( 60 )
ਚੌਪਈ ॥
ਜੇ ਜੇ ਬਾਦਿ ਕਰਤ ਹੰਕਾਰਾ ॥
ਤਿਨ ਤੇ ਭਿੰਨ ਰਹਤ ਕਰਤਾਰਾ ॥
ਬੇਦ ਕਤੇਬ ਬਿਖੈ ਹਰਿ ਨਾਹੀਂ ॥
ਜਾਨ ਲੇਹੁ ਹਰਿਜਨ ਮਨ ਮਾਹੀਂ ॥੬੧॥
ਆਂਖ ਮੂੰਦਿ ਕੋਊ ਡਿੰਭ ਦਿਖਾਵੈ ॥
ਆਂਧਰ ਕੀ ਪਦਵੀ ਕਹਿ ਪਾਵੈ ॥
ਆਂਖਿ ਮੀਚ ਮਗ ਸੂਝ ਨ ਜਾਈ ॥
ਤਾਹਿ ਅਨੰਤ ਮਿਲੈ ਕਿਮ ਭਾਈ ॥੬੨॥
ਬਹੁ ਬਿਸਥਾਰ ਕਹ ਲਉ ਕੋਈ ਕਹੈ ॥
ਸਮਝਤ ਬਾਤਿ ਥਕਤ ਹੁਐ ਰਹੈ ॥
ਰਸਨਾ ਧਰੈ ਕਈ ਜੋ ਕੋਟਾ ॥
ਤਦਪਿ ਗਨਤ ਤਿਹ ਪਰਤ ਸੁ ਤੋਟਾ ॥੬੩॥
ਦੋਹਰਾ ॥
ਜਬ ਆਇਸੁ ਪ੍ਰਭ ਕੋ ਭਯੋ ਜਨਮੁ ਧਰਾ ਜਗ ਆਇ ॥
ਅਬ ਮੈ ਕਥਾ ਸੰਛੇਪ ਤੇ ਸਭਹੂੰ ਕਹਤ ਸੁਨਾਇ ॥੬੪॥
ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਮਮ ਆਗਿਆ ਕਾਲ ਜਗ ਪ੍ਰਵੇਸ ਕਰਨ ਨਾਮ ਖਸਟਮੋ ਧਿਆਇ ਸਮਾਪਤ ਸਤੁ ਸੁਭਮ ਸਤੁ ॥੬॥ ਅਫਜੂ ॥੨੭੯॥
ਅਥ ਕਬਿ ਜਨਮ ਕਥਨੰ ॥
ਚੌਪਈ ॥
ਮੁਰ ਪਿਤ ਪੂਰਬ ਕੀਯਸਿ ਪਯਾਨਾ ॥
ਭਾਂਤਿ ਭਾਂਤਿ ਕੇ ਤੀਰਥਿ ਨਾਨਾ ॥
ਜਬ ਹੀ ਜਾਤ ਤ੍ਰਿਬੇਣੀ ਭਏ ॥
ਪੁੰਨ ਦਾਨ ਦਿਨ ਕਰਤ ਬਿਤਏ ॥੧॥
ਤਹੀ ਪ੍ਰਕਾਸ ਹਮਾਰਾ ਭਯੋ ॥
ਪਟਨਾ ਸਹਰ ਬਿਖੈ ਭਵ ਲਯੋ ॥
ਮੱਦ੍ਰ ਦੇਸ ਹਮ ਕੋ ਲੇ ਆਏ ॥
ਭਾਂਤਿ ਭਾਂਤਿ ਦਾਈਅਨਿ ਦੁਲਰਾਏ ॥੨॥
ਕੀਨੀ ਅਨਿਕ ਭਾਂਤਿ ਤਨ ਰੱਛਾ ॥
ਦੀਨੀ ਭਾਂਤਿ ਭਾਂਤਿ ਕੀ ਸਿੱਛਾ ॥
ਜਬ ਹਮ ਧਰਮ ਕਰਮ ਮੋ ਆਏ ॥
ਦੇਵ ਲੋਕ ਤਬ ਪਿਤਾ ਸਿਧਾਏ ॥੩॥
ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਕਬਿ ਜਨਮ ਕਥਨੰ ਨਾਮ ਸਪਤਮੋ ਧਿਆਇ ਸਮਾਪਤਮ ਸਤੁ ਸੁਭਮ ਸਤੁ ॥੭॥ ਅਫਜੂ ॥੨੮੨॥
ਅਥ ਰਾਜ ਸਾਜ ਕਥਨੰ ॥
ਚੌਪਈ ॥
ਰਾਜ ਸਾਜ ਹਮ ਪਰ ਜਬ ਆਯੋ ॥
ਜਥਾ ਸਕਤ ਤਬ ਧਰਮ ਚਲਾਯੋ ॥
ਭਾਂਤਿ ਭਾਂਤਿ ਬਨ ਖੇਲ ਸਿਕਾਰਾ ॥
ਮਾਰੇ ਰੀਛ ਰੋਝ ਝੰਖਾਰਾ ॥੧॥
ਦੇਸ ਚਾਲ ਹਮ ਤੇ ਪੁਨਿ ਭਈ ॥
ਸਹਰ ਪਾਂਵਟਾ ਕੀ ਸੁਧਿ ਲਈ ॥
ਕਾਲਿੰਦ੍ਰੀ ਤਟਿ ਕਰੇ ਬਿਲਾਸਾ ॥
ਅਨਿਕ ਭਾਂਤ ਕੇ ਪੇਖ ਤਮਾਸਾ ॥੨॥
ਤਹ ਕੇ ਸਿੰਘ ਘਨੇ ਚੁਨਿ ਮਾਰੇ ॥
ਰੋਝ ਰੀਛ ਬਹੁ ਭਾਂਤਿ ਬਿਦਾਰੇ ॥
ਫਤੇਸਾਹ ਕੋਪਾ ਤਬਿ ਰਾਜਾ ॥
ਲੋਹ ਪਰਾ ਹਮ ਸੋ ਬਿਨੁ ਕਾਜਾ ॥੩॥