ਮਾਰੂ ਅਸਟਪਦੀਆ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ

ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ

ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥

ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ

ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ

ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ

ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ

ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥

ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ

ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ

ਮਨਮੁਖ ਤਤੁ ਜਾਣਨੀ ਪਸੂ ਮਾਹਿ ਸਮਾਨਾ ॥੩॥

ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ

ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਦੂਜੀ ਵਾਰ

ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥

ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ

ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ

ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥

ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ

ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ

ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥

ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ

ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ

ਮਾਣਸ ਦਾਤਿ ਹੋਵਈ ਤੂ ਦਾਤਾ ਸਾਰਾ ॥੭॥

ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ

ਗੁਰਸਬਦੀ ਦਰੁ ਜੋਈਐ ਮੁਕਤੇ ਭੰਡਾਰਾ

ਨਾਨਕ ਮੇਲੁ ਚੂਕਈ ਸਾਚੇ ਵਾਪਾਰਾ ॥੮॥੧॥