇਸਤ੍ਰੀ-ਲਿੰਗ ਹੈ। ਸੋ ਸ਼ਬਦ 'ਕਵਣ' 'ਕੁਦਰਤਿ' ਦਾ ਵਿਸ਼ੇਸ਼ਣ ਹੈ। ਇਸ ਸ਼ਬਦ 'ਕਵਣ' ਦੇ ਪੁਲਿੰਗ ਅਤੇ ਇਸਤ੍ਰੀ ਲਿੰਗ ਰੂਪ ਨੂੰ ਸਮਝਣ ਲਈ ਵੇਖੋ ਪਉੜੀ ਨੰ: ੨੧: ਕਵਣ ਸੁ ਵੇਲਾ, ਵਖਤੁ ਕਵਣੁ, ਕਵਣ ਥਿਤਿ, ਕਵਣੁ ਵਾਰੁ। ਕਵਣਿ ਸਿ ਰੁਤੀ, ਮਾਹੁ ਕਵਣੁ, ਜਿਤੁ ਜੋਆ ਆਕਾਰੁ।੨੧। ਪਉੜੀ ਨੰ: ੧੬,੧੭ ਅਤੇ ੧੯ ਵਿਚ 'ਕੁਦਰਤਿ ਕਵਣ ਕਹਾ ਵੀਚਾਰੁ' ਤੁਕ ਆਈ ਹੈ, ਪਰ ਪਉੜੀ ਨੰ: ੧੮ ਵਿਚ ਇਸ ਤੁਕ ਦੇ ਥਾਂ ਤੁਕ 'ਨਾਨਕੁ ਨੀਚੁ ਕਹੈ ਵੀਚਾਰੁ' ਵਰਤੀ ਗਈ ਹੈ। ਇਨ੍ਹਾਂ ਦੋਹਾਂ ਨੂੰ ਆਮ੍ਹੋ = ਸਾਹਮਣੇ ਰੱਖ ਕੇ ਵਿਚਾਰੀਏ, ਤਾਂ ਭੀ ਇਹੀ ਅਰਥ ਨਿਕਲਦਾ ਹੈ ਕਿ 'ਮੇਰੀ ਕੀਹ ਤਾਕਤ ਹੈ? ਮੈਂ ਵਿਚਾਰਾ ਨਾਨਕ ਕੀਹ ਵਿਚਾਰ ਕਰ ਸਕਦਾ ਹਾਂ'? ਲਫ਼ਜ਼ 'ਕੁਦਰਤਿ' 'ਸਮਰਥਾ' ਦੇ ਅਰਥ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਰ ਥਾਈਂ ਭੀ ਆਇਆ ਹੈ, ਜਿਵੇਂ: (੧) ਜੇ ਤੂ ਮੀਰ ਮਹਾਪਤਿ ਸਾਹਿਬੁ, ਕੁਦਰਤਿ ਕਉਣ ਹਮਾਰੀ। ਚਾਰੇ ਕੁੰਟ ਸਲਾਮੁ ਕਰਹਿਗੇ, ਘਰਿ ਘਰਿ ਸਿਫਤਿ ਤੁਮਾਰੀ।੭।੧।੮। (ਬਸੰਤ ਹਿੰਡੋਲੁ ਮਹਲਾ ੧)। (੨) ਜਿਉ ਬੋਲਾਵਹਿ ਤਿਉ ਬੋਲਹਿ ਸੁਆਮੀ, ਕੁਦਰਤਿ ਕਵਨ ਹਮਾਰੀ। ਸਾਧ ਸੰਗਿ ਨਾਨਕ ਜਸੁ ਗਾਇਉ, ਜੋ ਪ੍ਰਭੂ ਕੀ ਅਤਿ ਪਿਆਰੀ।੮।੧।੮। (ਗੂਜਰੀ ਮਹਲਾ ੫)।
ਵਾਰਿਆ ਨ ਜਾਵਾ ਏਕ ਵਾਰ ॥
I cannot even once be a sacrifice to You.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ)। ੧. "ਜਾਵਾ" ਦਾ ਉਚਾਰਨ ਨਾਸਕੀ ਨਹੀਂ। ਪੰਕਤੀ ਦਾ ਭਾਵ ਹੈ "ਹੇ ਪਰਮਾਤਮਾ, ਤੇਰਾ ਇਕ ਵਾਰ (ਵਾਲ) ਵੀ ਮੇਰੇ ਤੋਂ ਵਾਰਿਆ (ਕਥਿਆ) ਨਹੀਂ ਜਾ ਸਕਦਾ। "ਵਾਰ" ਦਾ ਔਂਕੜ ਇਸ ਕਰਕੇ ਉੱਡ ਗਿਆ ਹੈ ਕਿਉਂਕਿ ਇਸ ਦੇ ਅੱਗੇ "ਵੀ" ਗੁਪਤ ਹੈ। ੨. ਇਸ ਪੰਕਤੀ ਬਾਰੇ ਹੋਰ ਵਿਚਾਰ ਦੀ ਲੋੜ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
Whatever pleases You is the only good done,
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ)। ਸਾਈ ਦਾ ਉਚਾਰਨ ਸਾਂਈਂ ਨਹੀਂ ਕਰਨਾ। ਸਾਈ ਦਾ ਅਰਥ ਹੈ "ਉਹੀ" ਜਦਕਿ ਸਾਂਈਂ ਦਾ ਅਰਥ ਹੈ ਮਾਲਕ, ਸਵਾਮੀ, ਪਰਮਾਤਮਾ। ਇਸ ਸਾਰੀ ਪੰਕਤੀ ਦਾ ਅਰਥ ਹੈ - ਜੋ ਤੈਨੂੰ (ਹੇ ਪਰਮਾਤਮਾ) ਚੰਗੀ ਲਗੇ, ਉਹੀ ਕਾਰ (ਕੰਮ) ਭਲੀ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੯॥
You, Eternal and Formless One. ||19||
ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈਂ ॥੧੯॥
ਭਰੀਐ ਹਥੁ ਪੈਰੁ ਤਨੁ ਦੇਹ ॥
When the hands and the feet and the body are dirty,
ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਭਰੀਐ = ਜੇ ਭਰ ਜਾਏ, ਜੇ ਗੰਦਾ ਹੋ ਜਾਏ, ਜੇ ਮੈਲਾ ਹੋ ਜਾਏ। ਤਨੁ = ਸਰੀਰ। ਦੇਹ = ਸਰੀਰ।
ਪਾਣੀ ਧੋਤੈ ਉਤਰਸੁ ਖੇਹ ॥
water can wash away the dirt.
ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ। ਪਾਣੀ ਧੋਤੈ = ਪਾਣੀ ਨਾਲ ਧੋਤਿਆਂ। ਉਤਰਸੁ = ਉਤਰ ਜਾਂਦੀ ਹੈ। ਖੇਹ = ਮਿੱਟੀ, ਧੂੜ, ਮੈਲ।
ਮੂਤ ਪਲੀਤੀ ਕਪੜੁ ਹੋਇ ॥
When the clothes are soiled and stained by urine,
ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਪਲੀਤੀ = ਪਲੀਤ, ਗੰਦਾ। ਮੂਤ ਪਲੀਤੀ = ਮੂਤਰ ਨਾਲ ਪਲੀਤ। ਕਪੜੁ = ਕੱਪੜਾ।
ਦੇ ਸਾਬੂਣੁ ਲਈਐ ਓਹੁ ਧੋਇ ॥
soap can wash them clean.
ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ। ਦੇ ਸਾਬੂਣੁ = ਸਾਬਣ ਲਾ ਕੇ। ਲਈਐ = ਲਈਦਾ ਹੈ। ਓਹੁ = ਉਹ ਪਲੀਤ ਹੋਇਆ ਕੱਪੜਾ। ਲਈਐ ਧੋਇ = ਧੋ ਲਈਦਾ ਹੈ।
ਭਰੀਐ ਮਤਿ ਪਾਪਾ ਕੈ ਸੰਗਿ ॥
But when the intellect is stained and polluted by sin,
(ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਭਰੀਐ = ਜੇ ਭਰ ਜਾਏ, ਜੇ ਮਲੀਨ ਹੋ ਜਾਏ। ਮਤਿ = ਬੁੱਧ। ਪਾਪਾ ਕੈ ਸੰਗਿ = ਪਾਪਾਂ ਦੇ ਨਾਲ।
ਓਹੁ ਧੋਪੈ ਨਾਵੈ ਕੈ ਰੰਗਿ ॥
it can only be cleansed by the Love of the Name.
ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ। ਓਹੁ = ਉਹ ਪਾਪ। ਧੋਪੈ = ਧੁਪਦਾ ਹੈ, ਧੁਪ ਸਕਦਾ ਹੈ, ਧੋਇਆ ਜਾ ਸਕਦਾ ਹੈ। ਰੰਗਿ = ਪਿਆਰ ਨਾਲ। ਨਾਵੈ ਕੈ ਰੰਗਿ = ਅਕਾਲ ਪੁਰਖ ਦੇ ਨਾਮ ਦੇ ਪ੍ਰੇਮ ਨਾਲ।
ਪੁੰਨੀ ਪਾਪੀ ਆਖਣੁ ਨਾਹਿ ॥
Virtue and vice do not come by mere words;
ਹੇ ਨਾਨਕ! 'ਪੁੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਆਖਣੁ = ਨਾਮੁ, ਬਚਨ। ਨਾਹਿ = ਨਹੀਂ ਹੈ।
ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
actions repeated, over and over again, are engraved on the soul.
ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਕਰਿ ਕਰਿ ਕਰਣਾ = (ਆਪੋ ਆਪਣੇ) ਕਰਮ ਕਰ ਕੇ, ਜਿਹੋ ਜਿਹੇ ਕਰਮ ਕਰੋਗੇ। ਲਿਖਿ = ਲਿਖ ਕੇ, (ਤਿਹੋ ਜਿਹਾ ਲੇਖਾ) ਲਿਖ ਕੇ, (ਤਿਹੋ ਜਿਹੇ ਸੰਸਕਾਰਾਂ ਦਾ ਲੇਖਾ) ਲਿਖ ਕੇ, (ਤਿਹੋ ਜਿਹੇ ਸੰਸਕਾਰ ਅਪਣੇ ਮਨ ਵਿਚ) ਉੱਕਰ ਕੇ। ਲੈ ਜਾਹੁ = ਤੂੰ ਲੈ ਜਾਹਿਂਗਾ, (ਆਪਣੇ ਨਾਲ) ਲੈ ਜਾਹਿਂਗਾ, (ਆਪਣੇ ਮਨ ਵਿਚ) ਪ੍ਰੋ ਲਵੇਂਗਾ।
ਆਪੇ ਬੀਜਿ ਆਪੇ ਹੀ ਖਾਹੁ ॥
You shall harvest what you plant.
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। ਆਪੇ = ਆਪ ਹੀ। ਬੀਜਿ = ਬੀਜ ਕੇ।
ਨਾਨਕ ਹੁਕਮੀ ਆਵਹੁ ਜਾਹੁ ॥੨੦॥
O Nanak, by the Hukam of God's Command, we come and go in reincarnation. ||20||
(ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ ॥੨੦॥ ਹੁਕਮੀ = ਅਕਾਲ ਪੁਰਖ ਦੇ ਹੁਕਮ ਵਿਚ। ਆਵਹੁ ਜਾਹੁ = ਆਵਹਿਂਗਾ ਤੇ ਜਾਹਿਂਗਾ, ਜੰਮੇਂਗਾ ਤੇ ਮਰਹਿਂਗਾ, ਜਨਮ ਮਰਨ ਵਿਚ ਪਿਆ ਰਹੇਂਗਾ। ❀ ਨੋਟ: ਸ਼ਬਦ 'ਆਖਣੁ' ਨੂੰ ਧਿਆਨ ਨਾਲ ਵਿਚਾਰਨਾ ਜ਼ਰੂਰੀ ਹੈ। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (੧) ਪੁੰਨੀ ਪਾਪੀ ਆਖਣੁ ਨਾਹਿ। (ਪਉੜੀ ੨੦)। (੨) ਨਾਨਕ ਆਖਣਿ ਸਭੁ ਕੋ ਆਖੈ, ਇਕ ਦੂ ਇਕੁ ਸਿਆਣਾ (ਪਉੜੀ ੨੧)। (੩) ਜੇ ਕੋ ਖਾਇਕੁ ਆਖਣਿ ਪਾਇ। (ਪਉੜੀ ੨੫)। (੪) ਕੇਤੇ ਆਖਹਿ ਆਖਣਿ ਪਾਹਿ। (ਪਉੜੀ ੨੬)। (੫) ਆਖਣਿ ਜੋਰੁ ਚੁਪੈ ਨਹਿ ਜੋਰੁ। (ਪਉੜੀ ੩੩)। ਇਸ ਲਫ਼ਜ਼ 'ਆਖਣੁ' ਦੇ ਅਰਥ ਨੂੰ ਸਪੱਸ਼ਟ ਕਰਨ ਲਈ ਕੁਝ ਹੋਰ ਪ੍ਰਮਾਣ ਹੇਠਾਂ ਲਿਖੇ ਜਾਂਦੇ ਹਨ: (੬) ਆਖਣੁ ਆਖਿ ਨਾ ਰਜਿਆ, ਸੁਨਣਿ ਨ ਰਜੇ ਕੰਨ।੨।੧੯। (ਮਾਝ ਕੀ ਵਾਰ)। (੭) ਆਖਣਿ ਆਖਹਿ ਕੇਤੜੇ, ਗੁਰ ਬਿਨੁ ਬੂਝ ਨ ਹੋਇ।੩।੧੩। (ਮਾਝ ਕੀ ਵਾਰ)। ਉਪਰਲੇ ਪ੍ਰਮਾਣਾਂ ਤੋਂ ਸਪੱਸ਼ਟ ਹੈ ਕਿ 'ਆਖਣੁ' ਨਾਵ ਹੈ ਤੇ 'ਆਖਣਿ' ਕ੍ਰਿਆ ਹੈ। ਨਾਵ 'ਆਖਣੁ' ਦਾ ਅਰਥ ਹੈ 'ਨਾਮ, ਕਹਿਣਾ, ਮੂੰਹ' ਜਿਵੇਂ ਪ੍ਰਮਾਣ ਨੰ: ੧ ਅਤੇ ੬ ਵਿਚ ਹੈ। ਪ੍ਰਮਾਣ ਨੰ: ੨, ੩, ੪, ੫, ਅਤੇ ੭ ਵਿਚ 'ਆਖਣਿ' ਕ੍ਰਿਆ ਹੈ ॥੨੦॥
ਤੀਰਥੁ ਤਪੁ ਦਇਆ ਦਤੁ ਦਾਨੁ ॥
Pilgrimages, austere discipline, compassion and charity
ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ (ਇਹਨਾਂ ਕਰਮਾਂ ਦੇ ਵੱਟੇ); ਦਤੁ = ਦਿੱਤਾ ਹੋਇਆ।
ਜੇ ਕੋ ਪਾਵੈ ਤਿਲ ਕਾ ਮਾਨੁ ॥
these, by themselves, bring only an iota of merit.
ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ। ਜੇ ਕੋ ਪਾਵੈ = ਜੇ ਕੋਈ ਮਨੁੱਖ ਪ੍ਰਾਪਤ ਕਰੇ, ਜੇ ਕਿਸੇ ਮਨੁੱਖ ਨੂੰ ਮਿਲ ਭੀ ਜਾਏ, ਤਾਂ। ਤਿਲ ਕਾ = ਤਿਲ ਮਾਤਰ, ਰਤਾ-ਮਾਤਰ। ਮਾਨੁ = ਆਦਰ, ਵਡਿਆਈ।
ਸੁਣਿਆ ਮੰਨਿਆ ਮਨਿ ਕੀਤਾ ਭਾਉ ॥
Listening and believing with love and humility in your mind,
(ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ, ਸੁਣਿਆ = (ਜਿਸ ਮਨੁੱਖ ਨੇ) ਅਕਾਲ ਪੁਰਖ ਦਾ ਨਾਮ ਸੁਣ ਲਿਆ ਹੈ।। ਮੰਨਿਆ = (ਜਿਸ ਦਾ ਮਨ ਉਸ ਨਾਮ ਨੂੰ ਸੁਣ ਕੇ) ਮੰਨ ਗਿਆ ਹੈ, ਪਤੀਜ ਗਿਆ ਹੈ। ਮਨਿ = ਮਨ ਵਿਚ। ਭਾਉ ਕੀਤਾ = (ਜਿਸ ਨੇ) ਪ੍ਰੇਮ ਕੀਤਾ ਹੈ।
ਅੰਤਰਗਤਿ ਤੀਰਥਿ ਮਲਿ ਨਾਉ ॥
cleanse yourself with the Name, at the sacred shrine deep within.
ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ)। ਅੰਤਰਗਤਿ = ਅੰਦਰਲਾ। ਤੀਰਥਿ = ਤੀਰਥ ਉੱਤੇ। ਅੰਤਰਗਤਿ ਤੀਰਥਿ = ਅੰਦਰਲੇ ਤੀਰਥ ਉੱਤੇ। ਮਲਿ = ਮਲ ਮਲ ਕੇ, ਚੰਗੀ ਤਰ੍ਹਾਂ। ਨਾਉ = ਇਸ਼ਨਾਨ (ਕੀਤਾ ਹੈ)।
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
All virtues are Yours, Lord, I have none at all.
ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। ਸਭਿ = ਸਾਰੇ। ਮੈ ਨਾਹੀ ਕੋਇ = ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ।
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
Without virtue, there is no devotional worship.
(ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਵਿਣੁ ਗੁਣੁ ਕੀਤੇ = ਗੁਣ ਪੈਦਾ ਕਰਨ ਤੋਂ ਬਿਨਾ, ਜੇ ਤੂੰ ਗੁਣ ਪੈਦਾ ਨਾਹ ਕਰੇਂ, ਜੇ ਤੂੰ ਆਪਣੇ ਗੁਣ ਮੇਰੇ ਵਿਚ ਉਤਪੰਨ ਨਾਹ ਕਰੇਂ। ਨ ਹੋਇ = ਨਹੀਂ ਹੋ ਸਕਦੀ।
ਸੁਅਸਤਿ ਆਥਿ ਬਾਣੀ ਬਰਮਾਉ ॥
I bow to the Lord of the World, to His Word, to Brahma the Creator.
(ਹੇ ਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ।) ਸੁਅਸਤਿ = ਜੈ ਹੋਵੇ ਤੇਰੀ, ਤੂੰ ਸਦਾ ਅਟੱਲ ਰਹੇਂ (ਭਾਵ, ਮੈਂ ਤੇਰਾ ਹੀ ਆਸਰਾ ਲੈਂਦਾ ਹਾਂ)। ਬਰਮਾਉ = ਬ੍ਰਹਮਾ।
ਸਤਿ ਸੁਹਾਣੁ ਸਦਾ ਮਨਿ ਚਾਉ ॥
He is Beautiful, True and Eternally Joyful.
ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ)। ਸਤਿ = ਸਦਾ-ਥਿਰ। ਸੁਹਾਣੁ = ਸੁਬਹਾਨ, ਸੋਹਣਾ। ਮਨਿ ਚਾਉ = ਮਨ ਵਿਚ ਖਿੜਾਉ।
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
What was that time, and what was that moment? What was that day, and what was that date?
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਵੇਲਾ = ਸਮਾ। ਵਖਤੁ = ਸਮਾ, ਵਕਤ। ਥਿਤਿ ਵਾਰੁ = ਚੰਦ੍ਰਮਾ ਦੀ ਚਾਲ ਤੋਂ ਥਿਤਾਂ ਗਿਣੀਆਂ ਜਾਂਦੀਆਂ ਹਨ, ਜਿਵੇਂ:ਏਕਮ, ਦੂਜ, ਤੀਜ ਆਦਿਕ ਅਤੇ ਸੂਰਜ ਤੋਂ ਦਿਨ ਰਾਤ ਤੇ ਵਾਰ, ਸੋਮ, ਮੰਗਲ ਆਦਿਕ।
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
What was that season, and what was that month, when the Universe was created?
ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ? ਕਵਣਿ ਸਿ ਰੁਤੀ = ਕਿਹੜੀਆਂ ਉਹ ਰੁਤਾਂ ਸਨ। ਮਾਹੁ = ਮਹੀਨਾ। ਕਵਣੁ = ਕਿਹੜਾ। ਜਿਤੁ = ਜਿਸ ਵਿਚ, ਜਿਸ ਵੇਲੇ। ਹੋਆ = ਹੋਂਦ ਵਿਚ ਆਇਆ, ਪੈਦਾ ਹੋਇਆ, ਬਣਿਆ। ਆਕਾਰੁ = ਇਹ ਦਿੱਸਣ ਵਾਲਾ ਸੰਸਾਰ। ❀ ਨੋਟ: ਸ਼ਬਦ 'ਵਾਰ' ਦੋ ਰੂਪਾਂ ਵਿਚ ਵਰਤਿਆ ਗਿਆ ਹੈ, 'ਵਾਰ' ਅਤੇ 'ਵਾਰੁ'। 'ਵਾਰ' ਇਸ੍ਰਤੀ = ਲਿੰਗ ਹੈ, ਜਿਸ ਦਾ ਅਰਥ ਹੈ 'ਵਾਰੀ'। 'ਵਾਰੁ' ਪੁਲਿੰਗ ਹੈ, ਇਸ ਦਾ ਅਰਥ ਹੈ 'ਦਿਨ'। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (੧) ਸੋਚੈ ਸੋਚਿ ਨ ਹੋਵਈ, ਜੇ ਸੋਚੀ ਲਖ ਵਾਰ।੧। (੨) ਵਾਰਿਆ ਨ ਜਾਵਾ ਏਕ ਵਾਰ।੧੬। (੩) ਜੋ ਕਿਛੁ ਪਾਇਆ ਸੁ ਏਕਾ ਵਾਰ।੩੧। (੪) ਕਵਣੁ ਸੁ ਵੇਲਾ, ਵਖਤੁ ਕਵਣੁ ਥਿਤਿ, ਕਵਣੁ ਵਾਰੁ।੨੧। (੫) ਰਾਤੀ ਰੁਤੀ ਥਿਤੀ ਵਾਰ।੩੪। ਪ੍ਰਮਾਣ ਨੰ: ੧, ੨ ਅਤੇ ੩ ਵਿਚ 'ਵਾਰ' ਇਸਤ੍ਰੀ-ਲਿੰਗ ਹੈ। ਨੰ: ੪ ਵਿਚ 'ਵਾਰੁ' ਪੁਲਿੰਗ ਇਕ ਵਚਨ ਹੈ ਅਤੇ ਨੰ: ੫ ਵਿਚ 'ਵਾਰ' ਪੁਲਿੰਗਬਹੁ-ਵਚਨ ਹੈ। ਜਦੋਂ ਇਹ ਲਫ਼ਜ਼ (ਿ) ਨਾਲ ਆਉਂਦਾ ਹੈ, ਤਦੋਂ 'ਕ੍ਰਿਆ' ਹੁੰਦਾ ਹੈ ਜਿਵੇਂ: (੧) ਵਾਰਿ ਵਾਰਉ ਅਨਿਕ ਡਾਰਿਉ, ਸੁਖ ਪ੍ਰਿਅ ਸੁਹਾਗ ਪਲਕ ਰਾਤਿ।੧। ਰਹਾਉ।੩।੪੨। (ਕਾਨੜਾ ਮ: ੫)। ਇੱਥੇ 'ਵਾਰਿ' ਦਾ ਅਰਥ ਹੈ 'ਸਦਕੇ ਕਰਨਾ'।
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
The Pandits, the religious scholars, cannot find that time, even if it is written in the Puraanas.
(ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ। ਜੇ ਪਤਾ ਹੁੰਦਾ ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ। ਵੇਲ = ਸਮਾ, ਵੇਲਾ। ਪਾਇਆ = ਪਾਈ, ਲੱਭੀ। ਵੇਲ ਨ ਪਾਈਆ = ਸਮਾ ਨਾਹ ਲੱਭਾ। (ਨੋਟ: 'ਵੇਲਾ' ਪੁਲਿੰਗ ਹੈ ਤੇ 'ਵੇਲ' ਇਸਤ੍ਰੀ-ਲਿੰਗ ਹੈ)। ਪੰਡਤੀ = ਪੰਡਤਾਂ ਨੇ। ਜਿ = ਨਹੀਂ ਤਾਂ। ਹੋਵੈ = ਹੁੰਦਾ, ਬਣਿਆ ਹੁੰਦਾ। ਲੇਖੁ = ਮਜ਼ਮੂਨ। ਲੇਖੁ ਪੁਰਾਣੁ = ਪੁਰਾਣ-ਰੂਪ ਲੇਖ, ਇਸ ਲੇਖ ਵਾਲਾ ਪੁਰਾਣ (ਭਾਵ, ਜਿਵੇਂ ਹੋਰ ਕਈ ਪੁਰਾਣ ਬਣੇ ਹਨ, ਇਸ ਮਜ਼ਮੂਨ ਦਾ ਭੀ ਇਕ ਪੁਰਾਣ ਬਣਿਆ ਹੁੰਦਾ)।
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
That time is not known to the Qazis, who study the Koran.
ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ)। ਵਖਤੁ = ਸਮਾ, ਜਦੋਂ ਜਗਤ ਬਣਿਆ। ਨ ਪਾਇਓ = ਨਾਹ ਲੱਭਾ। ਕਾਦੀਆ = ਕਾਜ਼ੀਆਂ ਨੇ। ਅਰਬੀ ਦੇ ਅੱਖਰ ਜ਼ੁਆਦ, ਜ਼ੁਇ ਅਤੇ ਜ਼ੇ ਦਾ ਉੱਚਾਰਨ ਅੱਖਰ 'ਦ' ਨਾਲ ਹੁੰਦਾ ਹੈ। ਲਫ਼ਜ਼ 'ਕਾਗਜ਼' ਦਾ 'ਕਾਗਦ', 'ਨਜ਼ਰ' ਦਾ 'ਨਦਰਿ' 'ਹਜ਼ੂਰ' ਦਾ 'ਹਦੂਰਿ' ਉਚਾਰਨ ਹੈ। ਇਸ ਤਰ੍ਹਾਂ 'ਕਾਜ਼ੀ' ਦਾ 'ਕਾਦੀ' ਉਚਾਰਨ ਭੀ ਹੈ। ਜਿ = ਨਹੀ ਤਾਂ। ਲਿਖਨਿ = (ਕਾਜ਼ੀ) ਲਿਖ ਦੇਂਦੇ। ਲੇਖੁ ਕੁਰਾਣੁ = ਕੁਰਾਨ ਵਰਗਾ ਲੇਖ (ਭਾਵ, ਜਿਵੇਂ ਕਾਜ਼ੀਆਂ ਨੇ ਮੁਹੰਮਦ ਸਾਹਿਬ ਦੀਆਂ ਉਚਾਰੀਆਂ ਆਇਤਾਂ ਇਕੱਠੀਆਂ ਕਰ ਕੇ ਕੁਰਾਨ ਲਿਖ ਦਿੱਤਾ ਸੀ, ਤਿਵੇਂ ਉਹ ਜਗਤ ਦੇ ਬਣਨ ਦੇ ਸਮੇ ਦਾ ਮਜ਼ਮੂਨ ਭੀ ਲਿਖ ਦੇਂਦੇ)। ❀ ਨੋਟ: ਇਸ ਪਉੜੀ ਵਿਚ ਵਰਤੇ ਲਫ਼ਜ਼ 'ਵਖਤੁ', 'ਪਾਇਓ' ਅਤੇ 'ਕਾਦੀਆ' ਦੇ ਅਰਥਾਂ ਨੂੰ ਮੋੜ-ਤੋੜ ਕੇ ਕਾਦੀਆਨੀ ਮੁਸਲਮਾਨਾਂ ਵਲੋਂ ਅੰਵਾਣ ਸਿੱਖਾਂ ਨੂੰ ਟਪਲੇ ਲਾਏ ਜਾ ਰਹੇ ਹਨ ਕਿ ਇੱਥੇ ਗੁਰੂ ਨਾਨਕ ਦੇਵ ਜੀ ਨੇ ਪੇਸ਼ੀਨ-ਗੋਈ ਕਰ ਕੇ ਸਿੱਖਾਂ ਨੂੰ ਹਿਦਾਇਤ ਕੀਤੀ ਹੋਈ ਹੈ ਕਿ ਨਗਰ ਕਾਦੀਆਂ ਵਿਚ ਪਰਗਟ ਹੋਣ ਵਾਲੇ ਪੈਗ਼ੰਬਰ ਨੂੰ ਤੁਸਾਂ ਵਖਤ (ਮੁਸੀਬਤ) ਨਾਹ ਪਾਣਾ। ਅਸਾਂ ਇੱਥੇ ਕਿਸੇ ਬਹਿਸ ਵਿਚ ਨਹੀਂ ਪੈਣਾ ਤੇ ਕਿਸੇ ਨੂੰ ਟਪਲੇ ਭੀ ਨਹੀਂ ਲਾਣੇ। ਲਫ਼ਜਾਂ ਦੀ ਬਨਾਵਟ ਤੇ ਅਰਥਾਂ ਵਲ ਹੀ ਧਿਆਨ ਦਿਵਾਣਾ ਹੈ। ਲਫ਼ਜ਼ 'ਕਾਦੀਆਂ' ਪਦ-ਅਰਥ ਵਿਚ ਸਮਝਾਇਆ ਜਾ ਚੁੱਕਾ ਹੈ। ਲਫ਼ਜ਼ 'ਵਖਤੁ' ਅਰਬੀ ਦਾ ਲਫ਼ਜ਼ 'ਵਕਤ' ਹੈ। ਹਿੰਦੂਆਂ ਦਾ ਜ਼ਿਕਰ ਕਰਦਿਆਂ ਹੇਂਦਕਾ ਲਫ਼ਜ਼ 'ਵੇਲਾ' ਵਰਤਿਆ ਹੈ। ਮੁਸਲਮਾਨਾਂ ਦੇ ਜ਼ਿਕਰ ਵਿਚ ਮੁਸਲਮਾਣੀ ਲਫ਼ਜ਼
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
The day and the date are not known to the Yogis, nor is the month or the season.
(ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ।
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
The Creator who created this creation-only He Himself knows.
ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)। ਜਾ ਕਰਤਾ = ਜਿਹੜਾ ਕਰਤਾਰ। ਸਿਰਠੀ ਕਉ = ਜਗਤ ਨੂੰ। ਸਾਜੇ = ਪੈਦਾ ਕਰਦਾ ਹੈ, ਬਣਾਉਂਦਾ ਹੈ। ਆਪੇ ਸੋਈ = ਉਹ ਆਪ ਹੀ।
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
How can we speak of Him? How can we praise Him? How can we describe Him? How can we know Him?
ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ? ਕਿਵ ਕਰਿ = ਕਿਉਂ ਕਰਿ, ਕਿਸ ਤਰ੍ਹਾਂ। ਆਖਾ = ਮੈਂ ਆਖਾਂ, ਮੈਂ ਬਿਆਨ ਕਰਾਂ, ਮੈ ਕਹਿ ਸਕਾਂ। ਸਾਲਾਹੀ = ਮੈਂ ਸਾਲਾਹਾਂ, ਮੈਂ ਅਕਾਲ ਪੁਰਖ ਦੀ ਵਡਿਆਈ ਕਰਾਂ। ਕਿਉ = ਕਿਉਂ ਕਰਿ, ਕਿਸ ਤਰ੍ਹਾਂ। ਵਰਨੀ = ਮੈਂ ਵਰਣਨ ਕਰਾਂ,
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
O Nanak, everyone speaks of Him, each one wiser than the rest.
ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ)। ਸਭੁ ਕੋ = ਹਰੇਕ ਜੀਵ। ਆਖਣਿ ਆਖੈ = ਆਖਣ ਨੂੰ ਤਾਂ ਆਖਦਾ ਹੈ, ਆਖਣ ਦਾ ਜਤਨ ਕਰਦਾ ਹੈ। ਇਕ ਦੂ ਇਕੁ ਸਿਆਣਾ = ਇਕ ਦੂਜੇ ਤੋਂ ਸਿਆਣਾ ਬਣ ਬਣ ਕੇ, ਇਕ ਜਣਾ ਆਪਣੇ ਆਪ ਨੂੰ ਦੂਜੇ ਤੋਂ ਸਿਆਣਾ ਸਮਝ ਕੇ। ਦੂ = ਤੋਂ।
ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
Great is the Master, Great is His Name. Whatever happens is according to His Will.
ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ। ਸਾਹਿਬੁ = ਮਾਲਕ, ਅਕਾਲ ਪੁਰਖ। ਨਾਈ = ਵਡਿਆਈ। ਜਾ ਕਾ = ਜਿਸ (ਅਕਾਲ ਪੁਰਖ) ਦਾ। ਕੀਤਾ ਜਾ ਕਾ ਹੋਵੈ = ਜਿਸ ਹਰੀ ਦਾ ਸਭ ਕੁਝ ਕੀਤਾ ਹੁੰਦਾ ਹੈ।
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
O Nanak, one who claims to know everything shall not be decorated in the world hereafter. ||21||
ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ ॥੨੧॥ ਜੇ ਕੋ = ਜੇ ਕੋਈ ਮਨੁੱਖ। ਆਪੌ = ਆਪਹੁ, ਆਪਣੇ ਆਪ ਤੋਂ, ਆਪਣੀ ਅਕਲ ਦੇ ਬਲ ਤੋਂ। ਨ ਸੋਹੈ = ਸੋਭਦਾ ਨਹੀਂ, ਆਦਰ ਨਹੀਂ ਪਾਂਦਾ। ਅਗੈ ਗਇਆ = ਅਕਾਲ ਪੁਰਖ ਦੇ ਦਰ 'ਤੇ ਜਾ ਕੇ ॥੨੧॥
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
There are nether worlds beneath nether worlds, and hundreds of thousands of heavenly worlds above.
(ਸਾਰੇ ਵੇਦ ਇੱਕ-ਜ਼ਬਾਨ ਹੋ ਕੇ ਆਖਦੇ ਹਨ) "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, ਪਾਤਾਲਾ ਪਾਤਾਲ = ਪਾਤਾਲਾਂ ਦੇ ਹੇਠ ਹੋਰ ਪਾਤਾਲ ਹਨ। ਆਗਾਸਾ ਆਗਾਸ = ਆਕਾਸ਼ਾਂ ਦੇ ਉੱਤੇ ਹੋਰ ਆਕਾਸ਼ ਹਨ।
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
The Vedas say that you can search and search for them all, until you grow weary.
(ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।" ਓੜਕ = ਅਖ਼ੀਰ, ਅੰਤ, ਅਖ਼ੀਰਲੇ ਬੰਨੇ। ਭਾਲਿ ਥਕੇ = ਭਾਲ ਭਾਲ ਕੇ ਥੱਕ ਗਏ ਹਨ। ਕਹਨਿ = ਆਖਦੇ ਹਨ। ਇਕ ਵਾਤ = ਇਕ ਗੱਲ, ਇਕ-ਜ਼ਬਾਨ ਹੋ ਕੇ।
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
The scriptures say that there are 18,000 worlds, but in reality, there is only One Universe.
(ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ।" (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ। ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ)। ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ। ਅਸੁਲੂ = ਮੁੱਢ। (ਨੋਟ: ਇਹ ਅਰਬੀ ਬੋਲੀ ਦਾ ਲਫ਼ਜ਼ ਹੈ। ਅੱਖਰ 'ਸ' ਦਾ ਹੇਠਲਾ (ੁ) ਅਰਬੀ ਦਾ ਅੱਖ਼ਰ 'ਸੁਆਦ' ਦੱਸਣ ਵਾਸਤੇ ਹੈ)। ਇਕ ਧਾਤੁ = ਇੱਕ ਅਕਾਲ ਪੁਰਖ, ਇਕ ਪੈਦਾ ਕਰਨ ਵਾਲਾ।
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
If you try to write an account of this, you will surely finish yourself before you finish writing it.
ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ। (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)। ਲੇਖਾ ਹੋਇ = ਜੇ ਲੇਖਾ ਹੋ ਸਕੇ। ਲਿਖੀਐ = ਲਿਖ ਸਕੀਦਾ ਹੈ। ਲੇਖੈ ਵਿਣਾਸੁ = ਲੇਖੇ ਦਾ ਖ਼ਾਤਮਾ, ਲੇਖੇ ਦਾ ਅੰਤ।
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
O Nanak, call Him Great! He Himself knows Himself. ||22||
ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ। (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ ॥੨੨॥ ਆਖੀਐ = ਆਖੀਦਾ ਹੈ (ਜਿਸ ਅਕਾਲ ਪੁਰਖ ਨੂੰ)। ਆਪੇ = ਉਹ ਅਕਾਲ ਪੁਰਖ ਆਪ ਹੀ। ਜਾਣੈ = ਜਾਣਦਾ ਹੈ। ਆਪੁ = ਆਪਣੇ ਆਪ ਨੂੰ ॥੨੨॥
ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
The praisers praise the Lord, but they do not obtain intuitive understanding
ਸਲਾਹੁਣ-ਜੋਗ ਅਕਾਲ ਪੁਰਖ ਦੀਆਂ ਵਡਿਆਈਆਂ ਆਖ ਆਖ ਕੇ ਕਿਸੇ ਮਨੁੱਖ ਨੇ ਇਤਨੀ ਸਮਝ ਨਹੀਂ ਪਾਈ ਕਿ ਅਕਾਲ ਪੁਰਖ ਕੇਡਾ ਵੱਡਾ ਹੈ। (ਸਿਫ਼ਤ-ਸਾਲਾਹ ਕਰਨ ਵਾਲੇ ਮਨੁੱਖ ਉਸ ਅਕਾਲ ਪੁਰਖ ਦੇ ਵਿਚੇ ਹੀ ਲੀਨ ਹੋ ਜਾਂਦੇ ਹਨ)। ਸਾਲਾਹੀ = ਸਲਾਹੁਣ-ਯੋਗ ਪਰਮਾਤਮਾ। ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਏਤੀ ਸੁਰਤ = ਇਤਨੀ ਸਮਝ (ਕਿ ਅਕਾਲ ਪੁਰਖ ਕੇਡਾ ਵੱਡਾ ਹੈ)। ਨ ਪਾਈਆ = ਕਿਸੇ ਨੇ ਨਹੀਂ ਪਾਈ।
ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
the streams and rivers flowing into the ocean do not know its vastness.
ਨਦੀਆਂ ਤੇ ਨਾਲੇ ਸਮੁੰਦਰ ਵਿਚ ਪੈਂਦੇ ਹਨ, (ਪਰ ਫਿਰ ਵੱਖਰੇ) ਉਹ ਪਛਾਣੇ ਨਹੀਂ ਜਾ ਸਕਦੇ (ਵਿਚੇ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ)। ਅਤੈ = ਅਤੇ, ਤੇ। ਵਾਹ = ਵਹਿਣ, ਨਾਲੇ। ਪਵਹਿ = ਪੈਂਦੇ ਹਨ। ਸਮੁੰਦਿ = ਸਮੁੰਦਰ ਵਿਚ। ਨ ਜਾਣੀਅਹਿ = ਨਹੀਂ ਜਾਣੇ ਜਾਂਦੇ, ਉਹ ਨਦੀਆਂ ਤੇ ਨਾਲੇ (ਫਿਰ ਵੱਖਰੇ) ਪਛਾਣੇ ਨਹੀਂ ਜਾ ਸਕਦੇ, (ਵਿਚੇ ਵਿਚ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ)।
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
Even kings and emperors, with mountains of property and oceans of wealth
ਸਮੁੰਦਰਾਂ ਦੇ ਪਾਤਸ਼ਾਹ ਤੇ ਸੁਲਤਾਨ (ਜਿਨ੍ਹਾਂ ਦੇ ਖ਼ਜ਼ਾਨਿਆਂ ਵਿੱਚ) ਪਹਾੜ ਜੇਡੇ ਧਨ ਪਦਾਰਥਾਂ (ਦੇ ਢੇਰ ਹੋਣ) ਸਮੁੰਦ ਸਾਹ ਸੁਲਤਾਨ = ਸਮੁੰਦਰਾਂ ਦੇ ਪਾਤਿਸ਼ਾਹ ਤੇ ਸੁਲਤਾਨ। ਗਿਰਹਾ ਸੇਤੀ = ਪਹਾੜਾਂ ਜੇਡੇ।
ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥
-these are not even equal to an ant, who does not forget God. ||23||
(ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਾਲੇ ਦੀਆਂ ਨਜ਼ਰਾਂ ਵਿਚ) ਇਕ ਕੀੜੀ ਦੇ ਭੀ ਬਰਾਬਰ ਨਹੀਂ ਹੁੰਦੇ, ਜੇ (ਹੇ ਅਕਾਲ ਪੁਰਖ!) ਉਸ ਕੀੜੀ ਦੇ ਮਨ ਵਿਚੋਂ ਤੂੰ ਨਾਹ ਵਿਸਰ ਜਾਏਂ ॥੨੩॥ ਤੁਲਿ = ਬਰਾਬਰ। ਨ ਹੋਵਨੀ = ਨਹੀਂ ਹੁੰਦੇ। ਤਿਸੁ ਮਨਹੁ = ਉਹ ਕੀੜੀ ਦੇ ਮਨ ਵਿਚੋਂ। ਜੇ ਨ ਵੀਸਰਹਿ = ਜੇ ਤੂੰ ਨਾਹ ਵਿਸਰ ਜਾਏਂ, (ਹੇ ਹਰੀ!) ॥੨੩॥
ਅੰਤੁ ਨ ਸਿਫਤੀ ਕਹਣਿ ਨ ਅੰਤੁ ॥
Endless are His Praises, endless are those who speak them.
(ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ)। ਸਿਫਤੀ = ਸਿਫ਼ਤਾਂ ਦਾ। ਕਹਣਿ = ਕਹਿਣ ਨਾਲ, ਦੱਸਣ ਨਾਲ।
ਅੰਤੁ ਨ ਕਰਣੈ ਦੇਣਿ ਨ ਅੰਤੁ ॥
Endless are His Actions, endless are His Gifts.
ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ। ਕਰਣੈ = ਬਣਾਈ ਹੋਈ ਕੁਦਰਤ ਦਾ। ਦੇਣਿ = ਦੇਣ ਵਿਚ, ਦਾਤਾਂ ਦੇਣ ਨਾਲ।
ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
Endless is His Vision, endless is His Hearing.
ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ। ਵੇਖਣਿ ਸੁਣਣਿ = ਵੇਖਣ ਤੇ ਸੁਣਨ ਨਾਲ।
ਅੰਤੁ ਨ ਜਾਪੈ ਕਿਆ ਮਨਿ ਮੰਤੁ ॥
His limits cannot be perceived. What is the Mystery of His Mind?
ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ, ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ। ਨ ਜਾਪੈ = ਨਹੀਂ ਜਾਪਦਾ, ਨਹੀਂ ਦਿੱਸਦਾ। ਮਨਿ = (ਅਕਾਲ ਪੁਰਖ ਦੇ) ਮਨ ਵਿਚ। ਮੰਤੁ = ਸਲਾਹ।
ਅੰਤੁ ਨ ਜਾਪੈ ਕੀਤਾ ਆਕਾਰੁ ॥
The limits of the created universe cannot be perceived.
ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਹੀ ਅੰਤ ਨਹੀਂ ਪਾਇਆ ਜਾਂਦਾ। ਅਖ਼ੀਰ ਕੀਤਾ = ਬਣਾਇਆ ਹੋਇਆ। ਆਕਾਰੁ = ਇਹ ਜਗਤ ਜੋ ਦਿੱਸ ਰਿਹਾ ਹੈ।
ਅੰਤੁ ਨ ਜਾਪੈ ਪਾਰਾਵਾਰੁ ॥
Its limits here and beyond cannot be perceived.
ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ। ਪਾਰਾਵਾਰੁ = ਪਾਰਲਾ ਤੇ ਉਰਲਾ ਬੰਨਾ।
ਅੰਤ ਕਾਰਣਿ ਕੇਤੇ ਬਿਲਲਾਹਿ ॥
Many struggle to know His limits,
ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ, ਅੰਤ ਕਾਰਣਿ = ਹੱਦ-ਬੰਨਾ ਲੱਭਣ ਲਈ। ਕੇਤੇ = ਕਈ ਮਨੁੱਖ। ਬਿਲਲਾਹਿ = ਵਿਲਕਦੇ ਹਨ, ਤਰਲੇ ਲੈਂਦੇ ਹਨ।
ਤਾ ਕੇ ਅੰਤ ਨ ਪਾਏ ਜਾਹਿ ॥
but His limits cannot be found.
ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ। ਤਾ ਕੇ ਅੰਤ = ਉਸ ਅਕਾਲ ਪੁਰਖ ਦੇ ਹੱਦ-ਬੰਨੇ। ਨ ਪਾਏ ਜਾਹਿ = ਲੱਭੇ ਨਹੀਂ ਜਾ ਸਕਦੇ।
ਏਹੁ ਅੰਤੁ ਨ ਜਾਣੈ ਕੋਇ ॥
No one can know these limits.
(ਅਕਾਲ ਪੁਰਖ ਦੇ ਗੁਣਾਂ ਦਾ) ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ। ਏਹੁ ਅੰਤ = ਇਹ ਹੱਦ-ਬੰਨਾ (ਜਿਸ ਦੀ ਭਾਲ ਬੇਅੰਤ ਜੀਵ ਕਰਦੇ ਹਨ)।
ਬਹੁਤਾ ਕਹੀਐ ਬਹੁਤਾ ਹੋਇ ॥
The more you say about them, the more there still remains to be said.
ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। ਬਹੁਤਾ ਕਹੀਐ = ਜਿਉਂ ਜਿਉਂ ਅਕਾਲ ਪੁਰਖ ਨੂੰ ਵੱਡਾ ਆਖੀ ਜਾਵੀਏ, ਜਿਉਂ ਜਿਉਂ ਉਸ ਦੇ ਗੁਣ ਕਥਨ ਕਰੀ ਜਾਵੀਏ। ਬਹੁਤ ਹੋਇ = ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।
ਵਡਾ ਸਾਹਿਬੁ ਊਚਾ ਥਾਉ ॥
Great is the Master, High is His Heavenly Home.
ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ। ਥਾਉ = ਅਕਾਲ ਪੁਰਖ ਦੇ ਨਿਵਾਸ ਦਾ ਟਿਕਾਣਾ।
ਊਚੇ ਉਪਰਿ ਊਚਾ ਨਾਉ ॥
Highest of the High, above all is His Name.
ਉਸ ਦਾ ਨਾਮਣਾ ਭੀ ਉੱਚਾ ਹੈ। ਉਚੇ ਉਪਰਿ ਊਚਾ = ਉੱਚੇ ਤੋਂ ਉੱਚਾ, ਬਹੁਤ ਉੱਚਾ। ਨਾਉ = ਨਾਮਣਾ, ਵਡਿਆਈ।
ਏਵਡੁ ਊਚਾ ਹੋਵੈ ਕੋਇ ॥
Only one as Great and as High as God
ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ, ਏਵਡੁ = ਇਤਨਾ ਵੱਡਾ। ਹੋਵੈ ਕੋਇ = ਜੇ ਕੋਈ ਮਨੁੱਖ ਹੋਵੇ।
ਤਿਸੁ ਊਚੇ ਕਉ ਜਾਣੈ ਸੋਇ ॥
can know His Lofty and Exalted State.
ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ)। ਤਿਸੁ ਊਚੇ ਕਉ = ਉਸ ਉੱਚੇ ਅਕਾਲ ਪੁਰਖ ਨੂੰ। ਸੋਇ = ਉਹ ਮਨੁੱਖ ਹੀ।
ਜੇਵਡੁ ਆਪਿ ਜਾਣੈ ਆਪਿ ਆਪਿ ॥
Only He Himself is that Great. He Himself knows Himself.
ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ। ਜੇਵਡੁ = ਜੇਡਾ ਵੱਡਾ। ਜਾਣੈ = ਜਾਣਦਾ ਹੈ। ਆਪਿ ਆਪਿ = ਕੇਵਲ ਆਪ ਹੀ (ਉਸ ਤੋਂ ਬਿਨਾਂ ਕੋਈ ਹੋਰ ਨਹੀਂ ਜਾਣਦਾ)।
ਨਾਨਕ ਨਦਰੀ ਕਰਮੀ ਦਾਤਿ ॥੨੪॥
O Nanak, by His Glance of Grace, He bestows His Blessings. ||24||
ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ ॥੨੪॥ ਨਦਰੀ = ਮਿਹਰ ਦੀ ਨਜ਼ਰ ਕਰਨ ਵਾਲਾ ਹਰੀ। ਕਰਮੀ = ਕਰਮ ਨਾਲ, ਬਖ਼ਸ਼ਸ਼ ਨਾਲ। ਦਾਤਿ = ਬਖ਼ਸ਼ਸ਼ ॥੨੪॥
ਬਹੁਤਾ ਕਰਮੁ ਲਿਖਿਆ ਨਾ ਜਾਇ ॥
His Blessings are so abundant that there can be no written account of them.
ਅਕਾਲ ਪੁਰਖ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ। ਕਰਮੁ = ਬਖ਼ਸ਼ਸ਼।
ਵਡਾ ਦਾਤਾ ਤਿਲੁ ਨ ਤਮਾਇ ॥
The Great Giver does not hold back anything.
ਉਹ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ। ਤਿਲੁ = ਤਿਲ ਜਿਤਨੀ ਭੀ। ਤਮਾਇ = ਲਾਲਚ, ਤ੍ਰਿਸ਼ਨਾ। ਦਾਤਾ = ਦਾਤਾਂ ਦੇਣ ਵਾਲਾ।
ਕੇਤੇ ਮੰਗਹਿ ਜੋਧ ਅਪਾਰ ॥
There are so many great, heroic warriors begging at the Door of the Infinite Lord.
ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ, ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ।
ਕੇਤਿਆ ਗਣਤ ਨਹੀ ਵੀਚਾਰੁ ॥
So many contemplate and dwell upon Him, that they cannot be counted.
ਅਤੇ (ਮੰਗਣ ਵਾਲੇ) ਕਈ ਹੋਰ ਅਜਿਹੇ ਹਨ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ। ਗਣਤ = ਗਿਣਤੀ। ਕੇਤਿਆ = ਕਈਆਂ ਦੀ। ਵੇਕਾਰ = ਵਿਕਾਰਾਂ ਵਿਚ।
ਕੇਤੇ ਖਪਿ ਤੁਟਹਿ ਵੇਕਾਰ ॥
So many waste away to death engaged in corruption.
ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ। ਖਪਿ ਤੁਟਹਿ = ਖਪ ਖਪ ਕੇ ਨਾਸ ਹੁੰਦੇ ਹਨ।
ਕੇਤੇ ਲੈ ਲੈ ਮੁਕਰੁ ਪਾਹਿ ॥
So many take and take again, and then deny receiving.
ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ)। ਕੇਤੇ = ਬੇਅੰਤ ਜੀਵ। ਮੁਕਰੁ ਪਾਹਿ = ਮੁਕਰ ਪੈਂਦੇ ਹਨ।
ਕੇਤੇ ਮੂਰਖ ਖਾਹੀ ਖਾਹਿ ॥
So many foolish consumers keep on consuming.
ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)। ਖਾਹਿ ਖਾਹਿ = ਖਾਂਦੇ ਹਨ, ਖਾਹੀ ਜਾਂਦੇ ਹਨ। ❀ ਨੋਟ: 'ਤੂੰ ਦੇਖਹਿ ਹਉ ਮੁਕਰਿ ਪਾਉ। 'ਸਭੁ ਕਿਛੁ ਸੁਣਦਾ ਵੇਖਦਾ, ਕਿਉ ਮੁਕਰਿ ਪਇਆ ਜਾਇ।' ਇਹਨਾਂ ਦੋਹਾਂ ਤੁਕਾਂ ਵਿਚ ਲਫ਼ਜ਼ 'ਮੁਕਰਿ' ਹੈ, ਪਰ ਉਪਰਲੀ ਤੁਕ ਵਿਚ 'ਮੁਕਰੁ' ਹੈ। ਦੋਹਾਂ ਦਾ ਅਰਥ ਇਕੋ ਹੀ ਹੈ। 'ਮੁਕਰਿ' ਵਿਆਕਰਨ ਅਨੁਸਾਰ ਠੀਕ ਢੁਕਦਾ ਹੈ। ਇਸ ਲਫ਼ਜ਼ ਸੰਬੰਧੀ ਅਜੇ ਹੋਰ ਵਧੀਕ ਖੋਜ ਦੀ ਲੋੜ ਹੈ।
ਕੇਤਿਆ ਦੂਖ ਭੂਖ ਸਦ ਮਾਰ ॥
So many endure distress, deprivation and constant abuse.
ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ)। ਕੇਤਿਆ = ਕਈ ਜੀਵਾਂ ਨੂੰ। ਦੂਖ = ਕਈ ਦੁੱਖ ਕਲੇਸ਼। ਭੂਖ = ਭੂੱਖ (ਭਾਵ, ਖਾਣ ਨੂੰ ਭੀ ਨਹੀਂ ਮਿਲਦਾ)। ਸਦ = ਸਦਾ।
ਏਹਿ ਭਿ ਦਾਤਿ ਤੇਰੀ ਦਾਤਾਰ ॥
Even these are Your Gifts, O Great Giver!
(ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ)। ਦਾਤਿ = ਬਖ਼ਸ਼ਸ਼। ਦਾਤਾਰ = ਹੇ ਦੇਣਹਾਰ ਅਕਾਲ ਪੁਰਖ!
ਬੰਦਿ ਖਲਾਸੀ ਭਾਣੈ ਹੋਇ ॥
Liberation from bondage comes only by Your Will.
ਤੇ (ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ। ਬੰਦਿ = ਬੰਦੀ ਤੋਂ, ਮਾਇਆ ਦੇ ਮੋਹ ਤੋਂ। ਖਲਾਸੀ = ਮੁਕਤੀ, ਛੁਟਕਾਰਾ। ਭਾਣੈ = ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ। ਹੋਇ = ਹੁੰਦਾ ਹੈ।
ਹੋਰੁ ਆਖਿ ਨ ਸਕੈ ਕੋਇ ॥
No one else has any say in this.
ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ (ਭਾਵ, ਕੋਈ ਮਨੁੱਖ ਨਹੀਂ ਦੱਸ ਸਕਦਾ ਕਿ ਰਜ਼ਾ ਵਿਚ ਤੁਰਨ ਤੋਂ ਬਿਨਾ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ ਭੀ ਹੋ ਸਕਦਾ ਹੈ)। ਹੋਰੁ = ਭਾਣੇ ਦੇ ਉਲਟ ਕੋਈ ਹੋਰ ਤਰੀਕਾ। ਕੋਇ = ਕੋਈ ਮਨੁੱਖ।
ਜੇ ਕੋ ਖਾਇਕੁ ਆਖਣਿ ਪਾਇ ॥
If some fool should presume to say that he does,
(ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ, ਖਾਇਕੁ = ਕੱਚਾ ਮਨੁੱਖ, ਮੂਰਖ। ਆਖਣਿ ਪਾਇ = ਆਖਣ ਦਾ ਜਤਨ ਕਰੇ, (ਭਾਵ, ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ।
ਓਹੁ ਜਾਣੈ ਜੇਤੀਆ ਮੁਹਿ ਖਾਇ ॥
he shall learn, and feel the effects of his folly.
ਤਾਂ ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ (ਭਾਵ, 'ਕੂੜ' ਤੋਂ ਬਚਣ ਲਈ ਇਕੋ ਹੀ ਤਰੀਕਾ ਹੈ ਕਿ ਮਨੁੱਖ ਰਜ਼ਾ ਵਿਚ ਤੁਰੇ। ਪਰ ਜੇ ਕੋਈ ਮੂਰਖ ਕੋਈ ਹੋਰ ਤਰੀਕਾ ਭਾਲਦਾ ਹੈ ਤਾਂ ਇਸ 'ਕੂੜ' ਤੋਂ ਬਚਣ ਦੇ ਥਾਂ ਸਗੋਂ ਵਧੀਕ ਦੁਖੀ ਹੁੰਦਾ ਹੈ)। ਓਹੁ = ਉਹ ਮੂਰਖ ਹੀ। ਜੇਤੀਆ = ਜਿਤਨੀਆਂ (ਚੋਟਾਂ)। ਮੁਹਿ = ਮੂੰਹ ਉੱਤੇ। ਖਾਇ = ਖਾਂਦਾ ਹੈ।
ਆਪੇ ਜਾਣੈ ਆਪੇ ਦੇਇ ॥
He Himself knows, He Himself gives.
'ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ', ਦੇਇ = ਦੇਂਦਾ ਹੈ।
ਆਖਹਿ ਸਿ ਭਿ ਕੇਈ ਕੇਇ ॥
Few, very few are those who acknowledge this.
ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ। (ਸਾਰੇ ਨ-ਸ਼ੁਕਰੇ ਹੀ ਨਹੀਂ ਹਨ) ਆਖਹਿ = ਆਖਦੇ ਹਨ। ਸਿ ਭਿ = ਇਹ ਗੱਲ ਭੀ। ਕੇਈ ਕੇਇ = ਕਈ ਮਨੁੱਖ।
ਜਿਸ ਨੋ ਬਖਸੇ ਸਿਫਤਿ ਸਾਲਾਹ ॥
One who is blessed to sing the Praises of the Lord,
ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤ-ਸਾਲਾਹ ਬਖਸ਼ਦਾ ਹੈ, ਜਿਸ ਨੋ = ਜਿਸ ਮਨੁੱਖ ਨੂੰ।
ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
O Nanak, is the king of kings. ||25||
ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤ-ਸਾਲਾਹ ਹੀ ਸਭ ਤੋਂ ਉੱਚੀ ਦਾਤ ਹੈ) ॥੨੫॥ ਨਾਨਕ = ਹੇ ਨਾਨਕ! ਪਾਤਿਸਾਹੀ ਪਾਤਿਸਾਹੁ = ਪਾਤਿਸ਼ਾਹਾਂ ਦੇ ਪਾਤਿਸ਼ਾਹ ॥੨੫॥
ਅਮੁਲ ਗੁਣ ਅਮੁਲ ਵਾਪਾਰ ॥
Priceless are His Virtues, Priceless are His Dealings.
(ਅਕਾਲ ਪੁਰਖ ਦੇ) ਗੁਣ ਅਮੋਲਕ ਹਨ (ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ।) (ਇਹਨਾਂ ਗੁਣਾਂ ਦੇ) ਵਪਾਰ ਕਰਨੇ ਭੀ ਅਮੋਲਕ ਹਨ। ਅਮੁਲ = ਅਮੋਲਕ, ਜਿਸ ਦਾ ਮੁੱਲ ਨਾਹ ਪੈ ਸਕੇ। ਗੁਣ = ਅਕਾਲ ਪੁਰਖ ਦੇ ਗੁਣ।
ਅਮੁਲ ਵਾਪਾਰੀਏ ਅਮੁਲ ਭੰਡਾਰ ॥
Priceless are His Dealers, Priceless are His Treasures.
ਉਹਨਾਂ ਮਨੁੱਖਾਂ ਦਾ (ਭੀ) ਮੁੱਲ ਨਹੀਂ ਪੈ ਸਕਦਾ, ਜੋ (ਅਕਾਲ ਪੁਰਖ ਦੇ ਗੁਣਾਂ ਦੇ) ਵਪਾਰ ਕਰਦੇ ਹਨ, (ਗੁਣਾਂ ਦੇ) ਖ਼ਜ਼ਾਨੇ (ਭੀ) ਅਮੋਲਕ ਹਨ। ਵਾਪਾਰੀਏ = ਅਕਾਲ ਪੁਰਖ ਦੇ ਗੁਣਾਂ ਦਾ ਵਪਾਰ ਕਰਨ ਵਾਲੇ। ਭੰਡਾਰ = ਖ਼ਜ਼ਾਨੇ।
ਅਮੁਲ ਆਵਹਿ ਅਮੁਲ ਲੈ ਜਾਹਿ ॥
Priceless are those who come to Him, Priceless are those who buy from Him.
ਉਹਨਾਂ ਮਨੁੱਖਾਂ ਦਾ ਮੁੱਲ ਨਹੀਂ ਪੈ ਸਕਦਾ, ਜੋ (ਇਸ ਵਪਾਰ ਲਈ ਜਗਤ ਵਿਚ) ਆਉਂਦੇ ਹਨ। ਉਹ ਭੀ ਵੱਡੇ ਭਾਗਾਂ ਵਾਲੇ ਹਨ, ਜੋ (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ। ਆਵਹਿ = ਜੋ ਮਨੁੱਖ (ਇਸ ਵਪਾਰ ਲਈ) ਆਉਂਦੇ ਹਨ। ਲੈ ਜਾਹਿ = (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ।
ਅਮੁਲ ਭਾਇ ਅਮੁਲਾ ਸਮਾਹਿ ॥
Priceless is Love for Him, Priceless is absorption into Him.
ਜੋ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਵਿਚ ਹਨ ਅਤੇ ਜੋ ਮਨੁੱਖ ਉਸ ਅਕਾਲ ਪੁਰਖ ਵਿਚ ਲੀਨ ਹੋਏ ਹੋਏ ਹਨ, ਉਹ ਭੀ ਅਮੋਲਕ ਹਨ। ਭਾਇ = ਭਾਉ ਵਿਚ, ਪ੍ਰੇਮ ਵਿਚ। ਸਮਾਹਿ = (ਅਕਾਲ ਪੁਰਖ ਵਿਚ) ਲੀਨ ਹਨ।
ਅਮੁਲੁ ਧਰਮੁ ਅਮੁਲੁ ਦੀਬਾਣੁ ॥
Priceless is the Divine Law of Dharma, Priceless is the Divine Court of Justice.
ਅਕਾਲ ਪੁਰਖ ਦੇ ਕਨੂੰਨ ਤੇ ਰਾਜ-ਦਰਬਾਰ ਅਮੋਲਕ ਹਨ। ਧਰਮੁ = ਨੀਯਮ, ਕਾਨੂੰਨ। ਦੀਬਾਣੁ = ਕਚਹਿਰੀ, ਰਾਜ-ਦਰਬਾਰ।
ਅਮੁਲੁ ਤੁਲੁ ਅਮੁਲੁ ਪਰਵਾਣੁ ॥
Priceless are the scales, priceless are the weights.
ਉਹ ਤੱਕੜ ਅਮੋਲਕ ਹਨ ਤੇ ਉਹ ਵੱਟਾ ਅਮੋਲਕ ਹੈ (ਜਿਸ ਨਾਲ ਜੀਵਾਂ ਦੇ ਚੰਗੇ-ਮੰਦੇ ਕੰਮਾਂ ਨੂੰ ਤੋਲਦਾ ਹੈ)। ਤੁਲੁ = ਤੋਲ, ਤੱਕੜ। ਪਰਵਾਣੁ = ਪ੍ਰਮਾਣ, ਤੋਲਣ ਵਾਲਾ ਵੱਟਾ।
ਅਮੁਲੁ ਬਖਸੀਸ ਅਮੁਲੁ ਨੀਸਾਣੁ ॥
Priceless are His Blessings, Priceless is His Banner and Insignia.
ਉਸ ਦੀ ਬਖ਼ਸ਼ਸ਼ ਤੇ ਬਖ਼ਸ਼ਸ਼ ਦੇ ਨਿਸ਼ਾਨ ਭੀ ਅਮੋਲਕ ਹਨ। ਬਖਸੀਸ = ਰਹਿਮਤ, ਦਇਆ। ਨੀਸਾਣੁ = ਅਕਾਲ ਪੁਰਖ ਦੀ ਬਖਸ਼ਸ਼ ਦਾ ਨਿਸ਼ਾਨ।
ਅਮੁਲੁ ਕਰਮੁ ਅਮੁਲੁ ਫੁਰਮਾਣੁ ॥
Priceless is His Mercy, Priceless is His Royal Command.
ਅਕਾਲ ਪੁਰਖ ਦੀ ਬਖਸ਼ਸ਼ ਤੇ ਹੁਕਮ ਭੀ ਮੁੱਲ ਤੋਂ ਪਰੇ ਹਨ (ਕਿਸੇ ਦਾ ਭੀ ਅੰਦਾਜ਼ਾ ਨਹੀਂ ਲੱਗ ਸਕਦਾ)। ਕਰਮੁ = ਬਖ਼ਸ਼ਸ਼, ਰਹਿਮਤ। ਫੁਰਮਾਣੁ = ਹੁਕਮ।
ਅਮੁਲੋ ਅਮੁਲੁ ਆਖਿਆ ਨ ਜਾਇ ॥
Priceless, O Priceless beyond expression!
ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ। ਅਮੁਲੁ = ਅੰਦਾਜ਼ਿਆਂ ਤੋਂ ਪਰੇ। ਅਮੁਲੋ ਅਮੁਲੁ = ਅਮੋਲਕ ਹੀ ਅਮੋਲਕ, ਅੰਦਾਜ਼ਿਆਂ ਤੋਂ ਪਰੇ।
ਆਖਿ ਆਖਿ ਰਹੇ ਲਿਵ ਲਾਇ ॥
Speak of Him continually, and remain absorbed in His Love.
ਜੋ ਮਨੁੱਖ ਧਿਆਨ ਜੋੜ ਜੋੜ ਕੇ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ, ਉਹ (ਅੰਤ ਨੂੰ) ਰਹਿ ਜਾਂਦੇ ਹਨ। ਆਖਿ ਆਖਿ = ਅੰਦਾਜ਼ਾ ਲਾ ਲਾ ਕੇ। ਰਹੇ = ਰਹਿ ਗਏ ਹਨ, ਥੱਕ ਗਏ ਹਨ। ਲਿਵ ਲਾਇ = ਲਿਵ ਲਾ ਕੇ, ਧਿਆਨ ਜੋੜ ਕੇ।
ਆਖਹਿ ਵੇਦ ਪਾਠ ਪੁਰਾਣ ॥
The Vedas and the Puraanas speak.
ਵੇਦਾਂ ਦੇ ਮੰਤਰ ਤੇ ਪੁਰਾਣ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ। ਆਖਹਿ = ਆਖ ਰਹੇ ਹਨ, ਵਰਣਨ ਕਰਦੇ ਹਨ। ਵੇਦ ਪਾਠ = ਵੇਦਾਂ ਦੇ ਪਾਠ, ਵੇਦਾਂ ਦੇ ਮੰਤਰ।
ਆਖਹਿ ਪੜੇ ਕਰਹਿ ਵਖਿਆਣ ॥
The scholars speak and lecture.
ਵਿਦਵਾਨ ਮਨੁੱਖ ਭੀ, ਜੋ (ਹੋਰਨਾਂ ਨੂੰ) ਉਪਦੇਸ਼ ਕਰਦੇ ਹਨ, (ਅਕਾਲ ਪੁਰਖ ਦਾ) ਬਿਆਨ ਕਰਦੇ ਹਨ। ਪੜੇ = ਪੜ੍ਹੇ ਹੋਏ ਮਨੁੱਖ, ਵਿਦਵਾਨ। ਕਰਹਿ ਵਖਿਆਣ = ਵਖਿਆਣ ਕਰਦੇ ਹਨ, ਉਪਦੇਸ਼ ਕਰਦੇ ਹਨ, ਹੋਰਨਾਂ ਨੂੰ ਸੁਣਾਉਂਦੇ ਹਨ।
ਆਖਹਿ ਬਰਮੇ ਆਖਹਿ ਇੰਦ ॥
Brahma speaks, Indra speaks.
ਕਈ ਬ੍ਰਹਮਾ, ਕਈ ਇੰਦਰ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ। ਬਰਮੇ = ਕਈ ਬ੍ਰਹਮਾ। ਇੰਦ = ਇੰਦਰ ਦੇਵਤੇ।
ਆਖਹਿ ਗੋਪੀ ਤੈ ਗੋਵਿੰਦ ॥
The Gopis and Krishna speak.
ਗੋਪੀਆਂ ਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ। ਤੈ = ਅਤੇ, ਤੇ। ਗੋਵਿੰਦ = ਕਈ ਕਾਨ੍ਹ।
ਆਖਹਿ ਈਸਰ ਆਖਹਿ ਸਿਧ ॥
Shiva speaks, the Siddhas speak.
ਕਈ ਸ਼ਿਵ ਤੇ ਸਿੱਧ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ। ਈਸਰ = ਸ਼ਿਵ।
ਆਖਹਿ ਕੇਤੇ ਕੀਤੇ ਬੁਧ ॥
The many created Buddhas speak.
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ। ਕੇਤੇ = ਬੇਅੰਤ, ਕਈ। ਕੀਤੇ = ਅਕਾਲ ਪੁਰਖ ਦੇ ਪੈਦਾ ਕੀਤੇ ਹੋਏ। ਬੁਧ = ਮਹਾਤਮਾ ਬੁੱਧ।
ਆਖਹਿ ਦਾਨਵ ਆਖਹਿ ਦੇਵ ॥
The demons speak, the demi-gods speak.
ਰਾਖਸ਼ ਤੇ ਦੇਵਤੇ (ਵੀ) ਅਕਾਲ ਪੁਰਖ ਦੀ ਵਡਿਆਈ ਆਖਦੇ ਹਨ। ਦਾਨਵ = ਰਾਖਸ਼, ਦੈਂਤ। ਦੇਵ = ਦੇਵਤੇ।
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
The spiritual warriors, the heavenly beings, the silent sages, the humble and serviceful speak.
ਦੇਵਤਾ-ਸੁਭਾਉ ਮਨੁੱਖ, ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ। ਸੁਰਿ ਨਰ = ਸੁਰਾਂ ਦੇ ਸੁਭਾਉ ਵਾਲੇ ਮਨੁੱਖ। ਮੁਨਿ ਜਨ = ਮੁਨੀ ਲੋਕ। ਸੇਵ = ਸੇਵਕ।
ਕੇਤੇ ਆਖਹਿ ਆਖਣਿ ਪਾਹਿ ॥
Many speak and try to describe Him.
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ। ਕੇਤੇ = ਕਈ ਜੀਵ। ਆਖਣਿ ਪਾਹਿ = ਆਖਣ ਦਾ ਜਤਨ ਕਰਦੇ ਹਨ।
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
Many have spoken of Him over and over again, and have then arisen and departed.
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ। ਕਹਿ ਕਹਿ = ਆਖ ਆਖ ਕੇ, ਅਕਾਲ ਪੁਰਖ ਦਾ ਮੁੱਲ ਪਾ ਪਾ ਕੇ, ਅਕਾਲ ਪੁਰਖ ਦਾ ਅੰਦਾਜ਼ਾ ਲਾ ਲਾ ਕੇ। ਉਠਿ ਉਠਿ ਜਾਹਿ = ਜਹਾਨ ਤੋਂ ਚਲੇ ਜਾ ਰਹੇ ਹਨ।
ਏਤੇ ਕੀਤੇ ਹੋਰਿ ਕਰੇਹਿ ॥
If He were to create as many again as there already are,
ਜਗਤ ਵਿਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ), (ਪਰ ਹੇ ਹਰੀ!) ਜੇ ਤੂੰ ਹੋਰ ਭੀ (ਬੇਅੰਤ ਜੀਵ) ਪੈਦਾ ਕਰ ਦੇਵੇਂ, ਏਤੇ ਕੀਤੇ = ਇਤਨੇ ਜੀਵ ਪੈਦਾ ਕੀਤੇ ਹੋਏ ਹਨ। ਹੋਰਿ = ਹੋਰ ਬੇਅੰਤ ਜੀਵ। ਕਰੇਹਿ = ਜੇ ਤੂੰ ਪੈਦਾ ਕਰ ਦੇਵੇਂ (ਹੇ ਹਰੀ!)।
ਤਾ ਆਖਿ ਨ ਸਕਹਿ ਕੇਈ ਕੇਇ ॥
even then, they could not describe Him.
ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ। ਤਾ = ਤਾਂ ਵੀ। ਨ ਕੇਈ ਕੇਇ = ਕੋਈ ਭੀ ਮਨੁੱਖ ਨਹੀਂ। ਆਖਿ ਸਕਹਿ = ਆਖ ਸਕਦੇ ਹਨ।
ਜੇਵਡੁ ਭਾਵੈ ਤੇਵਡੁ ਹੋਇ ॥
He is as Great as He wishes to be.
ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ)। ਜੇਵਡੁ = ਜੇਡਾ ਵੱਡਾ। ਭਾਵੈ = ਚਾਹੁੰਦਾ ਹੈ। ਤੇਵਡੁ = ਓਡਾ ਵੱਡਾ।
ਨਾਨਕ ਜਾਣੈ ਸਾਚਾ ਸੋਇ ॥
O Nanak, the True Lord knows.
ਉਹ ਸਦਾ-ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ (ਕਿ ਉਹ ਕੇਡਾ ਵੱਡਾ ਹੈ)। ਸਾਚਾ ਸੋਇ = ਉਹ ਸਦਾ-ਥਿਰ ਰਹਿਣ ਵਾਲਾ ਅਕਾਲ ਪੁਰਖ।
ਜੇ ਕੋ ਆਖੈ ਬੋਲੁਵਿਗਾੜੁ ॥
If anyone presumes to describe God,
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ (ਕਿ ਅਕਾਲ ਪੁਰਖ ਕਿਤਨਾ ਵੱਡਾ ਹੈ) ਬੋਲੁ ਵਿਗਾੜੁ = ਬੋਲੀ-ਬਾਜ਼, ਬੜਬੋਲਾ।
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
he shall be known as the greatest fool of fools! ||26||
ਤਾਂ ਉਹ ਮਨੁੱਖ ਮੂਰਖਾਂ-ਸਿਰ-ਮੂਰਖ ਗਿਣਿਆ ਜਾਂਦਾ ਹੈ ॥੨੬॥ ਲਿਖੀਐ = (ਉਹ ਬੜਬੋਲਾ) ਲਿਖਿਆ ਜ਼ਾਂਦਾ ਹੈ। ਸਿਰਿ ਗਾਵਾਰਾ ਗਾਵਾਰੁ = ਗਾਵਾਰਾਂ ਦੇ ਸਿਰ ਤੇ ਗਾਵਾਰ, ਮੂਰਖਾਂ ਸਿਰ ਮੂਰਖ, ਮਹਾਂ ਮੂਰਖ ॥੨੬॥
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
Where is that Gate, and where is that Dwelling, in which You sit and take care of all?
ਉਹ ਦਰ-ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ। ਕੇਹਾ = ਕਿਹੋ ਜਿਹਾ, ਬੜਾ ਅਸਚਰਜ। ਦਰੁ = ਦਰਵਾਜ਼ਾ। ਜਿਤੁ = ਜਿੱਥੇ। ਬਹਿ = ਬੈਠ ਕੇ। ਸਰਬ = ਸਾਰੇ ਜੀਵਾਂ ਨੂੰ। ਸਮਾਲੇ = ਤੂੰ ਸੰਭਾਲ ਕੀਤੀ ਹੈ।
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
The Sound-current of the Naad vibrates there, and countless musicians play on all sorts of instruments there.
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ। ਨਾਦ = ਆਵਾਜ਼, ਸ਼ਬਦ, ਰਾਗ। ਵਾਵਣਹਾਰੇ = ਵਜਾਉਣ ਵਾਲੇ।
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
So many Ragas, so many musicians singing there.
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਉਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ)! ਪਰੀ = ਰਾਗਣੀ। ਸਿਉ = ਸਮੇਤ, ਸਣੇ। ਪਰੀ ਸਿਉ = ਰਾਗਣੀਆਂ ਸਮੇਤ। ਕਹੀਅਨਿ = ਕਹੀਦੇ ਹਨ, ਆਖੇ ਜਾਂਦੇ ਹਨ।
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
The praanic wind, water and fire sing; the Righteous Judge of Dharma sings at Your Door.
(ਹੇ ਨਿਰੰਕਾਰ!) ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ। ਧਰਮ-ਰਾਜ ਤੇਰੇ ਦਰ 'ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ। ਤੁਹਨੋ = ਤੈਨੂੰ (ਹੇ ਅਕਾਲ ਪੁਰਖ!)। ਬੈਸੰਤਰੁ = ਅੱਗ। ਰਾਜਾ ਧਰਮੁ = ਧਰਮ-ਰਾਜ। ਦੁਆਰੇ = ਤੇਰੇ ਦਰ 'ਤੇ (ਹੇ ਨਿਰੰਕਾਰ!)
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
Chitr and Gupt, the angels of the conscious and the subconscious who record actions, and the Righteous Judge of Dharma who judges this record sing.
ਉਹ ਚਿੱਤਰ-ਗੁਪਤ ਭੀ ਜੋ (ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ। ਚਿਤੁ ਗੁਪਤੁ; ਉਹ ਵਿਅਕਤੀਆਂ ਜੋ ਜਮ-ਲੋਕ ਵਿਚ ਰਹਿ ਕੇ ਸੰਸਾਰ ਦੇ ਜੀਵਾਂ ਦੇ ਚੰਗੇ-ਮੰਦੇ ਕਰਮਾਂ ਦਾ ਲੇਖਾ ਲਿਖਦੇ ਹਨ। ਪੁਰਾਤਨ ਹਿੰਦੂ ਮਤ ਦੇ ਧਰਮ = ਪੁਸਤਕਾਂ ਵਿਚ ਇਹ ਖ਼ਿਆਲ ਤੁਰਿਆ ਆਉਂਦਾ ਹੈ। ਧਰਮੁ = ਸਰਬ-ਰਾਜ। ਲਿਖਿ ਲਿਖਿ = ਲਿਖ ਲਿਖ ਕੇ, ਭਾਵ, ਜੋ ਕੁਝ ਉਹ ਚਿੱਤਰਗੁਪਤ ਲਿਖਦੇ ਹਨ।
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
Shiva, Brahma and the Goddess of Beauty, ever adorned, sing.
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ। ਈਸਰੁ = ਸ਼ਿਵ। ਬਰਮਾ = ਬ੍ਰਹਮਾ। ਦੇਵੀ = ਦੇਵੀਆਂ। ਸੋਹਨਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਸਵਾਰੇ = ਤੇਰੇ ਸਵਾਰੇ ਹੋਏ।
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
Indra, seated upon His Throne, sings with the deities at Your Door.
ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ। ਇੰਦ = ਇੰਦਰ ਦੇਵਤੇ। ਇਦਾਸਣਿ = (ਇਦ-ਆਸਣਿ), ਇੰਦਰ ਦੇ ਆਸਣ ਉੱਤੇ। ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆਂ ਨਾਲੇ = ਦੇਵਤਿਆਂ ਸਮੇਤ।
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
The Siddhas in Samaadhi sing; the Saadhus sing in contemplation.
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ। ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ, ਸਮਾਧੀ ਲਾ ਕੇ। ਸਿਧ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਸਨ ਤੇ ਦੇਵਤਿਆਂ ਤੋਂ ਹੇਠ! ਇਹ ਸਿੱਧ ਪਵਿੱਤਰਤਾ ਦਾ ਪੂੰਜ ਸਨ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਸਨ। ਵਿਚਾਰੇ = ਵਿਚਾਰ ਵਿਚਾਰ ਕੇ।
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
The celibates, the fanatics, the peacefully accepting and the fearless warriors sing.
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ। ਸਤੀ = ਦਾਨੀ, ਦਾਨ ਕਰਨ ਵਾਲੇ। ਵੀਰ ਕਰਾਰੇ = ਤਕੜੇ ਸੂਰਮੇ।
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
The Pandits, the religious scholars who recite the Vedas, with the supreme sages of all the ages, sing.
(ਹੇ ਅਕਾਲ ਪੁਰਖ!) ਪੰਡਿਤ ਤੇ ਮਹਾਂਰਿਖੀ ਜੋ (ਵੇਦਾਂ ਨੂੰ) ਪੜ੍ਹਦੇ ਹਨ, ਵੇਦਾਂ ਸਣੇ ਤੈਨੂੰ ਗਾ ਰਹੇ ਹਨ। ਪੜਨਿ = ਪੜ੍ਹਦੇ ਹਨ। ਰਖੀਸਰ = (ਰਿਖੀ ਈਸਰ), ਵੱਡੇ ਵੱਡੇ ਰਿਖੀ, ਮਹਾਂ ਰਿਖੀ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ। ਵੇਦਾ ਨਾਲੇ = ਵੇਦਾਂ ਸਣੇ।
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
The Mohinis, the enchanting heavenly beauties who entice hearts in this world, in paradise, and in the underworld of the subconscious sing.
ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ (ਭਾਵ, ਹਰ ਥਾਂ) ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ। ਮੋਹਣੀਆ = ਸੁੰਦਰ ਇਸਤ੍ਰੀਆਂ। ਮਛ = ਮਾਤ ਲੋਕ ਵਿਚ। ਪਇਆਲੇ = ਪਤਾਲ ਵਿਚ।
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
The celestial jewels created by You, and the sixty-eight holy places of pilgrimage sing.
(ਹੇ ਨਿਰੰਕਾਰ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ। ਉਪਾਏ ਤੇਰੇ = ਤੇਰੇ ਪੈਦਾ ਕੀਤੇ ਹੋਏ। ਅਠ ਸਠਿ = ਅਠਾਹਠ। ਤੀਰਥ ਨਾਲੇ = ਤੀਰਥਾਂ ਸਮੇਤ।
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
The brave and mighty warriors sing; the spiritual heroes and the four sources of creation sing.
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ, ਅੰਡਜ, ਜੇਰਜ, ਸ੍ਵੇਤਜ, ਉਤਭੁਜ। ਖਾਣੀ = ਖਾਣ, ਜਿਸ ਨੂੰ ਪੁਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ 'ਪੁਟਣਾ'। ਖਾਣੀ ਚਾਰੇ ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ-ਚੇਤਨ ਪਦਾਰਥ ਦੇ ਬਣਨ ਦੀਆਂ ਚਾਰ ਖਾਣਾਂ ਹਨ। ਅੰਡਾ, ਜਿਓਰ, ਮੁੜਕਾ ਅਤੇ ਆਪਣੇ ਆਪ ਉੱਗ ਪੈਣਾ। 'ਚਾਰੇ ਖਾਣੀ' ਦਾ ਇੱਥੇ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ ਜੰਤ, ਸਾਰੀ ਰਚਨਾ।
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
The planets, solar systems and galaxies, created and arranged by Your Hand, sing.
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ। ਖੰਡ = ਟੋਟਾ, ਬ੍ਰਹਿਮੰਡ ਦਾ ਟੋਟਾ, (ਭਾਵ) ਹਰੇਕ ਧਰਤੀ। ਮੰਡਲ = ਚੱਕਰ, ਬ੍ਰਹਿਮੰਡ ਦਾ ਇਕ ਚੱਕਰ, ਜਿਸ ਵਿਚ ਇਕ ਸੂਰਜ ਇਕ ਚੰਦ੍ਰਮਾ ਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਵਰਭੰਡਾ = ਸਾਰੀ ਸ੍ਰਿਸ਼ਟੀ। ਕਰਿ ਕਰਿ = ਬਣਾ ਕੇ, ਰਚ ਕੇ। ਧਾਰੇ = ਟਿਕਾਏ ਹੋਏ।
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
They alone sing, who are pleasing to Your Will. Your devotees are imbued with the Nectar of Your Essence.
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ। ਸੇਈ = ਉਹੀ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ) ਰਸ ਦੇ ਘਰ, ਰਸੀਏ।
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
So many others sing, they do not come to mind. O Nanak, how can I consider them all?
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ? ਹੋਰਿ ਕੇਤੇ = ਅਨੇਕਾਂ ਹੋਰ ਜੀਵ। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਵੀਚਾਰੇ = ਕੀਹ ਵਿਚਾਰ ਕਰੇ?
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
That True Lord is True, Forever True, and True is His Name.
ਉਹ ਅਕਾਲ ਪੁਰਖ ਸਦਾ-ਥਿਰ ਹੈ। ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ। ਸਚੁ = ਥਿਰ ਰਹਿਣ ਵਾਲਾ, ਅਟੱਲ। ਨਾਈ = ਵਡਿਆਈ।
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
He is, and shall always be. He shall not depart, even when this Universe which He has created departs.
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ। ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
He created the world, with its various colors, species of beings, and the variety of Maya.
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ। ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ = ਕਈ ਕਿਸਮਾਂ ਦੀ। ਕਰਿ ਕਰਿ = ਪੈਦਾ ਕਰ ਕੇ। ਜਿਨਸੀ = ਕਈ ਜਿਨਸਾਂ ਦੀ। ਜਿਨਿ = ਜਿਸ ਅਕਾਲ ਪੁਰਖ ਨੇ।
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
Having created the creation, He watches over it Himself, by His Greatness.
ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ। ਵੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਵ = ਜਿਵੇਂ। ਵਡਿਆਈ = ਰਜ਼ਾ।
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
He does whatever He pleases. No order can be issued to Him.
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ')। ਕਰਸੀ = ਕਰੇਗਾ। ਨ ਕਰਣਾ ਜਾਇ = ਨਹੀਂ ਕੀਤਾ ਜਾ ਸਕਦਾ।
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
He is the King, the King of kings, the Supreme Lord and Master of kings. Nanak remains subject to His Will. ||27||
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) ॥੨੭॥ ਸਾਹਾ ਪਾਤਿ ਸਾਹਿਬੁ = ਸ਼ਾਹਾਂ ਦਾ ਪਾਤਿਸ਼ਾਹ। ਰਹਣੁ = ਰਹਿਣਾ (ਹੋ ਸਕਦਾ ਹੈ), ਰਹਿਣਾ ਫਬਦਾ ਹੈ। ਰਜਾਈ = ਅਕਾਲ ਪੁਰਖ ਦੀ ਰਜ਼ਾ ਵਿਚ ॥੨੭॥
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
Make contentment your ear-rings, humility your begging bowl, and meditation the ashes you apply to your body.
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ), ਮੁੰਦਾ = ਮੁੰਦਰਾਂ। ਸਰਮੁ = ਉੱਦਮ, ਮਿਹਨਤ। ਪਤੁ = ਪਾਤ੍ਰ ਖੱਪਰ। {ਪਤੁ ਬਾਰੇ ਨੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇਹ ਸ਼ਬਦ ਤਿੰਨਾਂ ਰੂਪਾਂ ਵਿਚ ਆਉਂਦਾ ਹੈ, 'ਪਤਿ' 'ਪਤ' 'ਪਤੁ'। ਪੰਜਾਬੀ ਵਿਚ ਭਾਵੇਂ ਇਹ ਇਕੋ ਸ਼ਬਦ ਹੀ ਪਰਤੀਤ ਹੁੰਦਾ ਹੋਵੇ, ਪਰ ਇਹ ਵਖੋ-ਵਖਰੇ ਤ੍ਰੈਵੇ ਹੀ ਸੰਸਕ੍ਰਿਤ ਵਿਚੋਂ ਆਏ ਹਨ। ਸ਼ਬਦ 'ਪਤਿ' ਦਾ ਸੰਸਕ੍ਰਿਤ ਵਿਚ ਅਰਥ ਹੈ 'ਖਸਮ, ਮਾਲਕ'। ਪੰਜਾਬੀ ਵਿਚ ਇਸ ਦਾ ਇਕ ਹੋਰ ਅਰਥ ਭੀ ਵਰਤਿਆ ਜਾਂਦਾ ਹੈ 'ਇਜ਼ਤ, ਅਬਰੋਇ'। ਸ਼ਬਦ 'ਪਤੁ' ਇਕ-ਵਚਨ ਹੈ। ਸੰਸਕ੍ਰਿਤ ਵਿਚ 'ਪਾਤ੍ਰ' ਹੈ ਜਿਸ ਦਾ ਅਰਥ ਹੈ 'ਭਾਂਡਾ, ਪਿਆਲਾ, ਖੱਪਰ'। ਇਸ ਦਾ ਬਹੁ-ਵਚਨ 'ਪਤ' ਹੈ, ਪਰ ਇਸ ਉਪਰ ਲਿਖੇ ਅਰਥ ਵਿਚ ਇਹ ਸ਼ਬਦ 'ਪਤ' ਸ੍ਰੀ ਗੁਰੂ ਗ੍ਰਥ ਸਾਹਿਬ ਜੀ ਵਿਚ ਨਹੀਂ ਆਇਆ। ਸੋ ਸ਼ਬਦ 'ਪਤ' ਵਾਸਤੇ ਸੰਸਕ੍ਰਿਤ ਵਿਚ ਇਕ ਹੋਰ ਸ਼ਬਦ ਹੈ 'ਪਤ੍ਰ', ਜਿਸ ਦਾ ਅਰਥ ਹੈ 'ਰੁੱਖਾਂ ਦੇ ਪੱਤਰ'}। ਕਰਹਿ = ਜੇ ਤੂੰ ਬਣਾਏਂ। ਬਿਭੂਤਿ = ਗੋਹਿਆਂ ਦੀ ਸੁਆਹ।
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
Let the remembrance of death be the patched coat you wear, let the purity of virginity be your way in the world, and let faith in the Lord be your walking stick.
ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ)। ਖਿੰਥਾ = ਗੋਦੜੀ। ਕਾਲੁ = ਮੌਤ। ਕੁਆਰੀ ਕਾਇਆ = ਕੁਆਰਾ ਸਰੀਰ, ਵਿਸ਼ੇ-ਵਿਕਾਰਾਂ ਤੋਂ ਬਚਿਆ ਹੋਇਆ ਸਰੀਰ, ਵਿਕਾਰਾਂ ਤੋਂ ਅਛੋਹ ਕਾਇਆਂ। ਜੁਗਤਿ = ਜੋਗ ਮੱਤ ਦੀ ਰਹਿਤ। ਪਰਤੀਤ = ਸ਼ਰਧਾ, ਯਕੀਨ।
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
See the brotherhood of all mankind as the highest order of Yogis; conquer your own mind, and conquer the world.
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ)। ਆਈ ਪੰਥੁ = ਜੋਗੀਆਂ ਦੇ ੧੨ ਫ਼ਿਰਕੇ ਹਨ, ਉਹਨਾਂ ਵਿਚੋਂ ਸਬ ਤੋਂ ਉੱਚਾ 'ਆਈ ਪੰਥ' ਗਿਣਿਆ ਜਾਂਦਾ ਹੈ। ਪੰਥੀ = ਆਈ ਪੰਥ ਵਾਲਾ, ਆਈ ਪੰਥ ਨਾਲ ਸੰਬੰਧ ਰੱਖਣ ਵਾਲਾ। ਸਗਲ = ਸਾਰੇ ਜੀਵ। ਜਮਾਤੀ = ਇਕੋ ਹੀ ਪਾਠਸ਼ਾਲਾ ਵਿਚ, ਇਕੋ ਹੀ ਸ਼੍ਰੇਣੀ ਵਿਚ ਪੜ੍ਹਨ ਵਾਲੇ, ਇੱਕ ਥਾਂ ਮਿਲ ਬੈਠਣ ਵਾਲੇ ਮਿੱਤਰ ਸੱਜਣ। ਮਨਿ ਜੀਤੈ = ਮਨ ਨੂੰ ਜਿੱਤਿਆਂ, ਜੇ ਮਨ ਜਿੱਤਿਆ ਜਾਏ। (ਨੋਟ: ਇਹੋ ਜਿਹੇ ਵਾਕੰਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅਨੇਕਾਂ ਆਉਂਦੇ ਹਨ, ਜਿਵੇਂ: ਨਾਇ ਵਿਸਾਰਿਐ = ਜੇ ਨਾਮ ਵਿਸਾਰ ਜਾਏ। ਨਾਇ ਮੰਨਿਐ = ਜੇ ਨਾਮ ਮੰਨ ਲਈਏ)।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ, ਆਦੇਸੁ = ਪਰਣਾਮ। ਤਿਸੈ = ਉਸੇ ਹੀ ਅਕਾਲ ਪੁਰਖ ਨੂੰ।
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
The Primal One, the Pure Light, without beginning, without end. Throughout all the ages, He is One and the Same. ||28||
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ॥੨੮॥ ਆਦਿ = ਮੁੱਢ ਤੋਂ। ਅਨੀਲੁ ਕਲੰਕ ਰਹਿਤ, ਪਵਿੱਤਰ, ਸੁੱਧ ਸਰੂਪ। ਅਨਾਦਿ = ਜਿਸ ਦਾ ਕੋਈ ਮੁੱਢ ਨਹੀਂ ਹੈ। ਅਨਾਹਤਿ = (ਅਨ-ਆਹਤਿ), ਆਹਤਿ = ਨਾਸ, ਖੈ, (ਇਸ ਸ਼ਬਦ ਦਾ ਸੰਸਕ੍ਰਿਤ ਧਾਤੂ 'ਹਨ' ਹੈ, ਜਿਸ ਦਾ ਅਰਥ ਹੈ 'ਮਾਰਨਾ, ਨਾਸ ਕਰਨਾ') ਅਨਾਹਤਿ = ਨਾਸ ਰਹਿਤ, ਇਕ-ਰਸ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ। ਵੇਸੁ = ਰੂਪ ॥੨੮॥
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
Let spiritual wisdom be your food, and compassion your attendant. The Sound-current of the Naad vibrates in each and every heart.
(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ, ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ)।
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
He Himself is the Supreme Master of all; wealth and miraculous spiritual powers, and all other external tastes and pleasures, are all like beads on a string.
ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ। ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ।
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
Union with Him, and separation from Him, come by His Will. We come to receive what is written in our destiny.
ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।) ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ)। ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ = ਆਉਂਦੇ ਹਨ, ਮਿਲਦੇ ਹਨ। ਭਾਗ = ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ)।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
The Primal One, the Pure Light, without beginning, without end. Throughout all the ages, He is One and the Same. ||29||
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ ॥੨੯॥
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
The One Divine Mother conceived and gave birth to the three deities.
(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਏਕਾ = ਇਕੱਲੀ। ਮਾਈ = ਮਾਇਆ। ਜੁਗਤਿ = ਜੁਗਤੀ ਨਾਲ, ਤਰੀਕੇ ਨਾਲ। ਵਿਆਈ = ਪ੍ਰਸੂਤ ਹੋਈ। ਪਰਵਾਣੁ = ਪਰਤੱਖ।
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
One, the Creator of the World; One, the Sustainer; and One, the Destroyer.
ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ), ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ), ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)। ਸੰਸਾਰੀ = ਘਰਬਾਰੀ। ਭੰਡਾਰੀ = ਭੰਡਾਰੇ ਦਾ ਮਾਲਕ, ਰਿਜ਼ਕ ਦੇਣ ਵਾਲਾ। ਲਾਏ = ਲਾਉਂਦਾ ਹੈ। ਦੀਬਾਣੁ = ਦਰਬਾਰ, ਕਚਹਿਰੀ। ❀ 'ਤਿਨਿ' ਬਾਰੇ ਨੋਟ: ਇਸ ਲਫ਼ਜ਼ ਦੇ ਤਿੰਨ ਸਰੂਪ ਹਨ: 'ਤਿਨ', ਤਿਨਿ ਅਤੇ 'ਤੀਨਿ'। 'ਤੀਨਿ' ਦਾ ਅਰਥ ਹੈ ਤ੍ਰੈ। 'ਤਿਨਿ' ਦਾ ਅਰਥ ਭੀ 'ਤ੍ਰੈ' ਹੈ, ਪਰ ਇਸ ਦਾ ਅਰਥ ਹੋਰ ਭੀ ਹੈ। 'ਤਿਨ' ਪੜਨਾਂਵ ਬਹੁ-ਵਚਨ ਹੈ ਅਤੇ 'ਤਿਨਿ' ਪੜਨਾਂਵ ਇਕ-ਵਚਨ ਹੈ। ਇਹਨਾਂ ਦੇ ਟਾਕਰੇ 'ਤੇ 'ਜਿਨ' ਬਹੁ-ਵਚਨ ਤੇ 'ਜਿਨਿ' ਇਕ-ਵਚਨ। (੧) ਤਿਨਿ = ਉਸ ਮਨੁੱਖ ਨੇ (ਇਕ-ਵਚਨ)। 'ਜਿਨਿ ਸੇਵਿਆ ਤਿਨਿ ਪਾਇਆ ਮਾਨੁ'। (ਪਉੜੀ ੫)। (੨) ਤਿਨ = ਉਹਨਾਂ ਮਨੁੱਖਾਂ ਨੇ (ਬਹੁ-ਵਚਨ)। ਜਿਨ ਹਰਿ ਜਪਿਆ ਤਿਨ ਫਲੁ ਪਾਇਆ, ਸਭਿ ਤੂਟੇ ਮਾਇਆ ਫੰਦੇ।੩। ❀ ਨੋਟ: ਸ਼ਬਦ 'ਪਰਵਾਣੁ' ਵਲ ਭੀ ਰਤਾ ਗਹੁ ਕਰਨ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (੧) ਪੰਚ ਪਰਵਾਣ, ਪੰਚ ਪਰਧਾਨੁ। (ਪਉੜੀ ੧੬)। (੨) ਅਮੁਲੁ ਤੁਲੁ, ਅਮੁਲੁ ਪਰਵਾਣੁ। (ਪਉੜੀ ੨੬)। (੩) ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ। (੪) ਤਿਥੈ ਸੋਹਨਿ ਪੰਚ ਪਰਵਾਣੁ। (ਪਉੜੀ ੩੪)। ਸੰਸਕ੍ਰਿਤ ਵਿਚ ਇਹ ਸ਼ਬਦ 'ਪ੍ਰਮਾਣ' ਹੈ, ਜਿਸ ਦੇ ਕਈ ਅਰਥ ਹਨ, ਜਿਵੇਂ: (ੳ) ਵੱਟਾ (ਅ) ਵਿੱਤ (ੲ) ਸਬੂਤ, ਗਵਾਹੀ। (ਸ) ਇਖ਼ਤਿਆਰ ਵਾਲਾ, ਮੰਨਿਆ-ਪ੍ਰਮੰਨਿਆ। ਇਸ ਅਰਥ ਵਿਚ ਇਹ ਸ਼ਬਦ ਦੋ ਤਰ੍ਹਾਂ ਵਰਤਿਆ ਜਾਂਦਾ ਹੈ। ਜਿਵੇਂ, 'ਵਿਆਕਰਣੇ ਪਾਣਿਨਿ ਪ੍ਰਮਾਣੰ' ਅਤੇ 'ਵੇਦਾਹ ਪ੍ਰਮਾਣਾਹ', ਭਾਵ, ਇਕ-ਵਚਨ ਵਿ
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
He makes things happen according to the Pleasure of His Will. Such is His Celestial Order.
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ)। ਜਿਵ = ਜਿਵੇਂ, ਜਿਸ ਤਰ੍ਹਾਂ। ਤਿਸੁ = ਉਸ ਅਕਾਲ ਪੁਰਖ ਨੂੰ। ਚਲਾਵੈ = (ਸੰਸਾਰ ਦੀ ਕਾਰ) ਤੋਰਦਾ ਹੈ। ਫੁਰਮਾਣੁ = ਹੁਕਮ।
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
He watches over all, but none see Him. How wonderful this is!
ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ। ਓਹੁ = ਅਕਾਲ ਪੁਰਖ। ਓਨਾ = ਜੀਵਾਂ ਨੂੰ। ਨਦਰਿ ਨ ਆਵੈ = ਦਿਸਦਾ ਨਹੀਂ। ਵਿਡਾਣੁ = ਅਸਚਰਜ ਕੌਤਕ।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
The Primal One, the Pure Light, without beginning, without end. Throughout all the ages, He is One and the Same. ||30||
ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) ॥੩੦॥
ਆਸਣੁ ਲੋਇ ਲੋਇ ਭੰਡਾਰ ॥
On world after world are His Seats of Authority and His Storehouses.
ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ (ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ)। ਆਸਣੁ = ਟਿਕਾਣਾ। ਲੋਇ = ਲੋਕ ਵਿਚ। ਲੋਇ ਲੋਇ = ਹਰੇਕ ਭਵਨ ਵਿਚ। ਆਸਣੁ ਭੰਡਾਰ = ਭੰਡਾਰਿਆਂ ਦਾ ਟਿਕਾਣਾ।
ਜੋ ਕਿਛੁ ਪਾਇਆ ਸੁ ਏਕਾ ਵਾਰ ॥
Whatever was put into them, was put there once and for all.
ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ)। ਪਾਇਆ = ਤਉ ਅਕਾਲ ਪੁਰਖ ਨੇ ਪਾ ਦਿੱਤਾ ਹੈ। ਕਰਿ ਕਰਿ = (ਜੀਵਾਂ ਨੂੰ) ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਜਣਹਾਰੁ = ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ।
ਕਰਿ ਕਰਿ ਵੇਖੈ ਸਿਰਜਣਹਾਰੁ ॥
Having created the creation, the Creator Lord watches over it.
ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ। ਸਾਚੀ = ਸਦਾ ਅਟੱਲ ਰਹਿਣ ਵਾਲੀ, ਉਕਾਈ ਤੋਂ ਖ਼ਾਲੀ।
ਨਾਨਕ ਸਚੇ ਕੀ ਸਾਚੀ ਕਾਰ ॥
O Nanak, True is the Creation of the True Lord.
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ)।
ਆਦੇਸੁ ਤਿਸੈ ਆਦੇਸੁ ॥
I bow to Him, I humbly bow.
(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
The Primal One, the Pure Light, without beginning, without end. Throughout all the ages, He is One and the Same. ||31||
ਜੋ (ਸਭ ਦਾ) ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ) ॥੩੧॥
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
If I had 100,000 tongues, and these were then multiplied twenty times more, with each tongue,
ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, ਇਕੁ ਦੂ = ਇੱਕ ਤੋਂ। ਇਕ ਦੂ ਜੀਭੌ = ਇਕ ਜੀਭ ਤੋਂ। ਹੋਹਿ = ਹੋ ਜਾਣ। ਲਖ = ਲੱਖ (ਜੀਭਾਂ)। ਲਖ ਹੋਵਹਿ = ਲੱਖ ਜੀਭਾਂ ਤੋਂ ਹੋ ਜਾਣ। ਲਖ ਵੀਸ = ਵੀਹ ਲੱਖ।
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
I would repeat, hundreds of thousands of times, the Name of the One, the Lord of the Universe.
(ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ)। ਗੇੜਾ = ਫੇਰੇ, ਚੱਕਰ। ਆਖੀਅਹਿ = ਆਖੇ ਜਾਣ। ਏਕੁ ਨਾਮੁ ਜਗਦੀਸ = ਜਗਦੀਸ ਦਾ ਇਕ ਨਾਮ। ਜਗਦੀਸ = ਜਗਤ ਦਾ ਈਸ਼, ਜਗਤ ਦਾ ਮਾਲਕ, ਅਕਾਲ ਪੁਰਖ।
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
Along this path to our Husband Lord, we climb the steps of the ladder, and come to merge with Him.
ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ। ਏਤੁ ਰਾਹਿ = ਇਸ ਰਸਤੇ ਵਿਚ, ਅਕਾਲ ਪੁਰਖ ਨੂੰ ਮਿਲਣ ਵਾਲੇ ਰਸਤੇ ਵਿਚ। ਪਤਿ ਪਵੜੀਆ = ਪਤੀ ਦੀਆਂ ਪਉੜੀਆਂ, ਪਤੀ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ। ਚੜੀਐ = ਚੜ੍ਹੀਦਾ ਹੈ, ਚੜ੍ਹ ਸਕੀਦਾ ਹੈ। ਹੋਇ ਇਕੀਸ = ਇਕ ਰੂਪ ਹੋ ਕੇ, ਆਪਾ-ਭਾਵ ਗਵਾ ਕੇ।
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
Hearing of the etheric realms, even worms long to come back home.
ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ)। ਸੁਣਿ = ਸੁਣਿ ਕੇ। ਕੀਟਾ = ਕੀੜਿਆਂ ਨੂੰ।
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
O Nanak, by His Grace He is obtained. False are the boastings of the false. ||32||
ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) ॥੩੨॥ ਨਦਰੀ = ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਨਾਲ। ਪਾਈਐ = ਪਾਈਦਾ ਹੈ, ਅਕਾਲ ਪੁਰਖ ਨੂੰ ਪ੍ਰਾਪਤ ਕਰੀਦਾ ਹੈ। ਕੂੜੈ = ਕੂੜੇ ਮਨੁੱਖ ਦੀ। ਕੂੜੀ ਠਸਿ = ਝੂਠੀ ਗੱਪ, ਆਪਣੇ ਆਪ ਦੀ ਝੂਠੀ ਵਡਿਆਈ ॥੩੨॥
ਆਖਣਿ ਜੋਰੁ ਚੁਪੈ ਨਹ ਜੋਰੁ ॥
No power to speak, no power to keep silent.
ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ। ਆਖਣਿ = ਆਖਣ ਵਿਚ; ਬੋਲਣ ਵਿਚ। ਚੁਪੈ = ਚੁਪ (ਰਹਿਣ) ਵਿਚ। ਜੋਰੁ = ਸਮਰਥਾ, ਇਖ਼ਤਿਆਰ, ਆਪਣੇ ਮਨ ਦੀ ਮਰਜ਼ੀ।
ਜੋਰੁ ਨ ਮੰਗਣਿ ਦੇਣਿ ਨ ਜੋਰੁ ॥
No power to beg, no power to give.
ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ। ਮੰਗਣਿ = ਮੰਗਣ ਵਿਚ। ਦੇਣਿ = ਦੇਣ ਵਿਚ।
ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
No power to live, no power to die.
ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)। ਜੀਵਣਿ = ਜੀਵਣ ਵਿਚ। ਮਰਣਿ = ਮਰਨ ਵਿਚ।
ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
No power to rule, with wealth and occult mental powers.
ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ। ਰਾਜਿ ਮਾਲਿ = ਰਾਜ ਮਾਲ ਵਿਚ, ਰਾਜ ਮਾਲ ਦੇ ਪ੍ਰਾਪਤ ਕਰਨ ਵਿਚ। ਸੋਰੁ = ਰੌਲਾ, ਫੂੰ-ਫਾਂ।
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
No power to gain intuitive understanding, spiritual wisdom and meditation.
ਆਤਮਾਕ ਜਾਗ ਵਿਚ, ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ। ਸੁਰਤੀ = ਸੁਰਤ ਵਿਚ, ਆਤਮਕ ਜਾਗ ਵਿਚ। ਗਿਆਨਿ = ਗਿਆਨ (ਪ੍ਰਾਪਤ ਕਰਨ) ਵਿਚ। ਵੀਚਾਰਿ = ਵੀਚਾਰ (ਕਰਨ) ਵਿਚ।
ਜੋਰੁ ਨ ਜੁਗਤੀ ਛੁਟੈ ਸੰਸਾਰੁ ॥
No power to find the way to escape from the world.
ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ। ਜੁਗਤੀ = ਜੁਗਤ ਵਿਚ, ਰਹਿਤ ਵਿਚ। ਛੁਟੈ = ਮੁਕਤ ਹੁੰਦਾ ਹੈ, ਮੁੱਕ ਜਾਂਦਾ ਹੈ।
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
He alone has the Power in His Hands. He watches over all.
ਉਹੀ ਅਕਾਲ-ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ। ਜਿਸੁ ਹਥਿ = ਜਿਸ ਅਕਾਲ ਪੁਰਖ ਦੇ ਹੱਥ ਵਿਚ। ਕਰਿ ਵੇਖੈ = (ਸ੍ਰਿਸ਼ਟੀ ਨੂੰ) ਰਚ ਕੇ ਸੰਭਾਲ ਕਰ ਰਿਹਾ ਹੈ। ਸੋਇ = ਉਹੀ ਅਕਾਲ ਪੁਰਖ। ਸੰਸਾਰੁ = ਜਨਮ ਮਰਨ। ❀ ਨੋਟ: 'ਜਿਸੁ ਹਥਿ …ਸੋਇ' ਇਸ ਤੁਕ ਨੂੰ ਸਮਝਣ ਲਈ ਸ਼ਬਦ 'ਸੋਇ' ਅਤੇ 'ਕਰਿ ਵੇਖੈ' ਵਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਸ਼ਬਦ 'ਸੋਇ' ਹੇਠ-ਲਿਖੀਆਂ ਤੁਕਾਂ ਵਿਚ ਆਉਂਦਾ ਹੈ: (੧) ਆਪੇ ਆਪਿ ਨਿਰੰਜਨੁ ਸੋਇ। (ਪਉੜੀ ੫)। (੨) ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਇ। (ਪਉੜੀ ੨੧)। (੩) ਤਿਸੁ ਊਚੇ ਕਉ ਜਾਣੈ ਸੋਇ। (ਪਉੜੀ ੨੪)। (੪) ਨਾਨਕ ਜਾਣੈ ਸਾਚਾ ਸੋਇ। (ਪਉੜੀ ੨੬)। (੫) ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ। (ਪਉੜੀ ੨੭)। (੬) ਕਰਹਿ ਅਨੰਦੁ ਸਚਾ ਮਨਿ ਸੋਇ। (ਪਉੜੀ ੩੭)। ਇਹਨਾਂ ਉਪਰਲੀਆਂ ਤੁਕਾਂ ਵਿਚੋਂ ਕੇਵਲ ਪਉੜੀ ੨੪ ਵਾਲੀ ਤੁਕ ਵਿਚ 'ਸੋਇ' ਪਹਿਲੀ ਤੁਕ ਵਾਲੇ 'ਕੋਇ' ਮਨੁੱਖ ਲਈ ਆਖਿਆ ਹੈ, ਬਾਕੀ ਸਭ ਥਾਈਂ 'ਅਕਾਲ ਪੁਰਖ' ਵਾਸਤੇ ਆਇਆ ਹੈ। ਇਸੇ ਹੀ ਅਰਥ ਨੂੰ 'ਕਰਿ ਵੇਖੈ' ਹੋਰ ਪੱਕਾ ਕਰਦਾ ਹੈ। ਵੇਖੈ = ਸੰਭਾਲ ਕਰਦਾ ਹੈ, ਜਿਵੇਂ: (੧) ਗਾਵੈ ਕੋ ਵੇਖੈ ਹਾਦਰਾ ਹਦੂਰਿ। (ਪਉੜੀ ੩)। (੨) ਕਰਿ ਕਰਿ ਵੇਖੈ ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ। (ਪਉੜੀ ੨੭)। (੩) ਕਰਿ ਕਰਿ ਵੇਖੈ ਸਿਰਜਣਹਾਰੁ (ਪਉੜੀ ੩੧)। (੪) ਓਹੁ ਵੇਖੈ ਓਨਾ ਨਦਰਿ ਨ ਆਵੈ, ਬਹੁਤਾ ਏਹੁ ਵਿਡਾਣੁ। (ਪਉੜੀ ੨੭)। (੫) ਕਰਿ ਕਰਿ ਵੇਖੈ ਨਦਰਿ ਨਿਹਾਲ। (ਪਉੜੀ ੩੭)। (੬) ਵੇਖੈ ਵਿਗਸੈ ਕਰਿ ਵੀਚਾਰੁ (ਪਉ
ਨਾਨਕ ਉਤਮੁ ਨੀਚੁ ਨ ਕੋਇ ॥੩੩॥
O Nanak, no one is high or low. ||33||
ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਣ ਵਾਲਾ ਉਹ ਪ੍ਰਭੂ ਆਪ ਹੀ ਹੈ। ਜੇ ਸਿਮਰਨ ਦੀ ਬਰਕਤਿ ਨਾਲ ਇਹ ਨਿਸਚਾ ਬਣ ਜਾਏ ਤਾਂ ਹੀ ਪਰਮਾਤਮਾਂ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ) ॥੩੩॥
ਰਾਤੀ ਰੁਤੀ ਥਿਤੀ ਵਾਰ ॥
Nights, days, weeks and seasons;
ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਰਾਤੀ = ਰਾਤਾਂ। ਰੁਤੀ = ਰੁੱਤਾਂ। ਥਿਤੀ = ਥਿੱਤਾਂ। ਵਾਰ = ਦਿਹਾੜੇ, ਦਿਨ।
ਪਵਣ ਪਾਣੀ ਅਗਨੀ ਪਾਤਾਲ ॥
wind, water, fire and the nether regions
ਹਵਾ, ਪਾਣੀ, ਅੱਗ ਅਤੇ ਪਾਤਾਲ- ਇਹਨਾਂ ਸਾਰਿਆਂ ਦੇ ਇਕੱਠ ਵਿਚ (ਅਕਾਲ ਪੁਰਖ ਨੇ) ਪਵਣ = ਸਭ ਪ੍ਰਕਾਰ ਦੀ ਹਵਾ। ਪਾਤਾਲ = ਸਾਰੇ ਪਾਤਾਲ।
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
in the midst of these, He established the earth as a home for Dharma.
ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਤਿਸੁ ਵਿਚਿ = ਇਹਨਾਂ ਸਾਰਿਆਂ ਦੇ ਸਮੁਦਾਇ ਵਿਚ। ਇੱਥੇ 'ਤਿਸੁ' ਵਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਪਹਿਲੀ ਤੁਕ ਦੇ ਸਾਰੇ ਸ਼ਬਦ ਬਹੁ-ਵਚਨ ਵਿਚ ਹਨ। 'ਤਿਸੁ' ਇਕ-ਵਚਨ ਹੈ, ਜਿਸ ਦਾ ਅਰਥ ਹੈ: 'ਸਾਰਿਆਂ ਦਾ ਇਕੱਠ'। ਥਾਪਿ ਰਖੀ = ਥਾਪ ਕੇ ਰੱਖ ਦਿੱਤੀ ਹੈ, ਰਛ ਕੇ ਟਿਕਾ ਦਿੱਤੀ ਹੈ। ਧਰਮਸਾਲ = ਧਰਮ ਕਮਾਣ ਦਾ ਅਸਥਾਨ।
ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
Upon it, He placed the various species of beings.
ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ), ਤਿਸੁ ਵਿਚਿ = ਉਸ ਧਰਤੀ ਉੱਤੇ। ਜੀਅ = ਜੀਵ ਜੰਤ। ਜੀਅ ਜੁਗਤਿ = ਜੀਵਾਂ ਦੀ ਜੁਗਤੀ, ਜੀਵਾਂ ਦੇ ਰਹਿਣ ਦੀ ਜੁਗਤੀ (ਬਣਾ ਦਿੱਤੀ) ਹੈ। ਕੇ ਰੰਗ = ਕਈ ਰੰਗਾਂ ਦੇ।
ਤਿਨ ਕੇ ਨਾਮ ਅਨੇਕ ਅਨੰਤ ॥
Their names are uncounted and endless.
ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ। ਤਿਨ ਕੇ = ਉਹਨਾਂ ਜੀਵਾਂ ਦੇ। ਅਨੰਤ = ਬੇਅੰਤ। ❀ 'ਕੇ ਰੰਗ' ਬਾਰੇ ਨੋਟ: ਇਸ 'ਕੇ ਰੰਗ' ਨੂੰ ਸਮਝਣ ਲਈ ਹੇਠ-ਲਿਖੀਆਂ ਤੁਕਾਂ ਨੂੰ ਗਹੁ ਨਾਲ ਵਿਚਾਰਨਾ ਜ਼ਰੂਰੀ ਹੈ: (੧) ਜੀਅ ਜਾਤਿ ਰੰਗਾ ਕੇ ਨਾਵ। ਸਭਨਾ ਲਿਖਿਆ ਵੁੜੀ ਕਲਾਮ। (ਪਉੜੀ ੧੬)। (੨) ਤਿਥੈ ਭਗਤ ਵਸਹਿ ਕੇ ਲੋਅ। (ਪਉੜੀ ੩੭)। (੩) ਜੇ ਤਿਸੁ ਨਦਰਿ ਨ ਆਵਈ, ਤ ਵਾਤ ਨ ਪੁਛੈ ਕੇ। (ਪਉੜੀ ੭)। (੪) ਆਪੇ ਜਾਣੈ ਆਪੇ ਦੇਇ। ਆਖਹਿ ਸਿ ਭਿ ਕੇਈ ਕੇਇ। (ਪਉੜੀ ੨੫)। (੫) ਏਤੇ ਕੀਤੇ ਹੋਰਿ ਕਰੇਹਿ। ਤਾ ਆਖਿ ਨ ਸਕਹਿ ਕੇਈ ਕੇਇ। (ਪਉੜੀ ੨੬)। (੬) ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ। ਇਹਨਾਂ ਸਾਰੀਆਂ ਤੁਕਾਂ ਵਿਚ 'ਕੇ' ਦਾ ਅਰਥ ਹੈ 'ਕਈ'; 'ਨ ਕੇ' ਅਰਥ ਹੈ 'ਕੋਈ ਭੀ ਨਹੀਂ'। ਪਉੜੀ ਨੰ: ੨੧ ਵਿਚ 'ਕੇਈ ਕੇਇ' ਵਰਤਿਆ ਗਿਆ ਹੈ, ਅੱਜ ਕੱਲ ਦੀ ਪੰਜਾਬੀ ਵਿਚ ਭੀ ਅਸੀਂ 'ਕਈ ਕਈ' ਆਖਦੇ ਹਾਂ। ਜਿਵੇਂ 'ਕੇ ਰੰਗ' ਦਾ ਅਰਥ ਹੈ 'ਕਈ ਰੰਗਾਂ ਦੇ', ਤਿਵੇਂ 'ਕੇ ਨਾਵ' ਦਾ ਅਰਥ ਹੈ 'ਕਈ ਨਾਵਾਂ ਵਾਲੇ', 'ਕੇ ਲੋਅ' ਦਾ ਅਰਥ 'ਕਈ ਲੋਕਾਂ ਦੇ, ਕਈ ਭਾਵਨਾਂ ਦੇ'।
ਕਰਮੀ ਕਰਮੀ ਹੋਇ ਵੀਚਾਰੁ ॥
By their deeds and their actions, they shall be judged.
(ਇਹਨਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ) ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ ਕਰਮੀ ਕਰਮੀ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ।
ਸਚਾ ਆਪਿ ਸਚਾ ਦਰਬਾਰੁ ॥
God Himself is True, and True is His Court.
(ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ।
ਤਿਥੈ ਸੋਹਨਿ ਪੰਚ ਪਰਵਾਣੁ ॥
There, in perfect grace and ease, sit the self-elect, the self-realized Saints.
ਉਸ ਦਰਬਾਰ ਵਿਚ ਸੰਤ ਜਨ ਪਰਤੱਖ ਤੌਰ 'ਤੇ ਸੋਭਦੇ ਹਨ, ਤਿਥੈ = ਅਕਾਲ ਪੁਰਖ ਦੇ ਦਰਬਾਰ ਵਿਚ। ਸੋਹਨਿ = ਸੋਭਦੇ ਹਨ। ਪਰਵਾਣੁ = ਪਰਤੱਖ ਤੌਰ 'ਤੇ।
ਨਦਰੀ ਕਰਮਿ ਪਵੈ ਨੀਸਾਣੁ ॥
They receive the Mark of Grace from the Merciful Lord.
ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ (ਉਹਨਾਂ ਸੰਤ ਜਨਾਂ ਦੇ ਮੱਥੇ ਉਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ। ਨਦਰੀ = ਮਿਹਰ ਦੀ ਨਜ਼ਰ ਕਰਨ ਵਾਲਾ ਅਕਾਲ ਪੁਰਖ। ਕਰਮਿ = ਕਰਮ ਦੁਆਰਾ, ਬਖ਼ਸ਼ਸ਼ ਨਾਲ। ਨਦਰੀ ਕਰਮਿ = ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ। ਪਵੈ ਨੀਸਾਣੁ = ਨਿਸ਼ਾਨ ਪੈ ਜਾਂਦਾ ਹੈ,ਨਿਸ਼ਾਨ ਲੱਗ ਜਾਂਦਾ ਹੈ, ਵਡਿਆਈ ਦਾ ਚਿਹਨ (ਮੱਥੇ 'ਤੇ) ਚਮਕ ਪੈਂਦਾ ਹੈ।
ਕਚ ਪਕਾਈ ਓਥੈ ਪਾਇ ॥
The ripe and the unripe, the good and the bad, shall there be judged.
(ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ, ਇਹਨਾਂ ਦੀ) ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ਤੇ ਜਾ ਕੇ ਮਲੂਮ ਹੁੰਦੀ ਹੈ। ਕਚ = ਕਚਿਆਈ। ਪਕਾਈ = ਪਕਿਆਈ। ਓਥੈ = ਅਕਾਲ ਪੁਰਖ ਦੀ ਦਰਗਾਹ ਵਿਚ। ਪਾਇ = ਪਾਈ ਜਾਂਦੀ ਹੇ, ਪਤਾ ਲਗਦੀ ਹੈ।
ਨਾਨਕ ਗਇਆ ਜਾਪੈ ਜਾਇ ॥੩੪॥
O Nanak, when you go home, you will see this. ||34||
ਹੇ ਨਾਨਕ! ਅਕਾਲ ਪੁਰਖ ਦੇ ਦਰ 'ਤੇ ਗਿਆਂ ਹੀ ਸਮਝ ਅਉਂਦੀ ਹੈ (ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ) ॥੩੪॥ ਗਇਆ = ਜਾ ਕੇ ਹੀ, ਅੱਪੜ ਕੇ ਹੀ। ਜਾਪੈ ਜਾਇ = ਜਾਣਿਆ ਜਾਂਦਾ ਹੈ, ਵੇਖਿਆ ਜਾਂਦਾ ਹੈ, ਖ਼ਬਰ ਪੈਂਦੀ ਹੈ ॥੩੪॥
ਧਰਮ ਖੰਡ ਕਾ ਏਹੋ ਧਰਮੁ ॥
This is righteous living in the realm of Dharma.
ਧਰਮ ਖੰਡ ਦਾ ਨਿਰਾ ਇਹੀ ਕਰਤੱਬ ਹੈ, (ਜੋ ਉੱਪਰ ਦੱਸਿਆ ਗਿਆ ਹੈ)। ਧਰਮੁ = ਮਨਤਵ, ਕਰਤੱਬ। ਆਖਹੁ = ਦੱਸੋ, ਵਰਣਨ ਕਰੋ, ਸਮਝ ਲਵੋ।
ਗਿਆਨ ਖੰਡ ਕਾ ਆਖਹੁ ਕਰਮੁ ॥
And now we speak of the realm of spiritual wisdom.
ਹੁਣ ਗਿਆਨ ਖੰਡ ਦਾ ਕਰਤੱਬ (ਭੀ) ਸਮਝ ਲਵੋ (ਜੋ ਅਗਲੀਆਂ ਤੁਕਾਂ ਵਿਚ ਹੈ)। ਕਰਮ = ਕੰਮ, ਕਰਤੱਬ। ਏਹੋ = ਇਹੀ ਜੋ ਉਪਰ ਦਸਿਆ ਗਿਆ ਹੈ।
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
So many winds, waters and fires; so many Krishnas and Shivas.
(ਅਕਾਲ ਪੁਰਖ ਦੀ ਰਚਨਾ ਵਿਚ) ਕਈ ਪ੍ਰਕਾਰ ਦੇ ਪਉਣ, ਪਾਣੀ ਤੇ ਅਗਨੀਆਂ ਹਨ, ਕਈ ਕ੍ਰਿਸ਼ਨ ਹਨ ਤੇ ਕਈ ਸ਼ਿਵ ਹਨ। ਕੇਤੇ = ਕਈ, ਬੇਅੰਤ। ਵੈਸੰਤਰ = ਅਗਨੀਆਂ। ਮਹੇਸ = (ਕਈ) ਸ਼ਿਵ।
ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
So many Brahmas, fashioning forms of great beauty, adorned and dressed in many colors.
ਕਈ ਬ੍ਰਹਮੇ ਪੈਦਾ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕਈ ਰੂਪ, ਕਈ ਰੰਗ ਤੇ ਕਈ ਵੇਸ ਹਨ। ਬਰਮੇ = ਕਈ ਬ੍ਰਹਮਾ। ਘਾੜਤਿ ਘੜੀਅਹਿ = ਘਾੜਤ ਵਿਚ ਘੜੀਦੇ ਹਨ, ਪੈਦਾ ਕੀਤੇ ਜਾ ਰਹੇ ਹਨ। ਕੇ ਵੇਸ = ਕਈ ਵੇਸਾਂ ਦੇ (ਇਸ 'ਕੇ' ਦੇ ਅਰਥ ਲਈ ਵੇਖੋ ਪਿਛਲੀ ਪਉੜੀ ਨੰ:੩੪)।
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
So many worlds and lands for working out karma. So very many lessons to be learned!
(ਅਕਾਲ ਪੁਰਖ ਦੀ ਕੁਦਰਤਿ ਵਿਚ) ਬੇਅੰਤ ਧਰਤੀਆਂ ਹਨ, ਬੇਅੰਤ ਮੇਰੂ ਪਰਬਤ, ਬੇਅੰਤ ਧ੍ਰੂਅ ਭਗਤ ਤੇ ਉਹਨਾਂ ਦੇ ਉਪਦੇਸ਼ ਹਨ। ਕੇਤੀਆ = ਕਈ, ਬੇਅੰਤ। ਕਰਮ ਭੂਮੀ = ਕੰਮ ਕਰਨ ਦੀਆਂ ਭੂਮੀਆਂ, ਧਰਤੀਆਂ। ਮੇਰ = ਮੇਰੁ ਪਰਬਤ। ਧੂ = ਧ੍ਰੂ ਭਗਤ। ਉਪਦੇਸ਼ = ਉਹਨਾਂ ਧਰੂ ਭਗਤਾਂ ਦੇ ਉਪਦੇਸ਼।
ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
So many Indras, so many moons and suns, so many worlds and lands.
ਬੇਅੰਤ ਇੰਦਰ ਦੇਵਤੇ, ਚੰਦ੍ਰਮਾ, ਬੇਅੰਤ ਸੂਰਜ ਅਤੇ ਬੇਅੰਤ ਭਵਨ-ਚੱਕਰ ਹਨ। ਇੰਦ = ਇੰਦਰ ਦੇਵਤੇ। ਚੰਦ = ਚੰਦਰਮਾ। ਸੂਰ = ਸੂਰਜ। ਮੰਡਲ ਦੇਸ = ਭਵਣ-ਚਕੱਰ।
ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
So many Siddhas and Buddhas, so many Yogic masters. So many goddesses of various kinds.
ਬੇਅੰਤ ਸਿੱਧ ਹਨ, ਬੇਅੰਤ ਬੁਧ ਅਵਤਾਰ ਹਨ, ਬੇਅੰਤ ਨਾਥ ਹਨ ਅਤੇ ਬੇਅੰਤ ਦੇਵੀਆਂ ਦੇ ਪਹਿਰਾਵੇ ਹਨ। ਬੁਧ = ਬੁਧ ਅਵਤਾਰ। ਦੇਵੀ ਵੇਸ = ਦੇਵੀਆਂ ਦੇ ਪਹਿਰਾਵੇ। (ਨੋਟ: 'ਕੇਤੇ' ਪੁਲਿੰਗ ਹੈ ਜੋ 'ਵੇਸ' ਸ਼ਬਦ ਨਾਲ ਵਰਤਿਆ ਗਿਆ ਹੈ। ਇਸ ਵਾਸਤੇ 'ਦੇਵੀ ਵੇਸ' ਦਾ ਅਰਥ ਕਰਨਾ ਹੈ 'ਦੇਵੀਆਂ ਦੇ ਪਹਿਰਾਵੇ')।
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
So many demi-gods and demons, so many silent sages. So many oceans of jewels.
(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਦੇਵਤੇ ਅਤੇ ਦੈਂਤ ਹਨ, ਬੇਅੰਤ ਮੁਨੀ ਹਨ, ਬੇਅੰਤ ਪਰਕਾਰ ਦੇ ਰਤਨ ਤੇ (ਰਤਨਾਂ ਦੇ) ਸਮੁੰਦਰ ਹਨ। ਦਾਨਵ = ਰਾਖਸ਼, ਦੈਂਤ। ਮੁਨਿ = ਮੋਨ-ਧਾਰੀ ਰਿਸ਼ੀ। ਰਤਨ ਸੁਮੰਦ = ਰਤਨ ਅਤੇ ਸਮੁੰਦਰ।
ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
So many ways of life, so many languages. So many dynasties of rulers.
(ਜੀਵ-ਰਚਨਾ ਦੀਆਂ) ਬੇਅੰਤ ਖਾਣੀਆਂ ਹਨ, (ਜੀਵਾਂ ਦੀਆਂ ਬੋਲੀਆਂ ਭੀ ਚਾਰ ਨਹੀਂ) ਬੇਅੰਤ ਬਾਣੀਆਂ ਹਨ, ਬੇਅੰਤ ਪਾਤਸ਼ਾਹ ਤੇ ਰਾਜੇ ਹਨ, ਪਾਤ = ਪਾਤਸ਼ਾਹ। ਨਰਿੰਦ = ਰਾਜੇ।
ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
So many intuitive people, so many selfless servants. O Nanak, His limit has no limit! ||35||
ਬੇਅੰਤ ਪਰਕਾਰ ਦੇ ਧਿਆਨ ਹਨ (ਜੋ ਜੀਵ ਮਨ ਦੁਆਰਾ ਲਾਂਦੇ ਹਨ), ਬੇਅੰਤ ਸੇਵਕ ਹਨ। ਹੇ ਨਾਨਕ! ਕੋਈ ਅੰਤ ਨਹੀਂ ਪੈ ਸਕਦਾ ॥੩੫॥ ਸੁਰਤੀ = ਸੁਰਤਾਂ, ਲਿਵ। (ਨੋਟ: ਇਸ ਸਾਰੀ ਪਉੜੀ ਵਲ ਰਤਾ ਧਿਆਨ ਦਿੱਤਿਆਂ ਇਹ ਸਪੱਸ਼ਟ ਮਲੂਮ ਹੋ ਜਾਂਦਾ ਹੈ ਕਿ 'ਕੇਤੇ' ਪੁਲਿੰਗ ਸ਼ਬਦਾਂ ਨਾਲ ਵਰਤਿਆ ਗਿਆ ਹੈ ਅਤੇ 'ਕੇਤੀਆ' ਇਸਤ੍ਰੀ-ਲਿੰਗ ਸ਼ਬਦਾਂ ਨਾਲ। ਸੋ 'ਸੁਰਤੀ' ਇਸਤ੍ਰੀ-ਲਿੰਗ ਹੈ, ਤੇ 'ਸੁਰਤਿ' ਦਾ ਬਹੁ-ਵਚਨ ਹੈ) ॥੩੪॥
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
In the realm of wisdom, spiritual wisdom reigns supreme.
ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ। ਮਹਿ = ਵਿਚ। ਪਰਚੰਡ = ਤੇਜ਼, ਪ੍ਰਬਲ, ਬਲਵਾਨ।
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
The Sound-current of the Naad vibrates there, amidst the sounds and the sights of bliss.
ਇਸ ਅਵਸਥਾ ਵਿਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ। ਤਿਥੈ = ਉਸ ਗਿਆਨ ਖੰਡ ਵਿਚ। ਨਾਦ = ਰਾਗ। ਬਿਨੋਦ = ਤਮਾਸ਼ੇ। ਕੋਡ = ਕੌਤਕ। ਅਨੰਦੁ = ਸੁਆਦ।
ਸਰਮ ਖੰਡ ਕੀ ਬਾਣੀ ਰੂਪੁ ॥
In the realm of humility, the Word is Beauty.
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)। ਸਰਮ = ਉੱਦਮ, ਮਿਹਨਤ। ਸਰਮ ਖੰਡ ਕੀ = ਉੱਦਮ ਅਵਸਥਾ ਦੀ। ਬਾਣੀ = ਬਨਾਵਟ। ਰੂਪ = ਸੁੰਦਰਤਾ।
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
Forms of incomparable beauty are fashioned there.
ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ। ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ। ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ। ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ।
ਤਾ ਕੀਆ ਗਲਾ ਕਥੀਆ ਨਾ ਜਾਹਿ ॥
These things cannot be described.
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ। ਤਾ ਕੀਆ = ਉਸ ਅਵਸਥਾ ਦੀਆਂ। ਕਥੀਆ ਨ ਜਾਹਿ = ਕਹੀਂਆਂ ਨਹੀਂ ਜਾ ਸਕਦੀਆਂ।
ਜੇ ਕੋ ਕਹੈ ਪਿਛੈ ਪਛੁਤਾਇ ॥
One who tries to speak of these shall regret the attempt.
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ)। ਕੋ = ਕੋਈ ਮਨੁੱਖ। ਕਹੈ = ਆਖੈ ਬਿਆਨ ਕਰੇ। ਪਿਛੈ = ਦੱਸਣ ਤੋਂ ਪਿੱਛੋਂ ਪਛੁਤਾਇ = ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਤੋਂ ਅਸਮਰਥ ਰਹਿੰਦਾ ਹੈ)।
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
The intuitive consciousness, intellect and understanding of the mind are shaped there.
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ। ਤਿਥੈ = ਉਸ ਦਰਮ ਖੰਡ ਵਿਚ। ਘੜੀਐ = ਘੜੀ ਜਾਂਦੀ ਹੈ। ਮਨਿ ਬੁਧਿ = ਮਨ ਵਿਚ ਜਾਗ੍ਰਤ।
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
The consciousness of the spiritual warriors and the Siddhas, the beings of spiritual perfection, are shaped there. ||36||
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ ॥੩੬॥ ਸੁਰਾ ਕੀ ਸੁਧਿ = ਦੇਵਤਿਆਂ ਦੀ ਸੂਝ। ਸਿਧਾ ਕੀ ਸੁਧਿ = ਸਿੱਧਾਂ ਵਾਲੀ ਅਕਲ ॥੩੬॥
ਕਰਮ ਖੰਡ ਕੀ ਬਾਣੀ ਜੋਰੁ ॥
In the realm of karma, the Word is Power.
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱਤੇ ਆਪਣਾ ਪਰਭਾਵ ਨਹੀਂ ਪਾ ਸਕਦੇ), ਕਰਮ = ਬਖਸ਼ਸ਼। ਬਾਣੀ = ਬਨਾਵਟ। ਜੋਰੁ = ਬਲ, ਤਾਕਤ।
ਤਿਥੈ ਹੋਰੁ ਨ ਕੋਈ ਹੋਰੁ ॥
No one else dwells there,
ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਹੋਰੁ = ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ। ਹੋਰੁ ਨ ਕੋਈ ਹੋਰੁ = ਅਕਾਲ ਪੁਰਖ ਤੋਂ ਬਿਨਾ ਦੂਜਾ ਉੱਕਾ ਹੀ ਕੋਈ ਨਹੀਂ ਹੈ।
ਤਿਥੈ ਜੋਧ ਮਹਾਬਲ ਸੂਰ ॥
except the warriors of great power, the spiritual heroes.
ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ। ਜੋਧ = ਜੋਧੇ। ਮਹਾਬਲ = ਵੱਡੇ ਬਲ ਵਾਲੇ। ਸੂਰ = ਸੂਰਮੇ।
ਤਿਨ ਮਹਿ ਰਾਮੁ ਰਹਿਆ ਭਰਪੂਰ ॥
They are totally fulfilled, imbued with the Lord's Essence.
ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ। ਤਿਨ ਮਹਿ = ਉਹਨਾਂ ਵਿਚ। ਰਾਮੁ = ਅਕਾਲ ਪੁਰਖ। ਰਹਿਆ ਭਰਭੂਰ = ਨਕਾ-ਨਕ ਭਰਿਆ ਹੋਇਆ ਹੈ, ਰੋਮ ਰੋਮ ਵਿਚ ਵੱਸ ਰਿਹਾ ਹੈ।
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
Myriads of Sitas are there, cool and calm in their majestic glory.
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ। ਸੀਤੋ ਸੀਤਾ = ਪੂਰਨ ਤੌਰ 'ਤੇ ਸੀਤਾ ਹੋਇਆ ਹੈ, ਪਰੋਤਾ ਹੋਇਆ ਹੈ। ਮਹਿਮਾ = (ਅਕਾਲ ਪੁਰਖ ਦੀ) ਸਿਫਤਿ-ਸਾਲਾਹ, ਵਡਿਆਈ। ਮਾਹਿ = ਵਿਚ।
ਤਾ ਕੇ ਰੂਪ ਨ ਕਥਨੇ ਜਾਹਿ ॥
Their beauty cannot be described.
(ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ)। ਤਾ ਕੇ = ਉਹਨਾਂ ਮਨੁੱਖਾਂ ਦੇ। ਰੂਪ = ਸੁੰਦਰ ਸਰੂਪ। ਨ ਕਥਨੇ ਜਾਹਿ = ਕਥੇ ਨਹੀਂ ਜਾ ਸਕਦੇ।
ਨਾ ਓਹਿ ਮਰਹਿ ਨ ਠਾਗੇ ਜਾਹਿ ॥
Neither death nor deception comes to those,
(ਇਸ ਅਵਸਥਾ ਵਿਚ) ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ, ਓਹਿ = ਉਹ ਬੰਦੇ। ਨਾ ਮਰਹਿ = ਆਤਮਕ ਮੌਤ ਮਰਦੇ ਨਹੀਂ ਹਨ। ਨ ਠਾਗੇ ਜਾਹਿ = ਠੱਗੇ ਨਹੀਂ ਜਾ ਸਕਦੇ (ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।)
ਜਿਨ ਕੈ ਰਾਮੁ ਵਸੈ ਮਨ ਮਾਹਿ ॥
within whose minds the Lord abides.
ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ। ਵਸਹਿ = ਵੱਸਦੇ ਹਨ।
ਤਿਥੈ ਭਗਤ ਵਸਹਿ ਕੇ ਲੋਅ ॥
The devotees of many worlds dwell there.
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਲੋਅ = ਲੋਕ, ਭਵਣ। ਕੇ ਲੋਅ = ਕਈ ਭਵਣਾਂ ਦੇ। (ਵੇਖੋ ਪਉੜੀ ੩੪ ਵਿਚ 'ਕੇ ਰੰਗ')।
ਕਰਹਿ ਅਨੰਦੁ ਸਚਾ ਮਨਿ ਸੋਇ ॥
They celebrate; their minds are imbued with the True Lord.
ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ। ਕਰਹਿ ਅਨੰਦ = ਅਨੰਦ ਕਰਦੇ ਹਨ, ਸਦਾ ਖਿੜੇ ਰਹਿੰਦੇ ਹਨ। ਸਚਾ ਸੋਇ = ਉਹ ਸੱਚਾ ਹਰੀ। ਮਨਿ = (ਉਹਨਾਂ ਦੇ) ਮਨ ਵਿਚ ਹੈ।
ਸਚ ਖੰਡਿ ਵਸੈ ਨਿਰੰਕਾਰੁ ॥
In the realm of Truth, the Formless Lord abides.
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ, ਸਚਿ = ਸੱਚ ਵਿਚ। ਸਚਿ ਖੰਡਿ = ਸਚ ਖੰਡ ਵਿਚ।
ਕਰਿ ਕਰਿ ਵੇਖੈ ਨਦਰਿ ਨਿਹਾਲ ॥
Having created the creation, He watches over it. By His Glance of Grace, He bestows happiness.
ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ। ਕਰਿ ਕਰਿ = ਸਿ੍ਹਸ਼ਟੀ ਰਚ ਕੇ। ਨਦਰਿ ਨਿਹਾਲ = ਨਿਹਾਲ ਕਰਨ ਵਾਲੀ ਨਜ਼ਰ ਨਾਲ। ਵੇਖੈ = ਵੇਖਦਾ ਹੈ ਸੰਭਾਲ ਕਰਦਾ ਹੈ।
ਤਿਥੈ ਖੰਡ ਮੰਡਲ ਵਰਭੰਡ ॥
There are planets, solar systems and galaxies.
ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ) ਵਰਭੰਡ = ਬ੍ਰਹਿਮੰਡ। ਕੋ = ਕੋਈ ਮਨੁੱਖ। ਕਥੈ = ਦੱਸਣ ਲੱਗੇ, ਬਿਆਨ ਕਰੇ।
ਜੇ ਕੋ ਕਥੈ ਤ ਅੰਤ ਨ ਅੰਤ ॥
If one speaks of them, there is no limit, no end.
ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ। ਤ ਅੰਤ ਨ ਅੰਤ = ਇਹਨਾਂ ਖੰਡਾਂ ਮੰਡਲਾਂ ਤੇ ਬ੍ਰਹਿਮੰਡਾਂ ਦੇ ਅੰਤ ਨਹੀਂ ਪੈ ਸਕਦੇ।
ਤਿਥੈ ਲੋਅ ਲੋਅ ਆਕਾਰ ॥
There are worlds upon worlds of His Creation.
ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ, (ਜਿਨ੍ਹਾਂ ਸਭਨਾਂ ਵਿਚ) ਲੋਅ ਲੋਅ = ਕਈ ਲੋਕ, ਕਈ ਭਵਨ।
ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
As He commands, so they exist.
ਉਸੇ ਤਰ੍ਹਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ)।
ਵੇਖੈ ਵਿਗਸੈ ਕਰਿ ਵੀਚਾਰੁ ॥
He watches over all, and contemplating the creation, He rejoices.
(ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ। ਵਿਗਸੈ = ਵਿਗਸਦਾ ਹੈ, ਖ਼ੁਸ਼ ਹੁੰਦਾ ਹੈ। ਕਰਿ ਵੀਚਾਰੁ = ਵੀਚਾਰ ਕਰ ਕੇ।
ਨਾਨਕ ਕਥਨਾ ਕਰੜਾ ਸਾਰੁ ॥੩੭॥
O Nanak, to describe this is as hard as steel! ||37||
ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) ॥੩੭॥ ਕਥਨਾ = ਕਥਨ ਕਰਨਾ, ਬਿਆਨ ਕਰਨਾ। ਸਾਰੁ = ਲੋਹਾ। ਕਰੜਾ ਸਾਰੁ = ਕਰੜਾ ਜਿਵੇਂ ਲੋਹਾ ਹੈ। ❀ ਨੋਟ: 'ਸਾਰੁ' ਸ਼ਬਦ ਨੂੰ ਸਮਝਣ ਲਈ ਵੰਨਗੀ-ਮਾਤਰ ਹੇਠ-ਲਿਖੇ ਪ੍ਰਮਾਣ ਦਿੱਤੇ ਜਾਂਦੇ ਹਨ: (੧) ਪਹਿਰਾ ਅਗਨਿ ਹਿਵੈ ਘਰ ਬਾਧਾ ਭੋਜਨ ਸਾਰੁ ਕਰਾਈ।੧। (ਪਉੜੀ ੧੯, ਮਾਝ ਕੀ ਵਾਰ)। (੨) ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ। (ਸੂਹੀ ਛੰਤ ਮਹਲਾ ੫)। (੩) ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਇਐ। (ਮਾਝ ਕੀ ਵਾਰ, ਪਉੜੀ ੧੫)। (੪) ਧਨੁ ਵਡਭਾਗੀ ਨਾਨਕਾ, ਜਿਨ ਗੁਰਮੁਖਿ ਹਰਿ ਰਸੁ ਸਾਰਿ।੧। (ਕਾਨੜੇ ਕੀ ਵਾਰ)। ਇਹਨਾਂ ਉਪਰ-ਲਿਖੇ ਪ੍ਰਮਾਣਾਂ ਦਾ ਸਿੱਟਾ ਇਉਂ ਹੈ: (੧) 'ਸਾਰ' 'ਨਾਂਵ' ਹੈ, ਪੁਲਿੰਗ ਤੇ ਇਸਤ੍ਰੀ-ਲਿੰਗ। 'ਸਾਰੁ' ਪੁਲਿੰਗ ਦਾ ਅਰਥ ਹੈ 'ਲੋਹਾ' ਜਾਂ 'ਤੱਤ'। 'ਸਾਰ' ਇਸਤ੍ਰੀ-ਲਿੰਗ ਦਾ ਅਰਥ ਹੈ 'ਸੁਰਤਿ, ਖ਼ਬਰ'। ਜਿਵੇਂ ਪ੍ਰਮਾਣ ਨੰ: (੧) ਅਤੇ (੨)। (੨)'ਸਾਰ' ਵਿਸ਼ੇਸ਼ਣ ਹੈ, ਜਿਵੇਂ ਪ੍ਰਮਾਣ ਨੰ: (੩) ਵਿਚ ਹੈ। ਇਸ ਦਾ ਅਰਥ ਹੈ 'ਸ੍ਰੇਸ਼ਟ'। (੩)'ਸਾਰਿ' ਕ੍ਰਿਆ ਹੈ, ਜਿਸ ਦਾ ਅਰਥ ਹੈ 'ਖ਼ਬਰ ਲੈਣੀ', 'ਚੇਤੇ ਕਰਨਾ' ਜਿਵੇਂ ਪ੍ਰਮਾਣ (੪) ॥੩੭॥
ਜਤੁ ਪਾਹਾਰਾ ਧੀਰਜੁ ਸੁਨਿਆਰੁ ॥
Let self-control be the furnace, and patience the goldsmith.
(ਜੇ) ਜਤ-ਰੂਪ ਦੁਕਾਨ (ਹੋਵੇ), ਧੀਰਜ ਸੁਨਿਆਰਾ ਬਣੇ, ਜਤੁ = ਆਪਣੇ ਸਰੀਰਕ ਇੰਦ੍ਰੀਆਂ ਨੂੰ ਵਿਕਾਰਾਂ ਵਲੋਂ ਰੋਕ ਰੱਖਣਾ। ਪਾਹਾਰਾ = ਸੁਨਿਆਰੇ ਦੀ ਦੁਕਾਨ। ਸੁਨਿਆਰੁ = ਸੁਨਿਆਰਾ।
ਅਹਰਣਿ ਮਤਿ ਵੇਦੁ ਹਥੀਆਰੁ ॥
Let understanding be the anvil, and spiritual wisdom the tools.
ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮਤ-ਅਹਿਰਣ ਉੱਤੇ) ਗਿਆਨ ਹਥੌੜਾ (ਵੱਜੇ)। ਮਤਿ = ਅਕਲ। ਵੇਦ = ਗਿਆਨ। ਹਥੀਆਰੁ = ਹਥੌੜਾ। ❀ ਨੋਟ: ਸ਼ਬਦ 'ਵੇਦ' ਹੇਠ-ਲਿਖੀਆਂ ਤੁਕਾਂ ਵਿਚ ਜਪੁਜੀ ਵਿਚ ਵਰਤਿਆ ਗਿਆ ਹੈ: (੧) ਗੁਰਮੁਖਿ ਨਾਦੰ, ਗੁਰਮੁਖਿ ਵੇਦੰ, ਗੁਰਮੁਖਿ ਰਹਿਆ ਸਮਾਈ। (ਪਉੜੀ ੫)। (੨) ਸੁਣਿਐ ਸਾਸਤ ਸਿੰਮ੍ਰਿਤਿ ਵੇਦ। (ਪਉੜੀ ੯)। (੩) ਅਸੰਖ ਗਰੰਥ ਮੁਖਿ ਵੇਦ ਪਾਠ। (ਪਉੜੀ ੧੭)। (੪) ਓੜਕ ਓੜਕ ਭਾਲਿ ਥਕੇ, ਵੇਦ ਕਹਨਿ ਇਕ ਵਾਤ। (ਪਉੜੀ ੨੨)। (੫) ਆਖਹਿ ਵੇਦ ਪਾਠ ਪੁਰਾਣ। (ਪਉੜੀ ੨੬)। (੬) ਗਾਵਨਿ ਪੰਡਿਤ ਪੜਨਿ ਰਖੀਸਰ, ਜੁਗੁ ਜੁਗੁ ਵੇਦਾ ਨਾਲੇ। (ਪਉੜੀ ੨੭)। ਪਉੜੀ ਨੰਬਰ ੫ ਵਾਲੀ ਤੁਕ ਤੋਂ ਬਿਨਾ ਬਾਕੀ ਸਭ ਪਉੜੀਆਂ ਵਿਚ ਸ਼ਬਦ 'ਵੇਦ' ਬਹੁ-ਵਚਨ ਵਿਚ ਹੈ ਅਤੇ ਹਿੰਦੂ ਮੱਤ ਦੇ ਧਰਮ ਪੁਸਤਕਾਂ 'ਵੇਦਾਂ' ਵੱਲ ਇਸ਼ਾਰਾ ਹੈ। ਪਰ ਪਉੜੀ ਨੰਬਰ ੫ ਵਿਚ 'ਵੇਦੰ' ਇਕ-ਵਚਨ ਹੈ ਤੇ ਅਰਥ ਹੈ 'ਗਿਆਨ'। ਇਸੇ ਤਰਾਂ 'ਵੇਦ ਹਥੀਆਰ' ਵਿਚ 'ਵੇਦ' ਇਕ-ਵਚਨ ਹੈ ਤੇ ਅਰਥ ਹੈ 'ਗਿਆਨ'। ਪਰ ਇਹ ਜ਼ਰੂਰੀ ਨਹੀਂ ਹੈ ਕਿ ਜਿੱਥੇ ਜਿੱਥੇ ਲਫ਼ਜ਼ 'ਵੇਦੁ' ਇਕ-ਵਚਨ ਵਿਚ ਆਇਆ ਹੇ ਉੱਥੇ ਇਸ ਦਾ ਅਰਥ 'ਗਿਆਨ' ਹੀ ਹੈ। ਕਈ ਸ਼ਬਦ ਐਸੇ ਹਨ, ਜਿੱਥੇ 'ਵੇਦੁ' ਇਕ-ਵਚਨ ਹੁੰਦਿਆਂ ਭੀ ਹਿੰਦੂ ਮਤ ਦਾ ਧਰਮ ਪੁਸਤਕ ਵੇਦ ਹੈ। ਪਰ ਪ੍ਰਕਰਣ ਨੂੰ ਵਿਚਾਰਨਾ ਭੀ ਜ਼ਰੂਰੀ ਹੈ। ਇਸ ਪਉੜੀ ਵਿਚ 'ਜਤੁ', 'ਧੀਰਜ', 'ਮਤਿ', 'ਭਉ', 'ਤਪਤਾਉ', ਅਤੇ 'ਭਾਉ' ਭਾਵ-ਵਾਚਕ ਸ਼ਬਦ ਆਏ ਹਨ, ਇਸ ਵਾਸਤੇ ਲਫ਼ਜ਼ 'ਵੇਦੁ' ਭੀ ਉਹਨਾਂ ਦੇ ਨਾਲ ਢੁਕਵਾਂ ('ਗਿਆਨ' ਅਰਥ) ਭਾਵ-ਵਾਚਕ ਹੀ ਹੋ ਸਕਦਾ ਹੈ।
ਭਉ ਖਲਾ ਅਗਨਿ ਤਪ ਤਾਉ ॥
With the Fear of God as the bellows, fan the flames of tapa, the body's inner heat.
(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ-ਕਮਾਈ ਅੱਗ (ਹੋਵੇ), ਭਉ = ਅਕਾਲ ਪੁਰਖ ਦਾ ਡਰ। ਖਲਾ = ਖੱਲਾਂ; ਧੌਂਕਣੀ (ਜਿਸ ਨਾਲ ਸੁਨਿਆਰੇ ਫੂਕ ਮਾਰ ਕੇ ਅੱਗ ਭਖਾਂਦੇ ਹਨ)। ਤਪਤਾਉ-ਤਪਾਂ ਨਾਲ ਤਪਣਾ, ਘਾਲ ਘਾਲਣੀ, ਕਮਾਈ ਕਰਨੀ।
ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
In the crucible of love, melt the Nectar of the Name,
ਪ੍ਰੇਮ ਕੁਠਾਲੀ ਹੋਵੇ, ਤਾਂ (ਹੇ ਭਾਈ!) ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ। ਭਾਂਡਾ = ਕੁਠਾਲੀ। ਭਾਉ = ਪ੍ਰੇਮ। ਅੰਮ੍ਰਿਤੁ = ਅਕਾਲ ਪੁਰਖ ਦਾ ਅਮਰ ਕਰਨ ਵਾਲਾ ਨਾਮ। ਤਿਤੁ = ਉਸ ਭਾਂਡੇ ਵਿਚ।
ਘੜੀਐ ਸਬਦੁ ਸਚੀ ਟਕਸਾਲ ॥
and mint the True Coin of the Shabad, the Word of God.
(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ। ਘੜੀਐ = ਘੜੀਦਾ ਹੈ, ਘੜਿਆ ਜਾਂਦਾ ਹੈ। ਘੜੀਐ ਸਬਦੁ = ਸ਼ਬਦ ਘੜਿਆ ਜਾਂਦਾ ਹੈ। ਸੱਚੀ ਟਕਸਾਲ = ਇਸ ਉੱਪਰ-ਦੱਸੀ ਹੋਈ ਸੱਚੀ ਟਕਸਾਲ ਵਿਚ।
ਜਿਨ ਕਉ ਨਦਰਿ ਕਰਮੁ ਤਿਨ ਕਾਰ ॥
Such is the karma of those upon whom He has cast His Glance of Grace.
ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ। ਜਿਨ ਕਉ = ਜਿਨ੍ਹਾਂ ਮਨੁੱਖਾਂ ਉੱਤੇ। ਨਦਰਿ = ਮਿਹਰ ਦੀ ਨਜ਼ਰ। ਕਰਮੁ = ਬਖ਼ਸ਼ਸ਼। ਤਿਨ ਕਾਰ = ਉਹਨਾਂ ਮਨੁੱਖਾਂ ਦੀ ਹੀ ਇਹ ਕਾਰ ਹੈ, (ਭਾਵ, ਉਹ ਮਨੁੱਖ ਇਹ ਉੱਪਰ ਦੱਸੀ ਟਕਸਾਲ ਤਿਆਰ ਕਰਕੇ ਸ਼ਬਦ ਦੀ ਘਾੜਤ ਘੜਦੇ ਹਨ)।
ਨਾਨਕ ਨਦਰੀ ਨਦਰਿ ਨਿਹਾਲ ॥੩੮॥
O Nanak, the Merciful Lord, by His Grace, uplifts and exalts them. ||38||
ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ, ਹੇ ਨਾਨਕ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ ॥੩੮॥{8} ਨਿਹਾਲ = ਪਰਸੰਨ, ਖ਼ੁਸ਼, ਅਨੰਦ। ਨਦਰੀ = ਮਿਹਰ ਦੀ ਨਜ਼ਰ ਵਾਲਾ ਪ੍ਰਭੂ ॥੩੮॥
ਸਲੋਕੁ ॥
Salok:
ਸਲੋਕੁ
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
Air is the Guru, Water is the Father, and Earth is the Great Mother of all.
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ। ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ।
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
Day and night are the two nurses, in whose lap all the world is at play.
ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)। ਦਿਵਸੁ = ਦਿਨ। ਦੁਇ = ਦੋਵੇਂ। ਦਿਵਸੁ ਦਾਇਆ = ਦਿਨ ਖਿਡਾਵਾ ਹੈ। ਰਾਤਿ ਦਾਈ = ਰਾਤ ਖਿਡਾਵੀ ਹੈ। ਸਗਲ = ਸਾਰਾ।
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
Good deeds and bad deeds-the record is read out in the Presence of the Lord of Dharma.
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ। ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ। ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ 'ਤੇ।
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
According to their own actions, some are drawn closer, and some are driven farther away.
ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ। ਕਰਮੀ = ਕਰਮਾਂ ਅਨੁਸਾਰ। ਕੇ = ਕਈ ਜੀਵ। ਨੇੜੈ = ਅਕਾਲ ਪੁਰਖ ਦੇ ਨਜ਼ਦੀਕ।
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
Those who have meditated on the Naam, the Name of the Lord, and departed after having worked by the sweat of their brows
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ। ਜਿਨੀ = ਜਿਨ੍ਹਾਂ ਮਨੁੱਖਾਂ ਨੇ। ਤੇ = ਉਹ ਮਨੁੱਖ। ਧਿਆਇਆ = ਸਿਮਰਿਆ ਹੈ। ਮਸਕਤਿ = ਮਸ਼ੱਕਤਿ, ਮਿਹਨਤ, ਘਾਲ-ਕਮਾਈ। ਘਾਲਿ = ਘਾਲ ਕੇ, ਸਫਲੀ ਕਰ ਕੇ।
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
-O Nanak, their faces are radiant in the Court of the Lord, and many are saved along with them! ||1||
(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥ ਮੁਖ ਉਜਲੇ = ਉੱਜਲ ਮੁਖ ਵਾਲੇ। ਕੇਤੀ = ਕਈ ਜੀਵ। ਛੁਟੀ = ਮੁਕਤ ਹੋ ਗਈ, ਮਾਇਆ ਦੇ ਬੰਦਨਾਂ ਤੋਂ ਰਹਿਤ ਹੋ ਗਈ। ਨਾਲਿ = ਉਹਨਾਂ (ਗੁਰਮੁਖਾਂ) ਦੀ ਸੰਗਤ ਵਿਚ ॥੧॥