ਮਾਰੂ ਮਹਲਾ ੧ ॥
ਸਾਚੇ ਸਾਹਿਬ ਸਿਰਜਣਹਾਰੇ ॥
ਜਿਨਿ ਧਰ ਚਕ੍ਰ ਧਰੇ ਵੀਚਾਰੇ ॥
ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥
ਵੇਕੀ ਵੇਕੀ ਜੰਤ ਉਪਾਏ ॥
ਦੁਇ ਪੰਦੀ ਦੁਇ ਰਾਹ ਚਲਾਏ ॥
ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥
ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥
ਨਾਮੁ ਨ ਬੂਝਹਿ ਭਰਮਿ ਭੁਲਾਨਾ ॥
ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥
ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥
ਵਾਦੁ ਵਖਾਣਹਿ ਤਤੁ ਨ ਜਾਣਾ ॥
ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥
ਸਭ ਸਾਲਾਹੇ ਸੁਣਿ ਸੁਣਿ ਆਖੈ ॥
ਆਪੇ ਦਾਨਾ ਸਚੁ ਪਰਾਖੈ ॥
ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥
ਸੁਣਿ ਸੁਣਿ ਆਖੈ ਕੇਤੀ ਬਾਣੀ ॥
ਸੁਣਿ ਕਹੀਐ ਕੋ ਅੰਤੁ ਨ ਜਾਣੀ ॥
ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥
ਜਨਮੇ ਕਉ ਵਾਜਹਿ ਵਾਧਾਏ ॥
ਸੋਹਿਲੜੇ ਅਗਿਆਨੀ ਗਾਏ ॥
ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥
ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥
ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥
ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥
ਨੀਕੇ ਸਾਚੇ ਕੇ ਵਾਪਾਰੀ ॥
ਸਚੁ ਸਉਦਾ ਲੈ ਗੁਰ ਵੀਚਾਰੀ ॥
ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥
ਕਾਚੀ ਸਉਦੀ ਤੋਟਾ ਆਵੈ ॥
ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥
ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥
ਸਭੁ ਕੋ ਬੋਲੈ ਆਪਣ ਭਾਣੈ ॥
ਮਨਮੁਖੁ ਦੂਜੈ ਬੋਲਿ ਨ ਜਾਣੈ ॥
ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥
ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥
ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥
ਸਚੀ ਕਰਣੀ ਗੁਰ ਕੀ ਸਿਰਕਾਰਾ ॥
ਆਵਣੁ ਜਾਣੁ ਨਹੀ ਜਮ ਧਾਰਾ ॥
ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥
ਹਰਿ ਕੇ ਲੋਗ ਨਹੀ ਜਮੁ ਮਾਰੈ ॥
ਨਾ ਦੁਖੁ ਦੇਖਹਿ ਪੰਥਿ ਕਰਾਰੈ ॥
ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥
ਓੜੁ ਨ ਕਥਨੈ ਸਿਫਤਿ ਸਜਾਈ ॥
ਜਿਉ ਤੁਧੁ ਭਾਵਹਿ ਰਹਹਿ ਰਜਾਈ ॥
ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥
ਕਿਆ ਕਹੀਐ ਗੁਣ ਕਥਹਿ ਘਨੇਰੇ ॥
ਅੰਤੁ ਨ ਪਾਵਹਿ ਵਡੇ ਵਡੇਰੇ ॥
ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥