ਮਾਝ ਮਹਲਾ

ਸਗਲ ਸੰਤਨ ਪਹਿ ਵਸਤੁ ਇਕ ਮਾਂਗਉ

ਕਰਉ ਬਿਨੰਤੀ ਮਾਨੁ ਤਿਆਗਉ

ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥

ਤੁਮ ਦਾਤੇ ਤੁਮ ਪੁਰਖ ਬਿਧਾਤੇ

ਤੁਮ ਸਮਰਥ ਸਦਾ ਸੁਖਦਾਤੇ

ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥

ਦਰਸਨਿ ਤੇਰੈ ਭਵਨ ਪੁਨੀਤਾ

ਆਤਮ ਗੜੁ ਬਿਖਮੁ ਤਿਨਾ ਹੀ ਜੀਤਾ

ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਸੂਰਾ ਜੀਉ ॥੩॥

ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ

ਦੁਰਮਤਿ ਬਿਨਸੀ ਕੁਬੁਧਿ ਅਭਾਗੀ

ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥

ਮਾਝ ਮਹਲਾ

ਵਿਸਰੁ ਨਾਹੀ ਏਵਡ ਦਾਤੇ

ਕਰਿ ਕਿਰਪਾ ਭਗਤਨ ਸੰਗਿ ਰਾਤੇ

ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥

ਮਾਟੀ ਅੰਧੀ ਸੁਰਤਿ ਸਮਾਈ

ਸਭ ਕਿਛੁ ਦੀਆ ਭਲੀਆ ਜਾਈ

ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥

ਜਿਸ ਦਾ ਦਿਤਾ ਸਭੁ ਕਿਛੁ ਲੈਣਾ

ਛਤੀਹ ਅੰਮ੍ਰਿਤ ਭੋਜਨੁ ਖਾਣਾ

ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥

ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ

ਸਾ ਮਤਿ ਦੀਜੈ ਜਿਤੁ ਤੁਧੁ ਧਿਆਈ

ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥

ਮਾਝ ਮਹਲਾ

ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ

ਸੋ ਗਿਆਨੁ ਧਿਆਨੁ ਜੋ ਤੁਧੁ ਭਾਈ

ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥

ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ

ਜੋ ਸਾਹਿਬ ਤੇਰੈ ਮਨਿ ਭਾਵੈ

ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥

ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ

ਸੰਤ ਖੇਲਹਿ ਤੁਮ ਸੰਗਿ ਗੋਪਾਲਾ

ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥

ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ

ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ

ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥

ਮਾਝ ਮਹਲਾ

ਤੂੰ ਜਲਨਿਧਿ ਹਮ ਮੀਨ ਤੁਮਾਰੇ

ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ

ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥

ਜਿਉ ਬਾਰਿਕੁ ਪੀ ਖੀਰੁ ਅਘਾਵੈ

ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ

ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥

ਜਿਉ ਅੰਧਿਆਰੈ ਦੀਪਕੁ ਪਰਗਾਸਾ

ਭਰਤਾ ਚਿਤਵਤ ਪੂਰਨ ਆਸਾ

ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥

ਸੰਤਨ ਮੋ ਕਉ ਹਰਿ ਮਾਰਗਿ ਪਾਇਆ

ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ

ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥