ਪਉੜੀ

ਅਗਣਤ ਘੁਰੇ ਨਗਾਰੇ ਦਲਾਂ ਭਿੜੰਦਿਆਂ

ਪਾਏ ਮਹਖਲ ਭਾਰੇ ਦੇਵਾਂ ਦਾਨਵਾਂ

ਵਾਹਨ ਫਟ ਕਰਾਰੇ ਰਾਕਸਿ ਰੋਹਲੇ

ਜਾਪਣ ਤੇਗੀ ਆਰੇ ਮਿਆਨੋ ਧੂਹੀਆਂ

ਜੋਧੇ ਵਡੇ ਮੁਨਾਰੇ ਜਾਪਨ ਖੇਤ ਵਿਚ

ਦੇਵੀ ਆਪ ਸਵਾਰੇ ਪਬ ਜਵੇਹਣੇ

ਕਦੇ ਆਖਨ ਹਾਰੇ ਧਾਵਨ ਸਾਹਮਣੇ

ਦੁਰਗਾ ਸਭ ਸੰਘਾਰੇ ਰਾਕਸਿ ਖੜਗ ਲੈ ॥੧੫॥

ਪਉੜੀ

ਉਮਲ ਲਥੇ ਜੋਧੇ ਮਾਰੂ ਬਜਿਆ

ਬਦਲ ਜਿਉ ਮਹਿਖਾਸੁਰ ਰਣ ਵਿਚਿ ਗਜਿਆ

ਇੰਦ੍ਰ ਜੇਹਾ ਜੋਧਾ ਮੈਥਉ ਭਜਿਆ

ਕਉਣ ਵਿਚਾਰੀ ਦੁਰਗਾ ਜਿਨ ਰਣੁ ਸਜਿਆ ॥੧੬॥

ਵਜੇ ਢੋਲ ਨਗਾਰੇ ਦਲਾਂ ਮੁਕਾਬਲਾ

ਤੀਰ ਫਿਰੈ ਰੈਬਾਰੇ ਆਮ੍ਹੋ ਸਾਮ੍ਹਣੇ

ਅਗਣਤ ਬੀਰ ਸੰਘਾਰੇ ਲਗਦੀ ਕੈਬਰੀ

ਡਿਗੇ ਜਾਣਿ ਮੁਨਾਰੇ ਮਾਰੇ ਬਿਜੁ ਦੇ

ਖੁਲੀ ਵਾਲੀਂ ਦੈਤ ਅਹਾੜੇ ਸਭੇ ਸੂਰਮੇ

ਸੁਤੇ ਜਾਣਿ ਜਟਾਲੇ ਭੰਗਾਂ ਖਾਇ ਕੈ ॥੧੭॥

ਪਉੜੀ

ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲਿ ਧਉਸਾ ਭਾਰੀ

ਕੜਕ ਉਠਿਆ ਫਉਜ ਤੇ ਵਡਾ ਅਹੰਕਾਰੀ

ਲੈ ਕੈ ਚਲਿਆ ਸੂਰਮੇ ਨਾਲਿ ਵਡੇ ਹਜਾਰੀ

ਮਿਆਨੋ ਖੰਡਾ ਧੂਹਿਆ ਮਹਖਾਸੁਰ ਭਾਰੀ

ਉਮਲ ਲਥੇ ਸੂਰਮੇ ਮਾਰ ਮਚੀ ਕਰਾਰੀ

ਜਾਪੇ ਚਲੇ ਰਤ ਦੇ ਸਲਲੇ ਜਟਧਾਰੀ ॥੧੮॥

ਪਉੜੀ

ਸਟ ਪਈ ਜਮਧਾਣੀ ਦਲਾਂ ਮੁਕਾਬਲਾ

ਧੂਹਿ ਲਈ ਕ੍ਰਿਪਾਣੀ ਦੁਰਗਾ ਮਿਆਨ ਤੇ

ਚੰਡੀ ਰਾਕਸਿ ਖਾਣੀ ਵਾਹੀ ਦੈਤ ਨੂੰ

ਕੋਪਰ ਚੂਰ ਚਵਾਣੀ ਲਥੀ ਕਰਗ ਲੈ

ਪਾਖਰ ਤੁਰਾ ਪਲਾਣੀ ਰੜਕੀ ਧਰਤ ਜਾਇ

ਲੈਦੀ ਅਘਾ ਸਿਧਾਣੀ ਸਿੰਗਾਂ ਧਉਲ ਦਿਆਂ

ਕੂਰਮ ਸਿਰ ਲਹਿਲਾਣੀ ਦੁਸਮਨ ਮਾਰਿ ਕੈ

ਵਢੇ ਗਨ ਤਿਖਾਣੀ ਮੂਏ ਖੇਤ ਵਿਚ

ਰਣ ਵਿਚ ਘਤੀ ਘਾਣੀ ਲੋਹੂ ਮਿਝ ਦੀ

ਚਾਰੇ ਜੁਗ ਕਹਾਣੀ ਚਲਗ ਤੇਗ ਦੀ

ਬਿਧਣ ਖੇਤ ਵਿਹਾਣੀ ਮਹਖੇ ਦੈਤ ਨੂੰ ॥੧੯॥

ਇਤੀ ਮਹਖਾਸੁਰ ਦੈਤ ਮਾਰੇ ਦੁਰਗਾ ਆਇਆ

ਚਉਦਹ ਲੋਕਾਂ ਰਾਣੀ ਸਿੰਘ ਨਚਾਇਆ

ਮਾਰੇ ਬੀਰ ਜਟਾਣੀ ਦਲ ਵਿਚ ਅਗਲੇ

ਮੰਗਨ ਨਾਹੀ ਪਾਣੀ ਦਲੀ ਹੰਘਾਰ ਕੈ

ਜਣ ਕਰੀ ਸਮਾਇ ਪਠਾਣੀ ਸੁਣਿ ਕੈ ਰਾਗ ਨੂੰ

ਰਤੂ ਦੇ ਹੜਵਾਣੀ ਚਲੇ ਬੀਰ ਖੇਤ

ਪੀਤਾ ਫੁਲੁ ਇਆਣੀ ਘੁਮਨ ਸੂਰਮੇ ॥੨੦॥

ਹੋਈ ਅਲੋਪ ਭਵਾਨੀ ਦੇਵਾਂ ਨੂੰ ਰਾਜ ਦੇ

ਈਸਰ ਦੀ ਬਰਦਾਨੀ ਹੋਈ ਜਿਤ ਦਿਨ

ਸੁੰਭ ਨਿਸੁੰਭ ਗੁਮਾਨੀ ਜਨਮੇ ਸੂਰਮੇ

ਇੰਦ੍ਰ ਦੀ ਰਾਜਧਾਨੀ ਤਕੀ ਜਿਤਨੀ ॥੨੧॥

ਇੰਦ੍ਰਪੁਰੀ ਤੇ ਧਾਵਣਾ ਵਡ ਜੋਧੀ ਮਤਾ ਪਕਾਇਆ

ਸੰਜ ਪਟੇਲਾ ਪਾਖਰਾ ਭੇੜ ਸੰਦਾ ਸਾਜੁ ਬਣਾਇਆ

ਜੰਮੇ ਕਟਕ ਅਛੂਹਣੀ ਅਸਮਾਨੁ ਗਰਦੀ ਛਾਇਆ

ਰੋਹ ਸੁੰਭ ਨਿਸੁੰਭ ਸਿਧਾਇਆ ॥੨੨॥