ਅਥ ਮ੍ਰਿਗਹਾ ਅਠਾਰਸਵੋ ਗੁਰੂ ਬਰਨਨੰ ॥

ਤੋਟਕ ਛੰਦ ॥

ਕਰਿ ਮਜਨ ਗੋਬਿੰਦ ਗਾਇ ਗੁਨੰ ॥

ਉਠਿ ਜਾਤਿ ਭਏ ਬਨ ਮਧਿ ਮੁਨੰ ॥

ਜਹ ਸਾਲ ਤਮਾਲ ਮਢਾਲ ਲਸੈ ॥

ਰਥ ਸੂਰਜ ਕੇ ਪਗ ਬਾਜ ਫਸੈ ॥੩੭੦॥

ਅਵਿਲੋਕ ਤਹਾ ਇਕ ਤਾਲ ਮਹਾ ॥

ਰਿਖਿ ਜਾਤ ਭਏ ਹਿਤ ਜੋਗ ਜਹਾ ॥

ਤਹ ਪਤ੍ਰਣ ਮਧ ਲਹ︀ਯੋ ਮ੍ਰਿਗਹਾ ॥

ਤਨ ਸੋਭਤ ਕੰਚਨ ਸੁਧ ਪ੍ਰਭਾ ॥੩੭੧॥

ਕਰਿ ਸੰਧਿਤ ਬਾਣ ਕਮਾਣ ਸਿਤੰ ॥

ਮ੍ਰਿਗ ਮਾਰਤ ਕੋਟ ਕਰੋਰ ਕਿਤੰ ॥

ਸਭ ਸੈਨ ਮੁਨੀਸਰ ਸੰਗਿ ਲਏ ॥

ਜਹ ਕਾਨਨ ਥੋ ਤਹ ਜਾਤ ਭਏ ॥੩੭੨॥

ਕਨਕੰ ਦੁਤਿ ਉਜਲ ਅੰਗ ਸਨੇ ॥

ਮੁਨਿ ਰਾਜ ਮਨੰ ਰਿਤੁ ਰਾਜ ਬਨੇ ॥

ਰਿਖਿ ਸੰਗ ਸਖਾ ਨਿਸਿ ਬਹੁਤ ਲਏ ॥

ਤਿਹ ਬਾਰਿਧ ਦੂਜ ਬਿਲੋਕਿ ਗਏ ॥੩੭੩॥

ਰਿਖਿ ਬੋਲਤ ਘੋਰਤ ਨਾਦ ਨਵੰ ॥

ਤਿਹ ਠਉਰ ਕੁਲਾਹਲ ਉਚ ਹੂਅੰ ॥

ਜਲ ਪੀਵਤ ਠਉਰ ਹੀ ਠਉਰ ਮੁਨੀ ॥

ਬਨ ਮਧਿ ਮਨੋ ਰਿਖ ਮਾਲ ਬਨੀ ॥੩੭੪॥

ਅਤਿ ਉਜਲ ਅੰਗ ਬਿਭੂਤ ਧਰੈ ॥

ਬਹੁ ਭਾਤਿ ਨ︀ਯਾਸ ਅਨਾਸ ਕਰੈ ॥

ਨਿਵਲ੍ਰਯਾਦਿਕ ਸਰਬੰ ਕਰਮ ਕੀਏ ॥

ਰਿਖਿ ਸਰਬ ਚਹੂੰ ਚਕ ਦਾਸ ਥੀਏ ॥੩੭੫॥

ਅਨਭੰਗ ਅਖੰਡ ਅਨੰਗ ਤਨੰ ॥

ਬਹੁ ਸਾਧਤ ਨ︀ਯਾਸ ਸੰਨ︀ਯਾਸ ਬਨੰ ॥

ਜਟ ਸੋਹਤ ਜਾਨੁਕ ਧੂਰ ਜਟੀ ॥

ਸਿਵ ਕੀ ਜਨੁ ਜੋਗ ਜਟਾ ਪ੍ਰਗਟੀ ॥੩੭੬॥

ਸਿਵ ਤੇ ਜਨੁ ਗੰਗ ਤਰੰਗ ਛੁਟੇ ॥

ਇਹ ਹੁਇ ਜਨ ਜੋਗ ਜਟਾ ਪ੍ਰਗਟੇ ॥

ਤਪ ਸਰਬ ਤਪੀਸਨ ਕੇ ਸਬ ਹੀ ॥

ਮੁਨਿ ਜੇ ਸਬ ਛੀਨ ਲਏ ਤਬ ਹੀ ॥੩੭੭॥

ਸ੍ਰੁਤ ਜੇਤਿਕ ਨ︀ਯਾਸ ਉਦਾਸ ਕਹੇ ॥

ਸਬ ਹੀ ਰਿਖਿ ਅੰਗਨ ਜਾਨ ਲਏ ॥

ਘਨ ਮੈ ਜਿਮ ਬਿਦੁਲਤਾ ਝਮਕੈ ॥

ਰਿਖਿ ਮੋ ਗੁਨ ਤਾਸ ਸਬੈ ਦਮਕੈ ॥੩੭੮॥

ਜਸ ਛਾਡਤ ਭਾਨੁ ਅਨੰਤ ਛਟਾ ॥

ਰਿਖਿ ਕੇ ਤਿਮ ਸੋਭਤ ਜੋਗ ਜਟਾ ॥

ਜਿਨ ਕੀ ਦੁਖ ਫਾਸ ਕਹੂੰ ਨ ਕਟੀ ॥

ਰਿਖਿ ਭੇਟਤ ਤਾਸੁ ਛਟਾਕ ਛੁਟੀ ॥੩੭੯॥

ਨਰ ਜੋ ਨਹੀ ਨਰਕਨ ਤੇ ਨਿਵਰੈ ॥

ਰਿਖਿ ਭੇਟਤ ਤਉਨ ਤਰਾਕ ਤਰੈ ॥

ਜਿਨ ਕੇ ਸਮਤਾ ਕਹੂੰ ਨਾਹਿ ਠਟੀ ॥

ਰਿਖਿ ਪੂਜਿ ਘਟੀ ਸਬ ਪਾਪ ਘਟੀ ॥੩੮੦॥

ਇਤ ਬਧਿ ਤਉਨ ਬਿਠੋ ਮ੍ਰਿਗਹਾ ॥

ਜਸ ਹੇਰਤ ਛੇਰਿਨਿ ਭੀਮ ਭਿਡਹਾ ॥

ਤਿਹ ਜਾਨ ਰਿਖੀਨ ਹੀ ਸਾਸ ਸਸ੍ਰਯੋ ॥

ਮ੍ਰਿਗ ਜਾਨ ਮੁਨੀ ਕਹੁ ਬਾਨ ਕਸ੍ਰਯੋ ॥੩੮੧॥

ਸਰ ਪੇਖ ਸਬੈ ਤਿਹ ਸਾਧ ਕਹੈ ॥

ਮ੍ਰਿਗ ਹੋਇ ਨ ਰੇ ਮੁਨਿ ਰਾਜ ਇਹੈ ॥

ਨਹ ਬਾਨ ਸਰਾਸਨ ਪਾਨ ਤਜੇ ॥

ਅਸ ਦੇਖਿ ਦ੍ਰਿੜੰ ਮੁਨਿ ਰਾਜ ਲਜੇ ॥੩੮੨॥

ਬਹੁਤੇ ਚਿਰ ਜਿਉ ਤਿਹ ਧ︀ਯਾਨ ਛੁਟਾ ॥

ਅਵਿਲੋਕ ਧਰੇ ਰਿਖਿ ਪਾਲ ਜਟਾ ॥

ਕਸ ਆਵਤ ਹੋ ਡਰੁ ਡਾਰਿ ਅਬੈ ॥

ਮੁਹਿ ਲਾਗਤ ਹੋ ਮ੍ਰਿਗ ਰੂਪ ਸਬੈ ॥੩੮੩॥

ਰਿਖ ਪਾਲ ਬਿਲੋਕਿ ਤਿਸੈ ਦਿੜਤਾ ॥

ਗੁਰੁ ਮਾਨ ਕਰੀ ਬਹੁਤੈ ਉਪਮਾ ॥

ਮ੍ਰਿਗ ਸੋ ਜਿਹ ਕੋ ਚਿਤ ਐਸ ਲਗ︀ਯੋ ॥

ਪਰਮੇਸਰ ਕੈ ਰਸ ਜਾਨ ਪਗ੍ਰਯੋ ॥੩੮੪॥

ਮੁਨ ਕੋ ਤਬ ਪ੍ਰੇਮ ਪ੍ਰਸੀਜ ਹੀਆ ॥

ਗੁਰ ਠਾਰਸਮੋ ਮ੍ਰਿਗ ਨਾਸ ਕੀਆ ॥

ਮਨ ਮੋ ਤਬ ਦਤ ਬੀਚਾਰ ਕੀਆ ॥

ਗੁਨ ਮ੍ਰਿਗਹਾ ਕੋ ਚਿਤ ਬੀਚ ਲੀਆ ॥੩੮੫॥

ਹਰਿ ਸੋ ਹਿਤੁ ਜੋ ਇਹ ਭਾਤਿ ਕਰੈ ॥

ਭਵ ਭਾਰ ਅਪਾਰਹ ਪਾਰ ਪਰੈ ॥

ਮਲ ਅੰਤਰਿ ਯਾਹੀ ਇਸਨਾਨ ਕਟੈ ॥

ਜਗ ਤੇ ਫਿਰਿ ਆਵਨ ਜਾਨ ਮਿਟੈ ॥੩੮੬॥

ਗੁਰੁ ਜਾਨ ਤਬੈ ਤਿਹ ਪਾਇ ਪਰਾ ॥

ਭਵ ਭਾਰ ਅਪਾਰ ਸੁ ਪਾਰ ਤਰਾ ॥

ਦਸ ਅਸਟਸਮੋ ਗੁਰੁ ਤਾਸੁ ਕੀਯੋ ॥

ਕਬਿ ਬਾਧਿ ਕਬਿਤਨ ਮਧਿ ਲੀਯੋ ॥੩੮੭॥

ਸਬ ਹੀ ਸਿਖ ਸੰਜੁਤਿ ਪਾਨ ਗਹੇ ॥

ਅਵਿਲੋਕਿ ਚਰਾਚਰਿ ਚਉਧ ਰਹੇ ॥

ਪਸੁ ਪਛ ਚਰਾਚਰ ਜੀਵ ਸਬੈ ॥

ਗਣ ਗੰਧ੍ਰਬ ਭੂਤ ਪਿਸਾਚ ਤਬੈ ॥੩੮੮॥

ਇਤਿ ਅਠਦਸਵੋ ਗੁਰੂ ਮ੍ਰਿਗਹਾ ਸਮਾਪਤੰ ॥੧੮॥