ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਹਲਾ ੯ ॥
Salok, Ninth Mehl:
ਗੁਰੂ ਤੇਗਬਹਾਦਰ ਜੀ ਦੇ ਸਲੋਕ।
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
If you do not sing the Praises of the Lord, your life is rendered useless.
ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਗੁਨ ਗੋਬਿੰਦ = ਗੋਬਿੰਦ ਦੇ ਗੁਣ। ਅਕਾਰਥ = ਵਿਅਰਥ। ਕੀਨੁ = ਬਣਾ ਲਿਆ।
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
Says Nanak, meditate, vibrate upon the Lord; immerse your mind in Him, like the fish in the water. ||1||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ॥੧॥ ਕਹੁ = ਆਖ। ਮਨਾ = ਹੇ ਮਨ। ਜਿਹ ਬਿਧਿ = ਜਿਸ ਤਰੀਕੇ ਨਾਲ, ਜਿਸ ਤਰ੍ਹਾਂ। ਜਲ ਕਉ = ਪਾਣੀ ਨੂੰ। ਮੀਨੁ = ਮੱਛੀ ॥੧॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
Why are you engrossed in sin and corruption? You are not detached, even for a moment!
ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਬਿਖਿਅਨ ਸਿਉ = ਵਿਸ਼ਿਆਂ ਨਾਲ। ਕਾਹੇ = ਕਿਉਂ? ਨਿਮਖ = (निमेष) ਅੱਖ ਝਮਕਣ ਜਿਤਨੇ ਸਮੇ ਲਈ। ਨ ਹੋਹਿ = ਨ ਹੋਹਿਂ, ਤੂੰ ਨਹੀਂ ਹੁੰਦਾ। ਉਦਾਸੁ = ਉਪਰਾਮ।
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
Says Nanak, meditate, vibrate upon the Lord, and you shall not be caught in the noose of death. ||2||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ ॥੨॥ ਪਰੈ ਨ = ਨਹੀਂ ਪੈਂਦੀ। ਫਾਸ = ਫਾਹੀ ॥੨॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
Your youth has passed away like this, and old age has overtaken your body.
(ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਤਰਨਾਮੋ = ਜੁਆਨੀ (तरुण = ਜੁਆਨ)। ਇਉ ਹੀ = ਇਉਂ ਹੀ, ਬੇ-ਪਰਵਾਹੀ ਵਿਚ। ਜਰਾ = ਬੁਢੇਪਾ। ਜੀਤਿ ਲੀਓ = ਜਿੱਤ ਲਿਆ।
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
Says Nanak, meditate, vibrate upon the Lord; your life is fleeting away! ||3||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ ॥੩॥ ਅਉਧ = ਉਮਰ। ਜਾਤ ਹੈ ਬੀਤਿ = ਗੁਜ਼ਰਦੀ ਜਾ ਰਹੀ ਹੈ ॥੩॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
You have become old, and you do not understand that death is overtaking you.
(ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ। ਬਿਰਧਿ = ਬੁੱਢਾ। ਸੂਝੈ ਨਹੀ = ਸਮਝ ਨਹੀਂ ਪੈਂਦੀ। ਕਾਲੁ = ਮੌਤ। ਆਨਿ = ਆ ਕੇ।
ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
Says Nanak, you are insane! Why do you not remember and meditate on God? ||4||
ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? ॥੪॥ ਨਰ ਬਾਵਰੇ = ਹੇ ਝੱਲੇ ਮਨੁੱਖ! ਨ ਭਜਹਿ = ਤੂੰ ਨਹੀਂ ਜਪਦਾ ॥੪॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
Your wealth, spouse, and all the possessions which you claim as your own
(ਹੇ ਭਾਈ!) ਧਨ, ਇਸਤ੍ਰੀ, ਸਾਰੀ ਜਾਇਦਾਦ-(ਇਸ ਨੂੰ) ਆਪਣੀ ਕਰ ਕੇ ਨਾਹ ਮੰਨ। ਦਾਰਾ = ਇਸਤ੍ਰੀ। ਸੰਪਤਿ ਸਗਲ = ਸਾਰੀ ਸੰਪੱਤੀ, ਸਾਰੀ ਜਾਇਦਾਦ। ਜਿਨਿ ਮਾਨਿ = ਮਤਾਂ ਸਮਝ, ਨਾਹ ਮੰਨ। ਅਪੁਨੀ ਕਰਿ = ਆਪਣੀ ਜਾਣ ਕੇ।
ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
- none of these shall go along with you in the end. O Nanak, know this as true. ||5||
ਹੇ ਨਾਨਕ! ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ ॥੫॥ ਇਨ ਮਹਿ = ਇਹਨਾਂ ਸਾਰਿਆਂ ਵਿਚੋਂ। ਸੰਗੀ = ਸਾਥੀ। ਸਾਚੀ ਜਾਨਿ = (ਇਹ ਗੱਲ) ਪੱਕੀ ਜਾਣ ਲੈ ॥੫॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
He is the Saving Grace of sinners, the Destroyer of fear, the Master of the masterless.
ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪਤਿਤ ਉਧਾਰਨ = ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ। ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ)। ਭੈ ਹਰਨ = ਸਾਰੇ ਡਰ ਦੂਰ ਕਰਨ ਵਾਲੇ। ਅਨਾਥ ਕੇ ਨਾਥ = ਨਿਖਸਮਿਆਂ ਦੇ ਖਸਮ।
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
Says Nanak, realize and know Him, who is always with you. ||6||
ਨਾਨਕ ਆਖਦਾ ਹੈ- ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ ॥੬॥ ਤਿਹ = ਉਸ (ਪਰਮਾਤਮਾ) ਨੂੰ। ਜਾਨੀਐ = (ਇਉਂ) ਜਾਣਨਾ ਚਾਹੀਦਾ ਹੈ (ਕਿ)। ਸਾਥਿ = ਨਾਲ ॥੬॥
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
He has given you your body and wealth, but you are not in love with Him.
ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ, ਜਿਹ = ਜਿਸ (ਪਰਮਾਤਮਾ) ਨੇ। ਤੋ ਕਉ = ਤੈਨੂੰ। ਤਾਂ ਸਿਉ = ਉਸ (ਪਰਮਾਤਮਾ) ਨਾਲ। ਨੇਹੁ = ਪਿਆਰ।
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
Says Nanak, you are insane! Why do you now shake and tremble so helplessly? ||7||
ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ॥੭॥ ਨਰ ਬਾਵਰੇ = ਹੇ ਝੱਲੇ ਮਨੁੱਖ! ਦੀਨ = ਆਤੁਰ ॥੭॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
He has given you your body, wealth, property, peace and beautiful mansions.
ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ, ਸੰਪੈ = ਧਨ। ਅਰੁ = ਅਤੇ। ਜਿਹ = ਜਿਸ ਨੇ। ਨੀਕੇ = ਚੰਗੇ, ਸੋਹਣੇ। ਧਾਮ = ਘਰ।
ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
Says Nanak, listen, mind: why don't you remember the Lord in meditation? ||8||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੮॥ ਕਾਹਿ ਨ = ਕਿਉਂ ਨਹੀਂ ॥੮॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
The Lord is the Giver of all peace and comfort. There is no other at all.
ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ। ਦਾਤਾ = ਦੇਣ ਵਾਲਾ। ਨਾਹਿਨ = ਨਹੀਂ।
ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥
Says Nanak, listen, mind: meditating in remembrance on Him, salvation is attained. ||9||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ ॥੯॥ ਤਿਹ = ਉਸ (ਰਾਮ) ਨੂੰ। ਸਿਮਰਤ = ਸਿਮਰਦਿਆਂ। ਉੱਚੀ ਆਤਮਕ ਅਵਸਥਾ ॥੯॥
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
Remembering Him in meditation, salvation is attained; vibrate and meditate on Him, O my friend.
ਹੇ ਮਿੱਤਰ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ। ਪਾਈਐ = ਪ੍ਰਾਪਤ ਕਰਦੀ ਹੈ। ਤੈ = ਤੂੰ। ਰੇ ਮੀਤ = ਹੇ ਮਿੱਤਰ!
ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥
Says Nanak, listen, mind: your life is passing away! ||10||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ) ॥੧੦॥ ਅਉਧ = ਉਮਰ। ਨੀਤ = ਨਿੱਤ ॥੧੦॥
ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
Your body is made up of the five elements; you are clever and wise - know this well.
ਹੇ ਚਤੁਰ ਮਨੁੱਖ! ਹੇ ਸਿਆਣੇ ਮਨੁੱਖ! ਤੂੰ ਜਾਣਦਾ ਹੈਂ ਕਿ (ਤੇਰਾ ਇਹ) ਸਰੀਰ (ਪਰਮਾਤਮਾ ਨੇ) ਪੰਜ ਤੱਤਾਂ ਤੋਂ ਬਣਾਇਆ ਹੈ। ਪਾਂਚ ਤਤ = ਮਿੱਟੀ, ਹਵਾ, ਪਾਣੀ, ਅੱਗ, ਆਕਾਸ਼। ਕੋ = ਦਾ। ਚਤੁਰ = ਹੇ ਚਤੁਰ ਮਨੁੱਖ! ਸੁਜਾਨ = ਹੇ ਸਿਆਣੇ ਮਨੁੱਖ!
ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥
Believe it - you shall merge once again into the One, O Nanak, from whom you originated. ||11||
ਹੇ ਨਾਨਕ! (ਇਹ ਭੀ) ਯਕੀਨ ਜਾਣ ਕਿ ਜਿਨ੍ਹਾਂ ਤੱਤਾਂ ਤੋਂ (ਇਹ ਸਰੀਰ) ਬਣਿਆ ਹੈ (ਮੁੜ) ਉਹਨਾਂ ਵਿਚ ਹੀ ਲੀਨ ਹੋ ਜਾਇਗਾ (ਫਿਰ ਇਸ ਸਰੀਰ ਦੇ ਝੂਠੇ ਮੋਹ ਵਿਚ ਫਸ ਕੇ ਪਰਮਾਤਮਾ ਦਾ ਸਿਮਰਨ ਕਿਉਂ ਭੁਲਾ ਰਿਹਾ ਹੈਂ? ॥੧੧॥ ਜਿਹ ਤੇ = ਜਿਨ੍ਹਾਂ ਤੱਤਾਂ ਤੋਂ। ਤੇ = ਤੋਂ। ਤਾਹਿ ਮਾਹਿ = ਉਹਨਾਂ (ਹੀ ਤੱਤਾਂ) ਵਿਚ। ਮਾਨਿ = ਮੰਨ ਲੈ, ਯਕੀਨ ਜਾਣ ॥੧੧॥
ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
The Dear Lord abides in each and every heart; the Saints proclaim this as true.
ਸੰਤ ਜਨਾਂ ਨੇ ਉੱਚੀ ਕੂਕ ਕੇ ਦੱਸ ਦਿੱਤਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ। ਘਟ = ਸਰੀਰ। ਘਟ ਘਟ ਮੈ = ਹਰੇਕ ਸਰੀਰ ਵਿਚ। ਜੂ = ਜੀ। ਪੁਕਾਰਿ = ਪੁਕਾਰ ਕੇ, ਉੱਚੀ ਬੋਲ ਕੇ।
ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥
Says Nanak, meditate and vibrate upon Him, and you shall cross over the terrifying world-ocean. ||12||
ਨਾਨਕ ਆਖਦਾ ਹੈ- ਹੇ ਮਨ! ਤੂੰ ਉਸ (ਪਰਮਾਤਮਾ) ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਤੂੰ ਪਾਰ ਲੰਘ ਜਾਹਿਂਗਾ ॥੧੨॥ ਭਉਨਿਧਿ = ਸੰਸਾਰ-ਸਮੁੰਦਰ। ਉਤਰਹਿ = ਉਤਰਹਿਂ, ਤੂੰ ਲੰਘ ਜਾਹਿਂਗਾ ॥੧੨॥
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
One who is not touched by pleasure or pain, greed, emotional attachment and egotistical pride
ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ), ਜਿਹ = ਜਿਸ (ਦੇ ਮਨ) ਨੂੰ। ਪਰਸੈ = ਛੁੰਹਦਾ। ਅਭਿਮਾਨੁ = ਅਹੰਕਾਰ।
ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
- says Nanak, listen, mind: he is the very image of God. ||13||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ ॥੧੩॥ ਸੋ = ਉਹ (ਮਨੁੱਖ)। ਮੂਰਤਿ ਭਗਵਾਨ = ਭਗਵਾਨ ਦਾ ਸਰੂਪ ॥੧੩॥
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
One who is beyond praise and slander, who looks upon gold and iron alike
ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ), ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ), ਉਸਤਤਿ = ਵਡਿਆਈ। ਜਿਹਿ = ਜਿਸ (ਦੇ ਮਨ) ਨੂੰ। ਕੰਚਨ = ਸੋਨਾ। ਲੋਹ = ਲੋਹਾ। ਸਮਾਨਿ = ਇਕੋ ਜਿਹਾ।
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥
- says Nanak, listen, mind: know that such a person is liberated. ||14||
ਨਾਨਕ ਆਖਦਾ ਹੈ- ਹੇ ਮਨ! ਸੁਣ, ਇਹ ਗੱਲ (ਪੱਕ) ਜਾਣ ਕਿ ਉਸ ਨੂੰ ਮੋਹ ਤੋਂ ਛੁਟਕਾਰਾ ਮਿਲ ਚੁੱਕਾ ਹੈ ॥੧੪॥ ਮੁਕਤਿ = ਮੋਹ ਤੋਂ ਖ਼ਲਾਸੀ। ਤਾਹਿ = ਉਸ (ਮਨੁੱਖ) ਨੇ (ਪ੍ਰਾਪਤ ਕੀਤੀ ਹੈ)। ਤੇ = ਤੂੰ। ਜਾਨਿ = ਸਮਝ ਲੈ ॥੧੪॥
ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
One who is not affected by pleasure or pain, who looks upon friend and enemy alike
ਜਿਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਗ਼ਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ, ਹਰਖੁ = ਖ਼ੁਸ਼ੀ। ਸੋਗੁ = ਚਿੰਤਾ, ਗ਼ਮ। ਜਾ ਕੈ = ਜਿਸ (ਮਨੁੱਖ) ਦੇ ਹਿਰਦੇ ਵਿਚ। ਸਮਾਨਿ = ਇਕੋ ਜਿਹੇ।
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥
- says Nanak, listen, mind: know that such a person is liberated. ||15||
ਨਾਨਕ ਆਖਦਾ ਹੈ- ਹੇ ਮਨ! ਸੁਣ, ਤੂੰ ਇਹ ਗੱਲ ਪੱਕੀ ਸਮਝ ਕਿ ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਚੁੱਕੀ ਹੈ ॥੧੫॥ ਮੁਕਤਿ = ਮਾਇਆ ਦੇ ਮੋਹ ਤੋਂ ਖ਼ਲਾਸੀ ॥੧੫॥
ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
One who does not frighten anyone, and who is not afraid of anyone else
ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ) ਭੈ = ਡਰਾਵੇ (ਬਹੁ-ਵਚਨ ਲਫ਼ਜ਼ 'ਭਉ' ਤੋਂ)। ਆਨ = ਹੋਰਨਾਂ ਦੇ।
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥
- says Nanak, listen, mind: call him spiritually wise. ||16||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ ॥੧੬॥ ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਤਾਹਿ = ਉਸ ਨੂੰ। ਬਖਾਨਿ = ਆਖ ॥੧੬॥
ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
One who has forsaken all sin and corruption, who wears the robes of neutral detachment
ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ)। ਜਿਹਿ = ਜਿਸ (ਮਨੁੱਖ) ਨੇ। ਬਿਖਿਆ = ਮਾਇਆ। ਸਗਲੀ = ਸਾਰੀ। ਬਿਖਿਆ ਸਗਲੀ = (ਕਾਮ ਕ੍ਰੋਧ ਲੋਭ ਮੋਹ ਅਹੰਕਾਰ, ਨਿੰਦਾ, ਈਰਖਾ, ਆਦਿਕ) ਸਾਰੀ ਦੀ ਸਾਰੀ ਮਾਇਆ।
ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥
- says Nanak, listen, mind: good destiny is written on his forehead. ||17||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) ॥੧੭॥ ਤਿਹ ਨਰ ਮਾਥੈ = ਉਸ ਮਨੁੱਖ ਦੇ ਮੱਥੇ ਉੱਤੇ ॥੧੭॥
ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
One who renounces Maya and possessiveness and is detached from everything
ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ, ਮਮਤਾ = ਅਪਣੱਤ। ਤੇ = ਤੋਂ। ਉਦਾਸੁ = ਉਪਰਾਮ।
ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥
- says Nanak, listen, mind: God abides in his heart. ||18||
ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੧੮॥ ਤਿਹ ਘਟਿ = ਉਸ (ਮਨੁੱਖ) ਦੇ ਹਿਰਦੇ ਵਿਚ ॥੧੮॥
ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
That mortal, who forsakes egotism, and realizes the Creator Lord
ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ, ਜਿਹਿ ਪ੍ਰਾਨੀ = ਜਿਸ ਪ੍ਰਾਣੀ ਨੇ। ਪਛਾਨਿ = ਪਛਾਣ ਕੇ, ਜਾਣ-ਪਛਾਣ ਪਾ ਕੇ, ਸਾਂਝ ਪਾ ਕੇ।
ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥
- says Nanak, that person is liberated; O mind, know this as true. ||19||
ਨਾਨਕ ਆਖਦਾ ਹੈ- ਹੇ ਮਨ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ ॥੧੯॥ ਵਹੁ ਨਰੁ = ਉਹ ਮਨੁੱਖ। ਮੁਕਤ = ਵਿਕਾਰਾਂ ਤੋਂ ਬਚਿਆ ਹੋਇਆ। ਮਨ = ਹੇ ਮਨ! ॥੧੯॥
ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
In this Dark Age of Kali Yuga, the Name of the Lord is the Destroyer of fear, the Eradicator of evil-mindedness.
ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ) ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮੱਤ ਦੂਰ ਕਰਨ ਵਾਲਾ ਹੈ। ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ) ਸਾਰੇ ਡਰ। ਹਰਨ = ਦੂਰ ਕਰਨ ਵਾਲਾ। ਦੁਰਮਤਿ = ਖੋਟੀ ਮੱਤ। ਕਲਿ ਮਹਿ = ਕਲੇਸ਼ਾਂ-ਭਰੇ ਸੰਸਾਰ ਵਿਚ। ਕੋ = ਦਾ।
ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥
Night and day, O Nanak, whoever vibrates and meditates on the Lord's Name, sees all of his works brought to fruition. ||20||
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ॥੨੦॥ ਨਿਸਿ = ਰਾਤ। ਭਜੈ = ਜਾਪਦਾ ਹੈ (ਇਕ-ਵਚਨ)। ਹੋਰਿ = ਹੋ ਜਾਂਦੇ ਹਨ। ਤਿਹ ਕਾਮ = ਉਸ ਦੇ (ਸਾਰੇ) ਕੰਮ ॥੨੦॥
ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
Vibrate with your tongue the Glorious Praises of the Lord of the Universe; with your ears, hear the Lord's Name.
(ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਕਰਿਆ ਕਰੋ, (ਆਪਣੇ) ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਿਆ ਕਰੋ। ਜਿਹਬਾ = ਜੀਭ (ਨਾਲ)। ਕਰਨ = ਕੰਨਾਂ ਨਾਲ।
ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥
Says Nanak, listen, man: you shall not have to go to the house of Death. ||21||
ਨਾਨਕ ਆਖਦਾ ਹੈ- ਹੇ ਮਨ! (ਜਿਹੜੇ ਮਨੁੱਖ ਨਾਮ ਜਪਦੇ ਹਨ, ਉਹ) ਜਮਾਂ ਦੇ ਵੱਸ ਨਹੀਂ ਪੈਂਦੇ ॥੨੧॥ ਪਰਹਿ ਨ = ਨਹੀਂ ਪੈਂਦੇ। ਧਾਮ = ਘਰ। ਜਮ ਕੈ ਧਾਮ = ਜਮ ਕੇ ਧਾਮਿ, ਜਮ ਦੇ ਘਰ ਵਿਚ, ਜਮ ਦੇ ਵੱਸ ਵਿਚ ॥੨੧॥
ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥
That mortal who renounces possessiveness, greed, emotional attachment and egotism
ਜਿਹੜਾ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਮਮਤਾ ਤਿਆਗਦਾ ਹੈ, ਲੋਭ ਮੋਹ ਅਤੇ ਅਹੰਕਾਰ ਦੂਰ ਕਰਦਾ ਹੈ, ਮਮਤਾ = ਅਪਣੱਤ, ਮੋਹ। ਤਜੈ = ਛੱਡਦਾ ਹੈ।
ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥
- says Nanak, he himself is saved, and he saves many others as well. ||22||
ਨਾਨਕ ਆਖਦਾ ਹੈ- ਉਹ ਆਪ (ਭੀ ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਅਤੇ ਹੋਰਨਾਂ ਨੂੰ ਭੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ॥੨੨॥ ਤਰੈ = ਪਾਰ ਲੰਘ ਜਾਂਦਾ ਹੈ। ਅਉਰਨ = ਹੋਰਨਾਂ ਨੂੰ। ਲੇਤ ਉਧਾਰ = ਲੇਤ ਉਧਾਰਿ, ਬਚਾ ਲੈਂਦਾ ਹੈ ॥੨੨॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
Like a dream and a show, so is this world, you must know.
ਜਿਵੇਂ (ਸੁੱਤੇ ਪਿਆਂ) ਸੁਪਨਾ (ਆਉਂਦਾ ਹੈ) ਅਤੇ (ਉਸ ਸੁਪਨੇ ਵਿਚ ਕਈ ਪਦਾਰਥ) ਵੇਖੀਦੇ ਹਨ, ਤਿਵੇਂ ਇਸ ਜਗਤ ਨੂੰ ਸਮਝ ਲੈ। ਅਰੁ = ਅਤੇ। ਕਉ = ਨੂੰ। ਜਾਨਿ = ਸਮਝ ਲੈ।
ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
None of this is true, O Nanak, without God. ||23||
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ ਵਿਚ ਦਿੱਸ ਰਹੇ) ਇਹਨਾਂ (ਪਦਾਰਥਾਂ) ਵਿਚ ਕੋਈ ਭੀ ਪਦਾਰਥ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ ॥੨੩॥ ਇਨ ਮਹਿ = ਇਹਨਾਂ (ਦਿੱਸਦੇ ਪਦਾਰਥਾਂ) ਵਿਚ (ਬਹੁ-ਵਚਨ)। ਕਛੁ = ਕੋਈ ਭੀ ਪਦਾਰਥ। ਸਾਚੋ = ਸਦਾ ਕਾਇਮ ਰਹਿਣ ਵਾਲਾ, ਸਦਾ ਸਾਥ ਨਿਬਾਹੁਣ ਵਾਲਾ ॥੨੩॥
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥
Night and day, for the sake of Maya, the mortal wanders constantly.
(ਹੇ ਭਾਈ!) ਮਾਇਆ (ਇਕੱਠੀ ਕਰਨ) ਦੀ ਖ਼ਾਤਰ ਮਨੁੱਖ ਸਦਾ ਰਾਤ ਦਿਨ ਭਟਕਦਾ ਫਿਰਦਾ ਹੈ। ਨਿਸਿ = ਰਾਤ। ਕਾਰਨੇ = ਦੀ ਖ਼ਾਤਰ। ਡੋਲਤ = ਭਟਕਦਾ ਫਿਰਦਾ ਹੈ। ਨੀਤ = ਨਿੱਤ, ਸਦਾ।
ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
Among millions, O Nanak, there is scarcely anyone, who keeps the Lord in his consciousness. ||24||
ਹੇ ਨਾਨਕ! ਕ੍ਰੋੜਾਂ (ਬੰਦਿਆਂ) ਵਿਚ ਕੋਈ ਵਿਰਲਾ (ਅਜਿਹਾ ਹੁੰਦਾ) ਹੈ, ਜਿਸ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਹੁੰਦੀ ਹੈ ॥੨੪॥ ਕੋਟਨ ਮੈ = ਕ੍ਰੋੜਾਂ ਵਿਚ। ਕੋਊ = ਕੋਈ ਵਿਰਲਾ। ਜਿਹ ਚੀਤਿ = ਜਿਸ ਦੇ ਚਿੱਤ ਵਿਚ ॥੨੪॥
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
As the bubbles in the water well up and disappear again,
ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ, ਤੇ = ਤੋਂ। ਬੁਦਬੁਦਾ = ਬੁਲਬੁਲਾ।
ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥
so is the universe created; says Nanak, listen, O my friend! ||25||
ਨਾਨਕ ਆਖਦਾ ਹੈ- ਹੇ ਮਿੱਤਰ! ਸੁਣ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ ॥੨੫॥ ਰਚੀ = ਬਣਾਈ ਹੋਈ ਹੈ। ਮੀਤ = ਹੇ ਮਿੱਤਰ! ॥੨੫॥
ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
The mortal does not remember the Lord, even for a moment; he is blinded by the wine of Maya.
ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ। ਨ ਚੇਤਈ = ਨ ਚੇਤੈ, ਨਹੀਂ ਚੇਤੇ ਕਰਦਾ, ਨਹੀਂ ਸੋਚਦਾ। ਮਦਿ = ਨਸ਼ੇ ਵਿਚ। ਮਦਿ ਮਾਇਆ ਕੈ = ਮਾਇਆ ਦੇ ਨਸ਼ੇ ਵਿਚ। ਅੰਧੁ = (ਆਤਮਕ ਜੀਵਨ ਵਲੋਂ) ਅੰਨ੍ਹਾ।
ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥
Says Nanak, without meditating on the Lord, he is caught by the noose of Death. ||26||
ਨਾਨਕ ਆਖਦਾ ਹੈ- ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੨੬॥ ਪਰਤ = ਪੈਂਦੇ ਹਨ, ਪਏ ਰਹਿੰਦੇ ਹਨ। ਫੰਧ = ਫਾਹੇ, ਫਾਹੀਆਂ ॥੨੬॥
ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥
If you yearn for eternal peace, then seek the Sanctuary of the Lord.
ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ। ਜਉ = ਜੇ। ਚਾਹੈ = ਚਾਹੁੰਦਾ ਹੈ, ਲੋੜਦਾ ਹੈ। ਲੇਹ = ਲਈ ਰੱਖੇ; ਪਿਆ ਰਹੇ।
ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥
Says Nanak, listen, mind: this human body is difficult to obtain. ||27||
ਨਾਨਕ ਆਖਦਾ ਹੈ- ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ ਨੂੰ ਮਾਇਆ ਦੀ ਖ਼ਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) ॥੨੭॥ ਦੇਹ = ਸਰੀਰ ॥੨੭॥
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
For the sake of Maya, the fools and ignorant people run all around.
ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ, ਧਾਵਹੀ = ਧਾਵਹਿ, ਦੌੜੇ ਫਿਰਦੇ ਹਨ। ਅਜਾਨ = ਬੇ-ਸਮਝ।
ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥
Says Nanak, without meditating on the Lord, life passes away uselessly. ||28||
ਨਾਨਕ ਆਖਦਾ ਹੈ- ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ॥੨੮॥ ਸਿਰਾਨ = ਗੁਜ਼ਰ ਜਾਂਦਾ ਹੈ ॥੨੮॥
ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
That mortal who meditates and vibrates upon the Lord night and day - know him to be the embodiment of the Lord.
ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦਾ ਰੂਪ ਸਮਝੋ। ਨਿਸਿ = ਰਾਤ। ਭਜੈ = ਜਪਦਾ ਹੈ। ਰੂਪ ਰਾਮ = ਪਰਮਾਤਮਾ ਦਾ ਰੂਪ। ਤਿਹ = ਉਸ ਨੂੰ। ਜਾਨੁ = ਸਮਝੋ।
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥
There is no difference between the Lord and the humble servant of the Lord; O Nanak, know this as true. ||29||
ਹੇ ਨਾਨਕ! ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ॥੨੯॥ ਅੰਤਰੁ = ਫ਼ਰਕ, ਵਿੱਥ। ਹਰਿ ਜਨ = ਹਰਿ = ਜਨ, ਪਰਮਾਤਮਾ ਦਾ ਭਗਤ। ਸਾਚੀ ਮਾਨੁ = (ਇਹ ਗੱਲ) ਸੱਚੀ ਮੰਨ ॥੨੯॥
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
The mortal is entangled in Maya; he has forgotten the Name of the Lord of the Universe.
(ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ, ਫਧਿ ਰਹਿਓ = ਫਸਿਆ ਰਹਿੰਦਾ ਹੈ।
ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥
Says Nanak, without meditating on the Lord, what is the use of this human life? ||30||
ਨਾਨਕ ਆਖਦਾ ਹੈ (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰਮ? ॥੩੦॥ ਕਉਨੇ ਕਾਮ = ਕਿਸ ਕੰਮ? ਕਿਸੇ ਭੀ ਕੰਮ ਨਹੀਂ ॥੩੦॥
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
The mortal does not think of the Lord; he is blinded by the wine of Maya.
ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ, ਨ ਚੇਤਈ = ਨ ਚੇਤੈ, ਨਹੀਂ ਚੇਤੇ ਕਰਦਾ। ਮਦਿ = ਨਸ਼ੇ ਵਿਚ। ਅੰਧੁ = (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ।
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥
Says Nanak, without meditating on the Lord, he is caught in the noose of Death. ||31||
ਨਾਨਕ ਆਖਦਾ ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੩੧॥ ਪਰਤ = ਪਏ ਰਹਿੰਦੇ ਹਨ। ਤਾਹਿ = ਉਸ ਨੂੰ। ਜਮ ਫੰਧ = ਜਮਾਂ ਦੇ ਫਾਹੇ, ਜਮਾਂ ਦੀਆਂ ਫਾਹੀਆਂ ॥੩੧॥
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
In good times, there are many companions around, but in bad times, there is no one at all.
(ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ। ਸੰਗੀ = ਸਾਥੀ, ਮੇਲੀ-ਗੇਲੀ। ਸੰਗਿ = ਨਾਲ।
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
Says Nanak, vibrate, and meditate on the Lord; He shall be your only Help and Support in the end. ||32||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ॥੩੨॥ ਅੰਤਿ = ਅਖ਼ੀਰ ਵੇਲੇ (ਭੀ)। ਸਹਾਈ = ਮਦਦਗਾਰ ॥੩੨॥
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
Mortals wander lost and confused through countless lifetimes; their fear of death is never removed.
(ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ। ਜਨਮ ਜਨਮ = ਅਨੇਕਾਂ ਜਨਮਾਂ ਵਿਚ। ਕੋ = ਦਾ। ਤ੍ਰਾਸੁ = ਡਰ।
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
Says Nanak, vibrate and meditate on the Lord, and you shall dwell in the Fearless Lord. ||33||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ॥੩੩॥ ਨਿਰਭੈ = ਨਿਡਰ ਅਵਸਥਾ ਵਿਚ, ਉਸ ਪ੍ਰਭੂ ਵਿਚ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ। ਪਾਵਹਿ = ਤੂੰ ਪ੍ਰਾਪਤ ਕਰ ਲਏਂਗਾ ॥੩੩॥
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
I have tried so many things, but the pride of my mind has not been dispelled.
ਹੇ ਭਗਵਾਨ! ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ, ਕੋ = ਦਾ। ਮਾਨੁ = ਅਹੰਕਾਰ।
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
I am engrossed in evil-mindedness, Nanak. O God, please save me! ||34||
ਨਾਨਕ ਦਾ (ਇਹ ਮਨ) ਖੋਟੀ ਮੱਤ ਨਾਲ ਚੰਬੜਿਆ ਹੀ ਰਹਿੰਦਾ ਹੈ। ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ॥੩੪॥ ਦੁਰਮਤਿ = ਖੋਟੀ ਮੱਤ। ਸਿਉ = ਨਾਲ। ਫਧਿਓ = ਫਸਿਆ ਰਹਿੰਦਾ ਹੈ। ਭਗਵਾਨ = ਹੇ ਭਗਵਾਨ! ॥੩੪॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
Childhood, youth and old age - know these as the three stages of life.
ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ-(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ)। ਅਰੁ = ਅਤੇ। ਬਿਰਧਿ = ਬੁਢੇਪਾ। ਫੁਨਿ = (पुनः) ਫਿਰ। ਤੀਨਿ = ਤਿੰਨ। ਜਾਨਿ = ਜਾਣ, ਸਮਝ ਲੈ।
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
Says Nanak, without meditating on the Lord, everything is useless; you must appreciate this. ||35||
ਨਾਨਕ ਆਖਦਾ ਹੈ ਕਿ (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ॥੩੫॥ ਮਾਨ = ਮੰਨ ॥੩੫॥
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
You have not done what you should have done; you are entangled in the web of greed.
(ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ। ਕਰਣੋ ਹੁਤੋ = (ਜੋ ਕੁਝ) ਕਰਨਾ ਸੀ। ਸੁ = ਉਹ। ਕੈ ਫੰਧ = ਦੇ ਫਾਹੇ ਵਿਚ।
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
Nanak, your time is past and gone; why are you crying now, you blind fool? ||36||
ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ। ਹੁਣ ਕਿਉਂ ਰੋਂਦਾ ਹੈਂ? (ਹੁਣ ਪਛੁਤਾਣ ਦਾ ਕੀ ਲਾਭ?) ॥੩੬॥ ਸਮਿਓ = (ਮਨੁੱਖਾ ਜੀਵਨ ਦਾ) ਸਮਾ। ਰਮਿ ਗਇਓ = ਗੁਜ਼ਰ ਗਿਆ। ਅੰਧ = ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁੱਕੇ ਮਨੁੱਖ! ॥੩੬॥
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
The mind is absorbed in Maya - it cannot escape it, my friend.
ਹੇ ਮਿੱਤਰ! ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ) ਨਹੀਂ ਨਿਕਲ ਸਕਦਾ, ਮੈ = ਮਹਿ, ਵਿਚ। ਰਮਿ ਰਹਿਓ = ਫਸਿਆ ਹੋਇਆ ਹੈ। ਨਾਹਿਨ = ਨਹੀਂ। ਮੀਤ = ਹੇ ਮਿੱਤਰ!
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
Nanak, it is like a picture painted on the wall - it cannot leave it. ||37||
ਹੇ ਨਾਨਕ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ ॥੩੭॥ ਮੂਰਤਿ = ਤਸਵੀਰ। ਚਿਤ੍ਰ = ਲੀਕਿਆ ਹੋਇਆ ਰੂਪ। ਭੀਤਿ = ਕੰਧ ॥੩੭॥
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
The man wishes for something, but something different happens.
(ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ। (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ। ਅਉਰੈ ਕੀ ਅਉਰੈ = ਹੋਰ ਦੀ ਹੋਰ।
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
He plots to deceive others, O Nanak, but he places the noose around his own neck instead. ||38||
ਹੇ ਨਾਨਕ! (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ॥੩੮॥ ਚਿਤਵਤ ਰਹਿਓ = ਤੂੰ ਸੋਚਦਾ ਰਿਹਾ। ਠਗਉਰ = ਠਗ-ਮੂਰੀ, ਠਗ-ਬੂਟੀ, ਠੱਗੀਆਂ। ਗਲਿ = ਗਲ ਵਿਚ। ਪਰੀ = ਪੈ ਗਈ ॥੩੮॥
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
People make all sorts of efforts to find peace and pleasure, but no one tries to earn pain.
(ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ। ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ ਪ੍ਰਭੂ ਦੀ ਰਜ਼ਾ ਹੋਵੇ) ਸੁਖ ਕੇ = ਸੰਸਾਰਕ ਸੁਖਾਂ ਦੀ ਪ੍ਰਾਪਤੀ ਦੇ। ਕੋ = ਦਾ। ਦੁਖ ਕੋ = ਦੁੱਖਾਂ ਦਾ।
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
Says Nanak, listen, mind: whatever pleases God comes to pass. ||39||
ਨਾਨਕ ਆਖਦਾ ਹੈ- ਹੇ ਮਨ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ ॥੩੯॥ ਹਰਿ ਭਾਵੈ = ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ॥੩੯॥
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
The world wanders around begging, but the Lord is the Giver of all.
ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ। ਭਿਖਾਰੀ = ਮੰਗਤਾ। ਸਭ ਕੋ = ਸਭ ਜੀਵਾਂ ਦਾ।
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
Says Nanak, meditate in remembrance on Him, and all your works will be successful. ||40||
ਨਾਨਕ ਆਖਦਾ ਹੈ- ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ ॥੪੦॥ ਮਨ = ਹੇ ਮਨ! ਤਿਹ = ਉਸ (ਪਰਮਾਤਮਾ) ਨੂੰ। ਹੋਵਹਿ = ਹੋ ਜਾਣਗੇ। ਕਾਮ = ਸਾਰੇ ਕੰਮ ॥੪੦॥
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
Why do you take such false pride in yourself? You must know that the world is just a dream.
(ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ।` ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ। ਝੂਠੈ = ਨਾਸਵੰਤ-(ਸੰਸਾਰ) ਦਾ। ਕਹਾ ਕਰੇ = ਕਿਉਂ ਕਰਦਾ ਹੈ? ਜਿਉ = ਵਰਗਾ। ਜਾਨਿ = ਸਮਝ ਲੈ।
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥
None of this is yours; Nanak proclaims this truth. ||41||
(ਹੇ ਭਾਈ!) (ਮੈਂ) ਨਾਨਕ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ ॥੪੧॥ ਇਨ ਮੈ = ਇਹਨਾਂ (ਦੁਨੀਆਵੀ ਪਦਾਰਥਾਂ) ਵਿਚ। ਤੇਰੋ = ਤੇਰਾ (ਅਸਲ ਸਾਥੀ)। ਬਖਾਨਿ = ਉਚਾਰ ਕੇ, ਸਮਝਾ ਕੇ ॥੪੧॥
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
You are so proud of your body; it shall perish in an instant, my friend.
ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ। (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ)। ਗਰਬੁ = (गर्व) ਅਹੰਕਾਰ। ਦੇਹ ਕੋ = (ਜਿਸ) ਸਰੀਰ ਦਾ। ਬਿਨਸੈ = ਨਾਸ ਹੋ ਜਾਂਦਾ ਹੈ। ਮੀਤ = ਹੇ ਮਿੱਤਰ!
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
That mortal who chants the Praises of the Lord, O Nanak, conquers the world. ||42||
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ॥੪੨॥ ਜਿਹਿ ਪ੍ਰਾਨੀ = ਜਿਸ ਮਨੁੱਖ ਨੇ। ਜਸੁ = ਸਿਫ਼ਤ-ਸਾਲਾਹ। ਤਿਹਿ = ਉਸ ਨੇ। ਜੀਤੁ = ਜਿੱਤ ਲਿਆ ॥੪੨॥
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
That person, who meditates in remembrance on the Lord in his heart, is liberated - know this well.
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ। ਜਿਹ ਘਟਿ = ਜਿਸ (ਮਨੁੱਖ) ਦੇ ਹਿਰਦੇ ਵਿਚ। ਕੋ = ਦਾ। ਮੁਕਤਾ = ਵਿਕਾਰਾਂ ਤੋਂ ਬਚਿਆ ਹੋਇਆ। ਜਾਨੁ = ਸਮਝੋ।
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
There is no difference between that person and the Lord: O Nanak, accept this as the Truth. ||43||
ਹੇ ਨਾਨਕ! ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ॥੪੩॥ ਅੰਤਰੁ = ਫ਼ਰਕ, ਵਿੱਥ। ਸਾਚੀ ਮਾਨੁ = ਠੀਕ ਮੰਨ ॥੪੩॥
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
That person, who does not feel devotion to God in his mind
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ, ਕੈ ਮਨਿ = ਦੇ ਮਨ ਵਿਚ। ਜਿਹ ਪ੍ਰਾਨੀ ਕੈ ਮਨਿ = ਜਿਸ ਪ੍ਰਾਣੀ ਦੇ ਮਨ ਵਿਚ।
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
- O Nanak, know that his body is like that of a pig, or a dog. ||44||
ਹੇ ਨਾਨਕ! ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ॥੪੪॥ ਸੂਕਰ ਤਨੁ = ਸੂਰ ਦਾ ਸਰੀਰ। ਸੁਆਨ ਤਨੁ = ਕੁੱਤੇ ਦਾ ਸਰੀਰ। ਤਾਹਿ = ਉਸ (ਮਨੁੱਖ) ਦਾ ॥੪੪॥
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
A dog never abandons the home of his master.
ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ, ਕੋ = ਦਾ। ਗ੍ਰਿਹੁ = ਘਰ। ਤਜਤ ਨਹੀ = ਨਹੀਂ ਛੱਡਦਾ।
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
O Nanak, in just the same way, vibrate, and meditate on the Lord, single-mindedly, with one-pointed consciousness. ||45||
ਹੇ ਨਾਨਕ! ਇਸੇ ਤਰੀਕੇ ਨਾਲ ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਕਰਿਆ ਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ॥੪੫॥ ਇਹ ਬਿਧਿ = ਇਸ ਤਰੀਕੇ ਨਾਲ। ਭਜਉ = ਭਜਨ ਕਰਿਆ ਕਰੋ। ਇਕ ਮਨਿ ਹੁਇ = ਇਕਾਗਰ ਹੋ ਕੇ। ਇਕ ਚਿਤਿ ਹੁਇ = ਇਕ-ਚਿੱਤ ਹੋ ਕੇ ॥੪੫॥
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
Those who make pilgrimages to sacred shrines, observe ritualistic fasts and make donations to charity while still taking pride in their minds
(ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ (ਕਿ ਮੈਂ ਧਰਮੀ ਬਣ ਗਿਆ ਹਾਂ) ਅਰੁ = ਅਤੇ। ਕਰਿ = ਕਰ ਕੇ। ਮਨ ਮੈ = ਮਨ ਵਿਚ। ਗੁਮਾਨੁ = ਮਾਣ।
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
- O Nanak, their actions are useless, like the elephant, who takes a bath, and then rolls in the dust. ||46||
(ਪਰ) ਹੇ ਨਾਨਕ! ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ। (ਨੋਟ: ਹਾਥੀ ਨ੍ਹਾ ਕੇ ਸੁਆਹ ਮਿੱਟੀ ਆਪਣੇ ਉੱਤੇ ਪਾ ਲੈਂਦਾ ਹੈ) ॥੪੬॥ ਤਿਹ = ਉਸ ਦੇ (ਇਹ ਤੀਰਥ ਵਰਤ ਦਾਨ)। ਨਿਹਫਲ = ਵਿਅਰਥ। ਕੁੰਚਰ = ਹਾਥੀ (ਦਾ) ॥੪੬॥
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
The head shakes, the feet stagger, and the eyes become dull and weak.
(ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ, ਕੰਪਿਓ = ਕੰਬ ਰਿਹਾ ਹੈ। ਪਗ = ਪੈਰ। ਡਗਮਗੇ = ਥਿੜਕ ਰਹੇ ਹਨ। ਤੇ = ਤੋਂ। ਨੈਨ = ਅੱਖਾਂ। ਜੋਤਿ = ਰੌਸ਼ਨੀ।
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
Says Nanak, this is your condition. And even now, you have not savored the sublime essence of the Lord. ||47||
ਨਾਨਕ ਆਖਦਾ ਹੈ- (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ, ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਨਹੀਂ ਹੁੰਦਾ ॥੪੭॥ ਇਹ ਬਿਧਿ = ਇਹ ਹਾਲਤ। ਤਊ = ਫਿਰ ਭੀ। ਲੀਨ = ਮਗਨ। ਹਰਿ ਰਸ ਲੀਨ = ਹਰਿ-ਨਾਮ ਦੇ ਰਸ ਵਿਚ ਮਗਨ ॥੪੭॥
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
I had looked upon the world as my own, but no one belongs to anyone else.
ਮੈਂ ਜਗਤ ਨੂੰ ਆਪਣਾ ਸਮਝ ਕੇ (ਹੀ ਹੁਣ ਤਕ) ਵੇਖਦਾ ਰਿਹਾ, (ਪਰ ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ। ਨਿਜ ਕਰਿ = ਆਪਣਾ ਸਮਝ ਕੇ। ਕੋ = ਕੋਈ ਜੀਵ। ਕਾਹੂ ਕੋ = ਕਿਸੇ ਦਾ ਭੀ।
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
O Nanak, only devotional worship of the Lord is permanent; enshrine this in your mind. ||48||
ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਤਾਂ ਪਰਮਾਤਮਾ ਦੀ ਭਗਤੀ (ਹੀ) ਹੈ। ਇਸ (ਭਗਤੀ) ਨੂੰ (ਆਪਣੇ) ਮਨ ਵਿਚ ਪ੍ਰੋ ਰੱਖ ॥੪੮॥ ਥਿਰੁ = ਸਦਾ ਕਾਇਮ ਰਹਿਣ ਵਾਲੀ (स्थिर) ॥੪੮॥
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
The world and its affairs are totally false; know this well, my friend.
ਹੇ ਮਿੱਤਰ! ਇਹ ਗੱਲ ਸੱਚੀ ਜਾਣ ਕਿ ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ। ਝੂਠ = ਨਾਸਵੰਤ।
ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
Says Nanak, it is like a wall of sand; it shall not endure. ||49||
ਨਾਨਕ ਆਖਦਾ ਹੈ ਕਿ ਰੇਤ ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ਹੈ ॥੪੯॥ ਕਹਿ = ਕਹੈ, ਆਖਦਾ ਹੈ। ਬਾਲੂ = ਰੇਤ। ਭੀਤਿ = ਕੰਧ ॥੪੯॥
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
Raam Chand passed away, as did Raawan, even though he had lots of relatives.
(ਦੇਖ! ਸ੍ਰੀ) ਰਾਮ (-ਚੰਦ੍ਰ) ਕੂਚ ਕਰ ਗਿਆ, ਰਾਵਨ ਭੀ ਚੱਲ ਵੱਸਿਆ ਜਿਸ ਨੂੰ ਵੱਡੇ ਪਰਵਾਰ ਵਾਲਾ ਕਿਹਾ ਜਾਂਦਾ ਹੈ। ਗਇਓ = ਚਲਾ ਗਿਆ, ਕੂਚ ਕਰ ਗਿਆ। ਜਾ ਕਉ = ਜਿਸ (ਰਾਵਨ) ਨੂੰ। ਬਹੁ ਪਰਵਾਰੁ = ਵੱਡੇ ਪਰਵਾਰ ਵਾਲਾ (ਕਿਹਾ ਜਾਂਦਾ ਹੈ)।
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
Says Nanak, nothing lasts forever; the world is like a dream. ||50||
ਨਾਨਕ ਆਖਦਾ ਹੈ- (ਇਥੇ) ਕੋਈ ਭੀ ਸਦਾ ਕਾਇਮ ਰਹਿਣ ਵਾਲਾ ਪਦਾਰਥ ਨਹੀਂ ਹੈ। (ਇਹ) ਜਗਤ ਸੁਪਨੇ ਵਰਗਾ (ਹੀ) ਹੈ ॥੫੦॥ ਸੁਪਨੇ ਜਿਉ = ਸੁਪਨੇ ਵਰਗਾ ॥੫੦॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
People become anxious, when something unexpected happens.
(ਮੌਤ ਆਦਿਕ ਤਾਂ) ਉਸ (ਘਟਨਾ) ਦੀ ਚਿੰਤਾ ਕਰਨੀ ਚਾਹੀਦੀ ਹੈ ਜਿਹੜੀ ਕਦੇ ਵਾਪਰਨ ਵਾਲੀ ਨਾਹ ਹੋਵੇ। ਤਾ ਕੀ = ਉਸ (ਗੱਲ) ਦੀ। ਕੀਜੀਐ = ਕਰਨੀ ਚਾਹੀਦੀ ਹੈ। ਅਨਹੋਨੀ = ਨਾਹ ਹੋਣ ਵਾਲੀ, ਅਸੰਭਵ।
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
This is the way of the world, O Nanak; nothing is stable or permanent. ||51||
ਹੇ ਨਾਨਕ! ਜਗਤ ਦੀ ਤਾਂ ਚਾਲ ਹੀ ਇਹ ਹੈ ਕਿ (ਇਥੇ) ਕੋਈ ਜੀਵ (ਭੀ) ਸਦਾ ਕਾਇਮ ਰਹਿਣ ਵਾਲਾ ਨਹੀਂ ਹੈ ॥੫੧॥ ਕੋ = ਦਾ। ਮਾਰਗੁ = ਰਸਤਾ। ਸੰਸਾਰ ਕੋ ਮਾਰਗੁ = ਸੰਸਾਰ ਦਾ ਰਸਤਾ ॥੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
Whatever has been created shall be destroyed; everyone shall perish, today or tomorrow.
(ਜਗਤ ਵਿਚ ਤਾਂ) ਜਿਹੜਾ ਭੀ ਜੰਮਿਆ ਹੈ ਉਹ (ਜ਼ਰੂਰ) ਨਾਸ ਹੋ ਜਾਇਗਾ (ਹਰ ਕੋਈ ਇਥੋਂ) ਅੱਜ ਜਾਂ ਭਲਕੇ ਕੂਚ ਕਰ ਜਾਣ ਵਾਲਾ ਹੈ। ਬਿਨਸਿ ਹੈ = ਨਾਸ ਹੋ ਜਾਇਗਾ। ਪਰੋ = ਨਾਸ ਹੋ ਜਾਣ ਵਾਲਾ। ਕੈ = ਜਾਂ। ਕਾਲਿ = ਭਲਕੇ।
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
O Nanak, sing the Glorious Praises of the Lord, and give up all other entanglements. ||52||
ਹੇ ਨਾਨਕ! (ਇਸ ਵਾਸਤੇ ਮਾਇਆ ਦੇ ਮੋਹ ਦੀਆਂ) ਸਾਰੀਆਂ ਫਾਹੀਆਂ ਲਾਹ ਕੇ ਪਰਮਾਤਮਾ ਦੇ ਗੁਣ ਗਾਇਆ ਕਰ ॥੫੨॥ ਛਾਡਿ = ਛੱਡ ਕੇ। ਜੰਜਾਲ = ਮਾਇਆ ਦੇ ਮੋਹ ਦੀਆਂ ਫਾਹੀਆਂ ॥੫੨॥
ਦੋਹਰਾ ॥
Dohraa:
ਦੋਹਰਾ।
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
My strength is exhausted, and I am in bondage; I cannot do anything at all.
(ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ) ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ। ਬਲੁ = (ਆਤਮਕ) ਤਾਕਤ। ਬੰਧਨ = (ਮਾਇਆ ਦੇ ਮੋਹ ਦੀਆਂ) ਫਾਹੀਆਂ। ਪਰੇ = ਪੈ ਗਏ, ਪੈ ਜਾਂਦੇ ਹਨ। ਉਪਾਇ = ਹੀਲਾ।
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
Says Nanak, now, the Lord is my Support; He will help me, as He did the elephant. ||53||
ਨਾਨਕ ਆਖਦਾ ਹੈ- ਹੇ ਹਰੀ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ। ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ। (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) ॥੫੩॥ ਅਬ = ਹੁਣ, ਉਸ ਵੇਲੇ। ਓਟ = ਆਸਰਾ। ਹਰਿ = ਹੇ ਹਰੀ! ਸਹਾਇ = ਸਹਾਈ, ਮਦਦਗਾਰ ॥੫੩॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
My strength has been restored, and my bonds have been broken; now, I can do everything.
(ਜਦੋਂ ਮਨੁੱਖ ਪ੍ਰਭੂ ਦੇ ਦਰ ਤੇ ਡਿੱਗਦਾ ਹੈ, ਤਾਂ ਮਾਇਆ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ ਆਤਮਕ) ਬਲ ਪੈਦਾ ਹੋ ਜਾਂਦਾ ਹੈ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ (ਮੋਹ ਦਾ ਟਾਕਰਾ ਕਰਨ ਲਈ) ਹਰੇਕ ਹੀਲਾ ਸਫਲ ਹੋ ਸਕਦਾ ਹੈ। ਛੁਟੇ = ਟੁੱਟ ਜਾਂਦੇ ਹਨ। ਸਭੁ ਕਿਛੁ ਉਪਾਇ = ਹਰੇਕ ਉੱਦਮ।
ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
Nanak: everything is in Your hands, Lord; You are my Helper and Support. ||54||
ਸੋ, ਹੇ ਨਾਨਕ ਆਖਦਾ ਹੈ- (ਹੇ ਪ੍ਰਭੂ!) ਸਭ ਕੁਝ ਤੇਰੇ ਹੱਥ ਵਿਚ ਹੈ (ਤੇਰੀ ਪੈਦਾ ਕੀਤੀ ਮਾਇਆ ਭੀ ਤੇਰੇ ਹੀ ਅਧੀਨ ਹੈ, ਇਸ ਤੋਂ ਬਚਣ ਲਈ) ਤੂੰ ਹੀ ਮਦਦਗਾਰ ਹੋ ਸਕਦਾ ਹੈਂ ॥੫੪॥ ਹੋਤ = ਹੋ ਸਕਦਾ ਹੈ। ਸਭੁ ਕਿਛੁ = ਹਰੇਕ ਚੀਜ਼ ॥੫੪॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
My associates and companions have all deserted me; no one remains with me.
(ਜਦੋਂ ਅੰਤ ਵੇਲੇ) ਸਾਰੇ ਸਾਥੀ ਸੰਗੀ ਛੱਡ ਜਾਂਦੇ ਹਨ, ਜਦੋਂ ਕੋਈ ਭੀ ਸਾਥ ਨਹੀਂ ਨਿਬਾਹ ਸਕਦਾ, ਸੰਗ = ਸੰਗੀ। ਸਭਿ = ਸਾਰੇ। ਤਜਿ ਗਏ = ਛੱਡ ਗਏ, ਛੱਡ ਜਾਂਦੇ ਹਨ। ਸਾਥਿ = ਨਾਲ।
ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
Says Nanak, in this tragedy, the Lord alone is my Support. ||55||
ਨਾਨਕ ਆਖਦਾ ਹੈ- ਉਸ (ਇਕੱਲੇ-ਪਨ ਦੀ) ਮੁਸੀਬਤ ਵੇਲੇ ਭੀ ਸਿਰਫ਼ ਪਰਮਾਤਮਾ ਦਾ ਹੀ ਸਹਾਰਾ ਹੁੰਦਾ ਹੈ (ਸੋ, ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ) ॥੫੫॥ ਇਹ ਬਿਪਤਿ ਮੈ = ਇਸ ਮੁਸੀਬਤ ਵਿਚ, ਇਸ ਇਕੱਲਾ-ਪਨ ਵਿਚ। ਰਘੁਨਾਥ ਟੇਕ = ਪਰਮਾਤਮਾ ਦਾ ਆਸਰਾ ॥੫੫॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
The Naam remains; the Holy Saints remain; the Guru, the Lord of the Universe, remains.
(ਅੰਤ ਵੇਲੇ ਭੀ ਪਰਮਾਤਮਾ ਦਾ) ਨਾਮ (ਜੀਵ ਦੇ ਨਾਲ) ਰਹਿੰਦਾ ਹੈ, (ਬਾਣੀ ਦੇ ਰੂਪ ਵਿਚ) ਗੁਰੂ ਉਸ ਦੇ ਨਾਲ ਰਹਿੰਦਾ ਹੈ, ਅਕਾਲ ਪੁਰਖ ਉਸ ਦੇ ਨਾਲ ਹੈ, ਰਹਿਓ = ਰਹਿੰਦਾ ਹੈ, ਸਾਥੀ ਬਣਿਆ ਰਹਿੰਦਾ ਹੈ। ਸਾਧੂ = ਗੁਰੂ। ਗੁਰੁ ਗੋਬਿੰਦ = ਅਕਾਲ ਪੁਰਖ।
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
Says Nanak, how rare are those who chant the Guru's Mantra in this world. ||56||
ਨਾਨਕ ਆਖਦਾ ਹੈ- ਇਸ ਦੁਨੀਆ ਵਿਚ ਜਿਸ ਕਿਸੇ (ਮਨੁੱਖ) ਨੇ (ਹਰਿ ਨਾਮ ਸਿਮਰਨ ਵਾਲਾ) ਗੁਰੂ ਦਾ ਉਪਦੇਸ਼ ਆਪਣੇ ਅੰਦਰ ਸਦਾ ਵਸਾਇਆ ਹੈ (ਤੇ ਨਾਮ ਜਪਿਆ ਹੈ (ਉਸ ਦੇ ਅੰਤ ਵੇਲੇ ਇਹ ਸਹਾਈ ਬਣਦੇ ਹਨ) ॥੫੬॥ ਕਿਨ = ਜਿਸ ਕਿਸੇ ਨੇ। ਗੁਰਮੰਤੁ = (ਹਰਿ-ਨਾਮ ਸਿਮਰਨ ਵਾਲਾ) ਗੁਰ-ਉਪਦੇਸ਼ ॥੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
I have enshrined the Lord's Name within my heart; there is nothing equal to it.
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਰ = ਹਿਰਦਾ। ਉਰ ਮਹਿ = ਹਿਰਦੇ ਵਿਚ। ਗਹਿਓ = ਫੜ ਲਿਆ, ਪੱਕੀ ਤਰ੍ਹਾਂ ਵਸਾ ਲਿਆ। ਜਾ ਕੈ ਸਮ = ਜਿਸ (ਹਰਿ-ਨਾਮ) ਦੇ ਬਰਾਬਰ।
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
Meditating in remembrance on it, my troubles are taken away; I have received the Blessed Vision of Your Darshan. ||57||1||
ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ ॥੫੭॥੧॥ ਜਿਹ ਸਿਮਰਤ = ਜਿਸ ਹਰਿ-ਨਾਮ ਨੂੰ ਸਿਮਰਦਿਆਂ। ਸੰਕਟ = ਦੁੱਖ-ਕਲੇਸ਼ ॥੫੭॥੧॥
ਮੁੰਦਾਵਣੀ ਮਹਲਾ ੫ ॥
Mundaavanee, Fifth Mehl:
(ਮੁੰਦਾਵਣੀ) ਸਰਪੋਸ ਕੋ ਕਹਿਤੇ ਹੈਂ: ਜੈਸੇ ਥਾਲ ਮੇਂ ਪ੍ਰਸਾਦ ਰਖਕਰ ਊਪਰ ਸੇ ਉਸ ਕੋ ਸਰਪੋਸ ਸੇ ਮੂੰਦ ਦੇਤੇ ਹੈਂ। ਸੋ ਇਸ ਮੁੰਦਾਵਣੀ ਦ੍ਵਾਰਾ ਆਗੇ ਕੋ ਇਸ ਬਾਤ ਕਾ ਨਿਯਮ ਕੀਆ ਕਿ ਕੋਈ ਔਰ ਬਾਣੀ ਨ ਚਢਾਈ ਜਾਏ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੀ ਬਾਨੀ ਕੇ ਵਾਸਤੇ ਅਸਥਾਨ ਪਹਿਲੇ ਹੀ ਸੇ ਛੋੜ ਰਖਾ ਥਾ॥ ਮੁੰਦਾਵਣੀ = (मुद् = to please, ਪ੍ਰਸ਼ਨ ਕਰਨਾ मोदयति = pleases)। ਮੁਦਾਵਣੀ, ਜਾਂ, ਮੁੰਦਾਵਣੀ = ਆਤਮਕ ਪ੍ਰਸੰਨਤਾ ਦੇਣ ਵਾਲੀ ਵਸਤ।
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
Upon this Plate, three things have been placed: Truth, Contentment and Contemplation.
(ਉਸ ਮਨੁੱਖ ਦੇ ਹਿਰਦੇ-) ਥਾਲ ਵਿਚ ਉੱਚਾ ਆਚਰਨ, ਸੰਤੋਖ ਅਤੇ ਆਤਮਕ ਜੀਵਨ ਦੀ ਸੂਝ-ਇਹ ਤਿੰਨ ਵਸਤੂਆਂ ਟਿਕੀਆਂ ਰਹਿੰਦੀਆਂ ਹਨ, ਥਾਲ ਵਿਚਿ = (ਉਸ ਹਿਰਦੇ-) ਥਾਲ ਵਿਚ। ਤਿੰਨਿ ਵਸਤੂ = ਤਿੰਨ ਚੀਜ਼ਾਂ (ਸਤੁ, ਸੰਤੋਖੁ ਅਤੇ ਵੀਚਾਰ)।
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
The Ambrosial Nectar of the Naam, the Name of our Lord and Master, has been placed upon it as well; it is the Support of all.
(ਜਿਸ ਮਨੁੱਖ ਦੇ ਹਿਰਦੇ-ਥਾਲ ਵਿਚ) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆ ਵੱਸਦਾ ਹੈ (ਇਹ 'ਅੰਮ੍ਰਿਤ ਨਾਮੁ' ਐਸਾ ਹੈ) ਕਿ ਇਸ ਦਾ ਆਸਰਾ ਹਰੇਕ ਜੀਵ ਲਈ (ਜ਼ਰੂਰੀ) ਹੈ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਜਿਸ ਕਾ = (ਸੰਬੰਧਕ 'ਕਾ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ) ਜਿਸ (ਨਾਮ) ਦਾ। ਸਭਸੁ = ਹਰੇਕ ਜੀਵ ਨੂੰ। ਅਧਾਰੋ = ਆਸਰਾ।
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
One who eats it and enjoys it shall be saved.
(ਇਸ ਆਤਮਕ ਭੋਜਨ ਨੂੰ) ਜੇ ਕੋਈ ਮਨੁੱਖ ਸਦਾ ਖਾਂਦਾ ਰਹਿੰਦਾ ਹੈ, ਤਾਂ ਉਸ ਮਨੁੱਖ ਦਾ ਵਿਕਾਰਾਂ ਤੋਂ ਬਚਾਉ ਹੋ ਜਾਂਦਾ ਹੈ। ਕੋ = ਕੋਈ (ਮਨੁੱਖ)। ਭੁੰਚੈ = ਭੁੰਚਦਾ ਹੈ, ਖਾਂਦਾ ਹੈ, ਮਾਣਦਾ ਹੈ। ਤਿਸ ਕਾ = (ਸੰਬੰਧਕ 'ਕਾ' ਦੇ ਕਾਰਨ ਲਫ਼ਜ਼ 'ਤਿਸੁ ਦਾ (ੁ) ਉਡ ਗਿਆ ਹੈ) ਉਸ (ਮਨੁੱਖ) ਦਾ। ਉਧਾਰੋ = ਪਾਰ-ਉਤਾਰਾ, ਵਿਕਾਰਾਂ ਤੋਂ ਬਚਾਉ।
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
This thing can never be forsaken; keep this always and forever in your mind.
(ਜੇ ਆਤਮਕ 'ਉਧਾਰ' ਦੀ ਲੋੜ ਹੈ ਤਾਂ) ਆਤਮਕ ਪ੍ਰਸੰਨਤਾ ਦੇਣ ਵਾਲੀ ਇਹ ਨਾਮ-ਵਸਤੂ ਤਿਆਗੀ ਨਹੀਂ ਜਾ ਸਕਦੀ, ਇਸ ਨੂੰ ਸਦਾ ਹੀ ਆਪਣੇ ਹਿਰਦੇ ਵਿਚ ਸਾਂਭ ਰੱਖ। ਏਹ ਵਸਤੁ = ਆਤਮਕ ਪ੍ਰਸੰਨਤਾ ਦੇਣ ਵਾਲੀ ਇਹ ਚੀਜ਼, ਇਹ ਮੁਦਾਵਣੀ। ਤਜੀ ਨਹ ਜਾਈ = ਤਿਆਗੀ ਨਹੀਂ ਜਾ ਸਕਦੀ। ਰਖੁ = ਸਾਂਭ ਕੇ ਰੱਖੋ। ਉਰਿ = ਹਿਰਦੇ ਵਿਚ। ਧਾਰੋ = ਟਿਕਾਓ।
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
The dark world-ocean is crossed over, by grasping the Feet of the Lord; O Nanak, it is all the extension of God. ||1||
ਹੇ ਨਾਨਕ! (ਇਸ ਨਾਮ ਵਸਤੂ ਦੀ ਬਰਕਤਿ ਨਾਲ) ਪ੍ਰਭੂ ਦੀ ਚਰਨੀਂ ਲੱਗ ਕੇ ਘੁੱਪ ਹਨੇਰਾ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ ਅਤੇ ਹਰ ਥਾਂ ਪਰਮਾਤਮਾ ਦੇ ਆਪੇ ਦਾ ਪਰਕਾਸ਼ ਹੀ (ਦਿੱਸਣ ਲੱਗ ਪੈਂਦਾ ਹੈ) ॥੧॥ ਤਮ = (तमस्) ਹਨੇਰਾ। ਤਮ ਸੰਸਾਰੁ = (ਵਿਕਾਰਾਂ ਦੇ ਕਾਰਨ ਬਣਿਆ ਹੋਇਆ) ਘੁੱਪ ਹਨੇਰਾ ਜਗਤ। ਲਗਿ = ਲਗ ਕੇ। ਸਭੁ = ਹਰ ਥਾਂ। ਬ੍ਰਹਮ ਪਸਾਰੋ = ਪਰਮਾਤਮਾ ਦਾ ਖਿਲਾਰਾ, ਪਰਮਾਤਮਾ ਦੇ ਆਪੇ ਦਾ ਪਰਕਾਸ਼ ॥੧॥
ਸਲੋਕ ਮਹਲਾ ੫ ॥
Salok, Fifth Mehl:
ਸ੍ਰੀ ਗੁਰੂ ਅਰਜਨ ਦੇਵ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੀ ਸਮਾਪਤੀ ਪਰ ਬੇਨਤੀ ਕਰਤੇ ਹੈਂ:
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
I have not appreciated what You have done for me, Lord; only You can make me worthy.
(ਹੇ ਪ੍ਰਭੂ!) ਮੈਂ ਤੇਰੇ ਕੀਤੇ ਉਪਕਾਰ ਦੀ ਕਦਰ ਨਹੀਂ ਸਮਝ ਸਕਦਾ, (ਉਪਕਾਰ ਦੀ ਦਾਤ ਸਾਂਭਣ ਲਈ) ਤੂੰ (ਆਪ ਹੀ) ਮੈਨੂੰ ਫਬਵਾਂ ਭਾਂਡਾ ਬਣਾਇਆ ਹੈ। ਕੀਤਾ = ਕੀਤਾ ਹੋਇਆ (ਉਪਕਾਰ)। ਜਾਤੋ ਨਾਹੀ = (ਤੇਰੇ ਕੀਤੇ ਉਪਕਾਰ ਦੀ) ਮੈਂ ਕਦਰ ਨਹੀਂ ਸਮਝੀ। ਮੈਨੋ = ਮੈਨੂੰ। ਕੀਤੋਈ = ਤੂੰ (ਮੈਨੂੰ) ਬਣਾਇਆ ਹੈ। ਜੋਗੁ = ਲਾਇਕ, (ਉਪਕਾਰ ਦੀ ਦਾਤ ਸਾਂਭਣ ਲਈ) ਫਬਵਾਂ (ਭਾਂਡਾ)। ਮੈ
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
I am unworthy - I have no worth or virtues at all. You have taken pity on me.
ਮੈਂ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਤੈਨੂੰ ਆਪ ਨੂੰ ਹੀ ਮੇਰੇ ਉਤੇ ਤਰਸ ਆ ਗਿਆ। ਨਿਰਗੁਣਿਆਰੇ = ਮੈਂ ਗੁਣ-ਹੀਨ ਵਿਚ। ਕੋ ਗੁਣੁ = ਕੋਈ ਗੁਣ। ਆਪੇ = ਆਪ ਹੀ।
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
You took pity on me, and blessed me with Your Mercy, and I have met the True Guru, my Friend.
ਹੇ ਪ੍ਰਭੂ! ਤੇਰੇ ਮਨ ਵਿਚ ਮੇਰੇ ਵਾਸਤੇ ਤਰਸ ਪੈਦਾ ਹੋਇਆ, ਮੇਰੇ ਉੱਤੇ ਤੇਰੀ ਮਿਹਰ ਹੋਈ, ਤਾਂ ਮੈਨੂੰ ਮਿੱਤਰ ਗੁਰੂ ਮਿਲ ਪਿਆ (ਤੇਰਾ ਇਹ ਉਪਕਾਰ ਭੁਲਾਇਆ ਨਹੀਂ ਜਾ ਸਕਦਾ)। ਮਿਹਰਾਮਤਿ = ਮਿਹਰ, ਦਇਆ।
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
O Nanak, if I am blessed with the Naam, I live, and my body and mind blossom forth. ||1||
ਨਾਨਕ ਆਖਦਾ ਹੈ- (ਹੁਣ ਪਿਆਰੇ ਗੁਰੂ ਪਾਸੋਂ) ਜਦੋਂ ਮੈਨੂੰ (ਤੇਰਾ) ਨਾਮ ਮਿਲਦਾ ਹੈ, ਤਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ, ਮੇਰਾ ਤਨ ਮੇਰਾ ਮਨ (ਉਸ ਆਤਮਕ ਜੀਵਨ ਦੀ ਬਰਕਤਿ ਨਾਲ) ਖਿੜ ਆਉਂਦਾ ਹੈ ॥੧॥ ਮਿਲੈ = ਮਿਲਦਾ ਹੈ। ਤਾਂ = ਤਦੋਂ। ਜੀਵਾਂ = ਮੈਂ ਜੀਊ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਲੱਭ ਪੈਂਦਾ ਹੈ। ਥੀਵੈ = ਹੋ ਜਾਂਦਾ ਹੈ। ਹਰਿਆ = (ਆਤਮਕ ਜੀਵਨ ਨਾਲ) ਹਰਾ-ਭਰਾ ॥੧॥