ਅਥ ਭ੍ਰਿਗਲਤਾ ਕੋ ਪ੍ਰਸੰਗ ਕਥਨੰ ॥

ਸਵੈਯਾ ॥

ਬੈਠੇ ਹੁਤੇ ਰਿਖਿ ਸਾਤ ਤਹਾ ਇਕਠੇ ਤਿਨ ਕੇ ਜੀਅ ਮੈ ਅਸ ਆਯੋ ॥

ਰੁਦ੍ਰ ਭਲੋ ਬ੍ਰਹਮਾ ਕਿਧੋ ਬਿਸਨੁ ਜੂ ਪੈ ਪ੍ਰਿਥਮੈ ਜਿਹ ਕੋ ਠਹਰਾਯੋ ॥

ਤੀਨੋ ਅਨੰਤ ਹੈ ਅੰਤਿ ਕਛੂ ਨਹਿ ਹੈ ਇਨ ਕੋ ਕਿਨ ਹੂ ਨਹੀ ਪਾਯੋ ॥

ਭੇਦ ਲਹੋ ਇਨ ਕੋ ਤਿਨ ਮੈ ਭ੍ਰਿਗ ਬੈਠੋ ਹੁਤੋ ਸੋਊ ਦੇਖਨ ਧਾਯੋ ॥੨੪੫੯॥

ਰੁਦ੍ਰ ਕੇ ਧਾਮ ਗਯੋ ਕਹਿਓ ਤੁਮ ਜੀਵ ਹਨੋ ਤਿਹ ਸੂਲ ਸੰਭਾਰਿਯੋ ॥

ਗਯੋ ਚਤੁਰਾਨਨ ਕੇ ਚਲਿ ਕੈ ਇਹ ਬੇਦ ਰਰੈ ਇਹ ਜਾਨ ਨ ਪਾਰਿਯੋ ॥

ਬਿਸਨ ਕੇ ਲੋਕ ਗਯੋ ਸੁਖ ਸੋਵਤ ਕੋਪ ਭਰਿਯੋ ਰਿਖਿ ਲਾਤਹਿ ਮਾਰਿਯੋ ॥

ਕੋਪ ਕੀਯੋ ਨ ਗਹੇ ਰਿਖਿ ਪਾ ਇਹ ਸ੍ਰੀਪਤਿ ਸ੍ਰੀ ਬ੍ਰਿਜਨਾਥ ਬਿਚਾਰਿਯੋ ॥੨੪੬੦॥

ਬਿਸਨੁ ਜੂ ਬਾਚ ਭ੍ਰਿਗੁ ਸੋ ॥

ਸਵੈਯਾ ॥

ਪਾਇ ਕੋ ਘਾਇ ਰਹਿਓ ਸਹਿ ਕੈ ਹਸ ਕੈ ਦਿਜ ਸੋ ਇਹ ਭਾਤਿ ਉਚਾਰੋ ॥

ਬਜ੍ਰ ਸਮਾਨ ਹ੍ਰਿਦੈ ਹਮਰੋ ਲਗਿ ਪਾਇ ਦੁਖਿਓ ਹ੍ਵੈ ਹੈ ਤੁਹਿ ਮਾਰੋ ॥

ਮਾਗਤਿ ਹਉ ਇਕ ਜੋ ਤੁਮ ਦੇਹੁ ਜੁ ਪੈ ਛਿਮ ਕੈ ਅਪਰਾਧ ਹਮਾਰੋ ॥

ਜੇਤਕ ਰੂਪ ਧਰੋ ਜਗ ਹਉ ਤੁ ਸਦਾ ਰਹੈ ਪਾਇ ਕੋ ਚਿਹਨ ਤੁਹਾਰੋ ॥੨੪੬੧॥

ਇਉ ਜਬ ਬੈਨ ਕਹੇ ਬ੍ਰਿਜ ਨਾਇਕ ਤਉ ਰਿਖਿ ਚਿਤ ਬਿਖੈ ਸੁਖੁ ਪਾਯੋ ॥

ਕੈ ਕੈ ਪ੍ਰਨਾਮ ਘਨੇ ਪ੍ਰਭ ਕਉ ਪੁਨਿ ਆਪਨੇ ਆਸ੍ਰਮ ਮੈ ਫਿਰਿ ਆਯੋ ॥

ਰੁਦ੍ਰ ਕੋ ਬ੍ਰਹਮ ਕੋ ਬਿਸਨੁ ਕਥਾਨ ਕੋ ਭੇਦ ਸਭੈ ਇਨ ਕੋ ਸਮਝਾਯੋ ॥

ਸ︀ਯਾਮ ਕੋ ਜਾਪ ਜਪੈ ਸਭ ਹੀ ਹਮ ਸ੍ਰੀ ਬ੍ਰਿਜਨਾਥ ਸਹੀ ਪ੍ਰਭ ਪਾਯੋ ॥੨੪੬੨॥

ਜਾਪ ਕੀਯੋ ਸਭ ਹੀ ਹਰਿ ਕੋ ਜਬ ਯੋ ਭ੍ਰਿਗੁ ਆਇ ਕੈ ਬਾਤ ਸੁਨਾਈ ॥

ਹੈ ਰੇ ਅਨੰਤ ਕਹਿਓ ਕਰੁਨਾਨਿਧਿ ਬੇਦ ਸਕੈ ਨਹੀ ਜਾਹਿ ਬਤਾਈ ॥

ਕ੍ਰੋਧੀ ਹੈ ਰੁਦ੍ਰ ਗਰੇ ਰੁੰਡ ਮਾਲ ਕਉ ਡਾਰਿ ਕੈ ਬੈਠੋ ਹੈ ਡਿੰਭ ਜਨਾਈ ॥

ਤਾਹਿ ਜਪੋ ਨ ਜਪੋ ਹਰਿ ਕੋ ਪ੍ਰਭ ਸ੍ਰੀ ਬ੍ਰਿਜਨਾਥ ਸਹੀ ਠਹਰਾਈ ॥੨੪੬੩॥

ਜਾਪ ਜਪਿਯੋ ਸਭ ਹੂ ਹਰਿ ਕੋ ਜਬ ਯੌ ਭ੍ਰਿਗੁ ਆਨਿ ਰਿਖੋ ਸਮਝਾਯੋ ॥

ਜਿਉ ਜਗ ਭੂਤ ਪਿਸਾਚਨ ਮਾਨਤ ਤੈਸੋ ਈ ਲੈ ਇਕ ਰੁਦ੍ਰ ਬਨਾਯੋ ॥

ਕੋ ਬ੍ਰਹਮਾ ਕਰਿ ਮਾਲਾ ਲੀਏ ਜਪੁ ਤਾ ਕੋ ਕਰੈ ਤਿਹ ਕੋ ਨਹੀ ਪਾਯੋ ॥

ਸ੍ਰੀ ਬ੍ਰਿਜਨਾਥ ਕੋ ਧਿਆਨ ਧਰੋ ਸੁ ਧਰਿਓ ਤਿਨ ਅਉਰ ਸਭੈ ਬਿਸਰਾਯੋ ॥੨੪੬੪॥

ਇਤਿ ਸ੍ਰੀ ਦਸਮ ਸਿਕੰਧ ਪੁਰਾਣੇ ਬਚਿਤ੍ਰ ਨਾਟਕ ਗ੍ਰੰਥੇ ਕ੍ਰਿਸਨਾਵਤਾਰੇ ਭ੍ਰਿਗੁਲਤਾ ਪ੍ਰਸੰਗ ਬਰਨਨੰ ਨਾਮ ਧਿਆਇ ਸਮਾਪਤਮ ॥

ਅਥ ਪਾਰਥ ਦਿਜ ਕੇ ਨਮਿਤ ਚਿਖਾ ਸਾਜ ਆਪ ਜਲਨ ਲਗਾ ॥

ਚੌਪਈ ॥

ਇਕ ਦਿਜ ਹੁਤੋ ਸੁ ਹਰਿ ਘਰਿ ਆਯੋ ॥

ਚਿਤ ਬਿਤ ਤੇ ਅਤਿ ਸੋਕ ਜਨਾਯੋ ॥

ਮੇਰੇ ਸੁਤ ਸਭ ਹੀ ਜਮ ਮਾਰੇ ॥

ਪ੍ਰਭ ਜੂ ਯਾ ਜਗ ਜੀਯਤ ਤੁਹਾਰੇ ॥੨੪੬੫॥

ਸਵੈਯਾ ॥

ਦੇਖਿ ਬ੍ਰਿਲਾਪ ਤਬੈ ਦਿਜ ਪਾਰਥ ਤਉਨ ਸਮੈ ਅਤਿ ਓਜ ਜਨਾਯੋ ॥

ਰਾਖਿ ਹੋ ਹਉ ਨਹਿ ਰਾਖੇ ਗਏ ਤਬ ਲਜਤ ਹ੍ਵੈ ਜਰਬੋ ਜੀਅ ਆਯੋ ॥

ਸ੍ਰੀ ਬ੍ਰਿਜਨਾਥ ਤਬੈ ਤਿਹ ਪੈ ਚਲਿ ਆਵਤ ਭਯੋ ਹਠ ਤੇ ਸਮਝਾਯੋ ॥

ਤਾਹੀ ਕਉ ਲੈ ਸੰਗਿ ਆਪਿ ਅਰੂੜਤ ਹ੍ਵੈ ਰਥ ਪੈ ਤਿਨ ਓਰਿ ਸਿਧਾਯੋ ॥੨੪੬੬॥

ਗਯੋ ਹਰਿ ਜੀ ਚਲ ਕੈ ਤਿਹ ਠਾ ਅੰਧਿਆਰ ਘਨੋ ਜਿਹ ਦ੍ਰਿਸਟਿ ਨ ਆਵੈ ॥

ਦ੍ਵਾਦਸ ਸੂਰ ਚੜੈ ਤਿਹ ਠਾ ਤੁ ਸਭੈ ਤਿਨ ਕੀ ਗਤਿ ਹ੍ਵੈ ਤਮ ਜਾਵੈ ॥

ਪਾਰਥ ਤਾਹੀ ਚੜਿਯੋ ਰਥ ਪੈ ਡਰਪਾਤਿ ਭਯੋ ਪ੍ਰਭ ਯੌ ਸਮਝਾਵੈ ॥

ਚਿੰਤ ਕਰੋ ਨ ਸੁਦਰਸਨਿ ਚਕ੍ਰ ਦਿਪੈ ਜਦ ਹੀ ਹਰਿ ਮਾਰਗੁ ਪਾਵੈ ॥੨੪੬੭॥

ਚੌਪਈ ॥

ਜਹਾ ਸੇਖਸਾਈ ਥੋ ਸੋਯੋ ॥

ਅਹਿ ਆਸਨ ਪਰ ਸਭ ਦੁਖੁ ਖੋਯੋ ॥

ਜਗਯੋ ਸ︀ਯਾਮ ਜਬ ਹੀ ਦਰਸਾਯੋ ॥

ਅਪਨੇ ਮਨ ਅਤਿ ਹੀ ਸੁਖੁ ਪਾਯੋ ॥੨੪੬੮॥

ਕਿਹ ਕਾਰਨ ਇਹ ਠਾ ਹਰਿ ਆਏ ॥

ਹਮ ਜਾਨਤ ਹਮ ਅਬ ਸੁਖ ਪਾਏ ॥

ਜਾਨਤ ਦਿਜ ਬਾਲਕ ਅਬ ਲੀਜੈ ॥

ਏਕ ਘਰੀ ਇਹ ਠਾ ਸੁਖ ਦੀਜੈ ॥੨੪੬੯॥