ਮਾਰੂ ਮਹਲਾ

ਬਿਰਖੈ ਹੇਠਿ ਸਭਿ ਜੰਤ ਇਕਠੇ

ਇਕਿ ਤਤੇ ਇਕਿ ਬੋਲਨਿ ਮਿਠੇ

ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥

ਪਾਪ ਕਰੇਦੜ ਸਰਪਰ ਮੁਠੇ

ਅਜਰਾਈਲਿ ਫੜੇ ਫੜਿ ਕੁਠੇ

ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥

ਸੰਗਿ ਕੋਈ ਭਈਆ ਬੇਬਾ

ਮਾਲੁ ਜੋਬਨੁ ਧਨੁ ਛੋਡਿ ਵਞੇਸਾ

ਕਰਣ ਕਰੀਮ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥

ਖੁਸਿ ਖੁਸਿ ਲੈਦਾ ਵਸਤੁ ਪਰਾਈ

ਵੇਖੈ ਸੁਣੇ ਤੇਰੈ ਨਾਲਿ ਖੁਦਾਈ

ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਜਾਣੀਆ ॥੪॥

ਜਮਿ ਜਮਿ ਮਰੈ ਮਰੈ ਫਿਰਿ ਜੰਮੈ

ਬਹੁਤੁ ਸਜਾਇ ਪਇਆ ਦੇਸਿ ਲੰਮੈ

ਜਿਨਿ ਕੀਤਾ ਤਿਸੈ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥

ਖਾਲਕ ਥਾਵਹੁ ਭੁਲਾ ਮੁਠਾ

ਦੁਨੀਆ ਖੇਲੁ ਬੁਰਾ ਰੁਠ ਤੁਠਾ

ਸਿਦਕੁ ਸਬੂਰੀ ਸੰਤੁ ਮਿਲਿਓ ਵਤੈ ਆਪਣ ਭਾਣੀਆ ॥੬॥

ਮਉਲਾ ਖੇਲ ਕਰੇ ਸਭਿ ਆਪੇ

ਇਕਿ ਕਢੇ ਇਕਿ ਲਹਰਿ ਵਿਆਪੇ

ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥

ਮਿਹਰ ਕਰੇ ਤਾ ਖਸਮੁ ਧਿਆਈ

ਸੰਤਾ ਸੰਗਤਿ ਨਰਕਿ ਪਾਈ

ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥