ਸਵੈਯਾ

ਬੇਗ ਚਲਿਯੋ ਦਿਜ ਗੋਕੁਲ ਕੋ ਬਸੁਦੇਵ ਮਹਾਨ ਕਹੀ ਸੋਈ ਮਾਨੀ

ਨੰਦ ਕੇ ਧਾਮ ਗਯੋ ਤਬ ਹੀ ਬਹੁ ਆਦਰ ਤਾਹਿ ਕਰਿਯੋ ਨੰਦ ਰਾਨੀ

ਨਾਮੁ ਸੁ ਕ੍ਰਿਸਨ ਕਹਿਓ ਇਹ ਕੋ ਕਰਿ ਮਾਨ ਲਈ ਇਹ ਬਾਤ ਬਖਾਨੀ

ਲਾਇ ਲਗੰਨ ਨਛਤ੍ਰਨ ਸੋਧਿ ਕਹੀ ਸਮਝਾਇ ਅਕਥ ਕਹਾਨੀ ॥੯੬॥

ਦੋਹਰਾ

ਕ੍ਰਿਸਨ ਨਾਮ ਤਾ ਕੋ ਧਰਿਯੋ ਗਰਗਹਿ ਮਨੈ ਬਿਚਾਰਿ

ਸਿਆਮ ਪਲੋਟੈ ਪਾਇ ਜਿਹ ਇਹ ਸਮ ਮਨੋ ਮੁਰਾਰਿ ॥੯੭॥

ਸੁਕਲ ਬਰਨ ਸਤਿਜੁਗਿ ਭਏ ਪੀਤ ਬਰਨ ਤ੍ਰੇਤਾਇ

ਪੀਤ ਬਰਨ ਪਟ ਸਿਆਮ ਤਨ ਨਰ ਨਾਹਨਿ ਕੇ ਨਾਹਿ ॥੯੮॥

ਸਵੈਯਾ

ਅੰਨ੍ਰਯ ਦਯੋ ਗਰਗੈ ਜਬ ਨੰਦਹਿ ਤਉ ਉਠਿ ਕੈ ਜਮੁਨਾ ਤਟਿ ਆਯੋ

ਨ੍ਰਹਾਇ ਕਟੈ ਕਰਿ ਕੈ ਧੁਤੀਆ ਹਰਿ ਕੋ ਅਰੁ ਦੇਵਨ ਭੋਗ ਲਗਾਯੋ

ਆਇ ਗਏ ਨੰਦ ਲਾਲ ਤਬੈ ਕਰ ਸੋ ਗਹਿ ਕੈ ਅਪੁਨੇ ਮੁਖ ਪਾਯੋ

ਚਕ੍ਰਤ ਹ੍ਵੈ ਗਯੋ ਪੇਖਿ ਤਬੈ ਤਿਹ ਅੰਨ੍ਰਯ ਸਭੈ ਇਨ ਭੀਟਿ ਗਵਾਯੋ ॥੯੯॥

ਫੇਰਿ ਬਿਚਾਰ ਕਰਿਯੋ ਮਨ ਮੈ ਇਹ ਤੇ ਨਹਿ ਬਾਲਕ ਪੈ ਹਰਿ ਜੀ ਹੈ

ਮਾਨਸ ਪੰਚ ਭੂ ਆਤਮ ਕੋ ਮਿਲਿ ਕੈ ਤਿਨ ਸੋ ਕਰਤਾ ਸਰਜੀ ਹੈ

ਯਾਦ ਕਰੀ ਮਮਤਾ ਇਹ ਕਾਰਨ ਮਧ ਕੋ ਦੂਰ ਕਰੈ ਕਰਜੀ ਹੈ

ਮੂੰਦ ਲਈ ਤਿਹ ਕੀ ਮਤਿ ਯੌ ਪਟ ਸੌ ਤਨ ਢਾਪਤ ਜਿਉ ਦਰਜੀ ਹੈ ॥੧੦੦॥

ਨੰਦ ਕੁਮਾਰ ਤ੍ਰਿਬਾਰ ਭਯੋ ਜਬ ਤੋ ਮਨਿ ਬਾਮਨ ਕ੍ਰੋਧ ਕਰਿਓ ਹੈ

ਮਾਤ ਖਿਝੀ ਜਸੁਦਾ ਹਰਿ ਕੋ ਗਹਿ ਕੈ ਉਰ ਆਪਨੇ ਲਾਇ ਧਰਿਓ ਹੈ

ਬੋਲ ਉਠੇ ਭਗਵਾਨ ਤਬੈ ਇਹ ਦੋਸ ਹੈ ਮੁਹਿ ਯਾਦ ਕਰਿਓ ਹੈ

ਪੰਡਿਤ ਜਾਨ ਲਈ ਮਨ ਮੈ ਉਠ ਕੈ ਤਿਹ ਕੇ ਤਬ ਪਾਇ ਪਰਿਓ ਹੈ ॥੧੦੧॥

ਦੋਹਰਾ

ਨੰਦ ਦਾਨ ਤਾ ਕੌ ਦਯੋ ਕਹ ਲਉ ਕਹੋ ਸੁਨਾਇ

ਗਰਗ ਆਪਨੇ ਘਰਿ ਚਲਿਯੋ ਮਹਾ ਪ੍ਰਮੁਦ ਮਨਿ ਪਾਇ ॥੧੦੨॥

ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਕ੍ਰਿਸਨਾਵਤਾਰੇ ਨਾਮਕਰਨ ਬਰਨਨੰ

ਸਵੈਯਾ

ਬਾਲਕ ਰੂਪ ਧਰੇ ਹਰਿ ਜੀ ਪਲਨਾ ਪਰ ਝੂਲਤ ਹੈ ਤਬ ਕੈਸੇ

ਮਾਤ ਲਡਾਵਤ ਹੈ ਤਿਹ ਕੌ ਝੁਲਾਵਤ ਹੈ ਕਰਿ ਮੋਹਿਤ ਕੈਸੇ

ਤਾ ਛਬਿ ਕੀ ਉਪਮਾ ਅਤਿ ਹੀ ਕਬਿ ਸ︀ਯਾਮ ਕਹੀ ਮੁਖ ਤੇ ਫੁਨਿ ਐਸੇ

ਭੂਮਿ ਦੁਖੀ ਮਨ ਮੈ ਅਤਿ ਹੀ ਜਨੁ ਪਾਲਤ ਹੈ ਰਿਪੁ ਦੈਤਨ ਜੈਸੇ ॥੧੦੩॥

ਭੂਖ ਲਗੀ ਜਬ ਹੀ ਹਰਿ ਕੋ ਤਬ ਪੈ ਜਸੁਧਾ ਥਨ ਕੌ ਤਿਨਿ ਚਾਹਿਯੋ

ਮਾਤ ਉਠੀ ਭਯੋ ਮਨ ਕ੍ਰੁਧ ਤਬੈ ਪਗ ਸੋ ਮਹਿ ਗੋਡ ਕੈ ਬਾਹਿਯੋ

ਤੇਲ ਧਰਿਓ ਅਰੁ ਘੀਉ ਭਰਿਓ ਛੁਟਿ ਭੂਮਿ ਪਰਿਯੋ ਜਸੁ ਸ︀ਯਾਮ ਸਰਾਹਿਯੋ

ਹੋਤ ਕੁਲਾਹਲ ਮਧ ਪੁਰੀ ਧਰਨੀ ਕੋ ਮਨੋ ਸਭ ਸੋਕ ਸੁ ਲਾਹਿਯੋ ॥੧੦੪॥

ਧਾਇ ਗਏ ਬ੍ਰਿਜ ਲੋਕ ਸਬੈ ਹਰਿ ਜੀ ਤਿਨ ਅਪਨੇ ਕੰਠ ਲਗਾਏ

ਅਉਰ ਸਭੈ ਬ੍ਰਿਜ ਲੋਕ ਬਧੂ ਮਿਲਿ ਭਾਤਨ ਭਾਤਨ ਮੰਗਲ ਗਾਏ

ਭੂਮਿ ਹਲੀ ਨਭ ਯੋ ਇਹ ਕਉਤਕ ਬਾਰਨ ਭੇਦ ਯੌ ਭਾਖਿ ਸੁਨਾਏ

ਚਕ੍ਰਤ ਬਾਤ ਭਏ ਸੁਨਿ ਕੈ ਅਪਨੇ ਮਨ ਮੈ ਤਿਨ ਸਾਚ ਲਾਏ ॥੧੦੫॥

ਸਵੈਯਾ

ਕਾਨਹਿ ਕੇ ਸਿਰ ਸਾਥ ਛੁਹਾਇ ਕੈ ਅਉਰ ਸਭੈ ਤਿਨ ਅੰਗਨ ਕੋ

ਅਰੁ ਲੋਕ ਬੁਲਾਇ ਸਬੈ ਬ੍ਰਿਜ ਕੈ ਬਹੁ ਦਾਨ ਦਯੋ ਤਿਨ ਮੰਗਨ ਕੋ

ਅਰੁ ਦਾਨ ਦਯੋ ਸਭ ਹੀ ਗ੍ਰਿਹ ਕੋ ਕਰ ਕੈ ਪਟ ਰੰਗਨ ਰੰਗਨ ਕੋ

ਇਹ ਸਾਜ ਬਨਾਇ ਦਯੋ ਤਿਨ ਕੋ ਅਰੁ ਅਉਰ ਦਯੋ ਦੁਖ ਭੰਗਨ ਕੋ ॥੧੦੬॥