( 39 )
ੴ ਸਤਿਗੁਰ ਪ੍ਰਸਾਦਿ ॥
ਅਥ ਬਚਿਤ੍ਰ ਨਾਟਕ ਗ੍ਰੰਥ ਲਿਖ︀ਯਤੇ ॥
ਤ੍ਵ ਪ੍ਰਸਾਦਿ ॥
ਸ੍ਰੀ ਮੁਖਬਾਕ ਪਾਤਸ਼ਾਹੀ ੧੦ ॥
ਦੋਹਰਾ ॥
ਨਮਸਕਾਰ ਸ੍ਰੀ ਖੜਗ ਕੋ ਕਰੋਂ ਸੁ ਹਿਤੁ ਚਿਤੁ ਲਾਇ ॥
ਪੂਰਨ ਕਰੋਂ ਗਿਰੰਥ ਇਹੁ ਤੁਮ ਮੁਹਿ ਕਰਹੁ ਸਹਾਇ ॥੧॥
ਤ੍ਰਿਭੰਗੀ ਛੰਦ ॥
ਸ੍ਰੀ ਕਾਲ ਜੀ ਕੀ ਉਸਤਤਿ ॥
ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥