ਮਾਰੂ ਮਹਲਾ ੧ ॥
ਆਪੇ ਧਰਤੀ ਧਉਲੁ ਅਕਾਸੰ ॥
ਆਪੇ ਸਾਚੇ ਗੁਣ ਪਰਗਾਸੰ ॥
ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥
ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥
ਕੋਇ ਨ ਮੇਟੈ ਸਾਚੇ ਲੇਖੈ ॥
ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥
ਪੰਚ ਚੋਰ ਚੰਚਲ ਚਿਤੁ ਚਾਲਹਿ ॥
ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥
ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥
ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥
ਮਨਸਾ ਮਾਰਿ ਮਨੈ ਸਿਉ ਲੂਝੈ ॥
ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥
ਆਪੇ ਸੁਰਗੁ ਮਛੁ ਪਇਆਲਾ ॥
ਆਪੇ ਜੋਤਿ ਸਰੂਪੀ ਬਾਲਾ ॥
ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥
ਬੇਦ ਕਤੇਬੀ ਭੇਦੁ ਨ ਜਾਤਾ ॥
ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥
ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥
ਕਰਿ ਕਰਿ ਥਾਕੀ ਮੀਤ ਘਨੇਰੇ ॥
ਕੋਇ ਨ ਕਾਟੈ ਅਵਗੁਣ ਮੇਰੇ ॥
ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥
ਭੂਲੇ ਚੂਕੇ ਮਾਰਗਿ ਪਾਵਹਿ ॥
ਆਪਿ ਭੁਲਾਇ ਤੂਹੈ ਸਮਝਾਵਹਿ ॥
ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥
ਗੰਗਾ ਜਮੁਨਾ ਕੇਲ ਕੇਦਾਰਾ ॥
ਕਾਸੀ ਕਾਂਤੀ ਪੁਰੀ ਦੁਆਰਾ ॥
ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
ਆਪੇ ਸਿਧ ਸਾਧਿਕੁ ਵੀਚਾਰੀ ॥
ਆਪੇ ਰਾਜਨੁ ਪੰਚਾ ਕਾਰੀ ॥
ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
ਆਪੇ ਕਾਜੀ ਆਪੇ ਮੁਲਾ ॥
ਆਪਿ ਅਭੁਲੁ ਨ ਕਬਹੂ ਭੁਲਾ ॥
ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
ਜਿਸੁ ਬਖਸੇ ਤਿਸੁ ਦੇ ਵਡਿਆਈ ॥
ਸਭਸੈ ਦਾਤਾ ਤਿਲੁ ਨ ਤਮਾਈ ॥
ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
ਕਿਆ ਸਾਲਾਹੀ ਅਗਮ ਅਪਾਰੈ ॥
ਸਾਚੇ ਸਿਰਜਣਹਾਰ ਮੁਰਾਰੈ ॥
ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥
ਊਭੇ ਸੇਵਹਿ ਅਲਖ ਅਪਾਰੈ ॥
ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
ਸਾਚੀ ਕੀਰਤਿ ਸਾਚੀ ਬਾਣੀ ॥
ਹੋਰ ਨ ਦੀਸੈ ਬੇਦ ਪੁਰਾਣੀ ॥
ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
ਕਉਣੁ ਨ ਮੂਆ ਕਉਣੁ ਨ ਮਰਸੀ ॥
ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥