ਮਾਰੂ ਮਹਲਾ

ਦੂਜੀ ਦੁਰਮਤਿ ਅੰਨੀ ਬੋਲੀ

ਕਾਮ ਕ੍ਰੋਧ ਕੀ ਕਚੀ ਚੋਲੀ

ਘਰਿ ਵਰੁ ਸਹਜੁ ਜਾਣੈ ਛੋਹਰਿ ਬਿਨੁ ਪਿਰ ਨੀਦ ਪਾਈ ਹੇ ॥੧॥

ਅੰਤਰਿ ਅਗਨਿ ਜਲੈ ਭੜਕਾਰੇ

ਮਨਮੁਖੁ ਤਕੇ ਕੁੰਡਾ ਚਾਰੇ

ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥

ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ

ਤਸਕਰ ਪੰਚ ਸਬਦਿ ਸੰਘਾਰੇ

ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥

ਮਾ ਕੀ ਰਕਤੁ ਪਿਤਾ ਬਿਦੁ ਧਾਰਾ

ਮੂਰਤਿ ਸੂਰਤਿ ਕਰਿ ਆਪਾਰਾ

ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥

ਤੁਝ ਹੀ ਕੀਆ ਜੰਮਣ ਮਰਣਾ

ਗੁਰ ਤੇ ਸਮਝ ਪੜੀ ਕਿਆ ਡਰਣਾ

ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥

ਨਿਜ ਘਰਿ ਬੈਸਿ ਰਹੇ ਭਉ ਖਾਇਆ

ਧਾਵਤ ਰਾਖੇ ਠਾਕਿ ਰਹਾਇਆ

ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥

ਮਰਣੁ ਲਿਖਾਇ ਮੰਡਲ ਮਹਿ ਆਏ

ਕਿਉ ਰਹੀਐ ਚਲਣਾ ਪਰਥਾਏ

ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥

ਆਪਿ ਉਪਾਇਆ ਜਗਤੁ ਸਬਾਇਆ

ਜਿਨਿ ਸਿਰਿਆ ਤਿਨਿ ਧੰਧੈ ਲਾਇਆ

ਸਚੈ ਊਪਰਿ ਅਵਰ ਦੀਸੈ ਸਾਚੇ ਕੀਮਤਿ ਪਾਈ ਹੇ ॥੮॥

ਐਥੈ ਗੋਇਲੜਾ ਦਿਨ ਚਾਰੇ

ਖੇਲੁ ਤਮਾਸਾ ਧੁੰਧੂਕਾਰੇ

ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥

ਤਿਨ ਕਉ ਤਖਤਿ ਮਿਲੀ ਵਡਿਆਈ

ਨਿਰਭਉ ਮਨਿ ਵਸਿਆ ਲਿਵ ਲਾਈ

ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥

ਸਾਚੀ ਨਗਰੀ ਤਖਤੁ ਸਚਾਵਾ

ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ

ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥

ਗਣਤ ਗਣੀਐ ਸਹਸਾ ਜੀਐ

ਕਿਉ ਸੁਖੁ ਪਾਵੈ ਦੂਐ ਤੀਐ

ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥

ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ

ਸਾਚਾ ਰਵਿ ਰਹਿਆ ਮਨੁ ਰਾਤਾ

ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਕਾਈ ਹੇ ॥੧੩॥

ਜੀਭ ਰਸਾਇਣਿ ਸਾਚੈ ਰਾਤੀ

ਹਰਿ ਪ੍ਰਭੁ ਸੰਗੀ ਭਉ ਭਰਾਤੀ

ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥

ਰਖਿ ਰਖਿ ਪੈਰ ਧਰੇ ਪਉ ਧਰਣਾ

ਜਤ ਕਤ ਦੇਖਉ ਤੇਰੀ ਸਰਣਾ

ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥

ਅੰਤ ਕਾਲਿ ਕੋ ਬੇਲੀ ਨਾਹੀ

ਗੁਰਮੁਖਿ ਜਾਤਾ ਤੁਧੁ ਸਾਲਾਹੀ

ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥