ਗੀਤਾ ਮਾਲਤੀ ਛੰਦ

ਪਛਰਾਜ ਰਾਵਨ ਮਾਰਿ ਕੈ ਰਘੁਰਾਜ ਸੀਤਹਿ ਲੈ ਗਯੋ

ਨਭਿ ਓਰ ਖੋਰ ਨਿਹਾਰ ਕੈ ਸੁ ਜਟਾਉ ਸੀਅ ਸੰਦੇਸ ਦਯੋ

ਤਬ ਜਾਨ ਰਾਮ ਗਏ ਬਲੀ ਸੀਅ ਸਤ ਰਾਵਨ ਹੀ ਹਰੀ

ਹਨਵੰਤ ਮਾਰਗ ਮੋ ਮਿਲੇ ਤਬ ਮਿਤ੍ਰਤਾ ਤਾ ਸੋਂ ਕਰੀ ॥੩੬੪॥

ਤਿਨ ਆਨ ਸ੍ਰੀ ਰਘੁਰਾਜ ਕੇ ਕਪਿਰਾਜ ਪਾਇਨ ਡਾਰਯੋ

ਤਿਨ ਬੈਠ ਗੈਠ ਇਕੈਠ ਹ੍ਵੈ ਇਹ ਭਾਤਿ ਮੰਤ੍ਰ ਬਿਚਾਰਯੋ

ਕਪਿ ਬੀਰ ਧੀਰ ਸਧੀਰ ਕੇ ਭਟ ਮੰਤ੍ਰ ਬੀਰ ਬਿਚਾਰ ਕੈ

ਅਪਨਾਇ ਸੁਗ੍ਰਿਵ ਕਉ ਚਲੁ ਕਪਿਰਾਜ ਬਾਲ ਸੰਘਾਰ ਕੈ ॥੩੬੫॥

ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਬਾਲ ਬਧਹ ਧਿਆਇ ਸਮਾਪਤਮ ॥੮॥