( 19 )
ਤ੍ਵ ਪ੍ਰਸਾਦਿ ॥ ਕਬਿਤ ॥
ਖੂਕ ਮਲਹਾਰੀ ਗਜ ਗਦਹਾ ਬਿਭੂਤਧਾਰੀ ਗਿਦੂਆ ਮਸਾਨ ਬਾਸ ਕਰਿਓ ਈ ਕਰਤ ਹੈਂ ॥
ਘੁਘੂ ਮਟ ਬਾਸੀ ਲਗੇ ਡੋਲਤ ਉਦਾਸੀ ਮ੍ਰਿਗ ਤਰਵਰ ਸਦੀਵ ਮੋਨ ਸਾਧੇ ਈ ਮਰਤ ਹੈਂ ॥
ਬਿੰਦ ਕੇ ਸਧਯਾ ਤਾਹਿ ਹੀਜ ਕੀ ਬਡਯਾ ਦੇਤ ਬੰਦਰਾ ਸਦੀਵ ਪਾਇ ਨਾਗੇ ਹੀ ਫਿਰਤ ਹੈਂ ॥
ਅੰਗਨਾ ਅਧੀਨ ਕਾਮ ਕ੍ਰੋਧ ਮੈ ਪ੍ਰਬੀਨ ਏਕ ਗਿਆਨ ਕੇ ਬਿਹੀਨ ਛੀਨ ਕੈਸੇ ਕੈ ਤਰਤ ਹੈਂ ॥੧॥੭੧॥
ਭੂਤ ਬਨਚਾਰੀ ਛਿਤ ਛਉਨਾ ਸਭੈ ਦੂਧਾਧਾਰੀ ਪਉਨ ਕੇ ਅਹਾਰੀ ਸੁ ਭੁਜੰਗ ਜਾਨੀਅਤੁ ਹੈਂ ॥
ਤ੍ਰਿਣ ਕੇ ਭਛਯਾ ਧਨ ਲੋਭ ਕੇ ਤਜਯਾ ਤੇ ਤੋ ਗਊਅਨ ਕੇ ਜਯਾ ਬ੍ਰਿਖਭਯਾ ਮਾਨੀਅਤੁ ਹੈਂ ॥
ਨਭ ਕੇ ਉਡਯਾ ਤਾਹਿ ਪੰਛੀ ਕੀ ਬਡਯਾ ਦੇਤ ਬਗੁਲਾ ਬਿੜਾਲ ਬ੍ਰਿਕ ਧਿਆਨੀ ਠਾਨੀਅਤੁ ਹੈਂ ॥
ਜੇਤੇ ਬਡੇ ਗਿਆਨੀ ਤਿਨੋ ਜਾਨੀ ਪੈ ਬਖਾਨੀ ਨਾਹਿ ਐਸੇ ਨ ਪ੍ਰਪੰਚ ਮਨ ਭੂਲ ਆਨੀਅਤੁ ਹੈਂ ॥੨॥੭੨॥
ਭੂਮ ਕੇ ਬਸਯਾ ਤਾਹਿ ਭੂਚਰੀ ਕੇ ਜਯਾ ਕਹੈ ਨਭ ਕੇ ਉਡਯਾ ਸੋ ਚਿਰਯਾ ਕੈ ਬਖਾਨੀਐ ॥
ਫਲ ਕੇ ਭਛਯਾ ਤਾਹਿ ਬਾਂਦਰੀ ਕੇ ਜਯਾ ਕਹੈ ਆਦਿਸ ਫਿਰਯਾ ਤੇ ਤੋ ਭੂਤ ਕੈ ਪਛਾਨੀਐ ॥
ਜਲ ਕੇ ਤਰਯਾ ਕੋ ਗੰਗੇਰੀ ਸੀ ਕਹਤ ਜਗ ਆਗ ਕੇ ਭਛਯਾ ਸੁ ਚਕੋਰ ਸਮ ਮਾਨੀਐ ॥
ਸੂਰਜ ਸਿਵਯਾ ਤਾਹਿ ਕੌਲ ਕੀ ਬਡਾਈ ਦੇਤ ਚੰਦ੍ਰਮਾ ਸਿਵਯਾ ਕੌ ਕਵੀ ਕੈ ਪਹਿਚਾਨੀਐ ॥੩॥੭੩॥
ਨਾਰਾਇਣ ਕਛ ਮਛ ਤਿੰਦੂਆ ਕਹਤ ਸਭ ਕਉਲ ਨਾਭ ਕਉਲ ਜਿਹ ਤਾਲ ਮੈਂ ਰਹਤੁ ਹੈਂ ॥
ਗੋਪੀ ਨਾਥ ਗੂਜਰ ਗੁਪਾਲ ਸਭੈ ਧੇਨਚਾਰੀ ਰਿਖੀਕੇਸ ਨਾਮ ਕੈ ਮਹੰਤ ਲਹੀਅਤੁ ਹੈਂ ॥
ਮਾਧਵ ਭਵਰ ਔ ਅਟੇਰੂ ਕੋ ਕਨ੍ਹਯਾ ਨਾਮ ਕੰਸ ਕੋ ਬਧਯਾ ਜਮਦੂਤ ਕਹੀਅਤੁ ਹੈਂ ॥
ਮੂੜ੍ਹ ਰੂੜ੍ਹ ਪੀਟਤ ਨ ਗੂੜ੍ਹਤਾ ਕੋ ਭੇਦ ਪਾਵੈ ਪੂਜਤ ਨ ਤਾਹਿ ਜਾ ਕੇ ਰਾਖੇ ਰਹੀਅਤੁ ਹੈਂ ॥੪॥੭੪॥
ਬਿਸ੍ਵਪਾਲ ਜਗਤ ਕਾਲ ਦੀਨ ਦਿਆਲ ਬੈਰੀ ਸਾਲ ਸਦਾ ਪ੍ਰਤਪਾਲ ਜਮ ਜਾਲ ਤੇ ਰਹਤ ਹੈਂ ॥
ਜੋਗੀ ਜਟਾਧਾਰੀ ਸਤੀ ਸਾਚੇ ਬਡੇ ਬ੍ਰਹਮਚਾਰੀ ਧਿਆਨ ਕਾਜ ਭੂਖ ਪਿਆਸ ਦੇਹ ਪੈ ਸਹਤ ਹੈਂ ॥
ਨਿਉਲੀ ਕਰਮ ਜਲ ਹੋਮ ਪਾਵਕ ਪਵਨ ਹੋਮ ਅਧੋ ਮੁਖ ਏਕ ਪਾਇ ਠਾਢੇ ਨ ਬਹਤ ਹੈਂ ॥
ਮਾਨਵ ਫਨਿੰਦ ਦੇਵ ਦਾਨਵ ਨ ਪਾਵੈ ਭੇਦ ਬੇਦ ਔ ਕਤੇਬ ਨੇਤ ਨੇਤ ਕੈ ਕਹਤ ਹੈਂ ॥੫॥੭੫॥
ਨਾਚਤ ਫਿਰਤ ਮੋਰ ਬਾਦਰ ਕਰਤ ਘੋਰ ਦਾਮਨੀ ਅਨੇਕ ਭਾਉ ਕਰਿਓ ਈ ਕਰਤ ਹੈ ॥
ਚੰਦ੍ਰਮਾ ਤੇ ਸੀਤਲ ਨ ਸੂਰਜ ਤੇ ਤਪਤ ਤੇਜ ਇੰਦ੍ਰ ਸੋ ਨ ਰਾਜਾ ਭਵ ਭੂਮ ਕੋ ਭਰਤ ਹੈ ॥
ਸਿਵ ਸੇ ਤਪਸੀ ਆਦਿ ਬ੍ਰਹਮਾ ਸੇ ਨ ਬੇਦਚਾਰੀ ਸਨਤ ਕੁਮਾਰ ਸੀ ਤਪਸਿਆ ਨ ਅਨਤ ਹੈ ॥
ਗਿਆਨ ਕੇ ਬਿਹੀਨ ਕਾਲ ਫਾਸ ਕੇ ਅਧੀਨ ਸਦਾ ਜੁਗਨ ਕੀ ਚਉਕਰੀ ਫਿਰਾਏ ਈ ਫਿਰਤ ਹੈ ॥੬॥੭੬॥
ਏਕ ਸਿਵ ਭਏ ਏਕ ਗਏ ਏਕ ਫੇਰ ਭਏ ਰਾਮਚੰਦ੍ਰ ਕ੍ਰਿਸਨ ਕੇ ਅਵਤਾਰ ਭੀ ਅਨੇਕ ਹੈਂ ॥
ਬ੍ਰਹਮਾ ਅਰੁ ਬਿਸਨ ਕੇਤੇ ਬੇਦ ਔ ਪੁਰਾਨ ਕੇਤੇ ਸਿੰਮ੍ਰਿਤਿ ਸਮੂਹਨ ਕੈ ਹੁਇ ਹੁਇ ਬਿਤਏ ਹੈਂ ॥
ਮੋਨਦੀ ਮਦਾਰ ਕੇਤੇ ਅਸੁਨੀ ਕੁਮਾਰ ਕੇਤੇ ਅੰਸਾ ਅਵਤਾਰ ਕੇਤੇ ਕਾਲ ਬਸ ਭਏ ਹੈਂ ॥
ਪੀਰ ਔ ਪਿਕਾਂਬਰ ਕੇਤੇ ਗਨੇ ਨ ਪਰਤ ਏਤੇ ਭੂਮ ਹੀ ਤੇ ਹੁਇ ਕੈ ਫੇਰਿ ਭੂਮਿ ਹੀ ਮਿਲਏ ਹੈਂ ॥੭॥੭੭॥
ਜੋਗੀ ਜਤੀ ਬ੍ਰਹਮਚਾਰੀ ਬਡੇ ਬਡੇ ਛਤ੍ਰਧਾਰੀ ਛਤ੍ਰ ਹੀ ਕੀ ਛਾਇਆ ਕਈ ਕੋਸ ਲੌ ਚਲਤ ਹੈਂ ॥
ਬਡੇ ਬਡੇ ਰਾਜਨ ਕੇ ਦਾਬਿਤ ਫਿਰਤਿ ਦੇਸ ਬਡੇ ਬਡੇ ਰਾਜਨ ਕੇ ਦ੍ਰਪ ਕੋ ਦਲਤ ਹੈਂ ॥
ਮਾਨ ਸੇ ਮਹੀਪ ਔ ਦਿਲੀਪ ਕੈਸੇ ਛਤ੍ਰਧਾਰੀ ਬਡੋ ਅਭਿਮਾਨ ਭੁਜ ਦੰਡ ਕੋ ਕਰਤ ਹੈਂ ॥
ਦਾਰਾ ਸੇ ਦਿਲੀਸਰ ਦ੍ਰੁਜੋਧਨ ਸੇ ਮਾਨਧਾਰੀ ਭੋਗ ਭੋਗ ਭੂਮਿ ਅੰਤ ਭੂਮਿ ਮੈ ਮਿਲਤ ਹੈਂ ॥੮॥੭੮॥
ਸਿਜਦੇ ਕਰੇ ਅਨੇਕ ਤੋਪਚੀ ਕਪਟ ਭੇਸ ਪੋਸਤੀ ਅਨੇਕ ਦਾ ਨਿਵਾਵਤ ਹੈ ਸੀਸ ਕੌ ॥
ਕਹਾ ਭਇਓ ਮਲ ਜੌ ਪੈ ਕਾਢਤ ਅਨੇਕ ਡੰਡ ਸੋ ਤੌ ਨ ਡੰਡੌਤ ਅਸਟਾਂਗ ਅਥਤੀਸ ਕੌ ॥
ਕਹਾ ਭਇਓ ਰੋਗੀ ਜੌ ਪੈ ਡਾਰਿਓ ਰਹਿਓ ਉਰਧ ਮੁਖ ਮਨ ਤੇ ਨ ਮੂੰਡ ਨਿਹਰਾਇਓ ਆਦਿ ਈਸ ਕੌ ॥
ਕਾਮਨਾ ਅਧੀਨ ਸਦਾ ਦਾਮਨਾ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਪਾਵੈ ਜਗਦੀਸ ਕੌ ॥੯॥੭੯॥
ਸੀਸ ਪਟਕਤ ਜਾ ਕੇ ਕਾਨ ਮੈ ਖਜੂਰਾ ਧਸੈ ਮੂੰਡ ਛਟਕਤ ਮਿਤ੍ਰ ਪੁਤ੍ਰ ਹੂੰ ਕੇ ਸੋਕ ਸੌ ॥
ਆਕ ਕੋ ਚਰਯਾ ਫਲ ਫੂਲ ਕੋ ਭਛਯਾ ਸਦਾ ਬਨ ਕੌ ਭ੍ਰਮਯਾ ਔਰ ਦੂਸਰੋ ਨ ਬੋਕ ਸੌ ॥
ਕਹਾ ਭਯੋ ਭੇਡ ਜੋ ਘਸਤ ਸੀਸ ਬ੍ਰਿਛਨ ਸੋਂ ਮਾਟੀ ਕੇ ਭਛਯਾ ਬੋਲ ਪੂਛ ਲੀਜੈ ਜੋਕ ਸੌ ॥
ਕਾਮਨਾ ਅਧੀਨ ਕਾਮ ਕ੍ਰੋਧ ਮੈਂ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਭੇਟੈ ਪਰਲੋਕ ਸੌ ॥੧੦॥੮੦॥
ਨਾਚਿਓ ਈ ਕਰਤ ਮੋਰ ਦਾਦਰ ਕਰਤ ਸੋਰ ਸਦਾ ਘਨਘੋਰ ਘਨ ਕਰਿਓ ਈ ਕਰਤ ਹੈਂ ॥
ਏਕ ਪਾਇ ਠਾਢੇ ਸਦਾ ਬਨ ਮੈ ਰਹਤ ਬ੍ਰਿਛ ਫੂਕ ਫੂਕ ਪਾਵ ਭੂਮ ਸ੍ਰਾਵਗ ਧਰਤ ਹੈਂ ॥
ਪਾਹਨ ਅਨੇਕ ਜੁਗ ਏਕ ਠਉਰ ਬਾਸੁ ਕਰੈ ਕਾਗ ਅਉਰ ਚੀਲ ਦੇਸ ਦੇਸ ਬਿਚਰਤ ਹੈਂ ॥
ਗਿਆਨ ਕੇ ਬਿਹੀਨ ਮਹਾ ਦਾਨ ਮੈ ਨ ਹੂਜੈ ਲੀਨ ਭਾਵਨਾ ਯਕੀਨ ਦੀਨ ਕੈਸੇ ਕੈ ਤਰਤ ਹੈਂ ॥੧੧॥੮੧॥
ਜੈਸੇ ਏਕ ਸ੍ਵਾਂਗੀ ਕਹੂੰ ਜੋਗੀਆ ਬੈਰਾਗੀ ਬਨੈ ਕਬਹੂੰ ਸਨਿਆਸ ਭੇਸ ਬਨ ਕੈ ਦਿਖਾਵਈ ॥
ਕਹੂੰ ਪਉਨਹਾਰੀ ਕਹੂੰ ਬੈਠੇ ਲਾਇ ਤਾਰੀ ਕਹੂੰ ਲੋਭ ਕੀ ਖੁਮਾਰੀ ਸੌਂ ਅਨੇਕ ਗੁਨ ਗਾਵਈ ॥
ਕਹੂੰ ਬ੍ਰਹਮਚਾਰੀ ਕਹੂੰ ਹਾਥ ਪੈ ਲਗਾਵੈ ਬਾਰੀ ਕਹੂੰ ਡੰਡ ਧਾਰੀ ਹੁਇ ਕੈ ਲੋਗਨ ਭ੍ਰਮਾਵਈ ॥
ਕਾਮਨਾ ਅਧੀਨ ਪਰਿਓ ਨਾਚਤ ਹੈ ਨਾਚਨ ਸੋਂ ਗਿਆਨ ਕੇ ਬਿਹੀਨ ਕੈਸੇ ਬ੍ਰਹਮ ਲੋਕ ਪਾਵਈ ॥੧੨॥੮੨॥
ਪੰਚ ਬਾਰ ਗੀਦਰ ਪੁਕਾਰੇ ਪਰੇ ਸੀਤਕਾਲ ਕੁੰਚਰ ਔ ਗਦਹਾ ਅਨੇਕਦਾ ਪ੍ਰਕਾਰ ਹੀਂ ॥
ਕਹਾ ਭਯੋ ਜੋ ਪੈ ਕਲਵਤ੍ਰ ਲੀਓ ਕਾਂਸੀ ਬੀਚ ਚੀਰ ਚੀਰ ਚੋਰਟਾ ਕੁਠਾਰਨ ਸੋਂ ਮਾਰ ਹੀਂ ॥
ਕਹਾ ਭਯੋ ਫਾਂਸੀ ਡਾਰਿ ਬੂਡਿਓ ਜੜ ਗੰਗ ਧਾਰ ਡਾਰਿ ਡਾਰਿ ਫਾਂਸ ਠਗ ਮਾਰਿ ਮਾਰਿ ਡਾਰ ਹੀਂ ॥
ਡੂਬੇ ਨਰਕ ਧਾਰ ਮੂੜ੍ਹ ਗਿਆਨ ਕੇ ਬਿਨਾ ਬਿਚਾਰ ਭਾਵਨਾ ਬਿਹੀਨ ਕੈਸੇ ਗਿਆਨ ਕੋ ਬਿਚਾਰ ਹੀਂ ॥੧੩॥੮੩॥
ਤਾਪ ਕੇ ਸਹੇ ਤੇ ਜੋ ਪੈ ਪਾਈਐ ਅਤਾਪ ਨਾਥ ਤਾਪਨਾ ਅਨੇਕ ਤਨ ਘਾਇਲ ਸਹਤ ਹੈਂ ॥
ਜਾਪ ਕੇ ਕੀਏ ਤੇ ਜੋ ਪੈ ਪਾਯਤ ਅਜਾਪ ਦੇਵ ਪੂਦਨਾ ਸਦੀਵ ਤੁਹੀਂ ਤੁਹੀਂ ਉਚਰਤ ਹੈਂ ॥
ਨਭ ਕੇ ਉਡੇ ਤੇ ਜੋ ਪੈ ਨਾਰਾਇਣ ਪਾਈਯਤ ਅਨਲ ਅਕਾਸ ਪੰਛੀ ਡੋਲਬੋ ਕਰਤ ਹੈਂ ॥
ਆਗ ਮੈ ਜਰੇ ਤੇ ਗਤਿ ਰਾਂਡ ਕੀ ਪਰਤ ਕਰ ਪਤਾਲ ਕੇ ਬਾਸੀ ਕਿਉ ਭੁਜੰਗ ਨ ਤਰਤ ਹੈਂ ॥੧੪॥੮੪॥
ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ ॥
ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ ॥
ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥
ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥
ਦੇਹਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ ॥
ਦੇਵਤਾ ਅਦੇਵ ਜਛ ਗੰਧ੍ਰਬ ਤੁਰਕ ਹਿੰਦੂ ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ ॥
ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ ਖਾਕ ਬਾਦ ਆਤਸ ਔ ਆਬ ਕੋ ਰਲਾਉ ਹੈ ॥
ਅਲਹ ਅਭੇਖ ਸੋਈ ਪੁਰਾਨ ਔ ਕੁਰਾਨ ਓਈ ਏਕ ਹੀ ਸਰੂਪ ਸਭੈ ਏਕ ਹੀ ਬਨਾਉ ਹੈ ॥੧੬॥੮੬॥
ਜੈਸੇ ਏਕ ਆਗ ਤੇ ਕਨੂਕਾ ਕੋਟ ਆਗ ਉਠੇ ਨਿਆਰੇ ਨਿਆਰੇ ਹੁਇ ਕੈ ਫੇਰਿ ਆਗ ਮੈ ਮਿਲਾਹਿਂਗੇ ॥
ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਿਂਗੇ ॥
ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈਂ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਿਂਗੇ ॥
ਤੈਸੇ ਬਿਸ੍ਵ ਰੂਪ ਤੇ ਅਭੂਤ ਭੂਤ ਪ੍ਰਗਟ ਹੁਇ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੭॥੮੭॥
ਕੇਤੇ ਕਛ ਮਛ ਕੇਤੇ ਉਨ ਕਉ ਕਰਤ ਭਛ ਕੇਤੇ ਅਛ ਵਛ ਹੁਇ ਸਪਛ ਉਡ ਜਾਹਿਂਗੇ ॥
ਕੇਤੇ ਨਭ ਬੀਚ ਅਛ ਪਛ ਕਉ ਕਰੈਂਗੇ ਭਛ ਕੇਤਕ ਪ੍ਰਤਛ ਹੁਇ ਪਚਾਇ ਖਾਇ ਜਾਹਿਂਗੇ ॥
ਜਲ ਕਹਾ ਥਲ ਕਹਾ ਗਗਨ ਕੇ ਗਉਨ ਕਹਾ ਕਾਲ ਕੇ ਬਨਾਇ ਸਬੈ ਕਾਲ ਹੀ ਚਬਾਹਿਂਗੇ ॥
ਤੇਜ ਜਿਉ ਅਤੇਜ ਮੈ ਅਤੇਜ ਜੈਸੇ ਤੇਜ ਲੀਨ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੮॥੮੮॥
ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ ਜਲ ਮੈਂ ਡੁਬਤ ਕੇਤੇ ਆਗ ਮੈਂ ਜਰਤ ਹੈਂ ॥
ਕੇਤੇ ਗੰਗ ਬਾਸੀ ਕੇਤੇ ਮਦੀਨਾ ਮਕਾ ਨਿਵਾਸੀ ਕੇਤਕ ਉਦਾਸੀ ਕੇ ਭ੍ਰਮਾਏ ਈ ਫਿਰਤ ਹੈਂ ॥
ਕਰਵਤ ਸਹਤ ਕੇਤੇ ਭੂਮਿ ਮੈ ਗਡਤ ਕੇਤੇ ਸੂਆ ਪੈ ਚੜ੍ਹਤ ਕੇਤੇ ਦੂਖ ਕਉ ਭਰਤ ਹੈਂ ॥
ਗੈਨ ਮੈਂ ਉਡਤ ਕੇਤੇ ਜਲ ਮੈਂ ਰਹਤ ਕੇਤੇ ਗਿਆਨ ਕੇ ਬਿਹੀਨ ਜਕ ਜਾਰੇ ਈ ਮਰਤ ਹੈਂ ॥੧੯॥੮੯॥
ਸੋਧ ਹਾਰੇ ਦੇਵਤਾ ਬਿਰੋਧ ਹਾਰੇ ਦਾਨੋ ਬਡੇ ਬੋਧ ਹਾਰੇ ਬੋਧਕ ਪ੍ਰਬੋਧ ਹਾਰੇ ਜਾਪਸੀ ॥
ਘਸ ਹਾਰੇ ਚੰਦਨ ਲਗਾਇ ਹਾਰੇ ਚੋਆ ਚਾਰੁ ਪੂਜ ਹਾਰੇ ਪਾਹਨ ਚਢਾਇ ਹਾਰੇ ਲਾਪਸੀ ॥
ਗਾਹ ਹਾਰੇ ਗੋਰਨ ਮਨਾਇ ਹਾਰੇ ਮੜ੍ਹੀ ਮਟ ਲੀਪ ਹਾਰੇ ਭੀਤਨ ਲਗਾਇ ਹਾਰੇ ਛਾਪਸੀ ॥
ਗਾਇ ਹਾਰੇ ਗੰਧ੍ਰਬ ਬਜਾਏ ਹਾਰੇ ਕਿੰਨਰ ਸਭ ਪਚ ਹਾਰੇ ਪੰਡਤ ਤਪੰਤ ਹਾਰੇ ਤਾਪਸੀ ॥੨੦॥੯੦॥