ਮਾਰੂ ਮਹਲਾ

ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ

ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥

ਰੇ ਨਰ ਕਾਇ ਪਰ ਗ੍ਰਿਹਿ ਜਾਇ

ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ

ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ

ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਪਰਨਾ ਜਾਇ ॥੨॥

ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ

ਸੀਸੁ ਉਠਾਵਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥

ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ

ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥

ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ

ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਪਾਇ ॥੫॥੨॥

ਰੇ ਨਰ ਇਨ ਬਿਧਿ ਪਾਰਿ ਪਰਾਇ

ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ਰਹਾਉ ਦੂਜਾ ॥੨॥੧੧॥

ਮਾਰੂ ਮਹਲਾ

ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ

ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਕਤਹੂ ਜਾਇਆ ਥਾ ॥੧॥

ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ

ਮੋਲਿ ਅਮੋਲੁ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ

ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ

ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥

ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ

ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥

ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ

ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥

ਮਾਰੂ ਮਹਲਾ

ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ

ਆਨ ਰੂਤੀ ਆਨ ਬੋਈਐ ਫਲੁ ਫੂਲੈ ਤਾਹਿ ॥੧॥

ਰੇ ਮਨ ਵਤ੍ਰ ਬੀਜਣ ਨਾਉ

ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ

ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥

ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ

ਖੇਤਿ ਮੇਰੈ ਜੰਮਿਆ ਨਿਖੁਟਿ ਕਬਹੂ ਜਾਇ ॥੩॥

ਪਾਇਆ ਅਮੋਲੁ ਪਦਾਰਥੋ ਛੋਡਿ ਕਤਹੂ ਜਾਇ

ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥

ਮਾਰੂ ਮਹਲਾ

ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ

ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥

ਆਵਣ ਜਾਣੁ ਰਹਿਓ

ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ

ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ

ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥

ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ

ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥

ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ

ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥