ਮਾਰੂ ਮਹਲਾ

ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ

ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥

ਸੰਸਾਰੁ ਭਵਜਲੁ ਕਿਉ ਤਰੈ

ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ

ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ

ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ

ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥

ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ

ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥

ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ

ਬਿਨੁ ਗੁਰਸਬਦ ਆਪੁ ਪਛਾਣੈ ਬਿਨੁ ਹਰਿ ਨਾਮ ਕਾਲੁ ਟਰੇ ॥੫॥

ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ

ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥

ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ

ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਰਿਦੈ ਹਰੇ ॥੭॥

ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਭਾਵੈ ਰਖਿਓ ਘਰੇ

ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥

ਪੂਰਬ ਜਨਮ ਕੋ ਲੇਖੁ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ

ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰਸਬਦੈ ਜਨਮੁ ਜਰੇ ॥੯॥

ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ

ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥

ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ

ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥

ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ

ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥