ਅਥ ਕੁਬਜਾ ਕੋ ਉਧਾਰ ਕਰਨੰ ॥
ਸਵੈਯਾ ॥
ਹਰਿ ਆਵਤ ਅਗ੍ਰ ਮਿਲੀ ਕੁਬਿਜਾ ਹਰਿ ਕੋ ਤਿਨਿ ਸੁੰਦਰ ਰੂਪ ਨਿਹਾਰਿਯੋ ॥
ਗੰਧ ਲਏ ਨ੍ਰਿਪ ਲਾਵਨ ਕੋ ਸੁ ਲਗਾਊ ਹਉ ਯਾ ਮਨ ਬੀਚ ਬਿਚਾਰਿਯੋ ॥
ਪ੍ਰੀਤਿ ਲਖੀ ਹਰਿ ਸੰਗ ਲਗੀ ਹਮਰੇ ਤਬ ਹੀ ਇਹ ਭਾਤਿ ਉਚਾਰਿਯੋ ॥
ਲ︀ਯਾਵਹੁ ਲਾਵਹੁ ਰੀ ਹਮ ਕੋ ਕਬਿ ਨੈ ਜਸੁ ਤਾ ਛਬਿ ਕੋ ਇਮ ਸਾਰਿਯੋ ॥੮੨੮॥
ਜਦੁਰਾਇ ਕੋ ਆਇਸੁ ਮਾਨ ਤ੍ਰੀਯਾ ਨ੍ਰਿਪ ਕੋ ਇਹ ਚੰਦਨ ਦੇਹ ਲਗਾਯੋ ॥
ਸ︀ਯਾਮ ਕੋ ਰੂਪੁ ਨਿਹਾਰਤ ਹੀ ਕਬਿ ਸ︀ਯਾਮ ਮਨੈ ਅਤਿ ਹੀ ਸੁਖੁ ਪਾਯੋ ॥
ਜਾ ਕੋ ਨ ਅੰਤ ਲਖਿਯੋ ਬ੍ਰਹਮਾ ਕਰਿ ਕੈ ਮਨਿ ਪ੍ਰੇਮ ਕਈ ਦਿਨ ਗਾਯੋ ॥
ਭਾਗ ਬਡੋ ਇਹ ਮਾਲਿਨ ਕੇ ਹਰਿ ਕੇ ਤਨ ਕੋ ਜਿਨਿ ਹਾਥ ਛੁਹਾਯੋ ॥੮੨੯॥
ਹਰਿ ਏਕ ਧਰਿਯੋ ਪਗ ਪਾਇਨ ਪੈ ਅਰੁ ਹਾਥ ਸੋ ਹਾਥ ਗਹਿਯੋ ਕੁਬਜਾ ਕੋ ॥
ਸੀਧੀ ਕਰੀ ਕੁਬਰੀ ਤੇ ਸੋਊ ਇਤਨੋ ਬਲੁ ਹੈ ਜਗ ਮੈ ਕਹੁ ਕਾ ਕੋ ॥
ਜਾਹਿ ਮਰਿਯੋ ਬਕ ਬੀਰ ਅਬੈ ਕਰਿ ਹੈ ਬਧ ਸੋ ਪਤਿ ਪੈ ਮਥੁਰਾ ਕੋ ॥
ਭਾਗ ਬਡੇ ਇਹ ਕੇ ਜਿਹ ਕੋ ਉਪਚਾਰ ਕਰਿਯੋ ਹਰਿ ਬੈਦ ਹ੍ਵੈ ਤਾ ਕੋ ॥੮੩੦॥
ਪ੍ਰਤਿ ਉਤਰ ਬਾਚ ॥
ਸਵੈਯਾ ॥
ਪ੍ਰਭ ਧਾਮਿ ਅਬੈ ਚਲੀਯੈ ਹਮਰੇ ਇਹ ਭਾਤ ਕਹਿਯੋ ਕੁਬਜਾ ਹਰਿ ਸੋ ॥
ਅਤਿ ਹੀ ਮੁਖੁ ਦੇਖ ਕੈ ਰੀਝ ਰਹੀ ਸੁ ਕਹਿਯੋ ਨ੍ਰਿਪ ਕੇ ਬਿਨ ਹੀ ਡਰ ਸੋ ॥
ਹਰਿ ਜਾਨ︀ਯੋ ਕਿ ਮੋ ਮੈ ਰਹੀ ਬਸ ਹ੍ਵੈ ਇਹ ਭਾਤਿ ਕਹਿਯੋ ਤਿਹ ਸੋ ਛਰ ਸੋ ॥
ਕਰਿਹੌ ਤੁਮਰੋ ਸੁ ਮਨੋਰਥ ਪੂਰਨ ਕੰਸ ਕੋ ਕੈ ਬਧ ਹਉ ਬਰ ਸੋ ॥੮੩੧॥
ਕੁਬਜਾ ਕੋ ਸੁਵਾਰ ਕੈ ਕਾਜ ਤਬੈ ਪੁਨਿ ਦੇਖਨ ਕੇ ਰਸ ਮੈ ਅਨੁਰਾਗਿਯੋ ॥
ਧਾਇ ਗਯੋ ਤਿਹ ਠਉਰ ਬਿਖੈ ਧਨੁ ਸੁੰਦਰ ਕੋ ਸੋ ਦੇਖਨ ਲਾਗਿਯੋ ॥
ਭ੍ਰਿਤਨ ਕੇ ਕਰਤੇ ਸੁ ਮਨੈ ਹਰਿ ਕੇ ਮਨ ਮੈ ਅਤਿ ਹੀ ਕੁਪਿ ਜਾਗਿਯੋ ॥
ਗਾੜੀ ਕਸੀਸ ਦਈ ਧਨ ਕੋ ਦ੍ਰਿੜ ਕੈ ਜਿਹ ਤੇ ਨ੍ਰਿਪ ਕੋ ਧਨੁ ਭਾਗਿਯੋ ॥੮੩੨॥
ਗਾੜੀ ਕਸੀਸ ਦਈ ਕੁਪਿ ਕੈ ਰੁਪਿ ਠਾਢ ਭਯੋ ਤਿਹ ਠਉਰ ਬਿਖੈ ॥
ਬਰ ਸਿੰਘ ਮਨੋ ਦ੍ਰਿਗ ਕਾਢ ਕੈ ਠਾਢੋ ਹੈ ਪੇਖੈ ਜੋਊ ਗਿਰੈ ਭੂਮਿ ਬਿਖੈ ॥
ਦੇਖਤ ਹੀ ਡਰਪਿਯੋ ਮਘਵਾ ਡਰਪਿਯੋ ਬ੍ਰਹਮਾ ਜੋਊ ਲੇਖ ਲਿਖੈ ॥
ਧਨੁ ਕੇ ਟੁਕਰੇ ਸੰਗ ਜੋਧਨ ਮਾਰਤ ਸ︀ਯਾਮ ਕਹੈ ਅਤਿ ਹੀ ਸੁ ਤਿਖੈ ॥੮੩੩॥
ਕਬਿਯੋ ਬਾਚ ਦੋਹਰਾ ॥
ਧਨੁਖ ਤੇਜ ਮੈ ਬਰਨਿਓ ਕ੍ਰਿਸਨ ਕਥਾ ਕੇ ਕਾਜ ॥
ਅਤਿ ਹੀ ਚੂਕ ਮੋ ਤੇ ਭਈ ਛਿਮੀਯੈ ਸੋ ਮਹਾਰਾਜ ॥੮੩੪॥
ਸਵੈਯਾ ॥
ਧਨੁ ਕੋ ਟੁਕਰਾ ਕਰਿ ਲੈ ਹਰਿ ਜੀ ਬਰ ਬੀਰਨ ਕੋ ਸੋਊ ਮਾਰਨ ਲਾਗਿਯੋ ॥
ਧਾਇ ਪਰੇ ਨ੍ਰਿਪ ਬੀਰ ਤਬੈ ਤਿਨ ਕੇ ਮਨ ਮੈ ਅਤਿ ਹੀ ਕੁਪਿ ਜਾਗਿਯੋ ॥
ਫੇਰਿ ਲਗਿਯੋ ਤਿਨ ਕੋ ਹਰਿ ਮਾਰਨ ਜੁਧਹ ਕੇ ਰਸ ਮੋ ਅਨੁਰਾਗਿਯੋ ॥
ਸੋਰ ਭਯੋ ਅਤਿ ਠਉਰ ਤਹਾ ਸੁਨ ਕੈ ਜਿਹ ਕੋ ਸਿਵ ਜੂ ਉਠਿ ਭਾਗਿਯੋ ॥੮੩੫॥
ਕਬਿਤੁ ॥
ਤੀਨੋ ਲੋਕ ਪਤਿ ਅਤਿ ਜੁਧੁ ਕਰਿ ਕੋਪਿ ਭਰੇ ਤਊਨੇ ਠਉਰ ਜਹਾ ਬਰਬੀਰ ਅਤਿ ਸ੍ਵੈ ਰਹੇ ॥
ਐਸੇ ਬੀਰ ਗਿਰੇ ਜੈਸੇ ਬਾਢੀ ਕੇ ਕਟੇ ਤੇ ਰੂਖ ਗਿਰੇ ਬਿਸੰਭਾਰੁ ਅਸਿ ਹਾਥਨ ਨਹੀ ਗਹੇ ॥
ਅਤਿ ਹੀ ਤਰੰਗਨੀ ਉਠੀ ਹੈ ਤਹਾ ਜੋਧਨ ਤੈ ਸੀਸ ਸਮ ਬਟੇ ਅਸਿ ਨਕ੍ਰ ਭਾਤਿ ਹ੍ਵੈ ਬਹੇ ॥
ਗੋਰੇ ਪੈ ਬਰਦ ਚੜਿ ਆਇ ਥੇ ਬਰਦ ਪਤਿ ਗੋਰੀ ਗਉਰਾ ਗੋਰੇ ਰੁਦ੍ਰ ਰਾਤੇ ਰਾਤੇ ਹ੍ਵੈ ਰਹੇ ॥੮੩੬॥
ਕ੍ਰੋਧ ਭਰੇ ਕਾਨ੍ਰਹ ਬਲਭਦ੍ਰ ਜੂ ਨੈ ਕੀਨੋ ਰਨ ਭਾਗ ਗਏ ਭਟ ਨ ਸੁਭਟ ਠਾਢ ਕੁਇ ਰਹਿਯੋ ॥
ਐਸੇ ਝੂਮਿ ਪਰੇ ਬੀਰ ਮਾਰੇ ਧਨ ਟੂਕਨ ਕੇ ਮਾਨੋ ਕੰਸ ਰਾਜਾ ਜੂ ਕੋ ਸਾਰੋ ਦਲੁ ਸ੍ਵੈ ਰਹਿਯੋ ॥
ਕੇਤੇ ਉਠਿ ਭਾਗੇ ਕੇਤੇ ਜੁਧ ਹੀ ਕੋ ਫੇਰਿ ਲਾਗੇ ਸੋਊ ਸਮ ਬਨ ਹਰ ਹਰਿ ਤਾਤੋ ਹ੍ਵੈ ਕਹਿਯੋ ॥
ਗਜਨ ਕੇ ਸੁੰਡਨ ਤੇ ਐਸੇ ਛੀਟੈ ਛੂਟੀ ਜਾ ਤੇ ਅੰਬਰ ਅਨੂਪ ਲਾਲ ਛੀਟ ਛਬਿ ਹ੍ਵੈ ਰਹਿਯੋ ॥੮੩੭॥
ਦੋਹਰਾ ॥
ਕ੍ਰਿਸਨ ਹਲੀ ਧਨੁ ਟੂਕ ਸੋ ਘਨ ਦਲ ਦਯੋ ਨਿਘਾਇ ॥
ਤਿਨ ਸੁਨ ਕੈ ਬਧ ਸ੍ਰਉਨਿ ਨ੍ਰਿਪ ਅਉ ਪੁਨਿ ਦਯੋ ਪਠਾਇ ॥੮੩੮॥