( 59 )
ਚੌਪਈ ॥
ਕਈ ਕੋਟਿ ਮਿਲਿ ਪੜ੍ਹਤ ਕੁਰਾਨਾ ॥
ਬਾਚਤ ਕਿਤੇ ਪੁਰਾਨ ਅਜਾਨਾ ॥
ਅੰਤ ਕਾਲ ਕੋਈ ਕਾਮ ਨ ਆਵਾ ॥
ਦਾਵ ਕਾਲ ਕਾਹੂ ਨ ਬਚਾਵਾ ॥੪੮॥
ਕਿਉ ਨ ਜਪੋ ਤਾ ਕੋ ਤੁਮ ਭਾਈ ॥
ਅੰਤ ਕਾਲ ਜੋ ਹੋਇ ਸਹਾਈ ॥
ਫੋਕਟ ਧਰਮ ਲਖੋ ਕਰ ਭਰਮਾ ॥
ਇਨ ਤੇ ਸਰਤ ਨ ਕੋਈ ਕਰਮਾ ॥੪੯॥
ਇਹ ਕਾਰਨ ਪ੍ਰਭੁ ਹਮੈ ਬਨਾਯੋ ॥
ਭੇਦੁ ਭਾਖਿ ਇਹੁ ਲੋਕ ਪਠਾਯੋ ॥
ਜੋ ਤਿਨ ਕਹਾ ਸੁ ਸਭਨ ਉਚਰੋਂ ॥
ਡਿੰਭ ਵਿੰਭ ਕਛੁ ਨੈਕ ਨ ਕਰੋਂ ॥੫੦॥
ਰਸਾਵਲ ਛੰਦ ॥
ਨ ਜਟਾ ਮੂੰਡ ਧਾਰੋਂ ॥
ਨ ਮੁੰਦ੍ਰਕਾ ਸਵਾਰੋਂ ॥
ਜਪੋ ਤਾਸ ਨਾਮੰ ॥
ਸਰੈ ਸਰਬ ਕਾਮੰ ॥੫੧॥
ਨ ਨੈਨੰ ਮਿਚਾਊਂ ॥
ਨ ਡਿੰਭੰ ਦਿਖਾਊਂ ॥
ਨ ਕੁਕਰਮੰ ਕਮਾਊਂ ॥
ਨ ਭੇਖੀ ਕਹਾਊਂ ॥੫੨॥
ਚੌਪਈ ॥
ਜੇ ਜੇ ਭੇਖ ਸੁ ਤਨ ਮੈਂ ਧਾਰੈ ॥
ਤੇ ਪ੍ਰਭੁ ਜਨ ਕਛੁ ਕੈ ਨ ਬਿਚਾਰੈ ॥
ਸਮਝ ਲੇਹੁ ਸਭ ਜਨ ਮਨ ਮਾਹੀ ॥
ਡਿੰਭਨ ਮੈ ਪਰਮੇਸੁਰ ਨਾਹੀ ॥੫੩॥
ਜੇ ਜੇ ਕਰਮ ਕਰਿ ਡਿੰਭ ਦਿਖਾਹੀਂ ॥
ਤਿਨ ਪਰ ਲੋਗਨ ਮੋ ਗਤਿ ਨਾਹੀਂ ॥
ਜੀਵਤ ਚਲਤ ਜਗਤ ਕੇ ਕਾਜਾ ॥
ਸ੍ਵਾਂਗ ਦੇਖਿ ਕਰਿ ਪੂਜਤ ਰਾਜਾ ॥੫੪॥
ਸੁਆਂਗਨ ਮੈ ਪਰਮੇਸੁਰ ਨਾਹੀ ॥
ਖੋਜ ਫਿਰੈ ਸਭ ਹੀ ਕੋ ਕਾਹੀ ॥
ਅਪਨੋ ਮਨੁ ਕਰ ਮੋ ਜਿਹ ਆਨਾ ॥
ਪਾਰਬ੍ਰਹਮ ਕੋ ਤਿਨੀ ਪਛਾਨਾ ॥੫੫॥
ਦੋਹਰਾ ॥
ਭੇਖ ਦਿਖਾਇ ਜਗਤ ਕੋ ਲੋਗਨ ਕੋ ਬਸਿ ਕੀਨ ॥
ਅੰਤ ਕਾਲ ਕਾਤੀ ਕਟਿਓ ਬਾਸੁ ਨਰਕ ਮੋ ਲੀਨ ॥੫੬॥
ਚੌਪਈ ॥
ਜੇ ਜੇ ਜਗ ਕੋ ਡਿੰਭ ਦਿਖਾਵੈ ॥
ਲੋਗਨ ਮੂੰਡ ਅਧਿਕ ਸੁਖੁ ਪਾਵੈ ॥
ਨਾਸਾਂ ਮੂੰਦ ਕਰੇ ਪ੍ਰਣਾਮੰ ॥
ਫੋਕਟ ਧਰਮ ਨ ਕਉਡੀ ਕਾਮੰ ॥੫੭॥
ਫੋਕਟ ਧਰਮ ਜਿਤੇ ਜਗ ਕਰਹੀਂ ॥
ਨਰਕ ਕੁੰਡ ਭੀਤਰ ਤੇ ਪਰਹੀਂ ॥
ਹਾਥ ਹਲਾਏ ਸੁਰਗ ਨ ਜਾਹੂ ॥
ਜੋ ਮਨੁ ਜੀਤ ਸਕਾ ਨਹੀਂ ਕਾਹੂ ॥੫੮॥
ਕਬਿਬਾਚ ॥ ਦੋਹਰਾ ॥
ਜੋ ਨਿਜ ਪ੍ਰਭ ਮੋ ਸੋ ਕਹਾ ਸੋ ਕਹਿਹੋਂ ਜਗ ਮਾਹਿ ॥
ਜੋ ਤਿਹ ਪ੍ਰਭ ਕੋ ਧਿਆਇ ਹੈ ਅੰਤ ਸੁਰਗ ਕੋ ਜਾਹਿ ॥੫੯॥
ਦੋਹਰਾ ॥
ਹਰਿ ਹਰਿ ਜਨ ਦੁਇ ਏਕ ਹੈ ਬਿਬ ਬਿਚਾਰ ਕਛੁ ਨਾਹਿ ॥
ਜਲ ਤੇ ਉਪਜ ਤਰੰਗ ਜਿਉ ਜਲ ਹੀ ਬਿਖੈ ਸਮਾਹਿ ॥੬੦॥