( 83 )

ਸ੍ਵੈਯਾ

ਦੇਵ ਸੁਰੇਸ ਦਿਨੇਸ ਨਿਸੇਸ ਮਹੇਸ ਪੁਰੀ ਮਹਿ ਜਾਇ ਬਸੇ ਹੈ

ਭੇਸ ਬੁਰੇ ਤਹਾ ਜਾਇ ਦੁਰੇ ਸਿਰ ਕੇਸ ਜੁਰੇ ਰਨ ਤੇ ਜੁ ਤ੍ਰਸੇ ਹੈ

ਹਾਲ ਬਿਹਾਲ ਮਹਾ ਬਿਕਰਾਲ ਸੰਭਾਲ ਨਹੀ ਜਨੁ ਕਾਲ ਗ੍ਰਸੇ ਹੈ

ਬਾਰ ਹੀ ਬਾਰ ਪੁਕਾਰ ਕਰੀ ਅਤਿ ਆਰਤਵੰਤ ਦਰੀਨਿ ਧਸੇ ਹੈ ॥੭੩॥

ਕਾਨ ਸੁਨੀ ਧੁਨਿ ਦੇਵਨ ਕੀ ਸਭ ਦਾਨਵ ਮਾਰਨ ਕੋ ਪ੍ਰਨ ਕੀਨੋ

ਹੁਇ ਕੈ ਪ੍ਰਤਛ ਮਹਾ ਬਰ ਚੰਡਿ ਸੁ ਕ੍ਰੁਧ ਹ੍ਵੈ ਜੁਧ ਬਿਖੈ ਮਨ ਦੀਨੋ

ਭਾਲ ਕੋ ਫੋਰ ਕੈ ਕਾਲੀ ਭਈ ਲਖਿ ਤਾ ਛਬਿ ਕੋ ਕਬਿ ਕੋ ਮਨ ਭੀਨੋ

ਦੈਤ ਸਮੂਹਿ ਬਿਨਾਸਨ ਕੋ ਜਮ ਰਾਜ ਤੇ ਮ੍ਰਿਤ ਮਨੋ ਭਵ ਲੀਨੋ ॥੭੪॥

ਪਾਨ ਕ੍ਰਿਪਾਨ ਧਰੇ ਬਲਵਾਨ ਸੁ ਕੋਪ ਕੈ ਬਿਜੁਲ ਜਿਉ ਗਰਜੀ ਹੈ

ਮੇਰੁ ਸਮੇਤ ਹਲੇ ਗਰੂਏ ਗਿਰ ਸੇਸ ਕੇ ਸੀਸ ਧਰਾ ਲਰਜੀ ਹੈ

ਬ੍ਰਹਮ ਧਨੇਸ ਦਿਨੇਸ ਡਰਿਓ ਸੁਨ ਕੈ ਹਰਿ ਕੀ ਛਤੀਆ ਤਰਜੀ ਹੈ

ਚੰਡ ਪ੍ਰਚੰਡ ਅਖੰਡ ਲੀਏ ਕਰਿ ਕਾਲਿਕਾ ਕਾਲ ਹੀ ਜਿਉ ਅਰਜੀ ਹੈ ॥੭੫॥

ਦੋਹਰਾ

ਨਿਰਖ ਚੰਡਕਾ ਤਾਸ ਕੋ ਤਬੈ ਬਚਨ ਇਹ ਕੀਨ

ਹੇ ਪੁਤ੍ਰੀ ਤੂੰ ਕਾਲਿਕਾ ਹੋਹੁ ਜੁ ਮੁਝ ਮੈ ਲੀਨ ॥੭੬॥

ਸੁਨਤ ਬਚਨ ਯਹ ਚੰਡਿ ਕੋ ਤਾ ਮਹਿ ਗਈ ਸਮਾਇ

ਜਿਉ ਗੰਗਾ ਕੀ ਧਾਰ ਮੈ ਜਮੁਨਾ ਪੈਠੀ ਧਾਇ ॥੭੭॥

ਸ੍ਵੈਯਾ

ਬੈਠ ਤਬੈ ਗਿਰਿਜਾ ਅਰੁ ਦੇਵਨ ਬੁਧਿ ਇਹੈ ਮਨ ਮਧਿ ਬਿਚਾਰੀ

ਜੁਧ ਕੀਏ ਬਿਨੁ ਫੇਰ ਫਿਰੈ ਨਹਿ ਭੂਮਿ ਸਭੈ ਅਪਨੀ ਅਵਧਾਰੀ

ਇੰਦ੍ਰ ਕਹਿਓ ਅਬ ਢੀਲ ਬਨੇ ਨਹਿ ਮਾਤ ਸੁਨੋ ਯਹ ਬਾਤ ਹਮਾਰੀ

ਦੈਤਨ ਕੇ ਬਧ ਕਾਜ ਚਲੀ ਰਣਿ ਚੰਡ ਪ੍ਰਚੰਡ ਭੁਜੰਗਨਿ ਕਾਰੀ ॥੭੮॥

ਕੰਚਨ ਸੇ ਤਨ ਖੰਜਨ ਸੇ ਦ੍ਰਿਗ ਕੰਜਨ ਕੀ ਸੁਖਮਾ ਸਕੁਚੀ ਹੈ

ਲੈ ਕਰਤਾਰ ਸੁਧਾ ਕਰ ਮੈ ਮਧ ਮੂਰਤਿ ਸੀ ਅੰਗ ਅੰਗ ਰਚੀ ਹੈ

ਆਨਨ ਕੀ ਸਰ ਕੋ ਸਸਿ ਨਾਹਿਨ ਅਉਰ ਕਛੂ ਉਪਮਾ ਬਚੀ ਹੈ

ਸ੍ਰਿੰਗ ਸੁਮੇਰ ਕੇ ਚੰਡਿ ਬਿਰਾਜਤ ਮਾਨੋ ਸਿੰਘਾਸਨ ਬੈਠੀ ਸਚੀ ਹੈ ॥੭੯॥

ਦੋਹਰਾ

ਐਸੇ ਸ੍ਰਿੰਗ ਸੁਮੇਰ ਕੇ ਸੋਭਤ ਚੰਡਿ ਪ੍ਰਚੰਡ

ਚੰਦ੍ਰਹਾਸ ਕਰਿ ਬਰ ਧਰੇ ਜਨ ਜਮ ਲੀਨੇ ਦੰਡ ॥੮੦॥

ਕਿਸੀ ਕਾਜ ਕੋ ਦੈਤ ਇਕ ਆਇਓ ਹੈ ਤਿਹ ਠਾਇ

ਨਿਰਖ ਰੂਪ ਬਰੁ ਚੰਡਿ ਕੋ ਗਿਰਿਓ ਮੂਰਛਾ ਖਾਹਿ ॥੮੧॥

ਉਠਿ ਸੰਭਾਰਿ ਕਰ ਜੋਰ ਕੈ ਕਹੀ ਚੰਡ ਸੋ ਬਾਤ

ਨ੍ਰਿਪਤਿ ਸੁੰਭ ਕੋ ਭਾਤ ਹੌ ਕਹ︀ਯੋ ਬਚਨ ਸੁਕਚਾਤ ॥੮੨॥

ਤੀਨ ਲੋਕ ਜਿਨਿ ਬਸਿ ਕੀਏ ਅਤਿ ਬਲ ਭੁਜਾ ਅਖੰਡ

ਐਸੋ ਭੂਪਤਿ ਸੁੰਭ ਹੈ ਤਾਹਿ ਬਰੇ ਬਰਿ ਚੰਡ ॥੮੩॥

ਸੁਨਿ ਰਾਕਸ ਕੀ ਬਾਤ ਕੋ ਦੇਵੀ ਉਤਰ ਦੀਨ

ਜੁਧ ਕਰੈ ਬਿਨੁ ਨਹਿ ਬਰੋ ਸੁਨਹੁ ਦੈਤ ਮਤਹੀਨ ॥੮੪॥

ਇਹ ਸੁਨਿ ਦਾਨਵ ਚਪਲ ਗਤਿ ਗਇਓ ਸੁੰਭ ਕੇ ਪਾਸ

ਪਰਿ ਪਾਇਨ ਕਰ ਜੋਰ ਕੈ ਕਰੀ ਏਕ ਅਰਦਾਸ ॥੮੫॥

ਅਉਰ ਰਤਨ ਨ੍ਰਿਪ ਧਾਮ ਤੁਅ ਤ੍ਰੀਆ ਰਤਨ ਤੇ ਹੀਨ

ਬਧੂ ਏਕ ਬਨ ਮੈ ਬਸੈ ਤਿਹ ਤੁਮ ਬਰੋ ਪ੍ਰਬੀਨ ॥੮੬॥

ਸੋਰਠਾ

ਸੁਨੀ ਮਨੋਹਰਿ ਬਾਤ ਨ੍ਰਿਪ ਬੂਝਿਓ ਪੁਨਿ ਤਾਹਿ ਕੋ

ਮੋ ਸੋ ਕਹਿਯੈ ਭ੍ਰਾਤ ਬਰਨਨ ਤਾਹਿ ਸਰੀਰ ਕੋ ॥੮੭॥

ਸ੍ਵੈਯਾ

ਹਰਿ ਸੋ ਮੁਖ ਹੈ ਹਰਿਤੀ ਦੁਖ ਹੈ ਅਲਿਕੈ ਹਰ ਹਾਰ ਪ੍ਰਭਾ ਹਰਿਨੀ ਹੈ

ਲੋਚਨ ਹੈ ਹਰਿ ਸੇ ਸਰਸੇ ਹਰਿ ਸੇ ਭਰੁਟੇ ਹਰਿ ਸੀ ਬਰੁਨੀ ਹੈ

ਕੇਹਰਿ ਸੋ ਕਰਿਹਾ ਚਲਬੋ ਹਰਿ ਪੈ ਹਰਿ ਕੀ ਹਰਿਨੀ ਤਰਨੀ ਹੈ

ਹੈ ਕਰ ਮੈ ਹਰਿ ਪੈ ਹਰਿ ਸੋ ਹਰਿ ਰੂਪ ਕੀਏ ਹਰ ਕੀ ਧਰਨੀ ਹੈ ॥੮੮॥