( 12 )

ਤ੍ਵ ਪ੍ਰਸਾਦਿ ਕਬਿਤ

ਕਤਹੂੰ ਸੁਚੇਤ ਹੁਇ ਕੈ ਚੇਤਨਾ ਕੋ ਚਾਰ ਕੀਓ ਕਤਹੂੰ ਅਚਿੰਤ ਹੁਇ ਕੈ ਸੋਵਤ ਅਚੇਤ ਹੋ

ਕਤਹੂੰ ਭਿਖਾਰੀ ਹੁਇ ਕੈ ਮਾਂਗਤ ਫਿਰਤ ਭੀਖ ਕਹੂੰ ਮਹਾ ਦਾਨ ਹੁਇ ਕੈ ਮਾਂਗਿਓ ਧਨ ਦੇਤ ਹੋ

ਕਹੂੰ ਮਹਾਂ ਰਾਜਨ ਕੋ ਦੀਜਤ ਅਨੰਤ ਦਾਨ ਕਹੂੰ ਮਹਾਂ ਰਾਜਨ ਤੇ ਛੀਨ ਛਿਤ ਲੇਤ ਹੋ

ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੧॥੧੧॥

ਕਹੂੰ ਜਛ ਗੰਧ੍ਰਬ ਉਰਗ ਕਹੂੰ ਬਿਦਿਆਧਰ ਕਹੂੰ ਭਏ ਕਿੰਨਰ ਪਿਸਾਚ ਕਹੂੰ ਪ੍ਰੇਤ ਹੋ

ਕਹੂੰ ਹੁਇ ਕੈ ਹਿੰਦੂਆ ਗਾਇਤ੍ਰੀ ਕੋ ਗੁਪਤ ਜਪਿਓ ਕਹੂੰ ਹੁਇ ਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ

ਕਹੂੰ ਕੋਕ ਕਾਬ ਹੁਇ ਕੈ ਪੁਰਾਨ ਕੋ ਪੜਤ ਮਤ ਕਤਹੂੰ ਕੁਰਾਨ ਕੋ ਨਿਦਾਨ ਜਾਨ ਲੇਤ ਹੋ

ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੨॥੧੨॥

ਕਹੂੰ ਦੇਵਤਾਨ ਕੇ ਦਿਵਾਨ ਮੈ ਬਿਰਾਜਮਾਨ ਕਹੂੰ ਦਾਨਵਾਨ ਕੋ ਗੁਮਾਨ ਮਤ ਦੇਤ ਹੋ

ਕਹੂੰ ਇੰਦ੍ਰ ਰਾਜਾ ਕੋ ਮਿਲਤ ਇੰਦ੍ਰ ਪਦਵੀ ਸੀ ਕਹੂੰ ਇੰਦ੍ਰ ਪਦਵੀ ਛਿਪਾਇ ਛੀਨ ਲੇਤ ਹੋ

ਕਤਹੂੰ ਬਿਚਾਰ ਅਬਿਚਾਰ ਕੋ ਬਿਚਾਰਤ ਹੋ ਕਹੂੰ ਨਿਜ ਨਾਰ ਪਰ ਨਾਰ ਕੇ ਨਿਕੇਤ ਹੋ

ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੩॥੧੩॥

ਕਹੂੰ ਸਸਤ੍ਰਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰਤ ਅਹਾਰੀ ਕਹੂੰ ਨਾਰ ਕੇ ਨਿਕੇਤ ਹੋ

ਕਹੂੰ ਦੇਵਬਾਨੀ ਕਹੂੰ ਸਾਰਦਾ ਭਵਾਨੀ ਕਹੂੰ ਮੰਗਲਾ ਮਿੜਾਨੀ ਕਹੂੰ ਸਿਆਮ ਕਹੂੰ ਸੇਤ ਹੋ

ਕਹੂੰ ਧਰਮ ਧਾਮੀ ਕਹੂੰ ਸਰਬ ਠਉਰ ਗਾਮੀ ਕਹੂੰ ਜਤੀ ਕਹੂੰ ਕਾਮੀ ਕਹੂੰ ਦੇਤ ਕਹੂੰ ਲੇਤ ਹੋ

ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੪॥੧੪॥

ਕਹੂੰ ਜਟਾਧਾਰੀ ਕਹੂੰ ਕੰਠੀ ਧਰੇ ਬ੍ਰਹਮਚਾਰੀ ਕਹੂੰ ਜੋਗ ਸਾਧੀ ਕਹੂੰ ਸਾਧਨਾ ਕਰਤ ਹੋ

ਕਹੂੰ ਕਾਨ ਫਾਰੇ ਕਹੂੰ ਡੰਡੀ ਹੁਇ ਪਧਾਰੇ ਕਹੂੰ ਫੂਕ ਫੂਕ ਪਾਵਨ ਕਉ ਪ੍ਰਿਥੀ ਪੈ ਧਰਤ ਹੋ

ਕਤਹੂੰ ਸਿਪਾਹੀ ਹੁਇ ਕੈ ਸਾਧਤ ਸਿਲਾਹਨ ਕੌ ਕਹੂੰ ਛਤ੍ਰੀ ਹੁਇ ਕੈ ਅਰ ਮਾਰਤ ਮਰਤ ਹੋ

ਕਹੂੰ ਭੂਮ ਭਾਰ ਕੌ ਉਤਾਰਤ ਹੋ ਮਹਾਰਾਜ ਕਹੂੰ ਭਵ ਭੂਤਨ ਕੀ ਭਾਵਨਾ ਭਰਤ ਹੋ ॥੫॥੧੫॥

ਕਹੂੰ ਗੀਤ ਨਾਦ ਕੇ ਨਿਦਾਨ ਕੌ ਬਤਾਵਤ ਹੋ ਕਹੂੰ ਨ੍ਰਿਤਕਾਰੀ ਚਿਤ੍ਰਕਾਰੀ ਕੇ ਨਿਧਾਨ ਹੋ

ਕਤਹੂੰ ਪਯੂਖ ਹੁਇ ਕੈ ਪੀਵਤ ਪਿਵਾਵਤ ਹੋ ਕਤਹੂੰ ਮਯੂਖ ਊਖ ਕਹੂੰ ਮਦ ਪਾਨ ਹੋ

ਕਹੂੰ ਮਹਾ ਸੂਰ ਹੁਇ ਕੈ ਮਾਰਤ ਮਵਾਸਨ ਕੌ ਕਹੂੰ ਮਹਾਦੇਵ ਦੇਵਤਾਨ ਕੇ ਸਮਾਨ ਹੋ

ਕਹੂੰ ਮਹਾਦੀਨ ਕਹੂੰ ਦ੍ਰਬ ਕੇ ਅਧੀਨ ਕਹੂੰ ਬਿਦਿਆ ਮੈ ਪ੍ਰਬੀਨ ਕਹੂੰ ਭੂਮ ਕਹੂੰ ਭਾਨ ਹੋ ॥੬॥੧੬॥

ਕਹੂੰ ਅਕਲੰਕ ਕਹੂੰ ਮਾਰਤ ਮਯੰਕ ਕਹੂੰ ਪੂਰਨ ਪ੍ਰਜੰਕ ਕਹੂੰ ਸੁਧਤਾ ਕੀ ਸਾਰ ਹੋ

ਕਹੂੰ ਦੇਵ ਧਰਮ ਕਹੂੰ ਸਾਧਨਾ ਕੇ ਹਰਮ ਕਹੂੰ ਕੁਤਸਤ ਕੁਕਰਮ ਕਹੂੰ ਧਰਮ ਕੇ ਪ੍ਰਕਾਰ ਹੋ

ਕਹੂੰ ਪਉਨ ਅਹਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਜੋਗੀ ਜਤੀ ਬ੍ਰਹਮਚਾਰੀ ਨਰ ਕਹੂੰ ਨਾਰ ਹੋ

ਕਹੂੰ ਛਤ੍ਰਧਾਰੀ ਕਹੂੰ ਛਾਲਾ ਧਰੇ ਛੈਲ ਭਾਰੀ ਕਹੂੰ ਛਕਵਾਰੀ ਕਹੂੰ ਛਲ ਕੇ ਪ੍ਰਕਾਰ ਹੋ ॥੭॥੧੭॥

ਕਹੂੰ ਗੀਤ ਕੇ ਗਵਯਾ ਕਹੂੰ ਬੇਨ ਕੇ ਬਜਯਾ ਕਹੂੰ ਨ੍ਰਿਤ ਕੇ ਨਚਯਾ ਕਹੂੰ ਨਰ ਕੋ ਅਕਾਰ ਹੋ

ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰ ਕੇ ਪ੍ਰਕਾਰ ਹੋ

ਕਹੂੰ ਬੇਨ ਕੇ ਬਜਯਾ ਕਹੂੰ ਧੇਨ ਕੇ ਚਰਯਾ ਕਹੂੰ ਲਾਖਨ ਲਵਯਾ ਕਹੂੰ ਸੁੰਦਰ ਕੁਮਾਰ ਹੋ

ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾ ਦਾਨ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥

ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ

ਪ੍ਰਾਨ ਕੇ ਬਚਯਾ ਦੂਧ ਪੂਤ ਕੇ ਦਿਵਯਾ ਰੋਗ ਸੋਗ ਕੇ ਮਿਟਯਾ ਕਿਧੌ ਮਾਨੀ ਮਹਾ ਮਾਨ ਹੋ

ਬਿਦਿਆ ਕੇ ਬਿਚਾਰ ਹੋ ਕਿ ਅਦ੍ਵੈ ਅਵਤਾਰ ਹੋ ਕਿ ਸਿਧਤਾ ਕੀ ਸੂਰਤਿ ਹੋ ਕਿ ਸੁਧਤਾ ਕੀ ਸਾਨ ਹੋ

ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥

ਕਹੂੰ ਬ੍ਰਹਮ ਬਾਦ ਕਹੂੰ ਬਿਦਿਆ ਕੋ ਬਿਖਾਦ ਕਹੂੰ ਨਾਦ ਕੋ ਨਨਾਦ ਕਹੂੰ ਪੂਰਨ ਭਗਤ ਹੋ

ਕਹੂੰ ਬੇਦ ਰੀਤ ਕਹੂੰ ਬਿਦਿਆ ਕੀ ਪ੍ਰਤੀਤ ਕਹੂੰ ਨੀਤ ਅਉ ਅਨੀਤ ਕਹੂੰ ਜੁਆਲਾ ਸੀ ਜਗਤ ਹੋ

ਪੂਰਨ ਪ੍ਰਤਾਪ ਕਹੂੰ ਇਕਾਤੀ ਕੋ ਜਾਪ ਕਹੂੰ ਤਾਪ ਕੋ ਅਤਾਪ ਕਹੂੰ ਜੋਗ ਤੇ ਡਿਗਤ ਹੋ

ਕਹੂੰ ਬਰ ਦੇਤ ਕਹੂੰ ਛਲ ਸਿਉ ਛਿਨਾਇ ਲੇਤ ਸਰਬ ਕਾਲ ਸਰਬ ਠਉਰ ਏਕ ਸੇ ਲਗਤ ਹੋ ॥੧੦॥੨੦॥