ਕਬਿਯੋ ਬਾਚ ॥
ਸਵੈਯਾ ॥
ਭਗਵਾਨਿ ਲਖੀ ਅਪੁਨੇ ਮਨ ਮੈ ਇਹ ਗ੍ਵਾਰਨਿ ਮੋ ਪਿਖਿ ਮੈਨ ਭਰੀ ॥
ਤਬ ਹੀ ਤਜਿ ਸੰਕ ਸਭੈ ਮਨ ਕੀ ਤਿਨ ਕੇ ਸੰਗਿ ਮਾਨੁਖ ਕੇਲ ਕਰੀ ॥
ਹਰਿ ਜੀ ਕਰਿ ਖੇਲ ਕਿਧੌ ਇਨ ਸੋ ਜਨੁ ਕਾਮ ਜਰੀ ਇਹ ਕੀਨ ਜਰੀ ॥
ਕਬਿ ਸ︀ਯਾਮ ਕਹੈ ਪਿਖਵੋ ਤੁਮ ਕੌਤੁਕ ਕਾਨ੍ਰਹ ਹਰਿਯੋ ਕਿ ਹਰੀ ਸੁ ਹਰੀ ॥੪੭੨॥
ਜੋ ਜੁਗ ਤੀਸਰ ਮੂਰਤਿ ਰਾਮ ਧਰੀ ਜਿਹ ਅਉਰ ਕਰਿਯੋ ਅਤਿ ਸੀਲਾ ॥
ਸਤ੍ਰਨ ਕੋ ਸੁ ਸੰਘਾਰਿ ਕਹੈ ਪ੍ਰਤਿਪਾਰਕ ਸਾਧਨ ਕੋ ਹਰਿ ਹੀਲਾ ॥
ਦਵਾਪਰ ਮੋ ਸੋਊ ਕਾਨ੍ਰਹ ਭਯੋ ਮਰੀਯਾ ਅਰਿ ਕੋ ਧਰੀਯਾ ਪਟ ਪੀਲਾ ॥
ਸੋ ਹਰਿ ਭੂਮਿ ਬਿਖੈ ਬ੍ਰਿਜ ਕੀ ਹਸਿ ਗੋਪਿਨ ਸਾਥ ਕਰੈ ਰਸ ਲੀਲਾ ॥੪੭੩॥
ਮਾਲਸਿਰੀ ਅਰੁ ਰਾਮਕਲੀ ਸੁਭ ਸਾਰੰਗ ਭਾਵਨ ਸਾਥ ਬਜਾਵੈ ॥
ਜੈਤਸਿਰੀ ਅਰੁ ਸੁਧ ਮਲ੍ਰਹਾਰ ਬਿਲਾਵਲ ਕੀ ਧੁਨਿ ਕੂਕਿ ਸੁਨਾਵੈ ॥
ਲੈ ਮੁਰਲੀ ਅਪੁਨੇ ਕਰਿ ਕਾਨ੍ਰਹ ਕਿਧੋ ਅਤਿ ਭਾਵਨ ਸਾਥ ਬਜਾਵੈ ॥
ਪਉਨ ਚਲੈ ਨ ਰਹੈ ਜਮੁਨਾ ਥਿਰ ਮੋਹਿ ਰਹੈ ਧੁਨਿ ਜੋ ਸੁਨਿ ਪਾਵੈ ॥੪੭੪॥
ਕਾਨ੍ਰਹ ਬਜਾਵਤ ਹੈ ਸੁਰ ਸੋ ਫੁਨਿ ਗੋਪਿਨ ਕੇ ਮਨ ਮੈ ਜੋਊ ਭਾਵੈ ॥
ਰਾਮਕਲੀ ਅਰੁ ਸੁਧ ਮਲ੍ਰਹਾਰ ਬਿਲਾਵਲ ਕੀ ਅਤਿ ਹੀ ਠਟ ਪਾਵੈ ॥
ਰੀਝਿ ਰਹੈ ਸੁ ਸੁਰੀ ਅਸੁਰੀ ਮ੍ਰਿਗ ਛਾਡਿ ਮ੍ਰਿਗੀ ਬਨ ਕੀ ਚਲਿ ਆਵੈ ॥
ਸੋ ਮੁਰਲੀ ਮਹਿ ਸ︀ਯਾਮ ਪ੍ਰਬੀਨ ਮਨੋ ਕਰਿ ਰਾਗਨ ਰੂਪ ਦਿਖਾਵੈ ॥੪੭੫॥
ਸੁਨ ਕੈ ਮੁਰਲੀ ਧੁਨਿ ਕਾਨਰ ਕੀ ਮਨ ਮੈ ਸਭ ਗ੍ਵਾਰਿਨ ਰੀਝਿ ਰਹੀ ਹੈ ॥
ਜੋ ਗ੍ਰਿਹ ਲੋਗਨ ਬਾਤ ਕਹੀ ਤਿਨ ਹੂੰ ਫੁਨਿ ਊਪਰਿ ਸੀਸ ਸਹੀ ਹੈ ॥
ਸਾਮੁਹਿ ਧਾਇ ਚਲੀ ਹਰਿ ਕੇ ਉਪਮਾ ਤਿਹ ਕੀ ਕਬਿ ਸ︀ਯਾਮ ਕਹੀ ਹੈ ॥
ਮਾਨਹੁ ਪੇਖਿ ਸਮਸਨ ਕੇ ਮੁਖ ਧਾਇ ਚਲੀ ਮਿਲਿ ਜੂਥ ਅਹੀ ਹੈ ॥੪੭੬॥
ਜਿਨਿ ਰੀਝਿ ਬਿਭੀਛਨ ਰਾਜੁ ਦਯੋ ਕੁਪ ਕੈ ਦਸ ਸੀਸ ਦਈ ਜਿਨਿ ਪੀੜਾ ॥
ਮਾਰੁਤ ਹ੍ਵੈ ਦਲ ਦੈਤਨ ਕੋ ਛਿਨ ਮੈ ਘਨ ਸੋ ਕਰ ਦੀਨ ਉਝੀੜਾ ॥
ਜਾਹਿ ਮਰਿਯੋ ਮੁਰ ਨਾਮ ਮਹਾ ਸੁਰ ਆਪਨ ਹੀ ਲੰਘਿ ਮਾਰਗੁ ਭੀੜਾ ॥
ਸੋ ਫੁਨਿ ਭੂਮਿ ਬਿਖੈ ਬ੍ਰਿਜ ਕੀ ਸੰਗਿ ਗੋਪਿਨ ਕੈ ਸੁ ਕਰੈ ਰਸ ਕ੍ਰੀੜਾ ॥੪੭੭॥
ਖੇਲਤ ਕਾਨ੍ਰਹ ਸੋਊ ਤਿਨ ਸੋ ਜਿਹ ਕੀ ਸੁ ਕਰੈ ਸਭ ਹੀ ਜਗ ਜਾਤ੍ਰਾ ॥
ਸੋ ਸਭ ਹੀ ਜਗ ਕੋ ਪਤਿ ਹੈ ਤਿਨ ਜੀਵਨ ਕੇ ਬਲ ਕੀ ਪਰ ਮਾਤ੍ਰਾ ॥
ਰਾਮ ਹ੍ਵੈ ਰਾਵਨ ਸੋ ਜਿਨ ਹੂੰ ਕੁਪਿ ਜੁਧ ਕਰਿਯੋ ਕਰਿ ਕੈ ਪ੍ਰਮ ਛਾਤ੍ਰਾ ॥
ਸੋ ਹਰਿ ਬੀਚ ਅਹੀਰਿਨ ਕੇ ਕਰਿਬੇ ਕਹੁ ਕਉਤੁਕ ਕੀਨ ਸੁ ਨਾਤ੍ਰਾ ॥੪੭੮॥
ਦੋਹਰਾ ॥
ਜਬੈ ਕ੍ਰਿਸਨ ਸੰਗ ਗੋਪੀਅਨ ਕਰੀ ਮਾਨੁਖੀ ਬਾਨ ॥
ਸਭ ਗੋਪੀ ਤਬ ਯੌ ਲਖਿਯੋ ਭਯੋ ਬਸ੍ਰਯ ਭਗਵਾਨ ॥੪੭੯॥