ਸਵੈਯਾ

ਆਠ ਭੁਜਾ ਕਰਿ ਕੈ ਅਪਨੀ ਸਭਨੋ ਕਰ ਮੈ ਬਰ ਆਯੁਧ ਲੀਨੇ

ਜਵਾਲ ਨਿਕਾਸ ਕਹੀ ਮੁਖ ਤੇ ਰਿਪੁ ਅਉਰ ਭਯੋ ਤੁਮਰੋ ਮਤਿ ਹੀਨੇ

ਦਾਮਿਨਿ ਸੀ ਲਹਕੈ ਨਭਿ ਮੈ ਡਰ ਕੈ ਫਟਗੇ ਤਿਹ ਸਤ੍ਰਨ ਸੀਨੇ

ਮਾਰ ਡਰੈ ਇਹ ਹੂੰ ਹਮ ਹੂੰ ਸਭ ਤ੍ਰਾਸ ਮਨੈ ਅਤਿ ਦੈਤਨ ਕੀਨੇ ॥੭੩॥

ਅਥ ਦੇਵਕੀ ਬਸੁਦੇਵ ਛੋਰਬੋ

ਸਵੈਯਾ

ਬਾਤ ਸੁਨੀ ਇਹ ਕੀ ਜੁ ਸ੍ਰੋਨਨ ਨਿੰਦਤ ਦੇਵਨ ਕੋ ਘਰਿ ਆਯੋ

ਝੂਠ ਹਨੇ ਹਮ ਪੈ ਭਗਨੀ ਸੁਤ ਜਾਇ ਕੈ ਪਾਇਨ ਸੀਸ ਨਿਵਾਯੋ

ਗ︀ਯਾਨ ਕਥਾ ਕਰ ਕੈ ਅਤਿ ਹੀ ਬਹੁ ਦੇਵਕੀ ਬਸੁਦੇਵ ਰਿਝਾਯੋ

ਹ੍ਵੈ ਕੈ ਪ੍ਰਸੰਨਿ ਬੁਲਾਇ ਲੁਹਾਰ ਕੋ ਲੋਹ ਅਉ ਮੋਹ ਕੋ ਫਾਧ ਕਟਾਯੋ ॥੭੪॥

ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਕ੍ਰਿਸਨਾਵਤਾਰੇ ਦੇਵਕੀ ਬਸੁਦੇਵ ਕੋ ਛੋਰਬੋ ਬਰਨਨੰ ਸਮਾਪਤੰ

ਕੰਸ ਮੰਤ੍ਰੀਨ ਸੋ ਬਿਚਾਰ ਕਰਤ ਭਯਾ

ਦੋਹਰਾ

ਮੰਤ੍ਰੀ ਸਕਲ ਬੁਲਾਇ ਕੇ ਕੀਨੋ ਕੰਸ ਬਿਚਾਰ

ਬਾਲਕ ਜੋ ਮਮ ਦੇਸ ਮੈ ਸੋ ਸਭ ਡਾਰੋ ਮਾਰ ॥੭੫॥

ਸਵੈਯਾ

ਭਾਗਵਤ ਕੀ ਯਹ ਸੁਧ ਕਥਾ ਬਹੁ ਬਾਤ ਭਰੇ ਭਲੀ ਭਾਤਿ ਉਚਾਰੀ

ਬਾਕੀ ਕਹੋ ਫੁਨਿ ਅਉਰ ਕਥਾ ਕੋ ਸੁਭ ਰੂਪ ਧਰਿਯੋ ਬ੍ਰਿਜ ਮਧਿ ਮੁਰਾਰੀ

ਦੇਵ ਸਭੈ ਹਰਖੇ ਸੁਨਿ ਭੂਮਹਿ ਅਉਰ ਮਨੈ ਹਰਖੈ ਨਰ ਨਾਰੀ

ਮੰਗਲ ਹੋਹਿ ਘਰਾ ਘਰ ਮੈ ਉਤਰਿਯੋ ਅਵਤਾਰਨ ਕੋ ਅਵਤਾਰੀ ॥੭੬॥

ਜਾਗ ਉਠੀ ਜਸੁਧਾ ਜਬ ਹੀ ਪਿਖਿ ਪੁਤ੍ਰਹਿ ਦੇਨ ਲਗੀ ਹੁਨੀਆ ਹੈ

ਪੰਡਿਤਨ ਕੋ ਅਰੁ ਗਾਇਨ ਕੋ ਬਹੁ ਦਾਨ ਦੀਓ ਸਭ ਹੀ ਗੁਨੀਆ ਹੈ

ਪੁਤ੍ਰ ਭਯੋ ਸੁਨਿ ਕੈ ਬ੍ਰਿਜਭਾਮਿਨ ਓਢ ਕੈ ਲਾਲ ਚਲੀ ਚੁਨੀਆ ਹੈ

ਜਿਉ ਮਿਲ ਕੈ ਘਨ ਕੇ ਦਿਨ ਮੈ ਉਡ ਕੈ ਸੁ ਚਲੀ ਜੁ ਮਨੋ ਮੁਨੀਆ ਹੈ ॥੭੭॥

ਨੰਦ ਬਾਚ ਕੰਸ ਪ੍ਰਤਿ

ਦੋਹਰਾ

ਨੰਦ ਮਹਰ ਲੈ ਭੇਟ ਕੌ ਗਯੋ ਕੰਸ ਕੇ ਪਾਸਿ

ਪੁਤ੍ਰ ਭਯੋ ਹਮਰੇ ਗ੍ਰਿਹੈ ਜਾਇ ਕਹੀ ਅਰਦਾਸਿ ॥੭੮॥

ਬਸੁਦੇਵ ਬਾਚ ਨੰਦ ਸੋ

ਦੋਹਰਾ

ਨੰਦ ਚਲਿਓ ਗ੍ਰਿਹ ਕੋ ਜਬੈ ਸੁਨੀ ਬਾਤ ਬਸੁਦੇਵ

ਭੈ ਹ੍ਵੈ ਹੈ ਤੁਮ ਕੋ ਬਡੋ ਸੁਨੋ ਗੋਪ ਪਤਿ ਭੇਵ ॥੭੯॥

ਕੰਸ ਬਾਚ ਬਕੀ ਸੋ

ਸਵੈਯਾ

ਕੰਸ ਕਹੈ ਬਕੀ ਬਾਤ ਸੁਨੋ ਇਹ ਆਜ ਕਰੋ ਤੁਮ ਕਾਜ ਹਮਾਰੋ

ਬਾਰਕ ਜੇ ਜਨਮੇ ਇਹ ਦੇਸ ਮੈ ਤਾਹਿ ਕੌ ਜਾਇ ਕੈ ਸੀਘ੍ਰ ਸੰਘਾਰੋ

ਕਾਲ ਵਹੈ ਹਮਰੋ ਕਹੀਐ ਤਿਹ ਤ੍ਰਾਸ ਡਰਿਯੋ ਹੀਅਰਾ ਮਮ ਭਾਰੋ

ਹਾਲ ਬਿਹਾਲ ਭਯੋ ਤਿਹ ਕਾਲ ਮਨੋ ਤਨ ਮੈ ਜੁ ਡਸਿਓ ਅਹਿ ਕਾਰੋ ॥੮੦॥

ਪੂਤਨਾ ਬਾਚ ਕੰਸ ਪ੍ਰਤਿ

ਦੋਹਰਾ

ਇਹ ਸੁਨਿ ਕੈ ਤਬ ਪੂਤਨਾ ਕਹੀ ਕੰਸ ਸੋ ਬਾਤ

ਬਰਮਾ ਜਾਏ ਸਬ ਹਨੋ ਮਿਟੇ ਤਿਹਾਰੋ ਤਾਤ ॥੮੧॥

ਸਵੈਯਾ

ਸੀਸ ਨਿਵਾਇ ਉਠੀ ਤਬ ਬੋਲਿ ਸੁ ਘੋਲਿ ਮਿਠਾ ਲਪਟੌ ਥਨ ਮੈ

ਬਾਲ ਜੁ ਪਾਨ ਕਰੇ ਤਜੇ ਪ੍ਰਾਨਨ ਤਾਹਿ ਮਸਾਨ ਕਰੋਂ ਛਿਨ ਮੈ

ਬੁਧਿ ਤਾਨ ਸੁਜਾਨ ਕਹਿਯੋ ਸਤਿ ਮਾਨ ਸੁ ਆਇ ਹੌਂ ਟੋਰ ਕੈ ਤਾ ਹਨਿ ਮੈ

ਨਿਰਭਉ ਨ੍ਰਿਪ ਰਾਜ ਕਰੋ ਨਗਰੀ ਸਗਰੀ ਜਿਨ ਸੋਚ ਕਰੋ ਮਨ ਮੈ ॥੮੨॥

ਕਬਿਯੋ ਬਾਚ ਦੋਹਰਾ

ਅਤਿ ਪਾਪਨ ਜਗੰਨਾਥ ਪਰ ਬੀੜਾ ਲੀਯੋ ਉਠਾਇ

ਕਪਟ ਰੂਪ ਸੋਰਹ ਸਜੇ ਗੋਕੁਲ ਪਹੁੰਚੀ ਜਾਇ ॥੮੩॥