( 74 )

ਵਾਹਿਗੁਰੂ ਜੀ ਕੀ ਫਤਹ

ਸ੍ਰੀ ਭਗਉਤੀ ਜੀ ਸਹਾਇ

ਅਥ ਚੰਡੀ ਚਰਿਤ੍ਰ ਉਕਤਿ ਬਿਲਾਸ ਲਿਖ︀ਯਤੇ

ਪਾਤਿਸਾਹੀ ੧੦

ਸ੍ਵੈਯਾ

ਆਦਿ ਅਪਾਰ ਅਲੇਖ ਅਨੰਤ ਅਕਾਲ ਅਭੇਖ ਅਲਖ ਅਨਾਸਾ

ਕੈ ਸਿਵ ਸਕਤ ਦਏ ਸ੍ਰੁਤਿ ਚਾਰ ਰਜੋ ਤਮ ਸਤ ਤਿਹੂੰ ਪੁਰ ਬਾਸਾ

ਦਿਉਸ ਨਿਸਾ ਸਸਿ ਸੂਰ ਕੇ ਦੀਪਕ ਸ੍ਰਿਸਟਿ ਰਚੀ ਪੰਚ ਤਤ ਪ੍ਰਕਾਸਾ

ਬੈਰ ਬਢਾਇ ਲਰਾਇ ਸੁਰਾਸੁਰ ਆਪਹਿ ਦੇਖਤ ਬੈਠ ਤਮਾਸਾ ॥੧॥

ਦੋਹਰਾ

ਕ੍ਰਿਪਾ ਸਿੰਧੁ ਤੁਮਰੀ ਕ੍ਰਿਪਾ ਜੋ ਕਛ ਮੋ ਪਰਿ ਹੋਏ

ਰਚੋ ਚੰਡਿਕਾ ਕੀ ਕਥਾ ਬਾਣੀ ਸੁਭ ਸਭ ਹੋਇ ॥੨॥

ਜੋਤਿ ਜਗਮਗੇ ਜਗਤ ਮੈ ਚੰਡ ਚਮੁੰਡ ਪ੍ਰਚੰਡ

ਭੁਜ ਦੰਡਨ ਦੰਡਨਿ ਅਸੁਰ ਮੰਡਨ ਭੁਇ ਨਵ ਖੰਡ ॥੩॥

ਸ੍ਵੈਯਾ

ਤਾਰਨ ਲੋਕ ਉਧਾਰਨ ਭੂਮਹਿ ਦੈਤ ਸੰਘਾਰਨ ਚੰਡਿ ਤੁਹੀ ਹੈ

ਕਾਰਨ ਈਸ ਕਲਾ ਕਮਲਾ ਹਰਿ ਅਦ੍ਰਸੁਤਾ ਜਹ ਦੇਖੋ ਉਹੀ ਹੈ

ਤਾਮਸਤਾ ਮਮਤਾ ਨਮਤਾ ਕਵਿਤਾ ਕਵਿ ਕੇ ਮਨ ਮਧਿ ਗੁਹੀ ਹੈ

ਕੀਨੋ ਹੈ ਕੰਚਨ ਲੋਹ ਜਗਤ੍ਰ ਮੈ ਪਾਰਸ ਮੂਰਤਿ ਜਾਹਿ ਛੁਹੀ ਹੈ ॥੪॥

ਦੋਹਰਾ

ਪ੍ਰਮੁਦ ਕਰਨ ਸਭ ਭੈ ਹਰਨ ਨਾਮੁ ਚੰਡਿਕਾ ਜਾਸੁ

ਰਚੋ ਚਰਿਤ੍ਰ ਬਚਿਤ੍ਰ ਤੁਅ ਕਰੋ ਸਬੁਧਿ ਪ੍ਰਕਾਸ ॥੫॥

ਪੁਨਹਾ

ਆਇਸ ਅਬ ਜੋ ਹੋਇ ਗ੍ਰੰਥ ਤਉ ਮੈ ਰਚੌ

ਰਤਨ ਪ੍ਰਮੁਦ ਕਰ ਬਚਨ ਚੀਨਿ ਤਾ ਮੈ ਗਚੌ

ਭਾਖਾ ਸੁਭ ਸਭ ਕਰਹੋ ਧਰਿਹੋ ਕ੍ਰਿਤ ਮੈ

ਅਦਭੁਤਿ ਕਥਾ ਅਪਾਰ ਸਮਝ ਕਰਿ ਚਿਤ ਮੈ ॥੬॥