ਗੋਪੀ ਬਾਚ ॥
ਸਵੈਯਾ ॥
ਬੋਲਤ ਹੈ ਮੁਖ ਤੇ ਸਭ ਗਵਾਰਿਨ ਪੁੰਨਿ ਕਰਿਓ ਇਨ ਹੂੰ ਅਤਿ ਮਾਈ ॥
ਜਗ︀ਯ ਕਰਿਯੋ ਕਿ ਕਰਿਯੋ ਤਪ ਤੀਰਥ ਗੰਧ੍ਰਬ ਤੇ ਇਨ ਕੈ ਸਿਛ ਪਾਈ ॥
ਕੈ ਕਿ ਪੜੀ ਸਿਤਬਾਨਹੁ ਤੇ ਕਿ ਕਿਧੋ ਚਤੁਰਾਨਨਿ ਆਪ ਬਨਾਈ ॥
ਸ︀ਯਾਮ ਕਹੈ ਉਪਮਾ ਤਿਹ ਕੀ ਇਹ ਤੇ ਹਰਿ ਓਠਨ ਸਾਥ ਲਗਾਈ ॥੨੩੪॥
ਸੁਤ ਨੰਦ ਬਜਾਵਤ ਹੈ ਮੁਰਲੀ ਉਪਮਾ ਤਿਹ ਕੀ ਕਬਿ ਸ︀ਯਾਮ ਗਨੋ ॥
ਤਿਹ ਕੀ ਧੁਨਿ ਕੋ ਸੁਨਿ ਮੋਹ ਰਹੇ ਮੁਨਿ ਰੀਝਤ ਹੈ ਸੁ ਜਨੋ ਰੁ ਕਨੋ ॥
ਤਨ ਕਾਮ ਭਰੀ ਗੁਪੀਆ ਸਭ ਹੀ ਮੁਖ ਤੇ ਇਹ ਭਾਤਨ ਜਵਾਬ ਭਨੋ ॥
ਮੁਖ ਕਾਨ੍ਰਹ ਗੁਲਾਬ ਕੋ ਫੂਲ ਭਯੋ ਇਹ ਨਾਲਿ ਗੁਲਾਬ ਚੁਆਤ ਮਨੋ ॥੨੩੫॥
ਮੋਹਿ ਰਹੇ ਸੁਨਿ ਕੈ ਧੁਨਿ ਕੌ ਮ੍ਰਿਗ ਮੋਹਿ ਪਸਾਰ ਗੇ ਖਗ ਪੈ ਪਖਾ ॥
ਨੀਰ ਬਹਿਓ ਜਮੁਨਾ ਉਲਟੋ ਪਿਖਿ ਕੈ ਤਿਹ ਕੋ ਨਰ ਖੋਲ ਰੇ ਚਖਾ ॥
ਸ︀ਯਾਮ ਕਹੈ ਤਿਨ ਕੋ ਸੁਨਿ ਕੈ ਬਛੁਰਾ ਮੁਖ ਸੋ ਕਛੁ ਨ ਚੁਗੈ ਕਖਾ ॥
ਛੋਡਿ ਚਲੀ ਪਤਨੀ ਅਪਨੇ ਪਤਿ ਤਾਰਕ ਹ੍ਵੈ ਜਿਮ ਡਾਰਤ ਲਖਾ ॥੨੩੬॥
ਕੋਕਿਲ ਕੀਰ ਕੁਰੰਗਨ ਕੇਹਰਿ ਮੈਨ ਰਹਿਯੋ ਹ੍ਵੈ ਕੈ ਮਤਵਾਰੋ ॥
ਰੀਝ ਰਹੇ ਸਭ ਹੀ ਪੁਰ ਕੇ ਜਨ ਆਨਨ ਪੈ ਇਹ ਤੈ ਸਸਿ ਹਾਰੋ ॥
ਅਉ ਇਹ ਕੀ ਮੁਰਲੀ ਜੁ ਬਜੈ ਤਿਹ ਊਪਰਿ ਰਾਗ ਸਭੈ ਫੁਨਿ ਵਾਰੋ ॥
ਨਾਰਦ ਜਾਤ ਥਕੈ ਇਹ ਤੈ ਬੰਸੁਰੀ ਜੁ ਬਜਾਵਤ ਕਾਨਰ ਕਾਰੋ ॥੨੩੭॥
ਲੋਚਨ ਹੈ ਮ੍ਰਿਗ ਕੇ ਕਟਿ ਕੇਹਰਿ ਨਾਕ ਕਿਧੋ ਸੁਕ ਸੋ ਤਿਹ ਕੋ ਹੈ ॥
ਗ੍ਰੀਵ ਕਪੋਤ ਸੀ ਹੈ ਤਿਹ ਕੀ ਅਧਰਾ ਪੀਆ ਸੇ ਹਰਿ ਮੂਰਤਿ ਜੋ ਹੈ ॥
ਕੋਕਿਲ ਅਉ ਪਿਕ ਸੇ ਬਚਨਾਮ੍ਰਿਤ ਸ︀ਯਾਮ ਕਹੈ ਕਬਿ ਸੁੰਦਰ ਸੋਹੈ ॥
ਪੈ ਇਹ ਤੇ ਲਜ ਕੈ ਅਬ ਬੋਲਤ ਮੂਰਤਿ ਲੈਨ ਕਰੈ ਖਗ ਰੋਹੈ ॥੨੩੮॥
ਫੂਲ ਗੁਲਾਬ ਨ ਲੇਤ ਹੈ ਤਾਬ ਸਹਾਬ ਕੋ ਆਬ ਹ੍ਵੈ ਦੇਖਿ ਖਿਸਾਨੋ ॥
ਪੈ ਕਮਲਾ ਦਲ ਨਰਗਸ ਕੋ ਗੁਲ ਲਜਤ ਹ੍ਵੈ ਫੁਨਿ ਦੇਖਤ ਤਾਨੋ ॥
ਸ︀ਯਾਮ ਕਿਧੋ ਅਪੁਨੇ ਮਨ ਮੈ ਬਰਤਾ ਗਨਿ ਕੈ ਕਬਿਤਾ ਇਹ ਠਾਨੋ ॥
ਦੇਖਨ ਕੋ ਇਨ ਕੇ ਸਮ ਪੂਰਬ ਪਛਮ ਡੋਲੈ ਲਹੈ ਨਹਿ ਆਨੋ ॥੨੩੯॥
ਮੰਘਰ ਮੈ ਸਭ ਹੀ ਗੁਪੀਆ ਮਿਲਿ ਪੂਜਤ ਚੰਡਿ ਪਤੇ ਹਰਿ ਕਾਜੈ ॥
ਪ੍ਰਾਤ ਸਮੇ ਜਮੁਨਾ ਮਧਿ ਨ੍ਰਹਾਵਤ ਦੇਖਿ ਤਿਨੈ ਜਲਜੰ ਮੁਖ ਲਾਜੈ ॥
ਗਾਵਤ ਗੀਤ ਬਿਲਾਵਲ ਮੈ ਜੁਰਿ ਬਾਹਨਿ ਸ︀ਯਾਮ ਕਥਾ ਇਹ ਸਾਜੈ ॥
ਅੰਗਿ ਅਨੰਗ ਬਢਿਓ ਤਿਨ ਕੇ ਪਿਖ ਕੈ ਜਿਹ ਲਾਜ ਕੋ ਭਾਜਨ ਭਾਜੈ ॥੨੪੦॥
ਗਾਵਤ ਗੀਤ ਬਿਲਾਵਲ ਮੈ ਸਭ ਹੀ ਮਿਲਿ ਗੋਪਿਨ ਉਜਲ ਕਾਰੀ ॥
ਕਾਨਰ ਕੋ ਭਰਤਾ ਕਰਬੇ ਕਹੁ ਬਾਛਤ ਹੈ ਪਤਲੀ ਅਰੁ ਭਾਰੀ ॥
ਸ︀ਯਾਮ ਕਰੈ ਤਿਨ ਕੇ ਮੁਖ ਕੌ ਪਿਖਿ ਜੋਤਿ ਕਲਾ ਸਸਿ ਕੀ ਫੁਨਿ ਹਾਰੀ ॥
ਨ੍ਰਹਾਵਤ ਹੈ ਜਮੁਨਾ ਜਲ ਮੈ ਜਨੁ ਫੂਲ ਰਹੀ ਗ੍ਰਿਹ ਮੈ ਫੁਲਵਾਰੀ ॥੨੪੧॥
ਨ੍ਰਹਾਵਤ ਹੈ ਗੁਪੀਆ ਜਲ ਮੈ ਤਿਨ ਕੇ ਮਨ ਮੈ ਫੁਨਿ ਹਉਲ ਨ ਕੋ ॥
ਗੁਨ ਗਾਵਤ ਤਾਲ ਬਜਾਵਤ ਹੈ ਤਿਹ ਜਾਇ ਕਿਧੌ ਇਕ ਠਉਲਨ ਕੋ ॥
ਮੁਖਿ ਤੇ ਉਚਰੈ ਇਹ ਭਾਤਿ ਸਭੈ ਇਤਨੋ ਸੁਖ ਨ ਹਰਿ ਧਉਲਨ ਕੋ ॥
ਕਬਿ ਸ︀ਯਾਮ ਬਿਰਾਜਤ ਹੈ ਅਤਿ ਸਹੀ ਇਕ ਬਨਿਓ ਸਰ ਸੁੰਦਰ ਕਉਲਨ ਕੋ ॥੨੪੨॥
ਗੋਪੀ ਬਾਚ ਦੇਵੀ ਜੂ ਸੋ ॥
ਸਵੈਯਾ ॥
ਲੈ ਅਪੁਨੇ ਕਰ ਜੋ ਮਿਟੀਆ ਤਿਹ ਥਾਪ ਕਹੈ ਮੁਖ ਤੇ ਜੁ ਭਵਾਨੀ ॥
ਪਾਇ ਪਰੈ ਤਿਹ ਕੇ ਹਿਤ ਸੋ ਕਰਿ ਕੋਟਿ ਪ੍ਰਨਾਮੁ ਕਹੈ ਇਹ ਬਾਨੀ ॥
ਪੂਜਤ ਹੈ ਇਹ ਤੇ ਹਮ ਤੋ ਤੁਮ ਦੇਹੁ ਵਹੈ ਜੀਅ ਮੈ ਹਮ ਠਾਨੀ ॥
ਹ੍ਵੈ ਹਮਰੋ ਭਰਤਾ ਹਰਿ ਜੀ ਮੁਖਿ ਸੁੰਦਰਿ ਹੈ ਜਿਹ ਕੋ ਸਸਿ ਸਾਨੀ ॥੨੪੩॥
ਭਾਲਿ ਲਗਾਵਤ ਕੇਸਰ ਅਛਤ ਚੰਦਨ ਲਾਵਤ ਹੈ ਸਿਤ ਕੈ ॥
ਫੁਨਿ ਡਾਰਤ ਫੂਲ ਉਡਾਵਤ ਹੈ ਮਖੀਆ ਤਿਹ ਕੀ ਅਤਿ ਹੀ ਹਿਤ ਕੈ ॥
ਪਟ ਧੂਪ ਪਚਾਮ੍ਰਿਤ ਦਛਨਾ ਪਾਨ ਪ੍ਰਦਛਨਾ ਦੇਤ ਮਹਾ ਚਿਤ ਕੈ ॥
ਬਰਬੇ ਕਹੁ ਕਾਨ੍ਰਹ ਉਪਾਉ ਕਰੈ ਮਿਤ ਹੋ ਸੋਊ ਤਾਤ ਕਿਧੌ ਕਿਤ ਕੈ ॥੨੪੪॥
ਗੋਪੀ ਬਾਚ ਦੇਵੀ ਜੂ ਸੋ ॥
ਕਬਿਤੁ ॥
ਦੈਤਨ ਸੰਘਾਰਨੀ ਪਤਿਤ ਲੋਕ ਤਾਰਨੀ ਸੁ ਸੰਕਟ ਨਿਵਾਰਨੀ ਕਿ ਐਸੀ ਤੂੰ ਸਕਤਿ ਹੈ ॥
ਬੇਦਨ ਉਧਾਰਨੀ ਸੁਰੇਾਂਦ੍ਰ ਰਾਜ ਕਾਰਨੀ ਪੈ ਗਉਰਜਾ ਕੀ ਜਾਗੈ ਜੋਤਿ ਅਉਰ ਜਾਨ ਕਤ ਹੈ ॥
ਧੂਅ ਮੈ ਨ ਧਰਾ ਮੈ ਨ ਧਿਆਨ ਧਾਰੀ ਮੈ ਪੈ ਕਛੂ ਜੈਸੇ ਤੇਰੇ ਜੋਤਿ ਬੀਚ ਆਨਨ ਛਕਤਿ ਹੈ ॥
ਦਿਨਸ ਦਿਨੇਸ ਮੈ ਦਿਵਾਨ ਮੈ ਸੁਰੇਸ ਮੈ ਸੁਪਤ ਮਹੇਸ ਜੋਤਿ ਤੇਰੀ ਐ ਜਗਤਿ ਹੈ ॥੨੪੫॥
ਬਿਨਤੀ ਕਰਤ ਸਭ ਗੋਪੀ ਕਰਿ ਜੋਰਿ ਜੋਰਿ ਸੁਨਿ ਲੇਹੁ ਬਿਨਤੀ ਹਮਾਰੀ ਇਹ ਚੰਡਿਕਾ ॥
ਸੁਰ ਤੈ ਉਬਾਰੇ ਕੋਟਿ ਪਤਿਤ ਉਧਾਰੇ ਚੰਡ ਮੁੰਡ ਮੁੰਡ ਡਾਰੇ ਸੁੰਭ ਨਿਸੁੰਭ ਕੀ ਖੰਡਿਕਾ ॥
ਦੀਜੈ ਮਾਗਿਯੋ ਦਾਨ ਹ੍ਵੈ ਪ੍ਰਤਛ ਕਹੈ ਮੇਰੀ ਮਾਈ ਪੂਜੇ ਹਮ ਤੁਮੈ ਨਾਹੀ ਪੁਜੈ ਸੁਤ ਗੰਡਕਾ ॥
ਹ੍ਵੈ ਕਰਿ ਪ੍ਰਸੰਨ︀ਯ ਤਾ ਕੋ ਕਹਿਓ ਸੀਘ੍ਰ ਮਾਨ ਦੀਨੋ ਵਹੈ ਬਰ ਦਾਨ ਫੁਨਿ ਰਾਨਿਨ ਕੀ ਮੰਡਿਕਾ ॥੨੪੬॥
ਦੇਵੀ ਜੀ ਬਾਚ ਗੋਪਿਨ ਸੋ ॥
ਸਵੈਯਾ ॥
ਹ੍ਵੈ ਭਰਤਾ ਅਬ ਸੋ ਤੁਮਰੋ ਹਰਿ ਦਾਨ ਇਹੇ ਦੁਰਗਾ ਤਿਨ ਦੀਨਾ ॥
ਸੋ ਧੁਨਿ ਸ੍ਰਉਨਨ ਮੈ ਸੁਨ ਕੈ ਤਿਨ ਕੋਟਿ ਪ੍ਰਨਾਮ ਤਬੈ ਉਠਿ ਕੀਨਾ ॥
ਤਾ ਛਬਿ ਕੋ ਜਸੁ ਉਚ ਮਹਾ ਕਬਿ ਨੇ ਅਪਨੇ ਮਨ ਮੈ ਫੁਨਿ ਚੀਨਾ ॥
ਹੈ ਇਨ ਕੋ ਮਨੁ ਕਾਨਰ ਮੈ ਅਉ ਜੋ ਪੈ ਰਸ ਕਾਨਰ ਕੇ ਸੰਗਿ ਭੀਨਾ ॥੨੪੭॥
ਪਾਇ ਪਰੀ ਤਿਹ ਕੇ ਤਬ ਹੀ ਸਭ ਭਾਤਿ ਕਰੀ ਬਹੁ ਤਾਹਿ ਬਡਾਈ ॥
ਹੈ ਜਗ ਕੀ ਕਰਤਾ ਹਰਤਾ ਦੁਖ ਹੈ ਸਭ ਤੂ ਗਨ ਗੰਧ੍ਰਬ ਮਾਈ ॥
ਤਾ ਛਬਿ ਕੀ ਅਤਿ ਹੀ ਉਪਮਾ ਕਬਿ ਨੇ ਮੁਖ ਤੇ ਇਮ ਭਾਖਿ ਸੁਨਾਈ ॥
ਲਾਲ ਭਈ ਤਬ ਹੀ ਗੁਪੀਆ ਫੁਨਿ ਬਾਤ ਜਬੈ ਮਨ ਬਾਛਤ ਪਾਈ ॥੨੪੮॥
ਲੈ ਬਰਦਾਨ ਸਭੈ ਗੁਪੀਆ ਅਤਿ ਆਨੰਦ ਕੈ ਮਨਿ ਡੇਰਨ ਆਈ ॥
ਗਾਵਤ ਗੀਤ ਸਭੈ ਮਿਲ ਕੈ ਇਕ ਹ੍ਵੈ ਕੈ ਪ੍ਰਸੰਨ︀ਯ ਸੁ ਦੇਤ ਬਧਾਈ ॥
ਪਾਤਨ ਸਾਥ ਖਰੀ ਤਿਨ ਕੀ ਉਪਮਾ ਕਬਿ ਨੇ ਮੁਖ ਤੇ ਇਮ ਗਾਈ ॥
ਮਾਨਹੁ ਪਾਇ ਨਿਸਾਪਤਿ ਕੋ ਸਰ ਮਧਿ ਖਿਰੀ ਕਵੀਆ ਧੁਰ ਤਾਈ ॥੨੪੯॥
ਪ੍ਰਾਤ ਭਏ ਜਮਨਾ ਜਲ ਮੈ ਮਿਲਿ ਧਾਇ ਗਈ ਸਭ ਹੀ ਗੁਪੀਆ ॥
ਮਿਲਿ ਗਾਵਤ ਗੀਤ ਚਲੀ ਤਿਹ ਜਾ ਕਰਿ ਆਨੰਦ ਭਾਮਿਨ ਮੈ ਕੁਪੀਆ ॥
ਤਬ ਹੀ ਫੁਨਿ ਕਾਨ੍ਰਹ ਚਲੇ ਤਿਹ ਜਾ ਜਮੁਨਾ ਜਲ ਕੋ ਫੁਨਿ ਜਾ ਜੁ ਪੀਆ ॥
ਸੋਊ ਦੇਖਿ ਤਬੈ ਭਗਵਾਨ ਕਹੇ ਨਹਿ ਬੋਲਹੁ ਰੀ ਕਰਿ ਹੋ ਚੁਪੀਆ ॥੨੫੦॥