ਮਾਰੂ ਮਹਲਾ

ਆਪੇ ਕਰਤਾ ਪੁਰਖੁ ਬਿਧਾਤਾ

ਜਿਨਿ ਆਪੇ ਆਪਿ ਉਪਾਇ ਪਛਾਤਾ

ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥

ਆਪੇ ਨੇੜੈ ਨਾਹੀ ਦੂਰੇ

ਬੂਝਹਿ ਗੁਰਮੁਖਿ ਸੇ ਜਨ ਪੂਰੇ

ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥

ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ

ਹਰਿ ਗੁਣ ਗਾਵਹਿ ਰਸਨ ਰਸੇਰੇ

ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥

ਓਇ ਜਾਗਤ ਰਹਹਿ ਸੂਤੇ ਦੀਸਹਿ

ਸੰਗਤਿ ਕੁਲ ਤਾਰੇ ਸਾਚੁ ਪਰੀਸਹਿ

ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥

ਬੂਝਹੁ ਹਰਿ ਜਨ ਸਤਿਗੁਰ ਬਾਣੀ

ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ

ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥

ਛੋਡਹੁ ਪ੍ਰਾਣੀ ਕੂੜ ਕਬਾੜਾ

ਕੂੜੁ ਮਾਰੇ ਕਾਲੁ ਉਛਾਹਾੜਾ

ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥

ਛੋਡਿਹੁ ਨਿੰਦਾ ਤਾਤਿ ਪਰਾਈ

ਪੜਿ ਪੜਿ ਦਝਹਿ ਸਾਤਿ ਆਈ

ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥

ਛੋਡਹੁ ਕਾਮ ਕ੍ਰੋਧੁ ਬੁਰਿਆਈ

ਹਉਮੈ ਧੰਧੁ ਛੋਡਹੁ ਲੰਪਟਾਈ

ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥

ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ

ਤਿਥੈ ਅਵਰੁ ਕੋਈ ਜੀਉ ਇਕੇਲਾ

ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥

ਗੁਰ ਪਹਿ ਮੁਕਤਿ ਦਾਨੁ ਦੇ ਭਾਣੈ

ਜਿਨਿ ਪਾਇਆ ਸੋਈ ਬਿਧਿ ਜਾਣੈ

ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥

ਗੁਰ ਬਿਨੁ ਉਰਝਿ ਮਰਹਿ ਬੇਕਾਰਾ

ਜਮੁ ਸਿਰਿ ਮਾਰੇ ਕਰੇ ਖੁਆਰਾ

ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥

ਬੋਲਹੁ ਸਾਚੁ ਪਛਾਣਹੁ ਅੰਦਰਿ

ਦੂਰਿ ਨਾਹੀ ਦੇਖਹੁ ਕਰਿ ਨੰਦਰਿ

ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥

ਦੇਹੀ ਅੰਦਰਿ ਨਾਮੁ ਨਿਵਾਸੀ

ਆਪੇ ਕਰਤਾ ਹੈ ਅਬਿਨਾਸੀ

ਨਾ ਜੀਉ ਮਰੈ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥

ਓਹੁ ਨਿਰਮਲੁ ਹੈ ਨਾਹੀ ਅੰਧਿਆਰਾ

ਓਹੁ ਆਪੇ ਤਖਤਿ ਬਹੈ ਸਚਿਆਰਾ

ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥

ਗੁਰ ਕੇ ਸੇਵਕ ਸਤਿਗੁਰ ਪਿਆਰੇ

ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ

ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥

ਆਪਿ ਤਰੈ ਜਨੁ ਪਿਤਰਾ ਤਾਰੇ

ਸੰਗਤਿ ਮੁਕਤਿ ਸੁ ਪਾਰਿ ਉਤਾਰੇ

ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥