( 57 )
ਅਕਾਲ ਪੁਰਖ ਬਾਚ ਇਸ ਕੀਟ ਪ੍ਰਤਿ ॥
ਚੌਪਈ ॥
ਜਬ ਪਹਿਲੇ ਹਮ ਸ੍ਰਿਸਟਿ ਬਨਾਈ ॥
ਦਈਤ ਰਚੇ ਦੁਸਟ ਦੁਖਦਾਈ ॥
ਤੇ ਭੁਜ ਬਲ ਬਵਰੇ ਹ੍ਵੈ ਗਏ ॥
ਪੂਜਤ ਪਰਮ ਪੁਰਖ ਰਹਿ ਗਏ ॥੬॥
ਤੇ ਹਮ ਤਮਕਿ ਤਨਕ ਮੋ ਖਾਪੇ ॥
ਤਿਨ ਕੀ ਠਉਰ ਦੇਵਤਾ ਥਾਪੇ ॥
ਤੇ ਭੀ ਬਲਿ ਪੂਜਾ ਉਰਝਾਏ ॥
ਆਪਨ ਹੀ ਪਰਮੇਸਰ ਕਹਾਏ ॥੭॥
ਮਹਾਦੇਵ ਅਚੁੱਤ ਕਹਾਯੋ ॥
ਬਿਸਨ ਆਪ ਹੀ ਕੋ ਠਹਿਰਾਯੋ ॥
ਬ੍ਰਹਮਾ ਆਪ ਪਾਰਬ੍ਰਹਮ ਬਖਾਨਾ ॥
ਪ੍ਰਭ ਕੋ ਪ੍ਰਭੂ ਨ ਕਿਨਹੂੰ ਜਾਨਾ ॥੮॥
ਤਬ ਸਾਖੀ ਪ੍ਰਭ ਅਸਟ ਬਨਾਏ ॥
ਸਾਖ ਨਮਿਤ ਦੇਬੇ ਠਹਿਰਾਏ ॥
ਤੇ ਕਹੈ ਕਰੋ ਹਮਾਰੀ ਪੂਜਾ ॥
ਹਮ ਬਿਨ ਅਵਰੁ ਨ ਠਾਕੁਰੁ ਦੂਜਾ ॥੯॥
ਪਰਮ ਤੱਤ ਕੋ ਜਿਨ ਨ ਪਛਾਨਾ ॥
ਤਿਨ ਕਰਿ ਈਸਰ ਤਿਨ ਕਹੁ ਮਾਨਾ ॥
ਕੇਤੇ ਸੂਰ ਚੰਦ ਕਹੁ ਮਾਨੈ ॥
ਅਗਨਿ ਹੋਤ੍ਰ ਕਈ ਪਵਨ ਪ੍ਰਮਾਨੈ ॥੧੦॥
ਕਿਨਹੂੰ ਪ੍ਰਭੁ ਪਾਹਨ ਪਹਿਚਾਨਾ ॥
ਨ੍ਹਾਤ ਕਿਤੇ ਜਲ ਕਰਤ ਬਿਧਾਨਾ ॥
ਕੇਤਕ ਕਰਮ ਕਰਤ ਡਰਪਾਨਾ ॥
ਧਰਮ ਰਾਜ ਕੋ ਧਰਮ ਪਛਾਨਾ ॥੧੧॥
ਜੋ ਪ੍ਰਭ ਸਾਖ ਨਮਿਤ ਠਹਿਰਾਏ ॥
ਤੇ ਹਿਆਂ ਆਇ ਪ੍ਰਭੂ ਕਹਵਾਏ ॥
ਤਾ ਕੀ ਬਾਤ ਬਿਸਰ ਜਾਤੀ ਭੀ ॥
ਅਪਨੀ ਅਪਨੀ ਪਰਤ ਸੋਭ ਭੀ ॥੧੨॥
ਜਬ ਪ੍ਰਭ ਕੋ ਨ ਤਿਨੈ ਪਹਿਚਾਨਾ ॥
ਤਬ ਹਰਿ ਇਨ ਮਨੁਛਨ ਠਹਿਰਾਨਾ ॥
ਤੇ ਭੀ ਬਸਿ ਮਮਤਾ ਹੁਇ ਗਏ ॥
ਪਰਮੇਸਰ ਪਾਹਨ ਠਹਿਰਏ ॥੧੩॥
ਤਬ ਹਰਿ ਸਿੱਧ ਸਾਧ ਠਹਿਰਾਏ ॥
ਤਿਨ ਭੀ ਪਰਮ ਪੁਰਖ ਨਹੀ ਪਾਏ ॥
ਜੇ ਕੋਈ ਹੋਤ ਭਯੋ ਜਗਿ ਸਿਆਨਾ ॥
ਤਿਨ ਤਿਨ ਅਪਨੋ ਪੰਥੁ ਚਲਾਨਾ ॥੧੪॥
ਪਰਮ ਪੁਰਖ ਕਿਨਹੂੰ ਨਹ ਪਾਯੋ ॥
ਬੈਰ ਬਾਦ ਅਹੰਕਾਰ ਬਢਾਯੋ ॥
ਪੇਡ ਪਾਤ ਆਪਨ ਤੇ ਜਲੈ ॥
ਪ੍ਰਭ ਕੈ ਪੰਥ ਨ ਕੋਊ ਚਲੈ ॥੧੫॥
ਜਿਨਿ ਜਿਨਿ ਤਨਿਕ ਸਿੱਧ ਕੋ ਪਾਯੋ ॥
ਤਿਨ ਤਿਨ ਅਪਨਾ ਰਾਹੁ ਚਲਾਯੋ ॥
ਪਰਮੇਸਰ ਨ ਕਿਨਹੂੰ ਪਹਿਚਾਨਾ ॥
ਮਮ ਉਚਾਰਤੇ ਭਯੋ ਦਿਵਾਨਾ ॥੧੬॥
ਪਰਮ ਤੱਤ ਕਿਨਹੂੰ ਨ ਪਛਾਨਾ ॥
ਆਪ ਆਪ ਭੀਤਰਿ ਉਰਝਾਨਾ ॥
ਤਬ ਜੇ ਜੇ ਰਿਖਰਾਜ ਬਨਾਏ ॥
ਤਿਨ ਆਪਨ ਪੁਨ ਸਿੰਮ੍ਰਿਤ ਚਲਾਏ ॥੧੭॥
ਜੇ ਸਿੰਮ੍ਰਿਤਨ ਕੇ ਭਏ ਅਨੁਰਾਗੀ ॥
ਤਿਨਿ ਤਿਨਿ ਕ੍ਰਿਆ ਬ੍ਰਹਮ ਕੀ ਤਿਆਗੀ ॥
ਜਿਨ ਮਨ ਹਰਿ ਚਰਨਨ ਠਹਿਰਾਯੋ ॥
ਸੋ ਸਿੰਮ੍ਰਿਤਨ ਕੇ ਰਾਹ ਨ ਆਯੋ ॥੧੮॥
ਬ੍ਰਹਮਾ ਚਾਰ ਹੀ ਬੇਦ ਬਨਾਏ ॥
ਸਰਬ ਲੋਕ ਤਿਹ ਕਰਮ ਚਲਾਏ ॥
ਜਿਨ ਕੀ ਲਿਵ ਹਰਿ ਚਰਨਨ ਲਾਗੀ ॥
ਤੇ ਬੇਦਨ ਤੇ ਭਏ ਤਿਆਗੀ ॥੧੯॥
ਜਿਨ ਮਤ ਬੇਦ ਕਤੇਬਨ ਤਿਆਗੀ ॥
ਪਾਰਬ੍ਰਹਮ ਕੇ ਭਏ ਅਨੁਰਾਗੀ ॥
ਤਿਨ ਕੇ ਗੂੜ ਮੱਤ ਜੇ ਚਲਹੀ ॥
ਭਾਂਤਿ ਅਨੇਕ ਦੁਖਨ ਸੋ ਦਲਹੀ ॥੨੦॥
ਜੇ ਜੇ ਸਹਿਤ ਜਾਤਨ ਸੰਦੇਹਿ ॥
ਪ੍ਰਭ ਕੋ ਸੰਗਿ ਨ ਛੋਡਤ ਨੇਹ ॥
ਤੇ ਤੇ ਪਰਮ ਪੁਰੀ ਕਹ ਜਾਹੀ ॥
ਤਿਨ ਹਰਿ ਸਿਉ ਅੰਤਰੁ ਕਛੁ ਨਾਹੀਂ ॥੨੧॥
ਜੇ ਜੇ ਜੀਯ ਜਾਤਨ ਤੇ ਡਰੈ ॥
ਪਰਮ ਪੁਰਖ ਤਜਿ ਤਿਨ ਮਗ ਪਰੈ ॥
ਤੇ ਤੇ ਨਰਕ ਕੁੰਡ ਮੋ ਪਰਹੀ ॥
ਬਾਰ ਬਾਰ ਜਗ ਮੋ ਬਪੁ ਧਰਹੀ ॥੨੨॥
ਤਬ ਹਰਿ ਬਹੁਰ ਦੱਤ ਉਪਜਾਇਓ ॥
ਤਿਨ ਭੀ ਅਪਨਾ ਪੰਥੁ ਚਲਾਇਓ ॥
ਕਰ ਮੋ ਨਖ ਸਿਰ ਜਟਾਂ ਸਵਾਰੀ ॥
ਪ੍ਰਭ ਕੀ ਕ੍ਰਿਆ ਨ ਕਛੂ ਬਿਚਾਰੀ ॥੨੩॥
ਪੁਨਿ ਹਰਿ ਗੋਰਖ ਕੌ ਉਪਰਾਜਾ ॥
ਸਿੱਖ ਕਰੇ ਤਿਨਹੂੰ ਬਡ ਰਾਜਾ ॥
ਸ੍ਰਵਨ ਫਾਰਿ ਮੁਦ੍ਰਾ ਦੁਐ ਡਾਰੀ ॥
ਹਰਿ ਕੀ ਪ੍ਰੀਤ ਰੀਤਿ ਨ ਬਿਚਾਰੀ ॥੨੪॥
ਪੁਨਿ ਹਰਿ ਰਾਮਾਨੰਦ ਕੋ ਕਰਾ ॥
ਭੇਸ ਬੈਰਾਗੀ ਕੋ ਜਿਨ ਧਰਾ ॥
ਕੰਠੀ ਕੰਠਿ ਕਾਠ ਕੀ ਡਾਰੀ ॥
ਪ੍ਰਭ ਕੀ ਕ੍ਰਿਆ ਨ ਕਛੂ ਬਿਚਾਰੀ ॥੨੫॥
ਜੇ ਪ੍ਰਭੁ ਪਰਮ ਪੁਰਖ ਉਪਜਾਏ ॥
ਤਿਨ ਤਿਨ ਅਪਨੇ ਰਾਹ ਚਲਾਏ ॥
ਮਹਾਦੀਨ ਤਬ ਪ੍ਰਭ ਉਪਰਾਜਾ ॥
ਅਰਬ ਦੇਸ ਕੋ ਕੀਨੋ ਰਾਜਾ ॥੨੬॥
ਤਿਨ ਭੀ ਏਕ ਪੰਥ ਉਪਰਾਜਾ ॥
ਲਿੰਗ ਬਿਨਾ ਕੀਨੇ ਸਭ ਰਾਜਾ ॥
ਸਭ ਤੇ ਅਪਨਾ ਨਾਮੁ ਜਪਾਯੋ ॥
ਸਤਿ ਨਾਮੁ ਕਾਹੂੰ ਨ ਦ੍ਰਿੜਾਯੋ ॥੨੭॥
ਸਭ ਅਪਨੀ ਅਪਨੀ ਉਰਝਾਨਾ ॥
ਪਾਰਬ੍ਰਹਮ ਕਾਹੂ ਨ ਪਛਾਨਾ ॥
ਤਪ ਸਾਧਤ ਹਰਿ ਮੋਹਿ ਬੁਲਾਯੋ ॥
ਇਮ ਕਹਿ ਕੈ ਇਹ ਲੋਕ ਪਠਾਯੋ ॥੨੮॥
ਅਕਾਲ ਪੁਰਖ ਬਾਚ ॥
ਚੌਪਈ ॥
ਮੈ ਅਪਨਾ ਸੁਤ ਤੋਹਿ ਨਿਵਾਜਾ ॥
ਪੰਥ ਪ੍ਰਚੁਰ ਕਰਬੇ ਕਹੁ ਸਾਜਾ ॥
ਜਾਹਿ ਤਹਾਂ ਤੈ ਧਰਮੁ ਚਲਾਇ ॥
ਕਬੁਧਿ ਕਰਨ ਤੇ ਲੋਕ ਹਟਾਇ ॥੨੯॥
ਕਬਿਬਾਚ ॥ ਦੋਹਰਾ ॥
ਠਾਢ ਭਯੋ ਮੈ ਜੋਰਿ ਕਰ ਬਚਨ ਕਹਾ ਸਿਰ ਨਿਆਇ ॥
ਪੰਥ ਚਲੈ ਤਬ ਜਗਤ ਮੈ ਜਬ ਤੁਮ ਕਰਹੁ ਸਹਾਇ ॥੩੦॥