ਅਥ ਰਾਸਿ ਮੰਡਲ ਲਿਖਯਤੇ ॥
ਅਥ ਦੇਵੀ ਜੂ ਕੀ ਉਸਤਤ ਕਥਨੰ ॥
ਭੁਜੰਗ ਪ੍ਰਯਾਤ ਛੰਦ ॥
ਤੂਹੀ ਅਸਤ੍ਰਣੀ ਸਸਤ੍ਰਣੀ ਆਪ ਰੂਪਾ ॥
ਤੂਹੀ ਅੰਬਿਕਾ ਜੰਭ ਹੰਤੀ ਅਨੂਪਾ ॥
ਤੂਹੀ ਅੰਬਿਕਾ ਸੀਤਲਾ ਤੋਤਲਾ ਹੈ ॥
ਪ੍ਰਿਥਵੀ ਭੂਮਿ ਅਕਾਸ ਤੈਹੀ ਕੀਆ ਹੈ ॥੪੨੧॥
ਤੁਹੀ ਮੁੰਡ ਮਰਦੀ ਕਪਰਦੀ ਭਵਾਨੀ ॥
ਤੁਹੀ ਕਾਲਿਕਾ ਜਾਲਪਾ ਰਾਜਧਾਨੀ ॥
ਮਹਾ ਜੋਗ ਮਾਇਆ ਤੁਹੀ ਈਸਵਰੀ ਹੈ ॥
ਤੁਹੀ ਤੇਜ ਅਕਾਸ ਥੰਭੋ ਮਹੀ ਹੈ ॥੪੨੨॥
ਤੁਹੀ ਰਿਸਟਣੀ ਪੁਸਟਣੀ ਜੋਗ ਮਾਇਆ ॥
ਤੁਹੀ ਮੋਹ ਸੋ ਚਉਦਹੂੰ ਲੋਕ ਛਾਇਆ ॥
ਤੁਹੀ ਸੁੰਭ ਨੈਸੁੰਭ ਹੰਤੀ ਭਵਾਨੀ ॥
ਤੁਹੀ ਚਉਦਹੂੰ ਲੋਕ ਕੀ ਜੋਤਿ ਜਾਨੀ ॥੪੨੩॥
ਤੁਹੀ ਰਿਸਟਣੀ ਪੁਸਟਣੀ ਸਸਤ੍ਰਣੀ ਹੈ ॥
ਤੁਹੀ ਕਸਟਣੀ ਹਰਤਨੀ ਅਸਤ੍ਰਣੀ ਹੈ ॥
ਤੁਹੀ ਜੋਗ ਮਾਇਆ ਤੁਹੀ ਬਾਕ ਬਾਨੀ ॥
ਤੁਹੀ ਅੰਬਿਕਾ ਜੰਭਹਾ ਰਾਜਧਾਨੀ ॥੪੨੪॥
ਮਹਾ ਜੋਗ ਮਾਇਆ ਮਹਾ ਰਾਜਧਾਨੀ ॥
ਭਵੀ ਭਾਵਨੀ ਭੂਤ ਭਬਿਅੰ ਭਵਾਨੀ ॥
ਚਰੀ ਆਚਰਣੀ ਖੇਚਰਣੀ ਭੂਪਣੀ ਹੈ ॥
ਮਹਾ ਬਾਹਣੀ ਆਪਨੀ ਰੂਪਣੀ ਹੈ ॥੪੨੫॥
ਮਹਾ ਭੈਰਵੀ ਭੂਤਨੇਸਵਰੀ ਭਵਾਨੀ ॥
ਭਵੀ ਭਾਵਨੀ ਭਬਿਯੰ ਕਾਲੀ ਕ੍ਰਿਪਾਨੀ ॥
ਜਯਾ ਆਜਯਾ ਹਿੰਗੁਲਾ ਪਿੰਗੁਲਾ ਹੈ ॥
ਸਿਵਾ ਸੀਤਲਾ ਮੰਗਲਾ ਤੋਤਲਾ ਹੈ ॥੪੨੬॥
ਤੁਹੀ ਅਛਰਾ ਪਛਰਾ ਬੁਧਿ ਬ੍ਰਿਧਿਆ ॥
ਤੁਹੀ ਭੈਰਵੀ ਭੂਪਣੀ ਸੁਧ ਸਿਧਿਆ ॥
ਮਹਾ ਬਾਹਣੀ ਅਸਤ੍ਰਣੀ ਸਸਤ੍ਰ ਧਾਰੀ ॥
ਤੁਹੀ ਤੀਰ ਤਰਵਾਰ ਕਾਤੀ ਕਟਾਰੀ ॥੪੨੭॥
ਤੁਹੀ ਰਾਜਸੀ ਸਾਤਕੀ ਤਾਮਸੀ ਹੈ ॥
ਤੁਹੀ ਬਾਲਕਾ ਬ੍ਰਿਧਣੀ ਅਉ ਜੁਆ ਹੈ ॥
ਤੁਹੀ ਦਾਨਵੀ ਦੇਵਣੀ ਜਛਣੀ ਹੈ ॥
ਤੁਹੀ ਕਿੰਨ੍ਰਣੀ ਮਛਣੀ ਕਛਣੀ ਹੈ ॥੪੨੮॥
ਤੁਹੀ ਦੇਵਤੇ ਸੇਸਣੀ ਦਾਨੁ ਵੇਸਾ ॥
ਸਰਹਿ ਬ੍ਰਿਸਟਣੀ ਹੈ ਤੁਹੀ ਅਸਤ੍ਰ ਭੇਸਾ ॥
ਤੁਹੀ ਰਾਜ ਰਾਜੇਸਵਰੀ ਜੋਗ ਮਾਯਾ ॥
ਮਹਾ ਮੋਹ ਸੋ ਚਉਦਹੂੰ ਲੋਕ ਛਾਯਾ ॥੪੨੯॥
ਤੁਹੀ ਬ੍ਰਾਹਮੀ ਬੈਸਨਵੀ ਸ੍ਰੀ ਭਵਾਨੀ ॥
ਤੁਹੀ ਬਾਸਵੀ ਈਸਵਰੀ ਕਾਰਤਿਕਿਆਨੀ ॥
ਤੁਹੀ ਅੰਬਿਕਾ ਦੁਸਟਹਾ ਮੁੰਡਮਾਲੀ ॥
ਤੁਹੀ ਕਸਟ ਹੰਤੀ ਕ੍ਰਿਪਾ ਕੈ ਕ੍ਰਿਪਾਨੀ ॥੪੩੦॥
ਤੁਮੀ ਬਰਾਹਣੀ ਹ੍ਵੈ ਹਿਰਨਾਛ ਮਾਰਿਯੋ ॥
ਹਰੰਨਾਕਸੰ ਸਿੰਘਣੀ ਹ੍ਵੈ ਪਛਾਰਿਯੋ ॥
ਤੁਮੀ ਬਾਵਨੀ ਹ੍ਵੈ ਤਿਨੋ ਲੋਗ ਮਾਪੇ ॥
ਤੁਮੀ ਦੇਵ ਦਾਨੋ ਕੀਏ ਜਛ ਥਾਪੇ ॥੪੩੧॥
ਤੁਮੀ ਰਾਮ ਹ੍ਵੈ ਕੈ ਦਸਾਗ੍ਰੀਵ ਖੰਡਿਯੋ ॥
ਤੁਮੀ ਕ੍ਰਿਸਨ ਹ੍ਵੈ ਕੰਸ ਕੇਸੀ ਬਿਹੰਡਿਯੋ ॥
ਤੁਮੀ ਜਾਲਪਾ ਹੈ ਬਿੜਾਲਾਛ ਘਾਯੋ ॥
ਤੁਮੀ ਸੁੰਭ ਨੈਸੁੰਭ ਦਾਨੋ ਖਪਾਯੋ ॥੪੩੨॥
ਦੋਹਰਾ ॥
ਦਾਸ ਜਾਨ ਕਰਿ ਦਾਸ ਪਰਿ ਕੀਜੈ ਕ੍ਰਿਪਾ ਅਪਾਰ ॥
ਆਪ ਹਾਥ ਦੈ ਰਾਖ ਮੁਹਿ ਮਨ ਕ੍ਰਮ ਬਚਨ ਬਿਚਾਰਿ ॥੪੩੩॥