ਸਵੈਯਾ ॥
ਕੋਪ ਭਰੇ ਅਰਰਾਇ ਪਰੇ ਨ ਡਰੇ ਹਰਿ ਸਿਉ ਹਥਿਯਾਰ ਕਰੇ ਹੈ ॥
ਘਾਇ ਭਰੇ ਬਹੁ ਸ੍ਰਉਨ ਝਰੇ ਅਸਿ ਪਾਨਿ ਧਰੇ ਬਲ ਕੈ ਜੁ ਅਰੇ ਹੈ ॥
ਮੂਸਲ ਲੈ ਬਲਦੇਵ ਤਬੈ ਸਬੈ ਚਾਵਰ ਜਿਉ ਰਨ ਮਾਹਿ ਛਰੇ ਹੈ ॥
ਫੇਰਿ ਪ੍ਰਹਾਰ ਕੀਯੋ ਹਲ ਸੋ ਮਰਿ ਭੂਮਿ ਗਿਰੇ ਨਹੀ ਸਾਸ ਭਰੇ ਹੈ ॥੧੦੭੯॥
ਸ੍ਰੀ ਜਦੁਬੀਰ ਕੇ ਬੀਰ ਜਿਤੇ ਅਸਿ ਹਾਥਨ ਲੈ ਅਰਿ ਊਪਰਿ ਧਾਏ ॥
ਜੁਧ ਕਰਿਯੋ ਕਤਿ ਕੋਪੁ ਦੁਹੂੰ ਦਿਸਿ ਜੰਬੁਕ ਜੋਗਿਨ ਗ੍ਰਿਝ ਅਘਾਏ ॥
ਬੀਰ ਗਿਰੇ ਦੁਹੂੰ ਓਰਨ ਕੇ ਗਹਿ ਫੇਟ ਕਟਾਰਿਨ ਸਿਉ ਲਰਿ ਘਾਏ ॥
ਕਉਤਕ ਦੇਖ ਕੈ ਦੇਵ ਕਹੈ ਧੰਨ ਵੇ ਜਨਨੀ ਜਿਨ ਏ ਸੁਤ ਜਾਏ ॥੧੦੮੦॥
ਅਉਰ ਜਿਤੇ ਬਰਬੀਰ ਹੁਤੇ ਅਤਿ ਰੋਸ ਭਰੇ ਰਨ ਭੂਮਹਿ ਆਏ ॥
ਜਾਦਵ ਸੈਨ ਚਲੀ ਇਤ ਤੇ ਤਿਨ ਹੂੰ ਮਿਲ ਕੈ ਅਤਿ ਜੁਧੁ ਮਚਾਏ ॥
ਬਾਨ ਕਮਾਨ ਕ੍ਰਿਪਾਨ ਗਦਾ ਬਰਛੇ ਬਹੁ ਆਪਸ ਬੀਚ ਚਲਾਏ ॥
ਭੇਦ ਚਮੂੰ ਜਦੁ ਬੀਰਨ ਕੀ ਸਭ ਹੀ ਜਦੁਰਾਇ ਕੇ ਊਪਰ ਧਾਏ ॥੧੦੮੧॥
ਚਕ੍ਰ ਤ੍ਰਿਸੂਲ ਗਦਾ ਗਹਿ ਬੀਰ ਕਰੰ ਧਰ ਕੈ ਅਸਿ ਅਉਰ ਕਟਾਰੀ ॥
ਮਾਰ ਹੀ ਮਾਰ ਪੁਕਾਰਿ ਪਰੇ ਲਰੇ ਘਾਇ ਕਰੇ ਨ ਟਰੇ ਬਲ ਭਾਰੀ ॥
ਸ︀ਯਾਮ ਬਿਦਾਰ ਦਈ ਧੁਜਨੀ ਤਿਹ ਕੀ ਉਪਮਾ ਇਹ ਭਾਤਿ ਬਿਚਾਰੀ ॥
ਮਾਨਹੁ ਖੇਤ ਸਰੋਵਰ ਮੈ ਧਸਿ ਕੈ ਗਜਿ ਬਾਰਜ ਬ੍ਰਯੂਹ ਬਿਡਾਰੀ ॥੧੦੮੨॥
ਸ੍ਰੀ ਜਦੁਨਾਥ ਕੇ ਬਾਨਨ ਅਗ੍ਰ ਡਰੈ ਅਰਿ ਇਉ ਕਿਹੂੰ ਧੀਰ ਧਰਿਯੋ ਨਾ ॥
ਬੀਰ ਸਬੈ ਹਟ ਕੇ ਠਟਕੇ ਭਟਕੇ ਰਨ ਭੀਤਰ ਜੁਧ ਕਰਿਯੋ ਨਾ ॥
ਮੂਸਲ ਅਉ ਹਲ ਪਾਨਿ ਲਯੋ ਬਲਿ ਪੇਖਿ ਭਜੇ ਦਲ ਕੋਊ ਅਰਿਯੋ ਨਾ ॥
ਜਿਉ ਮ੍ਰਿਗ ਕੇ ਗਨ ਛਾਡਿ ਚਲੈ ਬਨ ਡੀਠ ਪਰਿਯੋ ਮ੍ਰਿਗਰਾਜ ਕੋ ਛਉਨਾ ॥੧੦੮੩॥
ਭਾਗਿ ਤਬੈ ਸਭ ਹੀ ਰਨ ਤੇ ਗਿਰਤੇ ਪਰਤੇ ਨ੍ਰਿਪ ਤੀਰ ਪੁਕਾਰੇ ॥
ਤੇਰੇ ਹੀ ਜੀਵਤ ਹੇ ਪ੍ਰਭ ਜੂ ਸਿਗਰੇ ਰਿਸ ਕੈ ਬਲ ਸ︀ਯਾਮ ਸੰਘਾਰੇ ॥
ਮਾਰੇ ਅਨੇਕ ਨ ਏਕ ਬਚਿਯੋ ਬਹੁ ਬੀਰ ਗਿਰੇ ਰਨ ਭੂਮਿ ਮਝਾਰੇ ॥
ਤਾ ਤੇ ਸੁਨੋ ਬਿਨਤੀ ਹਮਰੀ ਉਨ ਜੀਤ ਭਈ ਤੁਮਰੇ ਦਲ ਹਾਰੇ ॥੧੦੮੪॥
ਕੋਪ ਕਰਿਯੋ ਤਬ ਸੰਧਿ ਜਰਾ ਅਰਿ ਮਾਰਨ ਕਉ ਬਹੁ ਬੀਰ ਬੁਲਾਏ ॥
ਆਇਸ ਪਾਵਤ ਹੀ ਨ੍ਰਿਪ ਕੈ ਮਿਲਿ ਕੈ ਹਰਿ ਕੇ ਬਧਬੇ ਕਹੁ ਧਾਏ ॥
ਬਾਨ ਕਮਾਨ ਗਦਾ ਗਹਿ ਕੈ ਉਮਡੇ ਘਨ ਜਿਉ ਘਨ ਸ︀ਯਾਮ ਪੈ ਆਏ ॥
ਆਇ ਪਰੇ ਹਰਿ ਊਪਰ ਸੋ ਮਿਲਿ ਕੈ ਬਗ ਮੇਲਿ ਤੁਰੰਗ ਉਠਾਏ ॥੧੦੮੫॥
ਰੋਸ ਭਰੇ ਮਿਲਿ ਆਨਿ ਪਰੇ ਹਰਿ ਕਉ ਲਲਕਾਰ ਕੇ ਜੁਧ ਮਚਾਯੋ ॥
ਬਾਨ ਕਮਾਨ ਕ੍ਰਿਪਾਨ ਗਦਾ ਗਹਿ ਯੌ ਤਿਨ ਸਾਰ ਸੋ ਸਾਰ ਬਜਾਯੋ ॥
ਘਾਇਲ ਆਪ ਭਏ ਭਟ ਸੋ ਅਰੁ ਸਸਤ੍ਰਨ ਸੋ ਹਰਿ ਕੋ ਤਨੁ ਘਾਯੋ ॥
ਦਉਰ ਪਰੇ ਹਲ ਮੂਸਲ ਲੈ ਬਲਿ ਬੈਰਨ ਕੋ ਦਲੁ ਮਾਰਿ ਗਿਰਾਯੋ ॥੧੦੮੬॥
ਦੋਹਰਾ ॥
ਜੂਝ ਪਰੈ ਜੇ ਨ੍ਰਿਪ ਬਲੀ ਹਰਿ ਸਿਉ ਜੁਧੁ ਮਚਾਇ ॥
ਤਿਨ ਬੀਰਨ ਕੇ ਨਾਮ ਸਬ ਸੋ ਕਬਿ ਕਹਤ ਸੁਨਾਇ ॥੧੦੮੭॥