ਮਾਰੂ ਮਹਲਾ ੧ ॥
ਸਾਚੈ ਮੇਲੇ ਸਬਦਿ ਮਿਲਾਏ ॥
ਜਾ ਤਿਸੁ ਭਾਣਾ ਸਹਜਿ ਸਮਾਏ ॥
ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
ਜਿਸ ਕੇ ਚਾਕਰ ਤਿਸ ਕੀ ਸੇਵਾ ॥
ਸਬਦਿ ਪਤੀਜੈ ਅਲਖ ਅਭੇਵਾ ॥
ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
ਦੇਦੇ ਤੋਟਿ ਨ ਆਵੈ ਸਾਚੇ ॥
ਲੈ ਲੈ ਮੁਕਰਿ ਪਉਦੇ ਕਾਚੇ ॥
ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥
ਸਾਚੇ ਕੀ ਲਿਵ ਗੁਰਮਤਿ ਜਾਤੀ ॥
ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
ਕੂੜੇ ਆਵੈ ਕੂੜੇ ਜਾਵੈ ॥
ਕੂੜੇ ਰਾਤੀ ਕੂੜੁ ਕਮਾਵੈ ॥
ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
ਕੂੜਿ ਮੁਠੀ ਠਗੀ ਠਗਵਾੜੀ ॥
ਜਿਉ ਵਾੜੀ ਓਜਾੜਿ ਉਜਾੜੀ ॥
ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
ਭੋਜਨੁ ਸਾਚੁ ਮਿਲੈ ਆਘਾਈ ॥
ਨਾਮ ਰਤਨੁ ਸਾਚੀ ਵਡਿਆਈ ॥
ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥
ਨਾਵਹੁ ਭੁਲੀ ਚੋਟਾ ਖਾਏ ॥
ਬਹੁਤੁ ਸਿਆਣਪ ਭਰਮੁ ਨ ਜਾਏ ॥
ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥
ਮੈ ਦੇਖਾਲਿਹੁ ਤਿਸੁ ਸਾਲਾਹੀ ॥
ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥
ਜੇ ਕੋ ਵਡਾ ਕਹਾਇ ਵਡਾਈ ਖਾਵੈ ॥
ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
ਵਡੀ ਵਡਿਆਈ ਵੇਪਰਵਾਹੇ ॥
ਆਪਿ ਉਪਾਏ ਦਾਨੁ ਸਮਾਹੇ ॥
ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
ਇਕਿ ਸੋਗੀ ਇਕਿ ਰੋਗਿ ਵਿਆਪੇ ॥
ਜੋ ਕਿਛੁ ਕਰੇ ਸੁ ਆਪੇ ਆਪੇ ॥
ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
ਇਕਿ ਨਾਗੇ ਭੂਖੇ ਭਵਹਿ ਭਵਾਏ ॥
ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥
ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥
ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
ਗੁਰਮਤਿ ਛੋਡਹਿ ਉਝੜਿ ਜਾਈ ॥
ਮਨਮੁਖਿ ਰਾਮੁ ਨ ਜਪੈ ਅਵਾਈ ॥
ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
ਹੁਕਮੇ ਆਵੈ ਹੁਕਮੇ ਜਾਵੈ ॥
ਬੂਝੈ ਹੁਕਮੁ ਸੋ ਸਾਚਿ ਸਮਾਵੈ ॥
ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥