ਮਾਰੂ ਮਹਲਾ

ਆਦਿ ਜੁਗਾਦੀ ਅਪਰ ਅਪਾਰੇ

ਆਦਿ ਨਿਰੰਜਨ ਖਸਮ ਹਮਾਰੇ

ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥

ਕੇਤੜਿਆ ਜੁਗ ਧੁੰਧੂਕਾਰੈ

ਤਾੜੀ ਲਾਈ ਸਿਰਜਣਹਾਰੈ

ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥

ਸਤਜੁਗਿ ਸਤੁ ਸੰਤੋਖੁ ਸਰੀਰਾ

ਸਤਿ ਸਤਿ ਵਰਤੈ ਗਹਿਰ ਗੰਭੀਰਾ

ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥

ਸਤ ਸੰਤੋਖੀ ਸਤਿਗੁਰੁ ਪੂਰਾ

ਗੁਰ ਕਾ ਸਬਦੁ ਮਨੇ ਸੋ ਸੂਰਾ

ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥

ਸਤਜੁਗਿ ਸਾਚੁ ਕਹੈ ਸਭੁ ਕੋਈ

ਸਚਿ ਵਰਤੈ ਸਾਚਾ ਸੋਈ

ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥

ਤ੍ਰੇਤੈ ਧਰਮ ਕਲਾ ਇਕ ਚੂਕੀ

ਤੀਨਿ ਚਰਣ ਇਕ ਦੁਬਿਧਾ ਸੂਕੀ

ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥

ਮਨਮੁਖਿ ਕਦੇ ਦਰਗਹ ਸੀਝੈ

ਬਿਨੁ ਸਬਦੈ ਕਿਉ ਅੰਤਰੁ ਰੀਝੈ

ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਕਾਈ ਹੇ ॥੭॥

ਦਇਆ ਦੁਆਪੁਰਿ ਅਧੀ ਹੋਈ

ਗੁਰਮੁਖਿ ਵਿਰਲਾ ਚੀਨੈ ਕੋਈ

ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥

ਰਾਜੇ ਧਰਮੁ ਕਰਹਿ ਪਰਥਾਏ

ਆਸਾ ਬੰਧੇ ਦਾਨੁ ਕਰਾਏ

ਰਾਮ ਨਾਮ ਬਿਨੁ ਮੁਕਤਿ ਹੋਈ ਥਾਕੇ ਕਰਮ ਕਮਾਈ ਹੇ ॥੯॥

ਕਰਮ ਧਰਮ ਕਰਿ ਮੁਕਤਿ ਮੰਗਾਹੀ

ਮੁਕਤਿ ਪਦਾਰਥੁ ਸਬਦਿ ਸਲਾਹੀ

ਬਿਨੁ ਗੁਰਸਬਦੈ ਮੁਕਤਿ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥

ਮਾਇਆ ਮਮਤਾ ਛੋਡੀ ਜਾਈ

ਸੇ ਛੂਟੇ ਸਚੁ ਕਾਰ ਕਮਾਈ

ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥

ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ

ਜਿਉ ਤੁਧੁ ਭਾਵੈ ਤਿਵੈ ਚਲਾਵਹਿ

ਹਠਿ ਨਿਗ੍ਰਹਿ ਅਪਤੀਜੁ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥

ਕਲੀ ਕਾਲ ਮਹਿ ਇਕ ਕਲ ਰਾਖੀ

ਬਿਨੁ ਗੁਰ ਪੂਰੇ ਕਿਨੈ ਭਾਖੀ

ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਜਾਈ ਹੇ ॥੧੩॥

ਸਤਿਗੁਰੁ ਵੇਪਰਵਾਹੁ ਸਿਰੰਦਾ

ਨਾ ਜਮ ਕਾਣਿ ਛੰਦਾ ਬੰਦਾ

ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥

ਗੁਰ ਮਹਿ ਆਪੁ ਰਖਿਆ ਕਰਤਾਰੇ

ਗੁਰਮੁਖਿ ਕੋਟਿ ਅਸੰਖ ਉਧਾਰੇ

ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਕਾਈ ਹੇ ॥੧੫॥

ਸਗਲੇ ਜਾਚਹਿ ਗੁਰ ਭੰਡਾਰੀ

ਆਪਿ ਨਿਰੰਜਨੁ ਅਲਖ ਅਪਾਰੀ

ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥