ਦੋਹਰਾ

ਸਕਲ ਕਟਕ ਕੇ ਭਟਨ ਕੋ ਦਇਓ ਜੁਧ ਕੋ ਸਾਜ

ਸਸਤ੍ਰ ਪਹਰ ਕੈ ਇਉ ਕਹਿਓ ਹਨਿਹੋ ਚੰਡਹਿ ਆਜ ॥੧੭੪॥

ਸ੍ਵੈਯਾ

ਕੋਪ ਕੈ ਸੁੰਭ ਨਿਸੁੰਭ ਚਢੇ ਧੁਨਿ ਦੁੰਦਭਿ ਕੀ ਦਸਹੂੰ ਦਿਸ ਧਾਈ

ਪਾਇਕ ਅਗ੍ਰ ਭਏ ਮਧਿ ਬਾਜ ਰਥੀ ਰਥ ਸਾਜ ਕੈ ਪਾਤਿ ਬਨਾਈ

ਮਾਤੇ ਮਤੰਗ ਕੇ ਪੁੰਜਨ ਊਪਰਿ ਸੁੰਦਰ ਤੁੰਗ ਧੁਜਾ ਫਹਰਾਈ

ਸਕ੍ਰ ਸੋ ਜੁਧ ਕੇ ਹੇਤ ਮਨੋ ਧਰਿ ਛਾਡਿ ਸਪਛ ਉਡੇ ਗਿਰਰਾਈ ॥੧੭੫॥

ਦੋਹਰਾ

ਸੁੰਭ ਨਿਸੁੰਭ ਬਨਾਇ ਦਲੁ ਘੇਰਿ ਲਇਓ ਗਿਰਰਾਜ

ਕਵਚ ਅੰਗ ਕਸਿ ਕੋਪ ਕਰਿ ਉਠੇ ਸਿੰਘ ਜਿਉ ਗਾਜ ॥੧੭੬॥

ਸ੍ਵੈਯਾ

ਸੁੰਭ ਨਿਸੁੰਭ ਸੁ ਬੀਰ ਬਲੀ ਮਨਿ ਕੋਪ ਭਰੇ ਰਨ ਭੂਮਹਿ ਆਏ

ਦੇਖਨ ਮੈ ਸੁਭ ਅੰਗ ਉਤੰਗ ਤੁਰਾ ਕਰਿ ਤੇਜ ਧਰਾ ਪਰ ਧਾਏ

ਧੂਰ ਉਡੀ ਤਬ ਤਾ ਛਿਨ ਮੈ ਤਿਹ ਕੇ ਕਨਕਾ ਪਗ ਸੋ ਲਪਟਾਏ

ਠਉਰ ਅਡੀਠ ਕੇ ਜੈ ਕਰਬੇ ਕਹਿ ਤੇਜਿ ਮਨੋ ਮਨ ਸੀਖਨ ਆਏ ॥੧੭੭॥

ਦੋਹਰਾ

ਚੰਡਿ ਕਾਲਿਕਾ ਸ੍ਰਵਨ ਮੈ ਤਨਿਕ ਭਨਕ ਸੁਨਿ ਲੀਨ

ਉਤਰਿ ਸ੍ਰਿੰਗ ਗਿਰ ਰਾਜ ਤੇ ਮਹਾ ਕੁਲਾਹਲਿ ਕੀਨ ॥੧੭੮॥