( 38 )
ਤ੍ਵ ਪ੍ਰਸਾਦਿ ॥ ਕਬਿਤ ॥
ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ ਛਤ੍ਰ ਧਾਰੀਓਂ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥
ਦਾਨ ਕੇ ਦਿਵਯਾ ਮਹਾ ਮਾਨ ਕੇ ਬਢਯਾ ਅਵਸਾਨ ਕੇ ਦਿਵਯਾ ਹੈਂ ਕਟਯਾ ਜਮ ਜਾਲ ਹੈਂ ॥
ਜੁਧ ਕੇ ਜਿਤਯਾ ਔ ਬਿਰੁਧ ਕੇ ਮਿਟਯਾ ਮਹਾਂ ਬੁਧਿ ਕੇ ਦਿਵਯਾ ਮਹਾਂ ਮਾਨ ਹੂੰ ਕੇ ਮਾਨ ਹੈਂ ॥
ਗਿਆਨ ਹੂੰ ਕੇ ਗਿਆਤਾ ਮਹਾਂ ਬੁਧਿਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥੧॥੨੫੩॥
ਪੂਰਬੀ ਨ ਪਾਰ ਪਾਵੈਂ ਹਿੰਗੁਲਾ ਹਿਮਾਲੈ ਧਿਆਵੈਂ ਗੋਰ ਗਰਦੇਜੀ ਗੁਨ ਗਾਵੈਂ ਤੇਰੇ ਨਾਮ ਹੈਂ ॥
ਜੋਗੀ ਜੋਗ ਸਾਧੈ ਪਉਨ ਸਾਧਨਾ ਕਿਤੇਕ ਬਾਧੈ ਆਰਬ ਕੇ ਆਰਬੀ ਅਰਾਧੈਂ ਤੇਰੇ ਨਾਮ ਹੈਂ ॥
ਫਰਾ ਕੇ ਫਿਰੰਗੀ ਮਾਨੈਂ ਕੰਧਾਰੀ ਕੁਰੇਸੀ ਜਾਨੈਂ ਪਛਮ ਕੇ ਪਛਮੀ ਪਛਾਨੈਂ ਨਿਜ ਕਾਮ ਹੈਂ ॥
ਮਰਹਟਾ ਮਘੇਲੇ ਤੇਰੀ ਮਨ ਸੋਂ ਤਪਸਿਆ ਕਰੈ ਦ੍ਰਿੜਵੈ ਤਿਲੰਗੀ ਪਹਚਾਨੈ ਧਰਮ ਧਾਮ ਹੈਂ ॥੨॥੨੫੪॥
ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾ ਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥
ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗ ਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥
ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨ︀ਯਾਵੈ ਤਿਬਤੀ ਧਿਆਇ ਦੋਖ ਦੇਹ ਕੇ ਦਲਤ ਹੈਂ ॥
ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਸੋਂ ਫਲਤ ਹੈਂ ॥੩॥੨੫੫॥
ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ ਮਹੇਸ ਗੰਗ ਧਾਨ ਕੌ ਅਭੇਸ ਕਹੀਅਤੁ ਹੈਂ ॥
ਰੰਗ ਮੈਂ ਰੰਗੀਨ ਰਾਗ ਰੂਪ ਮੈਂ ਪ੍ਰਬੀਨ ਔਰ ਕਾਹੂ ਪੈ ਨ ਦੀਨ ਸਾਧ ਅਧੀਨ ਕਹੀਅਤੁ ਹੈਂ ॥
ਪਾਈਐ ਨ ਪਾਰ ਤੇਜ ਪੁੰਜ ਮੈਂ ਅਪਾਰ ਸਰਬ ਬਿਦਿਆ ਕੇ ਉਦਾਰ ਹੈਂ ਅਪਾਰ ਕਹੀਅਤੁ ਹੈਂ ॥
ਹਾਥੀ ਕੀ ਪੁਕਾਰ ਪਲ ਪਾਛੈ ਪਹੁਚਤ ਤਾਹਿ ਚੀਟੀ ਕੀ ਚਿੰਘਾਰ ਪਹਿਲੇ ਹੀ ਸੁਨੀਅਤੁ ਹੈਂ ॥੪॥੨੫੬॥
ਕੇਤੇ ਇੰਦ੍ਰ ਦੁਆਰ ਕੇਤੇ ਬ੍ਰਹਮਾ ਮੁਖ ਚਾਰ ਕੇਤੇ ਕ੍ਰਿਸਨਾ ਅਵਤਾਰ ਕੇਤੇ ਰਾਮ ਕਹੀਅਤੁ ਹੈਂ ॥
ਕੇਤੇ ਸਸਿ ਰਾਸੀ ਕੇਤੇ ਸੂਰਜ ਪ੍ਰਕਾਸੀ ਕੇਤੇ ਮੁੰਡੀਆ ਉਦਾਸੀ ਜੋਗ ਦੁਆਰ ਦਹੀਅਤੁ ਹੈਂ ॥
ਕੇਤੇ ਮਹਾਦੀਨ ਕੇਤੇ ਬਿਆਸ ਸੇ ਪ੍ਰਬੀਨ ਕੇਤੇ ਕੁਮੇਰ ਕੁਲੀਨ ਕੇਤੇ ਜਛ ਕਹੀਅਤੁ ਹੈਂ ॥
ਕਰਤ ਹੈਂ ਬਿਚਾਰ ਪੈ ਨ ਪੂਰਨ ਕੋ ਪਾਵੈ ਪਾਰ ਤਾਹੀ ਤੇ ਅਪਾਰ ਨਿਰਾਧਾਰ ਲਹੀਅਤੁ ਹੈਂ ॥੫॥੨੫੭॥
ਪੂਰਨ ਅਵਤਾਰ ਨਿਰਾਧਾਰ ਹੈ ਨ ਪਾਰਾਵਾਰ ਪਾਈਐ ਨ ਪਾਰ ਪੈ ਅਪਾਰ ਕੈ ਬਖਾਨੀਐ ॥
ਅਦ੍ਵੈ ਅਬਿਨਾਸੀ ਪਰਮ ਪੂਰਨ ਪ੍ਰਕਾਸੀ ਮਹਾ ਰੂਪ ਹੂੰ ਕੇ ਰਾਸੀ ਹੈਂ ਅਨਾਸੀ ਕੈ ਕੈ ਮਾਨੀਐ ॥
ਜੰਤ੍ਰ ਹੂੰ ਨ ਜਾਤ ਜਾ ਕੀ ਬਾਪ ਹੂੰ ਨ ਮਾਇ ਤਾ ਕੀ ਪੂਰਨ ਪ੍ਰਭਾ ਕੀ ਸੁ ਛਟਾ ਕੈ ਅਨੁਮਾਨੀਐ ॥
ਤੇਜ ਹੂੰ ਕੋ ਤੰਤ੍ਰ ਹੈਂ ਕਿ ਰਾਜਸੀ ਕੋ ਜੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਨਿਜੰਤ੍ਰ ਕੈ ਕੈ ਜਾਨੀਐ ॥੬॥੨੫੮॥
ਤੇਜ ਹੂੰ ਕੋ ਤਰੁ ਹੈਂ ਕਿ ਰਾਜਸੀ ਕੋ ਸਰੁ ਹੈਂ ਕਿ ਸੁਧਤਾ ਕੋ ਘਰੁ ਹੈਂ ਕਿ ਸਿਧਤਾ ਕੀ ਸਾਰ ਹੈਂ ॥
ਕਾਮਨਾ ਕੀ ਖਾਨ ਹੈਂ ਕਿ ਸਾਧਨਾ ਕੀ ਸਾਨ ਹੈਂ ਬਿਰਕਤਤਾ ਕੀ ਬਾਨ ਹੈਂ ਕਿ ਬੁਧਿ ਕੋ ਉਦਾਰ ਹੈਂ ॥
ਸੁੰਦਰ ਸਰੂਪ ਹੈਂ ਕਿ ਭੂਪਨ ਕੋ ਭੂਪ ਹੈਂ ਕਿ ਰੂਪ ਹੂੰ ਕੋ ਰੂਪ ਹੈਂ ਕੁਮਤਿ ਕੋ ਪ੍ਰਹਾਰੁ ਹੈਂ ॥
ਦੀਨਨ ਕੋ ਦਾਤਾ ਹੈਂ ਗਨੀਮਨ ਕੋ ਗਾਰਕ ਹੈਂ ਸਾਧਨ ਕੋ ਰਛਕ ਹੈਂ ਗੁਨਨ ਕੋ ਪਹਾਰੁ ਹੈਂ ॥੭॥੨੫੯॥
ਸਿਧ ਕੋ ਸਰੂਪ ਹੈਂ ਕਿ ਬੁਧਿ ਕੋ ਬਿਭੂਤਿ ਹੈਂ ਕਿ ਕ੍ਰੁਧ ਕੋ ਅਭੂਤ ਹੈਂ ਕਿ ਅਛੈ ਅਬਿਨਾਸੀ ਹੈਂ ॥
ਕਾਮ ਕੋ ਕੁਨਿੰਦਾ ਹੈਂ ਕਿ ਖੂਬੀ ਕੋ ਦਹਿੰਦਾ ਹੈਂ ਗਨੀਮ ਕੋ ਗਰਿੰਦਾ ਹੈਂ ਕਿ ਤੇਜ ਕੋ ਪ੍ਰਕਾਸੀ ਹੈਂ ॥
ਕਾਲ ਹੂੰ ਕੋ ਕਾਲ ਹੈਂ ਕਿ ਸਤ੍ਰਨ ਕੋ ਸਾਲ ਹੈਂ ਕਿ ਮਿਤ੍ਰਨ ਕੋ ਪੋਖਤ ਹੈਂ ਕਿ ਬ੍ਰਿਧਤਾ ਕੋ ਬਾਸੀ ਹੈਂ ॥
ਜੋਗ ਹੂੰ ਕੋ ਜੰਤ੍ਰ ਹੈਂ ਕਿ ਤੇਜ ਹੂੰ ਕੋ ਤੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਕਿ ਪੂਰਨ ਪ੍ਰਕਾਸੀ ਹੈਂ ॥੮॥੨੬੦॥
ਰੂਪ ਕੋ ਨਿਵਾਸ ਹੈਂ ਕਿ ਬੁਧਿ ਕੋ ਪ੍ਰਕਾਸ ਹੈਂ ਕਿ ਸਿਧਤਾ ਕੋ ਬਾਸ ਹੈਂ ਕਿ ਬੁਧਿ ਹੂੰ ਕੋ ਘਰੁ ਹੈਂ ॥
ਦੇਵਨ ਕੋ ਦੇਵ ਹੈਂ ਨਿਰੰਜਨ ਅਭੇਵ ਹੈਂ ਅਦੇਵਨ ਕੋ ਦੇਵ ਹੈਂ ਕਿ ਸੁਧਤਾ ਕੋ ਸਰੁ ਹੈਂ ॥
ਜਾਨ ਕੋ ਬਚਯਾ ਹੈਂ ਇਮਾਨ ਕੋ ਦਿਵਯਾ ਹੈਂ ਜਮ ਜਾਲ ਕੋ ਕਟਯਾ ਹੈਂ ਕਿ ਕਾਮਨਾ ਕੋ ਕਰੁ ਹੈਂ ॥
ਤੇਜ ਕੋ ਪ੍ਰਚੰਡ ਹੈਂ ਅਖੰਡਣ ਕੋ ਖੰਡ ਹੈਂ ਮਹੀਪਨ ਕੋ ਮੰਡ ਹੈਂ ਕਿ ਇਸਤ੍ਰੀ ਹੈਂ ਨ ਨਰੁ ਹੈਂ ॥੯॥੨੬੧॥
ਬਿਸ੍ਵ ਕੋ ਭਰਨ ਹੈਂ ਕਿ ਅਪਦਾ ਕੋ ਹਰਨ ਹੈਂ ਕਿ ਸੁਖ ਕੋ ਕਰਨ ਹੈਂ ਕਿ ਤੇਜ ਕੋ ਪ੍ਰਕਾਸ ਹੈਂ ॥
ਪਾਈਐ ਨ ਪਾਰ ਪਾਰਾਵਾਰ ਹੂੰ ਕੋ ਪਾਰ ਜਾਂ ਕੋ ਕੀਜਤ ਬਿਚਾਰ ਸੁਬਿਚਾਰ ਕੋ ਨਿਵਾਸ ਹੈਂ ॥
ਹਿੰਗੁਲਾ ਹਿਮਾਲੈ ਗਾਵੈ ਹਬਸੀ ਹਲਬੀ ਧਿਆਵੈ ਪੂਰਬੀ ਨ ਪਾਰ ਪਾਵੈ ਆਸਾ ਤੇ ਅਨਾਸ ਹੈਂ ॥
ਦੇਵਨ ਕੋ ਦੇਵ ਮਹਾਦੇਵ ਹੂੰ ਕੇ ਦੇਵ ਹੈਂ ਨਿਰੰਜਨ ਅਭੇਵ ਨਾਥ ਅਦ੍ਵੈ ਅਬਿਨਾਸ ਹੈਂ ॥੧੦॥੨੬੨॥
ਅੰਜਨ ਬਿਹੀਨ ਹੈਂ ਨਿਰੰਜਨ ਪ੍ਰਬੀਨ ਹੈਂ ਕਿ ਸੇਵਕ ਅਧੀਨ ਹੈਂ ਕਟਯਾ ਜਮ ਜਾਲ ਕੇ ॥
ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵਨਾਥ ਭੂਮ ਕੇ ਭੁਜਯਾ ਹੈਂ ਮੁਹਯਾ ਮਹਾ ਬਾਲ ਕੇ ॥
ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੋ ਜੋਗ ਹੈਂ ਧਰਯਾ ਦ੍ਰੁਮ ਛਾਲ ਕੇ ॥
ਕਾਮਨਾ ਕੇ ਕਰੁ ਹੈਂ ਕੁਬਿਧਿਤਾ ਕੋ ਹਰੁ ਹੈਂ ਕਿ ਸਿਧਤਾ ਕੇ ਸਾਥੀ ਹੈਂ ਕਿ ਕਾਲ ਹੈਂ ਕੁਚਾਲ ਕੇ ॥੧੧॥੨੬੩॥
ਛੀਰ ਕੈਸੀ ਛੀਰਾਵਧ ਛਾਛ ਕੈਸੀ ਛਤ੍ਰਾਨੇਰ ਛਪਾਕਰ ਕੈਸੀ ਛਬਿ ਕਾਲਿੰਦ੍ਰੀ ਕੇ ਕੂਲ ਕੈ ॥
ਹੰਸਨੀ ਸੀ ਸੀਹਾ ਰੂਮ ਹੀਰਾ ਸੀ ਹੁਸੈਨਾਬਾਦ ਗੰਗਾ ਕੈਸੀ ਧਾਰ ਚਲੀ ਸਾਤੋ ਸਿੰਧ ਰੂਲ ਕੈ ॥
ਪਾਰਾ ਸੀ ਪਲਾਊਗਢ ਰੂਪਾ ਕੈਸੀ ਰਾਮਪੁਰ ਸੋਰਾ ਸੀ ਸੁਰੰਗਾਬਾਦ ਨੀਕੈ ਰਹੀ ਝੂਲ ਕੈ ॥
ਚੰਪਾ ਸੀ ਚੰਦੇਰੀ ਕੋਟ ਚਾਂਦਨੀ ਸੀ ਚਾਂਦਾਗੜ੍ਹ ਕੀਰਤਿ ਤਿਹਾਰੀ ਰਹੀ ਮਾਲਤੀ ਸੀ ਫੂਲ ਕੈ ॥੧੨॥੨੬੪॥
ਫਟਕ ਸੀ ਕੈਲਾਸ ਕਮਾਂਊਗੜ੍ਹ ਕਾਂਸੀਪੁਰ ਸੀਸਾ ਸੀ ਸੁਰੰਗਾਬਾਦ ਨੀਕੈ ਸੋਹੀਅਤੁ ਹੈ ॥
ਹਿੰਮਾ ਸੀ ਹਿਮਾਲੈ ਹਰ ਹਾਰ ਸੀ ਹਲਬਾ ਨੇਰ ਹੰਸ ਕੈਸੀ ਹਾਜੀਪੁਰ ਦੇਖੇ ਮੋਹੀਅਤੁ ਹੈ ॥
ਚੰਦਨ ਸੀ ਚੰਪਾਵਤੀ ਚੰਦ੍ਰਮਾ ਸੀ ਚੰਦ੍ਰਾਗਿਰ ਚਾਂਦਨੀ ਸੀ ਚਾਂਦਾਗੜ੍ਹ ਜੌਨ ਜੋਹੀਅਤੁ ਹੈ ॥
ਗੰਗਾ ਸਮ ਗੰਗਧਾਰ ਬਕਾਨ ਸੀ ਬਲਿੰਦਾਵਾਦ ਕੀਰਤਿ ਤਿਹਾਰੀ ਕੀ ਉਜਿਆਰੀ ਸੋਹੀਅਤੁ ਹੈ ॥੧੩॥੨੬੫॥
ਫਰਾ ਸੀ ਫਿਰੰਗੀ ਫਰਾਸੀਸ ਕੇ ਦੁਰੰਗੀ ਮਕਰਾਨ ਕੇ ਮ੍ਰਿਦੰਗੀ ਤੇਰੇ ਗੀਤ ਗਾਈਅਤੁ ਹੈ ॥
ਭਖਰੀ ਕੰਧਾਰੀ ਗੋਰ ਗਖਰੀ ਗਰਦੇਜਾ ਚਾਰੀ ਪਉਨ ਕੇ ਅਹਾਰੀ ਤੇਰੋ ਨਾਮੁ ਧਿਆਈਅਤੁ ਹੈ ॥
ਪੂਰਬ ਪਲਾਊਂ ਕਾਮ ਰੂਪ ਔ ਕਮਾਊਂ ਸਰਬ ਠਉਰ ਮੈ ਬਿਰਾਜੈ ਜਹਾਂ ਜਹਾਂ ਜਾਈਅਤੁ ਹੈ ॥
ਪੂਰਨ ਪ੍ਰਤਾਪੀ ਜੰਤ੍ਰ ਮੰਤ੍ਰ ਤੇ ਅਤਾਪੀ ਨਾਥ ਕੀਰਤਿ ਤਿਹਾਰੀ ਕੋ ਨ ਪਾਰ ਪਾਈਅਤੁ ਹੈ ॥੧੪॥੨੬੬॥
ਤ੍ਵ ਪ੍ਰਸਾਦਿ ॥ ਪਾਧੜੀ ਛੰਦ ॥
ਅਦ੍ਵੈ ਅਨਾਸ ਆਸਨ ਅਡੋਲ ॥
ਅਦ੍ਵੈ ਅਨੰਤ ਉਪਮਾ ਅਤੋਲ ॥
ਅਛੈ ਸਰੂਪ ਅਬ︀ਯਕਤ ਨਾਥ ॥
ਆਜਾਨ ਬਾਹੁ ਸਰਬਾ ਪ੍ਰਮਾਥ ॥੧॥੨੬੭॥
ਜਹ ਤਹ ਮਹੀਪ ਬਨ ਤਿਨ ਪ੍ਰਫੁਲ ॥
ਸੋਭਾ ਬਸੰਤ ਜਹ ਤਹ ਪ੍ਰਡੁਲ ॥
ਬਨ ਤਨ ਦੁਰੰਤ ਖਗ ਮ੍ਰਿਗ ਮਹਾਨ ॥
ਜਹ ਤਹ ਪ੍ਰਫੁਲ ਸੁੰਦਰ ਸੁਜਾਨ ॥੨॥੨੬੮॥
ਫੁਲਤੰ ਪ੍ਰਫੁਲ ਲਹਿ ਲਹਿਤ ਮੌਰ ॥
ਸਿਰ ਢੁਲਹਿ ਜਾਨ ਮਨ ਮਥਹਿ ਚੌਰ ॥
ਕੁਦਰਤ ਕਮਾਲ ਰਾਜਕ ਰਹੀਮ ॥
ਕਰੁਣਾ ਨਿਧਾਨ ਕਾਮਲ ਕਰੀਮ ॥੩॥੨੬੯॥
ਜਂਹ ਤਂਹ ਬਿਲੋਕ ਤਂਹ ਤਂਹ ਪ੍ਰਸੋਹ ॥
ਅਜਾਨੁ ਬਾਹੁ ਅਮਿਤੋਜ ਮੋਹ ॥
ਰੋਸੰ ਬਿਰਹਤ ਕਰਣਾ ਨਿਧਾਨ ॥
ਜਂਹ ਤਂਹ ਪ੍ਰਫੁਲ ਸੁੰਦਰ ਸੁਜਾਨ ॥੪॥੨੭੦॥
ਬਨ ਤਿਨ ਮਹੀਪ ਜਲ ਥਲ ਮਹਾਨ ॥
ਜਂਹ ਤਂਹ ਪ੍ਰਸੋਹ ਕਰੁਣਾ ਨਿਧਾਨ ॥
ਜਗਮਗਤ ਤੇਜ ਪੂਰਨ ਪ੍ਰਤਾਪ ॥
ਅੰਬਰ ਜਿਮੀਨ ਜਿਹ ਜਪਤ ਜਾਪ ॥੫॥੨੭੧॥
ਸਾਤੋ ਅਕਾਸ ਸਾਤੋ ਪਤਾਰ ॥
ਬਿਥਰਿਓ ਅਦਿਸਟ ਜਿਹ ਕਰਮ ਜਾਰਿ ॥
ਉਸਤਤ ਸੰਪੂਰਣੰ ॥