ਕਾਨ੍ਰਹ ਜੂ ਬਾਚ ਰਾਧੇ ਸੋ ॥
ਸਵੈਯਾ ॥
ਮੋਹਿਯੋ ਹਉ ਤੇਰੋ ਸਖੀ ਚਲਿਬੋ ਪਿਖਿ ਮੋਹਿਯੋ ਸੁ ਹਉ ਦ੍ਰਿਗ ਪੇਖਤ ਤੇਰੇ ॥
ਮੋਹਿ ਰਹਿਯੋ ਅਲਕੈ ਤੁਮਰੀ ਪਿਖਿ ਜਾਤ ਗਯੋ ਤਜਿ ਯਾ ਨਹੀ ਡੇਰੇ ॥
ਮੋਹਿ ਰਹਿਯੋ ਤੁਹਿ ਅੰਗ ਨਿਹਾਰਤ ਪ੍ਰੀਤਿ ਬਢੀ ਤਿਹ ਤੇ ਮਨ ਮੇਰੇ ॥
ਮੋਹਿ ਰਹਿਯੋ ਮੁਖ ਤੇਰੋ ਨਿਹਾਰਤ ਜਿਉ ਗਨ ਚੰਦ ਚਕੋਰਨ ਹੇਰੇ ॥੭੪੩॥
ਤਾ ਤੇ ਨ ਮਾਨ ਕਰੋ ਸਜਨੀ ਮੁਹਿ ਸੰਗ ਚਲੋ ਉਠ ਕੈ ਅਬ ਹੀ ॥
ਹਮਰੀ ਤੁਮ ਸੋ ਸਖੀ ਪ੍ਰੀਤਿ ਘਨੀ ਕੁਪਿ ਬਾਤ ਕਹੋ ਤਜਿ ਕੈ ਸਬ ਹੀ ॥
ਤਿਹ ਤੇ ਇਹ ਛੁਦ੍ਰਨ ਬਾਤ ਕੀ ਰੀਤਿ ਕਹਿਯੋ ਨ ਅਰੀ ਤੁਮ ਕੋ ਫਬਹੀ ॥
ਤਿਹ ਤੇ ਸੁਨ ਮੋ ਬਿਨਤੀ ਚਲੀਯੈ ਇਹ ਕਾਜ ਕੀਏ ਨ ਕਛੂ ਲਭ ਹੀ ॥੭੪੪॥
ਅਤਿ ਹੀ ਜਬ ਕਾਨ੍ਰਹ ਕਰੀ ਬਿਨਤੀ ਤਬ ਹੀ ਮਨ ਰੰਚ ਤ੍ਰੀਯਾ ਸੋਊ ਮਾਨੀ ॥
ਦੂਰ ਕਰੀ ਮਨ ਕੀ ਗਨਤੀ ਜਬ ਹੀ ਹਰਿ ਕੀ ਤਿਨ ਪ੍ਰੀਤਿ ਪਛਾਨੀ ॥
ਤਉ ਇਮ ਉਤਰ ਦੇਤ ਭਈ ਜੋਊ ਸੁੰਦਰਤਾ ਮਹਿ ਤ੍ਰੀਯਨ ਰਾਨੀ ॥
ਤ︀ਯਾਗ ਦਈ ਦੁਚਿਤਈ ਮਨ ਕੀ ਹਰਿ ਸੋ ਰਸ ਬਾਤਨ ਸੋ ਨਿਜ ਕਾਨੀ ॥੭੪੫॥
ਮੋਹਿ ਕਹੋ ਚਲੀਯੈ ਹਮਰੇ ਸੰਗ ਜਾਨਤ ਹੋ ਰਸ ਸਾਥ ਛਰੋਗੇ ॥
ਰਾਸ ਬਿਖੈ ਹਮ ਕੋ ਸੰਗ ਲੈ ਸਖੀ ਜਾਨਤ ਗ੍ਵਾਰਨਿ ਸੰਗ ਅਰੋਗੇ ॥
ਹਉ ਨਹੀ ਹਾਰਿ ਹਉ ਪੈ ਤੁਮ ਤੇ ਤੁਮ ਹੀ ਹਮ ਤੇ ਹਰਿ ਹਾਰਿ ਪਰੋਗੇ ॥
ਏਕ ਨ ਜਾਨਤ ਕੁੰਜ ਗਲੀਨ ਲਵਾਇ ਕਹਿਯੋ ਕਛੁ ਕਾਜੁ ਕਰੋਗੇ ॥੭੪੬॥
ਬ੍ਰਿਖਭਾਨ ਸੁਤਾ ਕਬਿ ਸ︀ਯਾਮ ਕਹੈ ਅਤਿ ਜੋ ਹਰਿ ਕੇ ਰਸ ਭੀਤਰ ਭੀਨੀ ॥
ਰੀ ਬ੍ਰਿਜਨਾਥ ਕਹਿਯੋ ਹਸਿ ਕੈ ਛਬਿ ਦਾਤਨ ਕੀ ਅਤਿ ਸੁੰਦਰ ਚੀਨੀ ॥
ਤਾ ਛਬਿ ਕੀ ਅਤਿ ਹੀ ਉਪਮਾ ਮਨ ਮੈ ਜੁ ਭਈ ਕਬਿ ਕੇ ਸੋਊ ਕੀਨੀ ॥
ਜਿਉ ਘਨ ਬੀਚ ਲਸੈ ਚਪਲਾ ਤਿਹ ਕੋ ਠਗ ਕੈ ਠਗਨੀ ਠਗ ਲੀਨੀ ॥੭੪੭॥
ਬ੍ਰਿਖਭਾਨ ਸੁਤਾ ਕਬਿ ਸ︀ਯਾਮ ਕਹੈ ਅਤਿ ਜੋ ਹਰਿ ਕੇ ਰਸ ਭੀਤਰ ਭੀਨੀ ॥
ਬੀਚ ਹੁਲਾਸ ਬਢਿਯੋ ਮਨ ਕੈ ਜਬ ਕਾਨ੍ਰਹ੍ਰਹ ਕੀ ਬਾਤ ਸਭੈ ਮਨਿ ਲੀਨੀ ॥
ਕੁੰਜ ਗਲੀਨ ਮੈ ਖੇਲਹਿੰਗੇ ਹਰਿ ਕੇ ਤਿਨ ਸੰਗ ਕਹਿਯੋ ਸੋਊ ਕੀਨੀ ॥
ਯੌ ਹਸਿ ਬਾਤ ਨਿਸੰਗ ਕਹਿਯੋ ਮਨ ਕੀ ਦੁਚਿਤਾਈ ਸਭ ਹੀ ਤਜਿ ਦੀਨੀ ॥੭੪੮॥
ਦੋਊ ਜਉ ਹਸਿ ਬਾਤਨ ਸੰਗ ਢਰੇ ਤੁ ਹੁਲਾਸ ਬਿਲਾਸ ਬਢੇ ਸਗਰੇ ॥
ਹਸਿ ਕੰਠ ਲਗਾਇ ਲਈ ਲਲਨਾ ਗਹਿ ਗਾੜੇ ਅਨੰਗ ਤੇ ਅੰਕ ਭਰੇ ॥
ਤਰਕੀ ਹੈ ਤਨੀ ਦਰਕੀ ਅੰਗੀਆ ਗਰ ਮਾਲ ਤੇ ਟੂਟ ਕੈ ਲਾਲ ਪਰੇ ॥
ਪੀਯ ਕੇ ਮਿਲਏ ਤ੍ਰੀਯ ਕੇ ਹੀਯ ਤੇ ਅੰਗਰਾ ਬਿਰਹਾਗਨਿ ਕੇ ਨਿਕਰੇ ॥੭੪੯॥
ਹਰਿ ਰਾਧਿਕਾ ਸੰਗਿ ਚਲੇ ਬਨ ਲੈ ਕਬਿ ਸ︀ਯਾਮ ਕਹੈ ਮਨਿ ਆਨੰਦ ਪਾਯੋ ॥
ਕੁੰਜ ਗਲੀਨ ਮੈ ਕੇਲ ਕਰੇ ਮਨ ਕੋ ਸਭ ਸੋਕ ਹੁਤੋ ਬਿਸਰਾਯੋ ॥
ਤਾਹੀ ਕਥਾ ਕੌ ਕਿਧੌ ਜਗ ਮੈ ਮਨ ਮੈ ਸੁਕ ਆਦਿਕ ਗਾਇ ਸੁਨਾਯੋ ॥
ਜੋਊ ਸੁਨੈ ਸੋਊ ਰੀਝ ਰਹੈ ਜਿਹ ਕੇ ਸਭ ਹੀ ਧਰਿ ਮੈ ਜਸੁ ਛਾਯੋ ॥੭੫੦॥
ਕਾਨ੍ਰਹ ਜੂ ਬਾਚ ਰਾਧੇ ਸੋ ॥
ਸਵੈਯਾ ॥
ਹਰਿ ਜੂ ਇਮ ਰਾਧਿਕਾ ਸੰਗਿ ਕਹੀ ਜਮੁਨਾ ਮੈ ਤਰੋ ਤੁਮ ਕੋ ਗਹਿ ਹੈ ॥
ਜਲ ਮੈ ਹਮ ਕੇਲ ਕਰੈਗੇ ਸੁਨੋ ਰਸ ਬਾਤ ਸਭੈ ਸੁ ਤਹਾ ਕਹਿ ਹੈ ॥
ਜਿਹ ਓਰ ਨਿਹਾਰ ਬਧੂ ਬ੍ਰਿਜ ਕੀ ਲਲਚਾਇ ਮਨੈ ਪਿਖਿਬੋ ਚਹਿ ਹੈ ॥
ਪਹੁਚੈਗੀ ਨਹਿ ਤਹ ਗ੍ਵਾਰਨਿ ਏ ਹਮ ਹੂੰ ਤੁਮ ਰੀਝਤ ਹਾਰਹਿ ਹੈ ॥੭੫੧॥
ਬ੍ਰਿਖਭਾਨ ਸੁਤਾ ਹਰਿ ਕੇ ਮੁਖ ਤੇ ਜਲ ਪੈਠਨ ਕੀ ਬਤੀਯਾ ਸੁਨਿ ਪਾਈ ॥
ਧਾਇ ਕੈ ਜਾਇ ਪਰੀ ਸਰ ਮੈ ਕਰਿ ਕੈ ਅਤਿ ਹੀ ਬ੍ਰਿਜਨਾਥਿ ਬਡਾਈ ॥
ਤਾਹੀ ਕੇ ਪਾਛੈ ਤੇ ਸ︀ਯਾਮ ਪਰੇ ਕਬਿ ਕੇ ਮਨ ਮੈ ਉਪਮਾ ਇਹ ਆਈ ॥
ਮਾਨਹੁ ਸ︀ਯਾਮ ਜੂ ਬਾਜ ਪਰਿਯੋ ਪਿਖਿ ਕੈ ਬ੍ਰਿਜ ਨਾਰਿ ਕੋ ਜਿਉ ਮੁਰਗਾਈ ॥੭੫੨॥
ਬ੍ਰਿਜਨਾਥ ਤਬੈ ਧਸਿ ਕੈ ਜਲਿ ਮੈ ਬ੍ਰਿਜ ਨਾਰਿ ਸੋਊ ਤਬ ਜਾਇ ਗਹੀ ॥
ਹਰਿ ਕੋ ਤਨ ਭੇਟ ਹੁਲਾਸ ਬਢਿਯੋ ਗਿਨਤੀ ਮਨ ਕੀ ਜਲ ਭਾਤਿ ਬਹੀ ॥
ਜੋਊ ਆਨੰਦ ਬੀਚ ਬਢਿਯੋ ਮਨ ਕੈ ਕਬਿ ਤਉ ਮੁਖ ਤੇ ਕਥਾ ਭਾਖਿ ਕਹੀ ॥
ਪਿਖਿਯੋ ਜਿਨ ਹੂੰ ਸੋਊ ਰੀਝ ਰਹਿਯੋ ਪਿਖਿ ਕੈ ਜਮੁਨਾ ਜਿਹ ਰੀਝ ਰਹੀ ॥੭੫੩॥
ਜਲ ਤੇ ਕਢਿ ਕੈ ਫਿਰਿ ਗ੍ਵਾਰਨਿ ਸੋ ਕਬਿ ਸ︀ਯਾਮ ਕਹੈ ਫਿਰਿ ਰਾਸ ਮਚਾਯੋ ॥
ਗਾਵਤ ਭੀ ਬ੍ਰਿਖਭਾਨ ਸੁਤਾ ਅਤਿ ਹੀ ਮਨ ਭੀਤਰ ਆਨੰਦ ਪਾਯੋ ॥
ਬ੍ਰਿਜ ਨਾਰਿਨ ਸੋ ਮਿਲ ਕੈ ਬ੍ਰਿਜਨਾਥ ਜੂ ਸਾਰੰਗ ਮੈ ਇਕ ਤਾਨ ਬਸਾਯੋ ॥
ਸੋ ਸੁਨ ਕੈ ਮ੍ਰਿਗ ਆਵਤ ਧਾਵਤ ਗ੍ਵਾਰਨੀਆ ਸੁਨ ਕੈ ਸੁਖੁ ਪਾਯੋ ॥੭੫੪॥
ਦੋਹਰਾ ॥
ਸਤ੍ਰਹ ਸੈ ਪੈਤਾਲ ਮੈ ਕੀਨੀ ਕਥਾ ਸੁਧਾਰ ॥
ਚੂਕ ਹੋਇ ਜਹ ਤਹ ਸੁ ਕਬਿ ਲੀਜਹੁ ਸਕਲ ਸੁਧਾਰ ॥੭੫੫॥
ਬਿਨਤਿ ਕਰੋ ਦੋਊ ਜੋਰਿ ਕਰਿ ਸੁਨੋ ਜਗਤ ਕੇ ਰਾਇ ॥
ਮੋ ਮਸਤਕ ਤ੍ਵ ਪਗ ਸਦਾ ਰਹੈ ਦਾਸ ਕੇ ਭਾਇ ॥੭੫੬॥
ਇਤਿ ਸ੍ਰੀ ਦਸਮ ਸਿਕੰਧੇ ਪੁਰਾਣੇ ਬਚਿਤ੍ਰ ਨਾਟਕ ਗ੍ਰੰਥੇ ਕ੍ਰਿਸਨਾਵਤਾਰੇ ਰਾਸ ਮੰਡਲ ਬਰਨਨੰ ਧਿਆਇ ਸਮਾਪਤਮ ਸਤੁ ਸੁਭਮ ਸਤੁ ॥