ਮਾਰੂ ਮਹਲਾ

ਹਰਿ ਸਾ ਮੀਤੁ ਨਾਹੀ ਮੈ ਕੋਈ

ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ

ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥

ਗੁਰੁ ਸਰਵਰੁ ਹਮ ਹੰਸ ਪਿਆਰੇ

ਸਾਗਰ ਮਹਿ ਰਤਨ ਲਾਲ ਬਹੁ ਸਾਰੇ

ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥

ਹਰਿ ਅਗਮ ਅਗਾਹੁ ਅਗਾਧਿ ਨਿਰਾਲਾ

ਹਰਿ ਅੰਤੁ ਪਾਈਐ ਗੁਰ ਗੋਪਾਲਾ

ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥

ਸਤਿਗੁਰ ਬਾਝਹੁ ਮੁਕਤਿ ਕਿਨੇਹੀ

ਓਹੁ ਆਦਿ ਜੁਗਾਦੀ ਰਾਮ ਸਨੇਹੀ

ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥

ਸਤਿਗੁਰੁ ਦਾਤਾ ਮੁਕਤਿ ਕਰਾਏ

ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ

ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥

ਕਾਇਆ ਹੰਸ ਪ੍ਰੀਤਿ ਬਹੁ ਧਾਰੀ

ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ

ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਕੀਨਾ ਹੇ ॥੬॥

ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ

ਪਉਣ ਪਾਣੀ ਬੈਸੰਤਰੁ ਗਾਜੈ

ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥

ਨਾਮੁ ਵਿਸਾਰਿ ਦੋਖ ਦੁਖ ਸਹੀਐ

ਹੁਕਮੁ ਭਇਆ ਚਲਣਾ ਕਿਉ ਰਹੀਐ

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥

ਚਉਰਾਸੀਹ ਨਰਕ ਸਾਕਤੁ ਭੋਗਾਈਐ

ਜੈਸਾ ਕੀਚੈ ਤੈਸੋ ਪਾਈਐ

ਸਤਿਗੁਰ ਬਾਝਹੁ ਮੁਕਤਿ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥

ਖੰਡੇ ਧਾਰ ਗਲੀ ਅਤਿ ਭੀੜੀ

ਲੇਖਾ ਲੀਜੈ ਤਿਲ ਜਿਉ ਪੀੜੀ

ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਕੀਨਾ ਹੇ ॥੧੦॥

ਮੀਤ ਸਖੇ ਕੇਤੇ ਜਗ ਮਾਹੀ

ਬਿਨੁ ਗੁਰ ਪਰਮੇਸਰ ਕੋਈ ਨਾਹੀ

ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥

ਕੂੜੁ ਛੋਡਿ ਸਾਚੇ ਕਉ ਧਾਵਹੁ

ਜੋ ਇਛਹੁ ਸੋਈ ਫਲੁ ਪਾਵਹੁ

ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥

ਹਰਿ ਹਰਿ ਨਾਮੁ ਵਖਰੁ ਲੈ ਚਲਹੁ

ਦਰਸਨੁ ਪਾਵਹੁ ਸਹਜਿ ਮਹਲਹੁ

ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥

ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ

ਗੁਰ ਕੈ ਸਬਦਿ ਮਨ ਕਉ ਸਮਝਾਵਹਿ

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥

ਨਾਰਦ ਸਾਰਦ ਸੇਵਕ ਤੇਰੇ

ਤ੍ਰਿਭਵਣਿ ਸੇਵਕ ਵਡਹੁ ਵਡੇਰੇ

ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥

ਇਕਿ ਦਰਿ ਸੇਵਹਿ ਦਰਦੁ ਵਞਾਏ

ਓਇ ਦਰਗਹ ਪੈਧੇ ਸਤਿਗੁਰੂ ਛਡਾਏ

ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਦੀਨਾ ਹੇ ॥੧੬॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ

ਜਿਤੁ ਪ੍ਰਭੁ ਪਾਵਹੁ ਗਣਤ ਕਾਈ

ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥