ਮਾਰੂ ਮਹਲਾ

ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ

ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ

ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਕਾਹੂ ਟਾਰਿਓ

ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥

ਮਾਰੂ ਮਹਲਾ

ਚਰਨ ਕਮਲ ਪ੍ਰਭ ਰਾਖੇ ਚੀਤਿ

ਹਰਿ ਗੁਣ ਗਾਵਹ ਨੀਤਾ ਨੀਤ

ਤਿਸੁ ਬਿਨੁ ਦੂਜਾ ਅਵਰੁ ਕੋਊ

ਆਦਿ ਮਧਿ ਅੰਤਿ ਹੈ ਸੋਊ ॥੧॥

ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ

ਜਾ ਕੈ ਵਸਿ ਹੈ ਸਗਲ ਸੰਸਾਰੁ

ਆਪੇ ਆਪਿ ਆਪਿ ਨਿਰੰਕਾਰੁ

ਨਾਨਕ ਗਹਿਓ ਸਾਚਾ ਸੋਇ

ਸੁਖੁ ਪਾਇਆ ਫਿਰਿ ਦੂਖੁ ਹੋਇ ॥੨॥੯॥

ਮਾਰੂ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ

ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥

ਰੇ ਨਰ ਐਸੀ ਕਰਹਿ ਇਆਨਥ

ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ

ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ

ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥

ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ

ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥

ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ

ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥