ਰਾਮਕਲੀ ਪਾਤਿਸਾਹੀ ੧੦ ॥

ਪ੍ਰਾਨੀ ਪਰਮ ਪੁਰਖ ਪਗ ਲਾਗੋ ॥

ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ ਰਹਾਉ ॥

ਔਰਨ ਕਹਾ ਉਪਦੇਸਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥

ਸਿੰਚਤ ਕਹਾ ਪਰੇ ਬਿਖਿਯਨ ਕਹ ਕਬਹੁ ਬਿਖੈ ਰਸ ਤ︀ਯਾਗੋ ॥੧॥

ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥

ਸੰਗ੍ਰਹ ਕਰੋ ਸਦਾ ਸਿਮਰਨ ਕੋ ਪਰਮ ਪਾਪ ਤਜਿ ਭਾਗੋ ॥੨॥

ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥

ਜੌ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸ ਪਾਗੋ ॥੩॥੩॥੩॥

ਰਾਗੁ ਸੋਰਠਿ ਪਾਤਿਸਾਹੀ ੧੦ ॥

ਪ੍ਰਭ ਜੂ ਤੋ ਕਹ ਲਾਜ ਹਮਾਰੀ ॥

ਨੀਲ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ ਰਹਾਉ ॥

ਪਰਮ ਪੁਰਖ ਪਰਮੇਸਰ ਸੁਆਮੀ ਪਾਵਨ ਪਉਨ ਅਹਾਰੀ ॥

ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥

ਨਿਰਬਿਕਾਰ ਨਿਰਜੁਰ ਨਿੰਦ੍ਰਾ ਬਿਨੁ ਨਿਰਬਿਖ ਨਰਕ ਨਿਵਾਰੀ ॥

ਕ੍ਰਿਪਾ ਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥

ਧਨੁਰਪਾਨਿ ਧ੍ਰਿਤਮਾਨ ਧਰਾਧਰ ਅਨਬਿਕਾਰ ਅਸਿਧਾਰੀ ॥

ਹੌ ਮਤਿ ਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥੧॥੪॥

ਰਾਗੁ ਕਲਿਆਣ ਪਾਤਿਸਾਹੀ ੧੦ ॥

ਬਿਨ ਕਰਤਾਰ ਨ ਕਿਰਤਮ ਮਾਨੋ ॥

ਆਦਿ ਅਜੋਨਿ ਅਜੈ ਅਬਿਨਾਸੀ ਤਿਹ ਪਰਮੇਸਰ ਜਾਨੋ ॥੧॥ ਰਹਾਉ ॥

ਕਹਾ ਭਯੋ ਜੋ ਆਨ ਜਗਤ ਮੈ ਦਸਕ ਅਸੁਰ ਹਰਿ ਘਾਏ ॥

ਅਧਿਕ ਪ੍ਰਪੰਚ ਦਿਖਾਇ ਸਭਨ ਕਹ ਆਪਹਿ ਬ੍ਰਹਮ ਕਹਾਏ ॥੧॥

ਭੰਜਨ ਗੜ੍ਹਨ ਸਮਰਥ ਸਦਾ ਪ੍ਰਭੁ ਸੋ ਕਿਮ ਜਾਤਿ ਗਿਨਾਯੋ ॥

ਤਾਂ ਤੇ ਸਰਬ ਕਾਲ ਕੇ ਅਸਿ ਕੋ ਘਾਇ ਬਚਾਇ ਨ ਆਯੋ ॥੨॥

ਕੈਸੇ ਤੋਹਿ ਤਾਰਿ ਹੈ ਸੁਨਿ ਜੜ ਆਪ ਡੁਬਿਯੋ ਭਵ ਸਾਗਰ ॥

ਛੁਟਿਹੋ ਕਾਲ ਫਾਸ ਤੇ ਤਬ ਹੀ ਗਹੋ ਸਰਨਿ ਜਗਤਾਗਰ ॥੩॥੧॥੫॥