ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ

Sohilaa ~ The Song Of Praise. Raag Gauree Deepakee, First Mehl:

ਰਾਗ ਗਉੜੀ-ਦੀਪਕੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ 'ਸੋਹਿਲਾ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ

In that house where the Praises of the Creator are chanted and contemplated

ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫ਼ਤ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ, ਜੈ ਘਰਿ = ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ = ਸਿਫ਼ਤ-ਸਾਲਾਹ। ਆਖੀਐ = ਆਖੀ ਜਾਂਦੀ ਹੈ।

ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥

-in that house, sing Songs of Praise; meditate and remember the Creator Lord. ||1||

(ਹੇ ਜਿੰਦ-ਕੁੜੀਏ!) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ ॥੧॥ ਤਿਤੁ ਘਰਿ = ਉਸ ਸਤਸੰਗ-ਘਰ ਵਿਚ। ਸੋਹਿਲਾ = ਸੁਹਾਗ ਦਾ ਗੀਤ {❀ ਨੋਟ: ਕੁੜੀ ਦੇ ਵਿਆਹ ਸਮੇ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਂਦੀਆਂ ਹਨ ਉਹਨਾਂ ਨੂੰ 'ਸੋਹਿਲੜੇ' ਕਹੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਕੁੜੀ ਦੇ ਵਿਆਹੇ ਜਾਣ ਤੇ ਮਾਪਿਆਂ ਅਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ, ਕੁਝ ਅਸੀਸਾਂ ਆਦਿਕ ਹੁੰਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫ਼ਤ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ

Sing the Songs of Praise of my Fearless Lord.

(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ ਦੇ ਗੀਤ ਗਾ (ਅਤੇ ਆਖ)

ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ

I am a sacrifice to that Song of Praise which brings eternal peace. ||1||Pause||

ਮੈਂ ਸਦਕੇ ਹਾਂ ਉਸ ਸਿਫ਼ਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ ॥੧॥ ਰਹਾਉ ॥ ਹਉ = ਮੈਂ। ਵਾਰੀ = ਸਦਕੇ। ਜਿਤੁ ਸੋਹਿਲੈ = ਜਿਸ ਸੋਹਿਲੇ ਦੀ ਬਰਕਤਿ ਨਾਲ॥੧॥ਰਹਾਉ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ

Day after day, He cares for His beings; the Great Giver watches over all.

(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ। ਨਿਤ ਨਿਤ = ਸਦਾ ਹੀ। ਸਮਾਲੀਅਨਿ = ਸਮਾਲੀਦੇ ਹਨ {ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ}। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ।

ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

Your Gifts cannot be appraised; how can anyone compare to the Giver? ||2||

(ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ)? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ॥੨॥ ਤੇਰੇ = ਤੇਰੇ ਪਾਸੋਂ (ਹੇ ਜਿੰਦੇ!)। ਦਾਨੈ ਕੀਮਤਿ = ਦਾਨ ਦਾ ਮੁੱਲ, ਬਖਸ਼ਸ਼ਾਂ ਦਾ ਮੁੱਲ। ਸੁਮਾਰੁ = ਅੰਦਾਜ਼ਾ, ਅੰਤ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ

The day of my wedding is pre-ordained. Come, gather together and pour the oil over the threshold.

(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈਆਂ ਕਰਿਆ ਕਰ।) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ। ਸੰਬਤਿ = ਸਾਲ, ਵਰ੍ਹਾ। ਸਾਹਾ = ਵਿਆਹੇ ਜਾਣ ਦਾ ਦਿਨ। ਲਿਖਿਆ = ਮਿਥਿਆ ਹੋਇਆ। ਮਿਲਿ ਕਰਿ = ਰਲ ਕੇ। ਪਾਵਹੁ ਤੇਲੁ = {❀ ਨੋਟ: ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ। ਚਾਚੀਆਂ ਤਾਈਆਂ ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}।

ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

My friends, give me your blessings, that I may merge with my Lord and Master. ||3||

ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ ॥੩॥ ਅਸੀਸੜੀਆ = ਸੋਹਣੀਆਂ ਅਸੀਸਾਂ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ

Unto each and every home, into each and every heart, this summons is sent out; the call comes each and every day.

(ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ। ਘਰਿ = ਘਰ ਵਿਚ। ਘਰਿ ਘਰਿ = ਹਰੇਕ ਘਰ ਵਿਚ। ਪਾਹੁਚਾ = ਪਹੋਚਾ, ਸੱਦਾ, ਸਾਹੇ-ਚਿੱਠੀ {❀ ਨੋਟ: ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਞ ਦੀ ਗਿਣਤੀ ਆਦਿਕ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਕੁੜੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ = ਪੈਂਦੇ ਹਨ। ਸਦੜੇ = ਸੱਦੇ।

ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

Remember in meditation the One who summons us; O Nanak, that day is drawing near! ||4||1||

(ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ॥੪॥੧॥ ਸੇ ਦਿਹ = ਉਹ ਦਿਹਾੜੇ। ਆਵੰਨਿ = ਆਉਂਦੇ ਹਨ॥੪॥

ਰਾਗੁ ਆਸਾ ਮਹਲਾ

Raag Aasaa, First Mehl:

ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ।

ਛਿਅ ਘਰ ਛਿਅ ਗੁਰ ਛਿਅ ਉਪਦੇਸ

There are six schools of philosophy, six teachers, and six sets of teachings.

(ਹੇ ਭਾਈ!) ਛੇ ਸ਼ਾਸਤਰ ਹਨ, ਛੇ ਹੀ (ਇਹਨਾਂ ਸ਼ਾਸਤਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ। ਛਿਅ = ਛੇ। ਘਰ = ਸ਼ਾਸਤਰ {ਸਾਂਖ, ਨਿਆਇ, ਵੈਸ਼ੇਸ਼ਿਕ, ਯੋਗ, ਮੀਮਾਂਸਾ, ਵੇਦਾਂਤ}। ਗੁਰ = (ਇਹਨਾਂ ਸ਼ਾਸਤਰਾਂ ਦੇ) ਕਰਤਾ, {ਕਪਲ, ਗੋਤਮ, ਕਣਾਦ, ਪਤੰਜਲੀ, ਜੈਮਨੀ, ਵਿਆਸ}। ਉਪਦੇਸ = ਸਿੱਖਿਆ, ਸਿੱਧਾਂਤ।

ਗੁਰੁ ਗੁਰੁ ਏਕੋ ਵੇਸ ਅਨੇਕ ॥੧॥

But the Teacher of teachers is the One, who appears in so many forms. ||1||

ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ। (ਇਹ ਸਾਰੇ ਸਿਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪਰਕਾਸ਼ ਦੇ ਰੂਪ ਹਨ) ॥੧॥ ਗੁਰੁ ਗੁਰੁ = ਇਸਟ ਪ੍ਰਭੂ। ਏਕੋ = ਇੱਕ ਹੀ। ਵੇਸ = ਰੂਪ॥੧॥

ਬਾਬਾ ਜੈ ਘਰਿ ਕਰਤੇ ਕੀਰਤਿ ਹੋਇ

O Baba: that system in which the Praises of the Creator are sung

ਹੇ ਭਾਈ! ਜਿਸ (ਸਤਸੰਗ-) ਘਰ ਵਿਚ ਕਰਤਾਰ ਦੀ ਸਿਫ਼ਤ-ਸਾਲਾਹ ਹੁੰਦੀ ਹੈ, ਬਾਬਾ = ਹੇ ਭਾਈ! ਜੈ ਘਰਿ = ਜਿਸ (ਸਤਸੰਗ-) ਘਰ ਵਿਚ। ਕਰਤੇ ਕੀਰਤਿ = ਕਰਤਾਰ ਦੀ ਸਿਫ਼ਤ-ਸਾਲਾਹ। ਹੋਇ = ਹੁੰਦੀ ਹੈ।

ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ

-follow that system; in it rests true greatness. ||1||Pause||

ਉਸ ਘਰ ਨੂੰ ਸਾਂਭ ਰੱਖ (ਉਸ ਸਤਸੰਗ ਦਾ ਆਸਰਾ ਲਈ ਰੱਖ) ਇਸੇ ਵਿਚ ਤੇਰੀ ਭਲਾਈ ਹੈ ॥੧॥ ਰਹਾਉ ॥ ਰਾਖੁ = ਸੰਭਾਲ। ਤੋਇ = ਤੇਰੀ। ਵਡਾਈ = ਭਲਾਈ॥੧॥ਰਹਾਉ॥

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ

The seconds, minutes and hours, days, weeks and months,

ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ), ਅੱਖ ਦੇ ੧੫ ਫੋਰ = ੧ ਵਿਸਾ।੧੫ ਵਿਸੁਏ = ੧ ਚਸਾ। ੩੦ ਚਸੇ = ੧ ਪਲ।੬੦ ਪਲ = ੧ ਘੜੀ। ਸਾਢੋ ੭ ਘੜੀਆਂ = ੧ ਪਹਰ।੮ ਪਹਰ = ੧ ਦਿਨ ਰਾਤ। ੧੫ ਥਿਤਾਂ; ੭ ਵਾਰ; ੧੨ ਮਹੀਨੇ, ਛੇ ਰੁੱਤਾਂ।

ਸੂਰਜੁ ਏਕੋ ਰੁਤਿ ਅਨੇਕ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥

And the various seasons originate from the one sun; O Nanak, in just the same way, the many forms originate from the Creator. ||2||2||

ਅਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਰੂਪ ਹਨ), ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ ॥੨॥੨॥

ਰਾਗੁ ਧਨਾਸਰੀ ਮਹਲਾ

Raag Dhanaasaree, First Mehl:

ਰਾਗ ਧਨਾਸਰੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ।

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ

Upon that cosmic plate of the sky, the sun and the moon are the lamps. The stars and their orbs are the studded pearls.

ਸਾਰਾ ਆਕਾਸ਼ (ਮਾਨੋ) ਥਾਲ ਹੈ ਤੇ ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼ ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ।

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

The fragrance of sandalwood in the air is the temple incense, and the wind is the fan. All the plants of the world are the altar flowers in offering to You, O Luminous Lord. ||1||

ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਤੇ ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ ॥੧॥ ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਸਗਲ = ਸਾਰੀ। ਬਨਰਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ॥੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ

What a beautiful Aartee, lamp-lit worship service this is! O Destroyer of Fear, this is Your Ceremony of Light.

(ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! ਇਹ ਹੈ ਤੇਰੀ ਅਦਭੁਤ ਆਰਤੀ! ਭਵ ਖੰਡਨ = ਹੇ ਜਨਮ ਮਰਨ ਕੱਟਣ ਵਾਲੇ!

ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ

The Unstruck Sound-current of the Shabad is the vibration of the temple drums. ||1||Pause||

(ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ ॥੧॥ ਰਹਾਉ ॥ ਅਨਹਤਾ = {ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸ਼ਬਦ = ਆਵਾਜ਼, ਜੀਵਨ-ਰੌ। ਭੇਰੀ = ਡੱਫ, ਨਗਾਰਾ॥੧॥ਰਹਾਉ॥

ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ

You have thousands of eyes, and yet You have no eyes. You have thousands of forms, and yet You do not have even one.

(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਸਹਸ = ਹਜ਼ਾਰਾਂ। ਤਵ = ਤੇਰੇ। ਨੈਨ = ਅੱਖਾਂ। ਨਨ = ਕੋਈ ਨਹੀਂ। ਹਹਿ = {'ਹੈ' ਤੋਂ ਬਹੁ-ਵਚਨ}। ਤੋਹਿ ਕਉ = ਤੇਰੇ, ਤੈਨੂੰ, ਤੇਰੇ ਵਾਸਤੇ। ਮੂਰਤਿ = ਸ਼ਕਲ। ਨਾ = ਕੋਈ ਨਹੀਂ। ਤਹੀ = ਤੇਰੀ {ਅੱਖਰ 'ਤ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਤੁਹੀ' ਹੈ, ਇਥੇ 'ਤੋਹੀ' ਪੜ੍ਹਨਾ ਹੈ}।

ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

You have thousands of Lotus Feet, and yet You do not have even one foot. You have no nose, but you have thousands of noses. This Play of Yours entrances me. ||2||

ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ॥੨॥ ਪਦ = ਪੈਰ। ਬਿਮਲ = ਸਾਫ਼। ਗੰਧ = ਨੱਕ। ਤਿਵ = ਇਸ ਤਰ੍ਹਾਂ। ਚਲਤ = ਕੌਤਕ, ਅਚਰਜ ਖੇਡ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ

Amongst all is the Light-You are that Light.

ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ। ਜੋਤਿ = ਚਾਨਣ, ਪ੍ਰਕਾਸ਼। ਸੋਇ = ਉਹ ਪ੍ਰਭੂ।

ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ

By this Illumination, that Light is radiant within all.

ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਤਿਸ ਦੈ ਚਾਨਣਿ = ਉਸ ਪ੍ਰਭੂ ਦੇ ਚਾਨਣ ਨਾਲ।

ਗੁਰ ਸਾਖੀ ਜੋਤਿ ਪਰਗਟੁ ਹੋਇ

Through the Guru's Teachings, the Light shines forth.

ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ। (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)। ਸਾਖੀ = ਸਿੱਖਿਆ ਨਾਲ।

ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

That which is pleasing to Him is the lamp-lit worship service. ||3||

(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ॥੩॥

ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ

My mind is enticed by the honey-sweet Lotus Feet of the Lord. Day and night, I thirst for them.

ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮਕਰੰਦ = ਫੁੱਲਾਂ ਦੀ ਵਿਚਲੀ ਧੂੜ {Pollen-dust}, ਫੁੱਲਾਂ ਦਾ ਰਸ। ਮਨੋ = ਮਨ। ਅਨਦਿਨ = {ਅੱਖਰ 'ਨ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਅਨਦਿਨੁ' ਹੈ, ਇਥੇ 'ਅਨਦਿਨੋ' ਪੜ੍ਹਨਾ ਹੈ} ਹਰ ਰੋਜ਼। ਮੋਹਿ = ਮੈਨੂੰ। ਆਹੀ = ਹੈ, ਰਹਿੰਦੀ ਹੈ।

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

Bestow the Water of Your Mercy upon Nanak, the thirsty song-bird, so that he may come to dwell in Your Name. ||4||3||

ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੩॥ ਸਾਰਿੰਗ = ਪਪੀਹਾ। ਕਉ = ਨੂੰ। ਜਾ ਤੇ = ਜਿਸ ਤੋਂ, ਜਿਸ ਨਾਲ। ਤੇਰੈ ਨਾਇ = ਤੇਰੇ ਨਾਮ ਵਿਚ॥੪॥

ਰਾਗੁ ਗਉੜੀ ਪੂਰਬੀ ਮਹਲਾ

Raag Gauree Poorbee, Fourth Mehl:

ਗਊੜੀ ਪੂਰਬੀ ਰਾਗ, ਚਉਥੀ ਪਾਤਸ਼ਾਹੀ।

ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ

The body-village is filled to overflowing with anger and sexual desire; these were broken into bits when I met with the Holy Saint.

(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ। ਕਾਮਿ = ਕਾਮ-ਵਾਸਨਾ ਨਾਲ। ਕਰੋਧਿ = ਕ੍ਰੋਧ ਨਾਲ। ਨਗਰੁ = ਸਰੀਰ-ਨਗਰ। ਮਿਲਿ = ਮਿਲ ਕੇ। ਸਾਧੂ = ਗੁਰੂ। ਖੰਡਲ ਖੰਡਾ = ਤੋੜਿਆ ਹੈ।

ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

By pre-ordained destiny, I have met with the Guru. I have entered into the realm of the Lord's Love. ||1||

ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੁੱਟ ਜਾਂਦਾ ਹੈ) ॥੧॥ ਪੂਰਬਿ = ਪੂਰਬ ਵਿਚ, ਪਹਿਲੇ ਬੀਤੇ ਸਮੇ ਵਿਚ। ਪੂਰਬਿ ਲਿਖੇ ਲਿਖਤ = ਪਿਛਲੇ (ਕੀਤੇ ਕਰਮਾਂ ਦੇ) ਲਿਖੇ ਹੋਏ ਸੰਸਕਾਰਾਂ ਅਨੁਸਾਰ। ਮਨਿ = ਮਨ ਵਿਚ। ਮੰਡਲ ਮੰਡਾ = ਜੜਿਆ ਹੈ ॥੧॥

ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ

Greet the Holy Saint with your palms pressed together; this is an act of great merit.

(ਹੇ ਭਾਈ!) ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ। ਅੰਜੁਲੀ = ਦੋਵੇਂ ਹੱਥ ਜੋੜੇ ਹੋਏ।

ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ

Bow down before Him; this is a virtuous action indeed. ||1||Pause||

ਗੁਰੂ ਅੱਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ ॥੧॥ ਰਹਾਉ ॥ ਪੁਨੁ = ਭਲਾ ਕੰਮ। ਡੰਡਉਤ = ਲੰਮੇ ਪੈ ਕੇ ਨਮਸ-ਕਾਰ॥੧॥ਰਹਾਉ॥

ਸਾਕਤ ਹਰਿ ਰਸ ਸਾਦੁ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ

The wicked shaaktas, the faithless cynics, do not know the Taste of the Lord's Sublime Essence. The thorn of egotism is embedded deep within them.

ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ। ਸਾਕਤ = ਰੱਬ ਨਾਲੋਂ ਟੁੱਟੇ ਹੋਏ ਮਨੁੱਖ। ਸਾਦੁ = ਸੁਆਦ। ਤਿਨ ਅੰਤਰਿ = ਉਹਨਾਂ ਦੇ ਅੰਦਰ, ਉਹਨਾਂ ਦੇ ਮਨ ਵਿਚ।

ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

The more they walk away, the deeper it pierces them, and the more they suffer in pain, until finally, the Messenger of Death smashes his club against their heads. ||2||

ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ॥੨॥ ਚਲਹਿ = ਤੁਰਦੇ ਹਨ। ਚੁਭੈ = (ਕੰਡਾ) ਚੁੱਭਦਾ ਹੈ। ਜਮ ਕਾਲੁ = (ਆਤਮਕ) ਮੌਤ। ਸਿਰਿ = ਸਿਰ ਉੱਤੇ॥੨॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ

The humble servants of the Lord are absorbed in the Name of the Lord, Har, Har. The pain of birth and the fear of death are eradicated.

(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ। ਨਾਮਿ = ਨਾਮ ਵਿਚ। ਸਮਾਣੇ = ਲੀਨ, ਮਸਤ। ਭਵ = ਸੰਸਾਰ। ਖੰਡਾ ਹੇ = ਨਾਸ ਕਰ ਲਿਆ ਹੈ।

ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

They have found the Imperishable Supreme Being, the Transcendent Lord God, and they receive great honor throughout all the worlds and realms. ||3||

ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ॥੩॥ ਸੋਭ = ਸੋਭਾ। ਖੰਡ ਬ੍ਰਹਮੰਡਾ = ਸਾਰੇ ਜਗਤ ਵਿਚ॥੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ

I am poor and meek, God, but I belong to You! Save me-please save me, O Greatest of the Great!

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ। ਮਸਕੀਨ = ਆਜਿਜ਼। ਪ੍ਰਭ = ਹੇ ਪ੍ਰਭੂ। ਰਾਖੁ = ਰੱਖਿਆ ਕਰ।

ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

Servant Nanak takes the Sustenance and Support of the Naam. In the Name of the Lord, he enjoys celestial peace. ||4||4||

ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ ॥੪॥੪॥ ਅਧਾਰੁ = ਆਸਰਾ। ਨਾਮੇ = ਨਾਮਿ ਹੀ, ਨਾਮ ਵਿਚ ਹੀ। ਮੰਡਾ = ਮਿਲਿਆ॥੪॥

ਰਾਗੁ ਗਉੜੀ ਪੂਰਬੀ ਮਹਲਾ

Raag Gauree Poorbee, Fifth Mehl:

ਗਉੜੀ ਪੂਰਬੀ ਰਾਗ, ਪੰਜਵੀਂ ਪਾਤਸ਼ਾਹੀ।

ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ

Listen, my friends, I beg of you: now is the time to serve the Saints!

ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ-(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ। ਕਰਉ = ਕਰਉਂ, ਮੈਂ ਕਰਦਾ ਹਾਂ {ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ}। ਸੁਣਹੁ = ਤੁਸੀ ਸੁਣੋ {ਹੁਕਮੀ ਭਵਿੱਖਤ, ਮੱਧਮ ਪੁਰਖ, ਬਹੁ-ਵਚਨ}। ਬੇਲਾ = ਵੇਲਾ, ਮੌਕਾ।

ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

In this world, earn the profit of the Lord's Name, and hereafter, you shall dwell in peace. ||1||

(ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ ॥੧॥ ਈਹਾ = ਇਥੇ, ਇਸ ਜਨਮ ਵਿਚ। ਖਾਟਿ = ਖੱਟ ਕੇ। ਲਾਹਾ = ਲਾਭ, ਖੱਟੀ। ਆਗੈ = ਪਰਲੋਕ ਵਿਚ। ਬਸਨੁ = ਵੱਸਣਾ, ਵਸੋਂ। ਸੁਹੇਲਾ = ਸੌਖਾ॥੧॥

ਅਉਧ ਘਟੈ ਦਿਨਸੁ ਰੈਣਾਰੇ

This life is diminishing, day and night.

ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ। ਅਉਧ = ਉਮਰ। ਰੈਣਾ = ਰਾਤ।

ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ

Meeting with the Guru, your affairs shall be resolved. ||1||Pause||

ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ ॥੧॥ ਰਹਾਉ ॥ ਮਨ = ਹੇ ਮਨ! ਮਿਲਿ = ਮਿਲ ਕੇ। ਸਵਾਰੇ = ਸਵਾਰਿ, ਸਵਾਰ ਲੈ॥੧॥ਰਹਾਉ॥

ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ

This world is engrossed in corruption and cynicism. Only those who know God are saved.

ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ। ਬਿਕਾਰ = ਵਿਕਾਰ-ਰੂਪ, ਵਿਕਾਰਾਂ ਨਾਲ ਭਰਿਆ ਹੋਇਆ। ਸੰਸੇ ਮਹਿ = ਸਹਿੰਸਿਆਂ ਵਿਚ, ਤੌਖ਼ਲਿਆਂ ਵਿਚ।

ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

Only those who are awakened by the Lord to drink in this Sublime Essence, come to know the Unspoken Speech of the Lord. ||2||

(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ॥੨॥ ਜਿਸਹਿ = ਜਿਸ ਮਨੁੱਖ ਨੂੰ। ਜਗਾਇ = ਜਗਾ ਕੇ। ਪੀਆਵੈ = ਪਿਲਾਂਦਾ ਹੈ। ਤਿਨਿ = ਉਸ ਨੇ॥੨॥

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ

Purchase only that for which you have come into the world, and through the Guru, the Lord shall dwell within your mind.

(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ। ਜਾ ਕਉ = ਜਿਸ (ਮਨੋਰਥ) ਵਾਸਤੇ। ਬਿਹਾਝਹੁ = ਖ਼ਰੀਦੋ, ਵਣਜ ਕਰੋ। ਤੇ = ਤੋਂ, ਦੀ ਰਾਹੀਂ। ਮਨਹਿ = ਮਨ ਵਿਚ ਹੀ।

ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਹੋਇਗੋ ਫੇਰਾ ॥੩॥

Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3||

(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ॥੩॥ ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ। ਮਹਲੁ = (ਪਰਮਾਤਮਾ ਦਾ) ਟਿਕਾਣਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਬਹੁਰਿ = ਫਿਰ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ

O Inner-knower, Searcher of Hearts, O Primal Being, Architect of Destiny: please fulfill this yearning of my mind.

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ। ਅੰਤਰਜਾਮੀ = ਹੇ ਦਿਲਾਂ ਦੀ ਜਾਣਨ ਵਾਲੇ! ਪੁਰਖ = ਹੇ ਸਭ ਵਿਚ ਵਿਆਪਕ! ਬਿਧਾਤੇ = ਹੇ ਸਿਰਜਣਹਾਰ! ਪੂਰੇ = ਪੂਰਿ, ਪੂਰੀ ਕਰ।

ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

Nanak, Your slave, begs for this happiness: let me be the dust of the feet of the Saints. ||4||5||

ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ ॥੪॥੫॥ ਮਾਗੈ = ਮੰਗਦਾ ਹੈ। ਮੋ ਕਉ = ਮੈਨੂੰ। ਧੂਰੇ = ਚਰਨ-ਧੂੜ॥੪॥