ਦੋਹਰਾ ॥
ਕ੍ਰੋਧ ਭਰੇ ਹਰਿ ਜੀ ਮਨੈ ਘਰਿ ਤੇ ਬਾਹਰਿ ਜਾਇ ॥
ਸੰਗ ਸਖਾ ਲੈ ਕਪਿ ਸਭੈ ਆਏ ਸੈਨ ਬਨਾਇ ॥੧੪੦॥
ਪਾਥਰ ਕੋ ਗਹਿ ਕੈ ਕਰੈ ਦੀਨੋ ਮਟੁ ਸੁ ਭਗਾਇ ॥
ਖੀਰ ਦਸੋ ਦਿਸ ਬਹਿ ਚਲਿਯੋ ਅਉ ਪੀਨੋ ਹਰਿ ਧਾਇ ॥੧੪੧॥
ਸਵੈਯਾ ॥
ਸੈਨ ਬਨਾਇ ਭਲੋ ਹਰਿ ਜੀ ਜਸੁਦਾ ਦਧਿ ਕੋ ਮਿਲਿ ਲੂਟਨ ਲਾਏ ॥
ਹਾਥਨ ਮੈ ਗਹਿ ਕੈ ਸਭ ਬਾਸਨ ਕੈ ਬਲ ਕੋ ਚਹੂੰ ਓਰਿ ਬਗਾਏ ॥
ਫੂਟ ਗਏ ਵਹ ਫੈਲ ਪਰਿਓ ਦਧਿ ਭਾਵ ਇਹੈ ਕਬਿ ਕੇ ਮਨਿ ਆਏ ॥
ਕੰਸ ਕੋ ਮੀਝ ਨਿਕਾਰਨ ਕੋ ਅਗੂਆ ਜਨੁ ਆਗਮ ਕਾਨ੍ਰਹ ਜਨਾਏ ॥੧੪੨॥
ਫੋਰ ਦਏ ਤਿਨ ਜੋ ਸਭ ਬਾਸਨ ਕ੍ਰੋਧ ਭਰੀ ਜਸੁਦਾ ਤਬ ਧਾਈ ॥
ਫਾਧਿ ਚੜੇ ਕਪਿ ਰੂਖਨ ਰੂਖਨ ਗ੍ਵਾਰਨ ਗ੍ਵਾਰਨ ਸੈਨ ਭਗਾਈ ॥
ਦਉਰਤ ਦਉਰਿ ਤਬੈ ਹਰਿ ਜੀ ਬਸੁਧਾ ਪਰਿ ਆਪਨੀ ਮਾਤ ਹਰਾਈ ॥
ਸ︀ਯਾਮ ਕਹੈ ਫਿਰ ਕੈ ਬ੍ਰਿਜ ਕੈ ਪਤਿ ਊਖਲ ਸੋ ਫੁਨਿ ਦੇਹਿ ਬੰਧਾਈ ॥੧੪੩॥
ਦਉਰਿ ਗਹੇ ਹਰਿ ਜੀ ਜਸੁਦਾ ਜਬ ਬਾਧਿ ਰਹੀ ਰਸੀਆ ਨਹੀ ਮਾਵੈ ॥
ਕੈ ਇਕਠੀ ਬ੍ਰਿਜ ਕੀ ਰਸੀਆ ਸਭ ਜੋਰਿ ਰਹੀ ਕਛੁ ਥਾਹਿ ਨ ਪਾਵੈ ॥
ਫੇਰਿ ਬੰਧਾਇ ਭਏ ਬ੍ਰਿਜ ਕੇ ਪਤਿ ਊਖਲ ਸੋ ਧਰਿ ਊਪਰ ਧਾਵੈ ॥
ਸਾਧ ਉਧਾਰਨ ਕੋ ਜੁਮਲਾਰਜੁਨ ਤਾਹਿਾਂ ਨਿਮਿਤ ਕਿਧੋ ਵਹ ਜਾਵੈ ॥੧੪੪॥
ਦੋਹਰਾ ॥
ਘੀਸਤਿ ਘੀਸਤਿ ਉਖਲਹਿ ਕਾਨ੍ਰਹ ਉਧਾਰਤ ਸਾਧ ॥
ਨਿਕਟਿ ਤਬੈ ਤਿਨ ਕੇ ਗਏ ਜਾਨਨਹਾਰ ਅਗਾਧ ॥੧੪੫॥
ਸਵੈਯਾ ॥
ਊਖਲ ਕਾਨ੍ਰਹ ਅਰਾਇ ਕਿਧੌ ਬਲ ਕੈ ਤਨ ਕੋ ਤਰੁ ਤੋਰ ਦਏ ਹੈ ॥
ਤਉ ਨਿਕਸੇ ਤਿਨ ਤੇ ਜੁਮਲਾਰਜਨ ਕੈ ਬਿਨਤੀ ਸੁਰ ਲੋਕ ਗਏ ਹੈ ॥
ਤਾ ਛਬਿ ਕੋ ਜਸੁ ਉਚ ਮਹਾ ਕਬਿ ਕੇ ਮਨ ਮੈ ਇਹ ਭਾਤਿ ਭਏ ਹੈ ॥
ਨਾਗਨ ਕੇ ਪੁਰਿ ਤੇ ਮਧੁ ਕੇ ਮਟ ਕੈ ਮਤਿ ਕੀ ਲਜੁ ਐਚ ਲਏ ਹੈ ॥੧੪੬॥
ਕਉਤਕ ਦੇਖਿ ਸਭੈ ਬ੍ਰਿਜ ਕੇ ਜਨ ਜਾਇ ਤਬੈ ਜਸੁਦਾ ਪਹਿ ਆਖੀ ॥
ਤੋਰ ਦਏ ਤਨ ਕੋ ਬਲ ਕੈ ਤਰ ਭਾਤਿ ਭਲੀ ਹਰਿ ਕੀ ਸੁਭ ਸਾਖੀ ॥
ਤਾ ਛਬਿ ਕੀ ਉਪਮਾ ਅਤਿ ਹੀ ਕਬਿ ਨੇ ਅਪੁਨੇ ਮੁਖ ਤੇ ਇਮ ਭਾਖੀ ॥
ਫੇਰਿ ਕਹੀ ਭਹਰਾਇ ਤਿਤੈ ਉਡੇ ਜਿਉ ਧਰ ਤੇ ਉਡ ਜਾਤ ਹੈ ਮਾਖੀ ॥੧੪੭॥
ਦੂਤਨ ਕੇ ਬਧ ਕੋ ਸਿਵ ਮੂਰਤਿ ਹੈ ਨਿਜ ਸੋ ਕਰਤਾ ਸੁਖ ਦਇਯਾ ॥
ਲੋਗਨ ਕੋ ਬਰਤਾ ਹਰਤਾ ਦੁਖ ਹੈ ਕਰਤਾ ਮੁਸਲੀਧਰ ਭਇਯਾ ॥
ਡਾਰ ਦਈ ਮਮਤਾ ਹਰਿ ਜੀ ਤਬ ਬੋਲ ਉਠੀ ਇਹ ਹੈ ਮਮ ਜਾਇਯਾ ॥
ਖੇਲ ਬਨਾਇ ਦਯੋ ਹਮ ਕੋ ਬਿਧਿ ਜੋ ਜਨਮ︀ਯੋ ਗ੍ਰਿਹਿ ਪੂਤ ਕਨਇਯਾ ॥੧੪੮॥
ਇਤਿ ਸ੍ਰੀ ਬਚਿਤ੍ਰ ਨਾਟਕੇ ਗ੍ਰੰਥੇ ਕ੍ਰਿਸਨਾਵਤਾਰੇ ਤਰੁ ਤੋਰ ਜਮਲਾਰਜਨ ਉਧਾਰਬੋ ਬਰਨਨੰ ॥
ਸਵੈਯਾ ॥
ਤੋਰਿ ਦਏ ਤਰੁ ਜੋ ਤਿਹ ਹੀ ਤਬ ਗੋਪਨ ਬੂਢਨ ਮੰਤ੍ਰ ਬਿਚਾਰੋ ॥
ਗੋਕੁਲ ਕੋ ਤਜੀਐ ਚਲੀਐ ਬ੍ਰਿਜ ਹ੍ਵੈ ਈਹਾ ਭਾਵ ਤੇ ਭਾਵਨ ਭਾਰੋ ॥
ਬਾਤ ਸੁਨੀ ਜਸੁਦਾ ਅਰੁ ਨੰਦਹਿ ਬ︀ਯੋਤ ਭਲੋ ਮਨ ਮਧਿ ਬਿਚਾਰੋ ॥
ਅਉਰ ਭਲੀ ਇਹ ਤੇ ਨ ਕਛੂ ਜਿਹ ਤੇ ਸੁ ਬਚੇ ਸੁਤ ਸ︀ਯਾਮ ਹਮਾਰੋ ॥੧੪੯॥
ਘਾਸਿ ਭਲੋ ਦ੍ਰੁਮ ਛਾਹ ਭਲੀ ਜਮੁਨਾ ਢਿਗ ਹੈ ਨਗ ਹੈ ਤਟਿ ਜਾ ਕੇ ॥
ਕੋਟਿ ਝਰੈ ਝਰਨਾ ਤਿਹ ਤੇ ਜਗ ਮੈ ਸਮਤੁਲਿ ਨਹੀ ਕਛੁ ਤਾ ਕੇ ॥
ਬੋਲਤ ਹੈ ਪਿਕ ਕੋਕਿਲ ਮੋਰ ਕਿਧੌ ਘਨ ਮੈ ਚਹੁੰ ਓਰਨ ਵਾ ਕੇ ॥
ਬੇਗ ਚਲੋ ਤੁਮ ਗੋਕੁਲ ਕੋ ਤਜਿ ਪੁੰਨ ਹਜਾਰ ਅਬੈ ਤੁਮ ਗਾ ਕੇ ॥੧੫੦॥
ਦੋਹਰਾ ॥
ਨੰਦ ਸਭੈ ਗੋਪਨ ਸਨੈ ਬਾਤ ਕਹੀ ਇਹ ਠਉਰ ॥
ਤਜਿ ਗੋਕੁਲ ਬ੍ਰਿਜ ਕੋ ਚਲੇ ਇਹ ਤੇ ਭਲੀ ਨ ਅਉਰ ॥੧੫੧॥
ਲਟਪਟ ਬਾਧੇ ਉਠਿ ਚਲੇ ਆਏ ਜਬ ਬ੍ਰਿਜਿ ਹੀਰ ॥
ਦੇਖਿਓ ਅਪਨੇ ਨੈਨ ਭਰਿ ਬਹਿਤੋ ਜਮੁਨਾ ਤੀਰ ॥੧੫੨॥