ਮਾਰੂ ਮਹਲਾ

ਘਰਿ ਰਹੁ ਰੇ ਮਨ ਮੁਗਧ ਇਆਨੇ

ਰਾਮੁ ਜਪਹੁ ਅੰਤਰਗਤਿ ਧਿਆਨੇ

ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥

ਜਿਸੁ ਬਿਸਰਿਐ ਜਮੁ ਜੋਹਣਿ ਲਾਗੈ

ਸਭਿ ਸੁਖ ਜਾਹਿ ਦੁਖਾ ਫੁਨਿ ਆਗੈ

ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥

ਹਰਿ ਹਰਿ ਨਾਮੁ ਜਪਹੁ ਰਸੁ ਮੀਠਾ

ਗੁਰਮੁਖਿ ਹਰਿ ਰਸੁ ਅੰਤਰਿ ਡੀਠਾ

ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥

ਰਾਮ ਨਾਮੁ ਗੁਰ ਬਚਨੀ ਬੋਲਹੁ

ਸੰਤ ਸਭਾ ਮਹਿ ਇਹੁ ਰਸੁ ਟੋਲਹੁ

ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਗਰਭ ਮਝਾਰਾ ਹੇ ॥੪॥

ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ

ਤਤੁ ਵੀਚਾਰਹੁ ਹਰਿ ਲਿਵ ਲਾਵਹੁ

ਅੰਤ ਕਾਲਿ ਜਮੁ ਜੋਹਿ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥

ਸਤਿਗੁਰੁ ਪੁਰਖੁ ਦਾਤਾ ਵਡ ਦਾਣਾ

ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ

ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥

ਪੰਚ ਤਤੁ ਮਿਲਿ ਕਾਇਆ ਕੀਨੀ

ਤਿਸ ਮਹਿ ਰਾਮ ਰਤਨੁ ਲੈ ਚੀਨੀ

ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥

ਸਤ ਸੰਤੋਖਿ ਰਹਹੁ ਜਨ ਭਾਈ

ਖਿਮਾ ਗਹਹੁ ਸਤਿਗੁਰ ਸਰਣਾਈ

ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥

ਸਾਕਤ ਕੂੜ ਕਪਟ ਮਹਿ ਟੇਕਾ

ਅਹਿਨਿਸਿ ਨਿੰਦਾ ਕਰਹਿ ਅਨੇਕਾ

ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥

ਸਾਕਤ ਜਮ ਕੀ ਕਾਣਿ ਚੂਕੈ

ਜਮ ਕਾ ਡੰਡੁ ਕਬਹੂ ਮੂਕੈ

ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥

ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ

ਹਉਮੈ ਕਰਤਾ ਭਵਜਲਿ ਪਰਿਆ

ਬਿਨੁ ਗੁਰ ਪਾਰੁ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥

ਗੁਰ ਕੀ ਦਾਤਿ ਮੇਟੈ ਕੋਈ

ਜਿਸੁ ਬਖਸੇ ਤਿਸੁ ਤਾਰੇ ਸੋਈ

ਜਨਮ ਮਰਣ ਦੁਖੁ ਨੇੜਿ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥

ਗੁਰ ਤੇ ਭੂਲੇ ਆਵਹੁ ਜਾਵਹੁ

ਜਨਮਿ ਮਰਹੁ ਫੁਨਿ ਪਾਪ ਕਮਾਵਹੁ

ਸਾਕਤ ਮੂੜ ਅਚੇਤ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥

ਸੁਖੁ ਦੁਖੁ ਪੁਰਬ ਜਨਮ ਕੇ ਕੀਏ

ਸੋ ਜਾਣੈ ਜਿਨਿ ਦਾਤੈ ਦੀਏ

ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥

ਹਉਮੈ ਮਮਤਾ ਕਰਦਾ ਆਇਆ

ਆਸਾ ਮਨਸਾ ਬੰਧਿ ਚਲਾਇਆ

ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥

ਹਰਿ ਕੀ ਭਗਤਿ ਕਰਹੁ ਜਨ ਭਾਈ

ਅਕਥੁ ਕਥਹੁ ਮਨੁ ਮਨਹਿ ਸਮਾਈ

ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥

ਹਰਿ ਗੁਰ ਪੂਰੇ ਕੀ ਓਟ ਪਰਾਤੀ

ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ

ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥