ਸਵੈਯਾ ॥
ਨਿਸ ਨਨਾਦ ਡਹ ਡਹ ਡਾਮਰ ਦੈ ਦੈ ਦਮਾਮਨ ਕੌ ਨਿਜਕਾਨੇ ॥
ਭੂਰ ਦਈਤਨ ਕੋ ਦਲ ਦਾਰੁਨ ਦੀਹ ਹੁਤੇ ਕਰਿ ਏਕ ਨ ਜਾਨੇ ॥
ਜੀਤਿ ਫਿਰੈ ਨਵਖੰਡਨ ਕੌ ਨਹਿ ਬਾਸਵ ਸੋ ਕਬਹੂੰ ਡਰਪਾਨੇ ॥
ਤੇ ਤੁਮ ਸੌ ਲਰਿ ਕੈ ਮਰਿ ਕੈ ਭਟ ਅੰਤ ਕੋ ਅੰਤ ਕੇ ਧਾਮ ਸਿਧਾਨੇ ॥੩੯॥
ਦੋਹਰਾ ॥
ਰਨ ਡਾਕਿਨਿ ਡਹਕਤ ਫਿਰਤ ਕਹਕਤ ਫਿਰਤ ਮਸਾਨ ॥
ਬਿਨੁ ਸੀਸਨ ਡੋਲਤ ਸੁਭਟ ਗਹਿ ਗਹਿ ਕਰਨ ਕ੍ਰਿਪਾਨ ॥੪੦॥
ਅਸਿ ਅਨੇਕ ਕਾਢੇ ਕਰਨ ਲਰਹਿ ਸੁਭਟ ਸਮੁਹਾਇ ॥
ਲਰਿ ਗਿਰਿ ਮਰਿ ਭੂ ਪਰ ਪਰੈ ਬਰੈ ਬਰੰਗਨਿ ਜਾਇ ॥੪੧॥
ਅਨਤਰਯਾ ਜ︀ਯੋ ਸਿੰਧੁ ਕੋ ਚਹਤ ਤਰਨ ਕਰਿ ਜਾਉ ॥
ਬਿਨੁ ਨੌਕਾ ਕੈਸੇ ਤਰੈ ਲਏ ਤਿਹਾਰੋ ਨਾਉ ॥੪੨॥
ਮੂਕ ਉਚਰੈ ਸਾਸਤ੍ਰ ਖਟ ਪਿੰਗ ਗਿਰਨ ਚੜਿ ਜਾਇ ॥
ਅੰਧ ਲਖੈ ਬਦਰੋ ਸੁਨੈ ਜੋ ਤੁਮ ਕਰੌ ਸਹਾਇ ॥੪੩॥
ਅਰਘ ਗਰਭ ਨ੍ਰਿਪ ਤ੍ਰਿਯਨ ਕੋ ਭੇਦ ਨ ਪਾਯੋ ਜਾਇ ॥
ਤਊ ਤਿਹਾਰੀ ਕ੍ਰਿਪਾ ਤੇ ਕਛੁ ਕਛੁ ਕਹੋ ਬਨਾਇ ॥੪੪॥
ਪ੍ਰਥਮ ਮਾਨਿ ਤੁਮ ਕੋ ਕਹੋ ਜਥਾ ਬੁਧਿ ਬਲੁ ਹੋਇ ॥
ਘਟਿ ਕਬਿਤਾ ਲਖਿ ਕੈ ਕਬਹਿ ਹਾਸ ਨ ਕਰਿਯਹੁ ਕੋਇ ॥੪੫॥
ਪ੍ਰਥਮ ਧ︀ਯਾਇ ਸ੍ਰੀ ਭਗਵਤੀ ਬਰਨੌ ਤ੍ਰਿਯਾ ਪ੍ਰਸੰਗ ॥
ਮੋ ਘਟ ਮੈ ਤੁਮ ਹ੍ਵੈ ਨਦੀ ਉਪਜਹੁ ਬਾਕ ਤਰੰਗ ॥੪੬॥
ਸਵੈਯਾ ॥
ਮੇਰੁ ਕਿਯੋ ਤ੍ਰਿਣ ਤੇ ਮੁਹਿ ਜਾਹਿ ਗਰੀਬ ਨਿਵਾਜ ਨ ਦੂਸਰ ਤੋਸੌ ॥
ਭੂਲ ਛਿਮੋ ਹਮਰੀ ਪ੍ਰਭੁ ਆਪੁ ਨ ਭੂਲਨਹਾਰ ਕਹੂੰ ਕੋਊ ਮੋ ਸੌ ॥
ਸੇਵ ਕਰੈ ਤੁਮਰੀ ਤਿਨ ਕੇ ਛਿਨ ਮੈ ਧਨ ਲਾਗਤ ਧਾਮ ਭਰੋਸੌ ॥
ਯਾ ਕਲਿ ਮੈ ਸਭਿ ਕਲਿ ਕ੍ਰਿਪਾਨ ਕੀ ਭਾਰੀ ਭੁਜਾਨ ਕੋ ਭਾਰੀ ਭਰੋਸੌ ॥੪੭॥
ਖੰਡਿ ਅਖੰਡਨ ਖੰਡ ਕੈ ਚੰਡਿ ਸੁ ਮੁੰਡ ਰਹੇ ਛਿਤ ਮੰਡਲ ਮਾਹੀ ॥
ਦੰਡਿ ਅਦੰਡਨ ਕੋ ਭੁਜਦੰਡਨ ਭਾਰੀ ਘਮੰਡ ਕਿਯੋ ਬਲ ਬਾਹੀ ॥
ਥਾਪਿ ਅਖੰਡਲ ਕੌ ਸੁਰ ਮੰਡਲ ਨਾਦ ਸੁਨਿਯੋ ਬ੍ਰਹਮੰਡ ਮਹਾ ਹੀ ॥
ਕ੍ਰੂਰ ਕਵੰਡਲ ਕੋ ਰਨ ਮੰਡਲ ਤੋ ਸਮ ਸੂਰ ਕੋਊ ਕਹੂੰ ਨਾਹੀ ॥੪੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਚੰਡੀ ਚਰਿਤ੍ਰੇ ਪ੍ਰਥਮ ਧ︀ਯਾਇ ਸਮਾਪਤਮ ਸਤੁ ਸੁਭਮ ਸਤੁ ॥੧॥੪੮॥ਅਫਜੂੰ॥
ਦੋਹਰਾ ॥
ਚਿਤ੍ਰਵਤੀ ਨਗਰੀ ਬਿਖੈ ਚਿਤ੍ਰ ਸਿੰਘ ਨ੍ਰਿਪ ਏਕ ॥
ਤੇ ਕੇ ਗ੍ਰਿਹ ਸੰਪਤਿ ਘਨੀ ਰਥ ਗਜ ਬਾਜ ਅਨੇਕ ॥੧॥
ਤਾ ਕੋ ਰੂਪ ਅਨੂਪ ਅਤਿ ਜੋ ਬਿਧਿ ਧਰਿਯੋ ਸੁਧਾਰਿ ॥
ਸੁਰੀ ਆਸੁਰੀ ਕਿੰਨ੍ਰਨੀ ਰੀਝਿ ਰਹਤ ਪੁਰ ਨਾਰਿ ॥੨॥
ਏਕ ਅਪਸਰਾ ਇੰਦ੍ਰ ਕੇ ਜਾਤ ਸਿੰਗਾਰ ਬਨਾਇ ॥
ਨਿਰਖ ਰਾਇ ਅਟਕਤਿ ਭਈ ਕੰਜ ਭਵਰ ਕੇ ਭਾਇ ॥੩॥
ਅੜਿਲ ॥
ਰਹੀ ਅਪਸਰਾ ਰੀਝਿ ਰੂਪ ਲਖਿ ਰਾਇ ਕੋ ॥
ਪਠੀ ਦੂਤਿਕਾ ਛਲ ਕਰਿ ਮਿਲਨ ਉਪਾਇ ਕੋ ॥
ਬਿਨੁ ਪ੍ਰੀਤਮ ਕੇ ਮਿਲੇ ਹਲਾਹਲ ਪੀਵਹੋ ॥
ਹੋ ਮਾਰਿ ਕਟਾਰੀ ਮਰਿਹੋ ਘਰੀ ਨ ਜੀਵਹੋ ॥੪॥