ਕਾਨ੍ਰਹ ਬਾਚ

ਸਵੈਯਾ

ਜਾਇ ਕਹੀ ਤਿਨ ਕੋ ਹਰਿ ਜੀ ਜਹ ਤਾਲ ਵਹੈ ਅਰੁ ਹੈ ਫਲ ਨੀਕੇ

ਬੋਲਿ ਉਠਿਓ ਮੁਖ ਤੇ ਮੁਸਲੀ ਸੁ ਤੋ ਅੰਮ੍ਰਿਤ ਕੇ ਨਹਿ ਹੈ ਫੁਨਿ ਫੀਕੇ

ਮਾਰ ਹੈ ਦੈਤ ਤਹਾ ਚਲ ਕੈ ਜਿਹ ਤੇ ਸੁਰ ਜਾਹਿ ਨਭੈ ਦੁਖ ਜੀ ਕੇ

ਹੋਇ ਪ੍ਰਸੰਨਿ ਚਲੇ ਤਹ ਕੋ ਮਿਲਿ ਸੰਖ ਬਜਾਇ ਸਭੈ ਮੁਰਲੀ ਕੇ ॥੧੯੮॥

ਹੋਇ ਪ੍ਰਸੰਨਿ ਤਹਾ ਹਰਿ ਜੀ ਜੁ ਗਏ ਮਿਲ ਕੈ ਤਟ ਪੈ ਸਰ ਭਾਰੇ

ਕੈ ਬਲ ਤੋ ਮੁਸਲੀ ਤਨ ਕੋ ਤਰੁ ਤੇ ਫਰ ਬੂੰਦਨ ਜਿਉ ਧਰਿ ਡਾਰੇ

ਧੇਨਕ ਕ੍ਰੋਧ ਮਹਾ ਕਰ ਕੈ ਦੋਊ ਪਾਇ ਹ੍ਰਿਦੇ ਤਿਹ ਸਾਥ ਪ੍ਰਹਾਰੇ

ਗੋਡਨ ਤੇ ਗਹਿ ਫੈਕ ਦਯੋ ਹਰਿ ਜਿਉ ਸਿਰ ਤੇ ਗਹਿ ਕੂਕਰ ਮਾਰੇ ॥੧੯੯॥

ਕ੍ਰੋਧ ਭਈ ਧੁਜਨੀ ਤਿਹ ਕੀ ਪਤਿ ਜਾਨ ਹਤਿਓ ਇਨ ਊਪਰਿ ਆਈ

ਗਾਇ ਕੋ ਰੂਪ ਧਰਿਓ ਸਭ ਹੀ ਤਬ ਹੀ ਖੁਰ ਸੋ ਧਰਿ ਧੂਰਿ ਉਚਾਈ

ਕਾਨ੍ਰਹ ਹਲੀ ਬਲਿ ਕੈ ਤਬ ਹੀ ਚਤੁਰੰਗ ਦਸੋ ਦਿਸ ਬੀਚ ਬਗਾਈ

ਲੈ ਕਿਰਸਾਨ ਮਨੋ ਤੰਗੁਲੀ ਖਲ ਦਾਨਨ ਜ︀ਯੋ ਨਭ ਬੀਚਿ ਉਡਾਈ ॥੨੦੦॥