ਮਾਝ ਮਹਲਾ

ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ

ਗੁਰ ਪਰਸਾਦਿ ਕਿਨੈ ਵਿਰਲੈ ਜਾਣੀ

ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥

ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ

ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ

ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥

ਸੁਣਿ ਸਾਜਨ ਮੇਰੇ ਮੀਤ ਪਿਆਰੇ

ਸਾਧਸੰਗਿ ਖਿਨ ਮਾਹਿ ਉਧਾਰੇ

ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥

ਦੁਇ ਕਰ ਜੋੜਿ ਇਕੁ ਬਿਨਉ ਕਰੀਜੈ

ਕਰਿ ਕਿਰਪਾ ਡੁਬਦਾ ਪਥਰੁ ਲੀਜੈ

ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥

ਮਾਝ ਮਹਲਾ

ਅੰਮ੍ਰਿਤ ਬਾਣੀ ਹਰਿ ਹਰਿ ਤੇਰੀ

ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ

ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥

ਸੂਖੁ ਭਇਆ ਦੁਖੁ ਦੂਰਿ ਪਰਾਨਾ

ਸੰਤ ਰਸਨ ਹਰਿ ਨਾਮੁ ਵਖਾਨਾ

ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਜਾਏ ਜੀਉ ॥੨॥

ਦਇਆ ਧਾਰੀ ਤਿਨਿ ਸਿਰਜਨਹਾਰੇ

ਜੀਅ ਜੰਤ ਸਗਲੇ ਪ੍ਰਤਿਪਾਰੇ

ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥

ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ

ਕਰਣਹਾਰਿ ਖਿਨ ਭੀਤਰਿ ਕਰਿਆ

ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥

ਮਾਝ ਮਹਲਾ

ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ

ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ

ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥

ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ

ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ

ਤੁਝ ਬਿਨੁ ਦੂਜਾ ਅਵਰੁ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥

ਜੀਅ ਜੰਤ ਸਭਿ ਤੁਧੁ ਉਪਾਏ

ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ

ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥

ਨਾਮੁ ਧਿਆਇ ਮਹਾ ਸੁਖੁ ਪਾਇਆ

ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ

ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥