ਦੋਹਰਾ

ਨੇਤ੍ਰ ਤੁੰਗ ਕੇ ਚਰਨ ਤਰ ਸਤਦ੍ਰਵ ਤੀਰ ਤਰੰਗ

ਸ੍ਰੀ ਭਗਵਤ ਪੂਰਨ ਕੀਯੋ ਰਘੁਬਰ ਕਥਾ ਪ੍ਰਸੰਗ ॥੮੬੧॥

ਸਾਧ ਅਸਾਧ ਜਾਨੋ ਨਹੀ ਬਾਦ ਸੁਬਾਦ ਬਿਬਾਦਿ

ਗ੍ਰੰਥ ਸਕਲ ਪੂਰਣ ਕੀਯੋ ਭਗਵਤ ਕ੍ਰਿਪਾ ਪ੍ਰਸਾਦਿ ॥੮੬੨॥

ਸ੍ਵੈਯਾ

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨ︀ਯੋ

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਮਾਨ︀ਯੋ

ਸਿੰਮ੍ਰਿਤ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਜਾਨ︀ਯੋ

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਕਹ︀ਯੋ ਸਭ ਤੋਹਿ ਬਖਾਨ︀ਯੋ ॥੮੬੩॥

ਦੋਹਰਾ

ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ

ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥੮੬੪॥

ਇਤਿ ਸ੍ਰੀ ਰਾਮਾਇਣ ਸਮਾਪਤਮ ਸਤੁ ਸੁਭਮ ਸਤੁ

ਕ੍ਰਿਸਨਾਵਤਾਰ

ਵਾਹਿਗੁਰੂ ਜੀ ਕੀ ਫਤਹ

ਸ੍ਰੀ ਅਕਾਲ ਪੁਰਖ ਜੀ ਸਹਾਇ

ਅਥ ਕ੍ਰਿਸਨਾਵਤਾਰ ਇਕੀਸਮੋ ਕਥਨੰ

ਚੌਪਈ

ਅਬ ਬਰਣੋ ਕ੍ਰਿਸਨਾ ਅਵਤਾਰੂ

ਜੈਸ ਭਾਤਿ ਬਪੁ ਧਰਿਯੋ ਮੁਰਾਰੂ

ਪਰਮ ਪਾਪ ਤੇ ਭੂਮਿ ਡਰਾਨੀ

ਡਗਮਗਾਤ ਬਿਧ ਤੀਰਿ ਸਿਧਾਨੀ ॥੧॥

ਬ੍ਰਹਮਾ ਗਯੋ ਛੀਰ ਨਿਧਿ ਜਹਾ

ਕਾਲ ਪੁਰਖ ਇਸਥਿਤ ਥੇ ਤਹਾ

ਕਹਿਯੋ ਬਿਸਨੁ ਕਹੁ ਨਿਕਟਿ ਬੁਲਾਈ

ਕ੍ਰਿਸਨ ਅਵਤਾਰ ਧਰਹੁ ਤੁਮ ਜਾਈ ॥੨॥

ਦੋਹਰਾ

ਕਾਲ ਪੁਰਖ ਕੇ ਬਚਨ ਤੇ ਸੰਤਨ ਹੇਤ ਸਹਾਇ

ਮਥੁਰਾ ਮੰਡਲ ਕੇ ਬਿਖੈ ਜਨਮੁ ਧਰੋ ਹਰਿ ਰਾਇ ॥੩॥

ਚੌਪਈ

ਜੇ ਜੇ ਕ੍ਰਿਸਨ ਚਰਿਤ੍ਰ ਦਿਖਾਏ

ਦਸਮ ਬੀਚ ਸਭ ਭਾਖਿ ਸੁਨਾਏ

ਗ︀ਯਾਰਾ ਸਹਸ ਬਾਨਵੇ ਛੰਦਾ

ਕਹੇ ਦਸਮ ਪੁਰ ਬੈਠਿ ਅਨੰਦਾ ॥੪॥

ਅਥ ਦੇਵੀ ਜੂ ਕੀ ਉਸਤਤ ਕਥਨੰ

ਸਵੈਯਾ

ਹੋਇ ਕ੍ਰਿਪਾ ਤੁਮਰੀ ਹਮ ਪੈ ਤੁ ਸਭੈ ਸਗਨੰ ਗੁਨ ਹੀ ਧਰਿ ਹੋਂ

ਜੀਅ ਧਾਰਿ ਬਿਚਾਰ ਤਬੈ ਬਰ ਬੁਧਿ ਮਹਾ ਅਗਨੰ ਗੁਨ ਕੋ ਹਰਿ ਹੋਂ

ਬਿਨੁ ਚੰਡਿ ਕ੍ਰਿਪਾ ਤੁਮਰੀ ਕਬਹੂੰ ਮੁਖ ਤੇ ਨਹੀ ਅਛਰ ਹਉ ਕਰਿ ਹੋਂ

ਤੁਮਰੋ ਕਰਿ ਨਾਮੁ ਕਿਧੋ ਤੁਲਹਾ ਜਿਮ ਬਾਕ ਸਮੁੰਦ੍ਰ ਬਿਖੈ ਤਰਿ ਹੋਂ ॥੫॥

ਦੋਹਰਾ

ਰੇ ਮਨ ਭਜ ਤੂੰ ਸਾਰਦਾ ਅਨਗਨ ਗੁਨ ਹੈ ਜਾਹਿ

ਰਚੌ ਗ੍ਰੰਥ ਇਹ ਭਾਗਵਤ ਜਉ ਵੈ ਕ੍ਰਿਪਾ ਕਰਾਹਿ ॥੬॥

ਕਬਿਤੁ

ਸੰਕਟ ਹਰਨ ਸਭ ਸਿਧਿ ਕੀ ਕਰਨ ਚੰਡ ਤਾਰਨ ਤਰਨ ਅਰੁ ਲੋਚਨ ਬਿਸਾਲ ਹੈ

ਆਦਿ ਜਾ ਕੈ ਆਹਮ ਹੈ ਅੰਤ ਕੋ ਪਾਰਾਵਾਰ ਸਰਨਿ ਉਬਾਰਨ ਕਰਨ ਪ੍ਰਤਿਪਾਲ ਹੈ

ਅਸੁਰ ਸੰਘਾਰਨ ਅਨਿਕ ਦੁਖ ਜਾਰਨ ਸੋ ਪਤਿਤ ਉਧਾਰਨ ਛਡਾਏ ਜਮ ਜਾਲ ਹੈ

ਦੇਵੀ ਬਰੁ ਲਾਇਕ ਸੁਬੁਧਿ ਹੂ ਕੀ ਦਾਇਕ ਸੁ ਦੇਹ ਬਰੁ ਪਾਇਕ ਬਨਾਵੈ ਗ੍ਰੰਥ ਹਾਲ ਹੈ ॥੭॥