ਰਾਗ ਬਿਲਾਵਲ ਪਾਤਿਸਾਹੀ ੧੦ ॥
ਸੋ ਕਿਮ ਮਾਨਸ ਰੂਪ ਕਹਾਏ ॥
ਸਿਧ ਸਮਾਧ ਸਾਧ ਕਰ ਹਾਰੇ ਕ︀ਯੋਹੂੰ ਨ ਦੇਖਨ ਪਾਏ ॥੧॥ ਰਹਾਉ ॥
ਨਾਰਦ ਬਿਆਸ ਪਰਾਸਰ ਧ੍ਰੂਅ ਸੇ ਧਿਆਵਤ ਧਿਆਨ ਲਗਾਏ ॥
ਬੇਦ ਪੁਰਾਨ ਹਾਰ ਹਠ ਛਾਡਿਓ ਤਦਪਿ ਧਿਆਨ ਨ ਆਏ ॥੧॥
ਦਾਨਵ ਦੇਵ ਪਿਸਾਚ ਪ੍ਰੇਤ ਤੇ ਨੇਤਹ ਨੇਤ ਕਹਾਏ ॥
ਸੂਛਮ ਤੇ ਸੂਛਮ ਕਰ ਚੀਨੇ ਬ੍ਰਿਧਨ ਬ੍ਰਿਧ ਬਤਾਏ ॥੨॥
ਭੂਮ ਅਕਾਸ ਪਤਾਲ ਸਭੈ ਸਜਿ ਏਕ ਅਨੇਕ ਸਦਾਏ ॥
ਸੋ ਨਰ ਕਾਲ ਫਾਸ ਤੇ ਬਾਚੇ ਜੋ ਹਰਿ ਸਰਣਿ ਸਿਧਾਏ ॥੩॥੧॥੮॥
ਰਾਗ ਦੇਵਗੰਧਾਰੀ ਪਾਤਿਸਾਹੀ ੧੦ ॥
ਇਕ ਬਿਨ ਦੂਸਰ ਸੋ ਨ ਚਿਨਾਰ ॥
ਭੰਜਨ ਗੜਨ ਸਮਰਥ ਸਦਾ ਪ੍ਰਭ ਜਾਨਤ ਹੈ ਕਰਤਾਰ ॥੧॥ ਰਹਾਉ ॥
ਕਹਾ ਭਇਓ ਜੋ ਅਤ ਹਿਤ ਚਿਤ ਕਰ ਬਹੁ ਬਿਧ ਸਿਲਾ ਪੁਜਾਈ ॥
ਪ੍ਰਾਨ ਥਕਿਓ ਪਾਹਿਨ ਕਹ ਪਰਸਤ ਕਛੁ ਕਰਿ ਸਿਧ ਨ ਆਈ ॥੧॥
ਅਛਤ ਧੂਪ ਦੀਪ ਅਰਪਤ ਹੈ ਪਾਹਨ ਕਛੂ ਨ ਖੈਹੈ ॥
ਤਾ ਮੈਂ ਕਹਾਂ ਸਿਧ ਹੈ ਰੇ ਜੜ ਤੋਹਿ ਕਛੂ ਬਰ ਦੈਹੈ ॥੨॥
ਜੌ ਜੀਯ ਹੋਤ ਤੌ ਦੇਤ ਕਛੂ ਤੁਹਿ ਕਰ ਮਨ ਬਚ ਕਰਮ ਬਿਚਾਰ ॥
ਕੇਵਲ ਏਕ ਸਰਣ ਸੁਆਮੀ ਬਿਨ ਯੌ ਨਹਿ ਕਤਹਿ ਉਧਾਰ ॥੩॥੧॥੯॥
ਰਾਗ ਦੇਵਗੰਧਾਰੀ ਪਾਤਿਸਾਹੀ ੧੦ ॥
ਬਿਨ ਹਰਿ ਨਾਮ ਨ ਬਾਚਨ ਪੈਹੈ ॥
ਚੌਦਹਿ ਲੋਕ ਜਾਹਿ ਬਸ ਕੀਨੇ ਤਾ ਤੇ ਕਹਾਂ ਪਲੈਹੈ ॥੧॥ ਰਹਾਉ ॥
ਰਾਮ ਰਹੀਮ ਉਬਾਰ ਨ ਸਕਹੈ ਜਾ ਕਰ ਨਾਮ ਰਟੈ ਹੈ ॥
ਬ੍ਰਹਮਾ ਬਿਸਨ ਰੁਦ੍ਰ ਸੂਰਜ ਸਸਿ ਤੇ ਬਸਿ ਕਾਲ ਸਬੈ ਹੈ ॥੧॥
ਬੇਦ ਪੁਰਾਨ ਕੁਰਾਨ ਸਬੈ ਮਤ ਜਾਕਹ ਨੇਤ ਕਹੈ ਹੈ ॥
ਇੰਦ੍ਰ ਫਨਿੰਦ੍ਰ ਮੁਨਿੰਦ੍ਰ ਕਲਪ ਬਹੁ ਧਿਆਵਤ ਧਿਆਨ ਨ ਐਹੈ ॥੨॥
ਜਾਕਰ ਰੂਪ ਰੰਗ ਨਹਿ ਜਨਿਯਤ ਸੋ ਕਿਮ ਸ︀ਯਾਮ ਕਹੈ ਹੈ ॥
ਛੁਟਹੋ ਕਾਲ ਜਾਲ ਤੇ ਤਬ ਹੀ ਤਾਂਹਿ ਚਰਨ ਲਪਟੈਹੈ ॥੩॥੨॥੧੦॥