( 55 )
ਚੌਪਈ ॥
ਤਿਨ ਇਹ ਕਲ ਮੋ ਧਰਮੁ ਚਲਾਯੋ ॥
ਸਭ ਸਾਧਨ ਕੋ ਰਾਹੁ ਬਤਾਯੋ ॥
ਜੋ ਤਾਂ ਕੇ ਮਾਰਗ ਮਹਿ ਆਏ ॥
ਤੇ ਕਬਹੂੰ ਨਹੀ ਪਾਪ ਸੰਤਾਏ ॥੫॥
ਜੇ ਜੇ ਪੰਥ ਤਵਨ ਕੇ ਪਰੇ ॥
ਪਾਪ ਤਾਪ ਤਿਨ ਕੇ ਪ੍ਰਭ ਹਰੇ ॥
ਦੂਖ ਭੂਖ ਕਬਹੂੰ ਨ ਸੰਤਾਏ ॥
ਜਾਲ ਕਾਲ ਕੇ ਬੀਚ ਨ ਆਏ ॥੬॥
ਨਾਨਕ ਅੰਗਦ ਕੋ ਬਪੁ ਧਰਾ ॥
ਧਰਮ ਪ੍ਰਚੁਰ ਇਹ ਜਗ ਮੋ ਕਰਾ ॥
ਅਮਰਦਾਸ ਪੁਨਿ ਨਾਮੁ ਕਹਾਯੋ ॥
ਜਨ ਦੀਪਕ ਤੇ ਦੀਪ ਜਗਾਯੋ ॥੭॥
ਜਬ ਬਰਦਾਨ ਸਮੈ ਵਹੁ ਆਵਾ ॥
ਰਾਮਦਾਸ ਤਬ ਗੁਰੂ ਕਹਾਵਾ ॥
ਤਿਹ ਬਰਦਾਨ ਪੁਰਾਤਨ ਦੀਆ ॥
ਅਮਰਦਾਸ ਸੁਰਪੁਰਿ ਮਗੁ ਲੀਆ ॥੮॥
ਸ੍ਰੀ ਨਾਨਕ ਅੰਗਦਿ ਕਰਿ ਮਾਨਾ ॥
ਅਮਰਦਾਸ ਅੰਗਦ ਪਹਿਚਾਨਾ ॥
ਅਮਰਦਾਸ ਰਾਮਦਾਸ ਕਹਾਯੋ ॥
ਸਾਧਨਿ ਲਖਾ ਮੂੜ੍ਹ ਨਹਿ ਪਾਯੋ ॥੯॥
ਭਿੰਨ ਭਿੰਨ ਸਭਹੂੰ ਕਰ ਜਾਨਾ ॥
ਏਕ ਰੂਪ ਕਿਨਹੂੰ ਪਹਿਚਾਨਾ ॥
ਜਿਨ ਜਾਨਾ ਤਿਨ ਹੀ ਸਿਧ ਪਾਈ ॥
ਬਿਨ ਸਮਝੇ ਸਿਧ ਹਾਥਿ ਨ ਆਈ ॥੧੦॥
ਰਾਮਦਾਸ ਹਰਿ ਸੋ ਮਿਲ ਗਏ ॥
ਗੁਰਤਾ ਦੇਤ ਅਰਜਨਹਿ ਭਏ ॥
ਜਬ ਅਰਜਨ ਪ੍ਰਭੁ ਲੋਕ ਸਿਧਾਏ ॥
ਹਰਿਗੋਬਿੰਦ ਤਿਹ ਠਾਂ ਠਹਿਰਾਏ ॥੧੧॥
ਹਰਿਗੋਬਿੰਦ ਪ੍ਰਭ ਲੋਕ ਸਿਧਾਰੇ ॥
ਹਰੀਰਾਇ ਤਿਹ ਠਾਂ ਬੈਠਾਰੇ ॥
ਹਰੀਕ੍ਰਿਸਨ ਤਿਨ ਕੇ ਸੁਤ ਵਏ ॥
ਤਿਨ ਤੇ ਤੇਗ ਬਹਾਦਰ ਭਏ ॥੧੨॥
ਤਿਲਕ ਜੰਞੂ ਰਾਖਾ ਪ੍ਰਭ ਤਾ ਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥
ਸਾਧਨ ਹੇਤਿ ਇਤੀ ਜਿਨਿ ਕਰੀ ॥
ਸੀਸੁ ਦੀਆ ਪਰ ਸੀ ਨ ਉਚਰੀ ॥੧੩॥
ਧਰਮ ਹੇਤ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰ ਸਿਰਰੁ ਨ ਦੀਆ ॥
ਨਾਟਕ ਚੇਟਕ ਕੀਏ ਕੁਕਾਜਾ ॥
ਪ੍ਰਭ ਲੋਗਨ ਕਹ ਆਵਤ ਲਾਜਾ ॥੧੪॥
ਦੋਹਰਾ ॥
ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ ॥
ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ॥੧੫॥
ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ ॥੧੬॥
ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਪਾਤਸ਼ਾਹੀ ਬਰਨਨੰ ਨਾਮ ਪੰਚਮੋ ਧਿਆਇ ਸਮਾਪਤਮ ਸਤੁ ਸੁਭਮ ਸਤੁ ॥੫॥ ਅਫਜੂ ॥੨੧੫॥
ਚੌਪਈ ॥
ਅਬ ਮੈ ਅਪਨੀ ਕਥਾ ਬਖਾਨੋ ॥
ਤਪ ਸਾਧਤ ਜਿਹ ਬਿਧਿ ਮੁਹਿ ਆਨੋ ॥
ਹੇਮ ਕੁੰਟ ਪਰਬਤ ਹੈ ਜਹਾਂ ॥
ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥੧॥
ਸਪਤ ਸ੍ਰਿੰਗ ਤਿਹ ਨਾਮੁ ਕਹਾਵਾ ॥
ਪੰਡੁ ਰਾਜ ਜਹ ਜੋਗੁ ਕਮਾਵਾ ॥
ਤਹ ਹਮ ਅਧਿਕ ਤਪੱਸਿਆ ਸਾਧੀ ॥
ਮਹਾਕਾਲ ਕਾਲਿਕਾ ਅਰਾਧੀ ॥੨॥
ਇਹ ਬਿਧਿ ਕਰਤ ਤਪਸਿਆ ਭਯੋ ॥
ਦ੍ਵੈ ਤੇ ਏਕ ਰੂਪ ਹ੍ਵੈ ਗਯੋ ॥
ਤਾਤ ਮਾਤ ਮੁਰ ਅਲਖ ਅਰਾਧਾ ॥
ਬਹੁ ਬਿਧਿ ਜੋਗ ਸਾਧਨਾ ਸਾਧਾ ॥੩॥
ਤਿਨ ਜੋ ਕਰੀ ਅਲਖ ਕੀ ਸੇਵਾ ॥
ਤਾ ਤੇ ਭਏ ਪ੍ਰਸੰਨ ਗੁਰਦੇਵਾ ॥
ਤਿਨ ਪ੍ਰਭ ਜਬ ਆਇਸ ਮੁਹਿ ਦੀਆ ॥
ਤਬ ਹਮ ਜਨਮ ਕਲੂ ਮਹਿ ਲੀਆ ॥੪॥
ਚਿਤ ਨ ਭਯੋ ਹਮਰੋ ਆਵਨ ਕਹ ॥
ਚੁਭੀ ਰਹੀ ਸ੍ਰੁਤਿ ਪ੍ਰਭੁ ਚਰਨਨ ਮਹ ॥
ਜਿਉ ਤਿਉ ਪ੍ਰਭ ਹਮ ਕੋ ਸਮਝਾਯੋ ॥
ਇਮ ਕਹਿ ਕੈ ਇਹ ਲੋਕ ਪਠਾਯੋ ॥੫॥