( 69 )
ਭੁਜੰਗ ਛੰਦ ॥
ਤਹਾ ਆਪ ਕੀਨੋ ਹੁਸੈਨੀ ਉਤਾਰੰ ॥
ਸਭੂ ਹਾਥ ਬਾਣੰ ਕਮਾਣੰ ਸੰਭਾਰੰ ॥
ਰੁਪੇ ਖਾਨਿ ਖੂਨੀ ਕਰੈ ਲਾਗ ਜੁੱਧੰ ॥
ਮੁਖੰ ਰਕਤ ਨੈਣੰ ਭਰੇ ਸੂਰ ਕ੍ਰੁੱਧੰ ॥੪੫॥
ਜਗਿਯੋ ਜੰਗ ਜਾਲਮ ਸੁ ਜੋਧੰ ਜੁਝਾਰੰ ॥
ਬਹੇ ਬਾਣ ਬਾਂਕੇ ਬਰੱਛੀ ਦੁਧਾਰੰ ॥
ਮਿਲੇ ਬੀਰ ਬੀਰੰ ਮਹਾਂ ਧੀਰ ਬੰਕੇ ॥
ਧਕਾ ਧਕਿ ਸੈਥੰ ਕ੍ਰਿਪਾਨੰ ਝਨੰਕੇ ॥੪੬॥
ਭਏ ਢੋਲ ਢੰਕਾਰ ਨਾਦੰ ਨਫੀਰੰ ॥
ਉਠੈ ਬਾਹੁ ਆਘਾਤ ਗੱਜੈ ਸੁ ਬੀਰੰ ॥
ਨਵੰ ਨੱਦ ਨੀਸਾਨ ਬੱਜੇ ਅਪਾਰੰ ॥
ਰੁਲੇ ਤੱਛ ਮੁੱਛੰ ਉਠੀ ਸਸਤ੍ਰ ਝਾਰੰ ॥੪੭॥
ਟਕਾ ਟੁੱਕ ਟੋਪੰ ਢਕਾ ਢੁੱਕ ਢਾਲੰ ॥
ਮਹਾਂ ਬੀਰ ਬਾਨੈਤ ਬੰਕੇ ਬਿਕ੍ਰਾਲੰ ॥
ਨਚੇ ਬੀਰ ਬੈਤਾਲਯੰ ਭੂਤ ਪ੍ਰੇਤੰ ॥
ਨਚੀ ਡਾਕਿਣੀ ਜੋਗਣੀ ਉਰਧ ਹੇਤੰ ॥੪੮॥
ਛੁਟੀ ਜੋਗ ਤਾਰੀ ਮਹਾਂ ਰੁਦ੍ਰ ਜਾਗੇ ॥
ਡਗਿਯੋ ਧਿਆਨ ਬ੍ਰਹਮੰ ਸਭੈ ਸਿੱਧ ਭਾਗੇ ॥
ਹਸੇ ਕਿੰਨਰੰ ਜੱਛ ਬਿੱਦਿਆ ਧਰੇਯੰ ॥
ਨਚੀ ਅੱਛਰਾ ਪੱਛਰਾ ਚਾਰਣੇਯੰ ॥੪੯॥
ਪਰਿਓ ਘੋਰ ਜੁੱਧੰ ਸੁ ਸੈਨਾ ਪਰਾਨੀ ॥
ਤਹਾਂ ਖਾਂ ਹੁਸੈਨੀ ਮੰਡਿਓ ਬੀਰ ਬਾਨੀ ॥
ਉਤੈ ਬੀਰ ਧਾਏ ਸੁ ਬੀਰੰ ਜਸ੍ਵਾਰੰ ॥
ਸਬੈ ਬਿਉਤ ਡਾਰੇ ਬਗਾ ਸੇ ਅਸ੍ਵਾਰੰ ॥੫੦॥
ਤਹਾਂ ਖਾਂ ਹੁਸੈਨੀ ਰਹਿਓ ਏਕ ਠਾਢੰ ॥
ਮਨੋ ਜੁੱਧ ਖੰਭੰ ਰਣੰ ਭੂਮ ਗਾਡੰ ॥
ਜਿਸੈ ਕੋਪ ਕੈ ਕੈ ਹਠੀ ਬਾਣ ਮਾਰਿਓ ॥
ਤਿਸੈ ਛੇਦ ਕੈ ਪੈਲ ਪਾਰੇ ਪਧਾਰਿਓ ॥੫੧॥
ਸਹੇ ਬਾਣ ਸੂਰੰ ਸਭੈ ਆਣ ਢੂਕੈ ॥
ਚਹੂੰ ਓਰ ਤੇ ਮਾਰ ਹੀ ਮਾਰ ਕੂਕੈ ॥
ਭਲੀ ਭਾਂਤਿ ਸੋ ਅਸਤ੍ਰ ਅਉ ਸਸਤ੍ਰ ਝਾਰੇ ॥
ਗਿਰੇ ਭਿਸਤ ਕੋ ਖਾਂ ਹੁਸੈਨੀ ਸਿਧਾਰੇ ॥੫੨॥
ਦੋਹਰਾ ॥
ਜਬੈ ਹੁਸੈਨੀ ਜੂਝਿਓ ਭਯੋ ਸੂਰ ਮਨ ਰੋਸੁ ॥
ਭਾਜਿ ਚਲੇ ਅਵਰੇ ਸਭੈ ਉਠਿਓ ਕਟੋਚਨ ਜੋਸੁ ॥੫੩॥
ਚੌਪਈ ॥
ਕੋਪਿ ਕਟੋਚਿ ਸਬੈ ਮਿਲਿ ਧਾਏ ॥
ਹਿੰਮਤਿ ਕਿੰਮਤਿ ਸਹਿਤ ਰਿਸਾਏ ॥
ਹਰੀ ਸਿੰਘ ਤਬ ਕੀਯਾ ਉਠਾਨਾ ॥
ਚੁਨਿ ਚੁਨਿ ਹਨੇ ਪਖਰੀਯਾ ਜੁਆਨਾ ॥੫੪॥
ਨਰਾਜ ਛੰਦ ॥
ਤਬੈ ਕਟੋਚ ਕੋਪੀਅੰ ॥
ਸੰਭਾਰ ਪਾਵ ਰੋਪੀਅੰ ॥
ਸਰੱਕ ਸਸਤ੍ਰ ਝਾਰਹੀ ॥
ਸੁ ਮਾਰਿ ਮਾਰਿ ਉਚਾਰਹੀ ॥੫੫॥
ਚੰਦੇਲ ਚੌਪੀਯੰ ਤਬੈ ॥
ਰਿਸਾਤ ਧਾਤ ਭੇ ਸਬੈ ॥
ਜਿਤੇ ਗਏ ਸੁ ਮਾਰੀਯੰ ॥
ਬਚੇ ਤਿਤੇ ਸਿਧਾਰੀਯੰ ॥੫੬॥
ਦੋਹਰਾ ॥
ਸਾਤ ਸਵਾਰਨ ਕੇ ਸਹਿਤ ਜੂਝੇ ਸੰਗਤ ਰਾਇ ॥
ਦਰਸੋ ਸੁਨਿ ਜੂਝੈ ਤਿਨੈ ਬਹੁਤ ਜੁਝਤ ਭਯੋ ਆਇ ॥੫੭॥
ਹਿੰਮਤ ਹੂੰ ਉਤਰਿਯੋ ਤਹਾ ਬੀਰ ਖੇਤ ਮੰਝਾਰ ॥
ਕੇਤਨ ਕੇ ਤਨਿ ਘਾਇ ਸਹਿ ਕੇਤਨਿ ਕੈ ਤਨਿ ਝਾਰ ॥੫੮॥
ਬਾਜ ਤਹਾਂ ਜੂਝਤ ਭਯੋ ਹਿੰਮਤ ਗਯੋ ਪਰਾਇ ॥
ਲੋਥ ਕ੍ਰਿਪਾਲਹਿ ਕੀ ਨਮਿਤ ਕੋਪਿ ਪਰੇ ਅਰਰਾਇ ॥੫੯॥