ਮਾਰੂ ਮਹਲਾ

ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ

ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ

ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥

ਜੀਅ ਕੀ ਕੈ ਪਹਿ ਬਾਤ ਕਹਾ

ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ

ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ

ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ

ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥

ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ

ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ

ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥

ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ

ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ

ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥

ਮੇਰਾ ਅੰਤਰਜਾਮੀ ਹਰਿ ਰਾਇਆ

ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥

ਮਾਰੂ ਮਹਲਾ

ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ

ਜਾ ਕਉ ਨਾਮੁ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥

ਮੇਰੇ ਸਤਿਗੁਰ ਹੀ ਪਤਿ ਰਾਖੁ

ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ

ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ

ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥

ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ

ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥

ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ

ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥