ਮਾਰੂ ਮਹਲਾ ੧ ਦਖਣੀ ॥
ਕਾਇਆ ਨਗਰੁ ਨਗਰ ਗੜ ਅੰਦਰਿ ॥
ਸਾਚਾ ਵਾਸਾ ਪੁਰਿ ਗਗਨੰਦਰਿ ॥
ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥
ਅੰਦਰਿ ਕੋਟ ਛਜੇ ਹਟਨਾਲੇ ॥
ਆਪੇ ਲੇਵੈ ਵਸਤੁ ਸਮਾਲੇ ॥
ਬਜਰ ਕਪਾਟ ਜੜੇ ਜੜਿ ਜਾਣੈ ਗੁਰਸਬਦੀ ਖੋਲਾਇਦਾ ॥੨॥
ਭੀਤਰਿ ਕੋਟ ਗੁਫਾ ਘਰ ਜਾਈ ॥
ਨਉ ਘਰ ਥਾਪੇ ਹੁਕਮਿ ਰਜਾਈ ॥
ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥
ਪਉਣ ਪਾਣੀ ਅਗਨੀ ਇਕ ਵਾਸਾ ॥
ਆਪੇ ਕੀਤੋ ਖੇਲੁ ਤਮਾਸਾ ॥
ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥
ਧਰਤਿ ਉਪਾਇ ਧਰੀ ਧਰਮ ਸਾਲਾ ॥
ਉਤਪਤਿ ਪਰਲਉ ਆਪਿ ਨਿਰਾਲਾ ॥
ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥
ਭਾਰ ਅਠਾਰਹ ਮਾਲਣਿ ਤੇਰੀ ॥
ਚਉਰੁ ਢੁਲੈ ਪਵਣੈ ਲੈ ਫੇਰੀ ॥
ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥
ਪੰਖੀ ਪੰਚ ਉਡਰਿ ਨਹੀ ਧਾਵਹਿ ॥
ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥
ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥
ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥
ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥
ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥
ਪਸਰੀ ਕਿਰਣਿ ਜੋਤਿ ਉਜਿਆਲਾ ॥
ਕਰਿ ਕਰਿ ਦੇਖੈ ਆਪਿ ਦਇਆਲਾ ॥
ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥
ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥
ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥
ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥
ਆਦਿ ਨਿਰੰਜਨੁ ਨਿਰਮਲੁ ਸੋਈ ॥
ਅਵਰੁ ਨ ਜਾਣਾ ਦੂਜਾ ਕੋਈ ॥
ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥
ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥
ਅਵਰੁ ਨ ਜਾਣਾ ਦੂਆ ਤੀਆ ॥
ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥
ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥
ਕੋਇ ਨ ਜਾਣੈ ਤੇਰਾ ਚੀਰਾ ॥
ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥
ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥
ਵੇਪਰਵਾਹ ਅਖੁਟ ਭੰਡਾਰੈ ॥
ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥
ਆਪੇ ਦੇਖਿ ਦਿਖਾਵੈ ਆਪੇ ॥
ਆਪੇ ਥਾਪਿ ਉਥਾਪੇ ਆਪੇ ॥
ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥
ਜੇਤੀ ਹੈ ਤੇਤੀ ਤੁਧੁ ਅੰਦਰਿ ॥
ਦੇਖਹਿ ਆਪਿ ਬੈਸਿ ਬਿਜ ਮੰਦਰਿ ॥
ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥